Connect with us

Chandigarh

ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ਆਪ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ

Published

on

 

ਪੁਲੀਸ ਨੇ ਧਰਨੇ ਦੀ ਅਗਵਾਈ ਕਰ ਰਹੇ ਕਈ ਮੰਤਰੀਆਂ ਨੂੰ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 30 ਅਕਤੂਬਰ (ਸ.ਬ.) ਸੂਬੇ ਵਿੱਚ ਝੋਨੇ ਦੀ ਹੌਲੀ ਲਿਫਟਿੰਗ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।

ਆਪ ਆਗੂ ਅਤੇ ਸਮਰਥਕ ਜਦੋਂ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧ ਰਹੇ ਸਨ ਤਾਂ ਚੰਡੀਗੜ੍ਹ ਪੁਲੀਸ ਵਲੋਂ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ ਅਤੇ ਆਪ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਅਤੇ ਹਰਜੋਤ ਬੈਂਸ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਮੌਕੇ ਆਪ ਆਗੂਆਂ ਨੇ ਕੇਂਦਰ ਤੋਂ ਮੰਗ ਕੀਤੀ ਕਿ ਝੋਨੇ ਦੀ ਲਿਫਟਿੰਗ ਜਲਦੀ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਉਹਨਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ।

Chandigarh

ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Published

on

By

 

 

 

ਚੰਡੀਗੜ੍ਹ, 2 ਨਵੰਬਰ (ਸ.ਬ.) ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸੈਕਟਰ 8 ਸੀ ਚੰਡੀਗੜ੍ਹ ਵਿਖੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ।

ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵੱਲੋਂ ਇਲਾਹੀ ਕੀਰਤਨ ਅਤੇ ਸਿਮਰਨ ਦੁਆਰਾ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਹਨਾਂ ਤੋਂ ਇਲਾਵਾ ਭਾਈ ਸੁੱਚਾ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਜਗਦੀਪ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ ਸਮੂਹ ਜਥਿਆਂ ਨੇ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Continue Reading

Chandigarh

ਸ਼ੰਭੂ ਧਰਨੇ ਤੇ ਇੱਕ ਹੋਰ ਕਿਸਾਨ ਦੀ ਮੌਤ

Published

on

By

 

ਚੰਡੀਗੜ੍ਹ, 2 ਨਵੰਬਰ (ਸ.ਬ.) ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ਤੇ ਕਿਸਾਨ ਮੋਰਚੇ ਤੇ ਗਏ ਇੱਕ ਹੋਰ ਕਿਸਾਨ ਦੀ ਬੀਤੀ ਰਾਤ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਿਆ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।

ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬੀਮਾਰ ਸਨ। ਉਸ ਦੀ ਸਿਹਤ ਵਿਗੜਨ ਤੇ ਉਸ ਨੂੰ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਪਾਈ ਗਈ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਅਖੀਰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਬੀਤੀ ਦੇਰ ਰਾਤ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੀ.ਜੀ.ਆਈ. ਵਿੱਚ ਰੱਖਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਬੇਰੁਖੀ ਕਾਰਨ ਕਿਸਾਨ ਸ਼ਹੀਦ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਮਾਮਲੇ ਵਿੱਚ ਕਿਸਾਨਾਂ ਨੂੰ ਨਿਸ਼ਾਨਾ ਬਣਾ ਕੇ ਕੇਸ ਦਰਜ ਕੀਤੇ ਜਾ ਰਹੇ ਹਨ। ਜਦੋਂ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਦੀ ਹਵਾ ਪੰਜਾਬ ਨਾਲੋਂ ਵੀ ਪ੍ਰਦੂਸ਼ਣ ਨੇ ਪਰ ਉੱਥੇਂ ਕਿਸੇ ਵੀ ਕਿਸਾਨ ਤੇ ਪਰਚਾ ਦਰਜ ਨਹੀਂ ਹੁੰਦਾ ਕਿਉਂਕਿ ਯੂਪੀ ਵਿੱਚ ਡਬਲ ਇੰਜਣ ਦੀ ਸਰਕਾਰ ਹੈ।

ਬਲਵਿੰਦਰ ਸਿੰਘ ਦੀ ਮੌਤ ਨੇ ਇੱਕ ਵਾਰ ਫਿਰ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਅਤੇ ਅਸੰਤੁਸ਼ਟੀ ਵਧਾ ਦਿੱਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਅਣਗਹਿਲੀ ਕਾਰਨ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਸਿਹਤ ਅਤੇ ਮਾਨਸਿਕ ਸਥਿਤੀ ਤੇ ਮਾੜਾ ਅਸਰ ਪੈ ਰਿਹਾ ਹੈ।

ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਅੰਦੋਲਨ ਦੌਰਾਨ ਅਜਿਹੀਆਂ ਮੁਸ਼ਕਲਾਂ ਅਤੇ ਦੁਖਦਾਈ ਘਟਨਾਵਾਂ ਦਾ ਸਾਹਮਣਾ ਨਾ ਕਰਨਾ ਪਵੇ।

Continue Reading

Chandigarh

ਐੱਸ ਜੀ ਪੀ ਸੀ ਦੇ ਅਹੁਦੇਦਾਰਾਂ ਦੀ ਚੋਣ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਹਿੱਤਾਂ ਨੂੰ ਰਾਜਸੀ ਵਿਰੋਧੀਆਂ ਕੋਲ ਗਿਰਵੀ ਰੱਖਿਆ : ਪ੍ਰੋ ਚੰਦੂਮਾਜਰਾ

Published

on

By

 

 

ਚੰਡੀਗੜ੍ਹ, 30 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਿੱਚ ਜਿੱਤ ਹਾਸਿਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਹਿੱਤਾਂ ਨੂੰ ਰਾਜਸੀ ਵਿਰੋਧੀਆਂ ਕੋਲ ਗਿਰਵੀ ਰੱਖਿਆ। ਉਨਾਂ ਕਿਹਾ ਹੈ ਕਿ ਐੱਸ ਜੀ ਪੀ ਸੀ ਦੇ ਅਹੁਦੇਦਾਰਾਂ ਦੀ ਚੋਣ ਵਿੱਚ ਹੋਈ ਜਿੱਤ ਪੰਥ ਦਾ ਫ਼ਤਵਾ ਨਹੀਂ ਸਿਰਫ ਬਾਦਲ ਪਰਿਵਾਰ ਦਾ ਹੀ ਫ਼ਤਵਾ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਇਹ ਗੱਲ ਜੱਗ ਜਾਹਿਰ ਹੋ ਚੁੱਕੀ ਹੈ ਕਿ ਜ਼ਿਮਨੀ ਚੋਣਾਂ ਵਿੱਚ ਗਿੱਦੜਬਾਹਾ ਤੇ ਚੱਬੇਵਾਲ ਹਲਕਿਆਂ ਵਿੱਚ ਭਾਜਪਾ ਉਮੀਦਵਾਰਾਂ ਦੀ ਮੱਦਦ ਕਰਨ ਤੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਮੱਦਦ ਕਰਨ ਦਾ ਸੌਦਾ ਹੋਇਆ ਹੈ, ਜਿਸ ਕਰਕੇ ਬੀਜੇਪੀ, ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀਆਂ ਨਾਲ ਸੰਬੰਧਤ ਮੈਂਬਰਾਂ ਜਾਂ ਤਾਂ ਚੋਣ ਤੋਂ ਪਾਸਾ ਵੱਟ ਗਏ ਜਾਂ ਫਿਰ ਬਾਦਲ ਦਲ ਦੇ ਹੱਕ ਵਿੱਚ ਭੁਗਤੇ।

ਉਨ੍ਹਾਂ ਕਿਹਾ ਕਿ ਬਾਦਲ ਦਲੀਆਂ ਕੋਲ ਇਸ ਗੱਲ ਦਾ ਕੀ ਜਵਾਬ ਹੈ ਕਿ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਜ਼ਿਮਨੀ ਚੋਣਾਂ ਲੜਨ ਤੋਂ ਕਿਉਂ ਭੱਜ ਗਈ? ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਬਜ਼ਾ ਰੱਖਣ ਲਈ ਪੂਰੀ ਪਾਰਟੀ ਨੂੰ ਰਾਜਸੀ ਵਿਰੋਧੀਆਂ ਦੀ ਝੋਲੀ ਵਿੱਚ ਪਾ ਦਿੱਤਾ। ਜੋ ਬਾਦਲ ਦਲ ਦੀ ਵੱਡੀ ਇਤਿਹਾਸਿਕ ਭੁੱਲ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਹਾਊਸ ਵੱਲੋਂ ਸਲਾਹਕਾਰ ਬੋਰਡ ਦੀ ਸਥਾਪਨਾ ਕਰਨ ਦਾ ਮਤਾ ਪਾਸ ਕਰਨਾ ਜਿੱਥੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਦਾਖ਼ਲ ਅੰਦਾਜੀ ਹੈ, ਉੱਥੇ ਹੀ ਬਾਦਲਾਂ ਵੱਲੋਂ ਆਪਣੀ ਮਨ ਮਰਜ਼ੀ ਦੇ ਫ਼ੈਸਲੇ ਕਰਵਾਉਣ ਦਾ ਰਾਹ ਵੀ ਕੱਢਿਆ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਊਸ ਆਪਣੇ ਇਸ ਫ਼ੈਸਲੇ ਤੇ ਮੁੜ ਵਿਚਾਰ ਕਰੇ।

Continue Reading

Latest News

Trending