Punjab
ਘਰ ਲੁੱਟਣ ਆਏ ਲੁਟੇਰਿਆਂ ਅੱਗੇ ਡਟਿਆ ਬਜ਼ੁਰਗ ਜੋੜਾ

ਗੁਰਦਾਸਪੁਰ, 2 ਨਵੰਬਰ (ਸ.ਬ.) ਗੁਰਦਾਸਪੁਰ ਵਿੱਚ ਲੁੱਟ ਦੀ ਨੀਇਤ ਨਾਲ ਦੋ ਲੁਟੋਰੇ ਇੱਕ ਬਜ਼ੁਰਗ ਜੋੜੇ ਨੇ ਘਰ ਅੰਦਰ ਦਾਖ਼ਲ ਹੁੰਦੇ ਹਨ ਪਰ ਘਬਰਾਉਣ ਦੀ ਥਾਂ ਬਜ਼ੁਰਗ ਜੋੜੇ ਨੇ ਉਨ੍ਹਾਂ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕੀਤਾ।
ਪ੍ਰਾਪਤ ਜਾਣਕਾਰੀ ਮੁਤਾਬਕ ਪੁਲੀਸ ਸਟੇਸ਼ਨ ਅਧੀਨ ਆਉਂਦੇ ਪਿੰਡ ਗੁਣੀਆਂ ਵਿੱਚ ਬੀਤੀ ਰਾਤ ਬਜ਼ੁਰਗ ਜੋੜੇ ਨੇ ਘਰ ਅੰਦਰ ਦਾਖ਼ਲ ਹੋਏ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਲੁਟੇਰੇ ਗੋਲੀਆਂ ਦਾ ਭਰਿਆ ਮੈਗਜ਼ੀਨ ਛੱਡ ਕੇ ਭੱਜ ਗਏ।
ਬਲਦੇਵ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਸ਼ਮੀਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਦਸ ਵਜੇ ਦੋ ਲੁਟੇਰੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਪਿਸਤੌਲ ਦਿਖਾ ਕੇ ਉਨ੍ਹਾਂ ਦੇ ਮੂੰਹ ਬੰਨ੍ਹਣ ਦੀ ਕੋਸ਼ਿਸ਼ ਕੀਤੀ। ਬਲਦੇਵ ਸਿੰਘ ਨੇ ਹਿੰਮਤ ਕਰਕੇ ਉਨ੍ਹਾਂ ਦਾ ਮੁਕਾਬਲਾ ਕੀਤਾ ਤੇ ਇੱਕ ਲੁਟੇਰੇ ਨੂੰ ਜੱਫਾ ਮਾਰ ਲਿਆ।
ਇਸ ਦੌਰਾਨ ਇਹ ਲੁਟੇਰਾ ਪਿਸਤੌਲ ਦੇ ਬੱਟ ਵੀ ਬਜ਼ੁਰਗ ਦੇ ਸਿਰ ਅਤੇ ਬਾਂਹਾਂ ਤੇ ਮਾਰਦਾ ਰਿਹਾ। ਇਸ ਜੱਦੋ-ਜਹਿਦ ਦੌਰਾਨ ਬਲਦੇਵ ਸਿੰਘ ਜ਼ਖ਼ਮੀ ਹੋ ਗਿਆ ਪਰ ਉਸ ਨੇ ਲੁਟੇਰੇ ਨੂੰ ਨਹੀਂ ਛੱਡਿਆ। ਇਸ ਲੁਟੇਰੇ ਨੇ ਦੂਜੇ ਲੁਟੇਰੇ ਨੂੰ ਬਜ਼ੁਰਗ ਦੇ ਗੋਲੀ ਮਾਰਨ ਲਈ ਕਿਹਾ। ਗੋਲੀ ਮਾਰਨ ਦੀ ਕੋਸ਼ਿਸ਼ ਵਿੱਚ ਪਿਸਤੌਲ ਦਾ ਮੈਗਜ਼ੀਨ ਹੇਠਾਂ ਡਿੱਗ ਗਿਆ। ਆਖ਼ਰਕਾਰ ਲੁਟੇਰੇ ਬਿਨਾਂ ਲੁੱਟ ਕੀਤੇ ਅਤੇ ਗੋਲੀਆਂ ਨਾਲ ਭਰਿਆ ਮੈਗਜ਼ੀਨ ਉੱਥੇ ਹੀ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ।
ਪੁਲੀਸ ਨੇ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੈਗਜ਼ੀਨ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰਿਆਂ ਵਿੱਚ ਲੁਟੇਰਿਆਂ ਦੀ ਪਛਾਣ ਹੋ ਗਈ ਹੈ। ਪੁਲੀਸ ਨੇ ਇਸ ਫੁਟੇਜ ਦੇ ਆਧਾਰ ਤੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ।
Mohali
ਸਕੂਲੀ ਬੱਚਿਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਵੜੀ, ਜਾਨੀ ਨੁਕਸਾਨ ਤੋਂ ਬਚਾਓ

ਐਸ ਏ ਐਸ ਨਗਰ, 1 ਮਾਰਚ (ਸ.ਬ.) ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੀ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸਕੂਲ ਬਸ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਬਸ ਵਿੱਚ ਤਿੰਨ ਦਰਜਨ ਦੇ ਕਰੀਬ ਬੱਚੇ ਸਵਾਰ ਸਨ, ਜਿਹਨਾਂ ਵਿੱਚੋਂ ਕੁੱਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦੋਂਕਿ ਬਾਕੀਆਂ ਦਾ ਬਚਾਓ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬਸ ਮੌਜਪੁਰ ਤੋਂ ਸੈਦਪੁਰ ਵੱਲ ਆ ਰਹੀ ਸੀ ਜਦੋਂ ਲਿੰਕ ਸੜਕ ਦੇ ਮੋੜ ਤੇ ਬਸ ਡ੍ਰਾਈਵਰ ਦੇ ਕਾਬੂ ਤੋਂ ਬਾਹਰ ਹੋ ਕੇ ਖੇਤਾਂ ਵਿੱਚ ਜਾ ਵੜੀ। ਇਸ ਦੌਰਾਨ ਡ੍ਰਾਈਵਰ ਵਲੋਂ ਬਸ ਨੂੰ ਸੰਭਾਲਿਆ ਗਿਆ ਅਤੇ ਕਿਸੇ ਵੱਡੇ ਹਾਦਸੇ ਤੋਂ ਬਚਾਓ ਹੋ ਗਿਆ।
ਜਾਣਕਾਰੀ ਮਿਲਣ ਤੇ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਮੌਕੇ ਤੇ ਪਹੁੰਚੇ ਅਤੇ ਪੁਲੀਸ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਬਸ ਵਿੱਚੋਂ ਬਾਹਰ ਕੱਢਿਆ ਗਿਆ। ਡੀ ਐਸ ਪੀ ਸz. ਬੱਲ ਨੇ ਦੱਸਿਆ ਕਿ ਜਿਸ ਵੇਲੇ ਹਾਦਸੇ ਦੀ ਜਾਣਕਾਰੀ ਮਿਲੀ ਉਹ ਘਟਨਾ ਵਾਲੀ ਥਾਂ ਤੇ ਨੇੜੇ ਹੀ ਸੀ ਅਤੇ ਤੁਰੰਤ ਮੌਕੇ ਤੇ ਪਹੁੰਚ ਗਏ। ਉਹਨਾਂ ਦੱਸਿਆ ਕਿ ਬਸ ਦੇ ਡ੍ਰਾਈਵਰ ਦਾ ਕਹਿਣਾ ਸੀ ਕਿ ਉਸਨੇ ਮੋੜ ਤੇ ਬਸ ਨੂੰ ਮੋੜਣ ਦੀ ਕੋਸ਼ਿਸ਼ ਕੀਤੀ ਪਰੰਤੂ ਬਸ ਦੇ ਮੁੜਣ ਦੀ ਥਾਂ ਖੇਤਾਂ ਵਿੱਚ ਉਤਰ ਗਈ ਅਤੇ ਉਸਨੇ ਬੜੀ ਮੁਸ਼ਕਲ ਨਾਲ ਬਸ ਨੂੰ ਸੰਭਾਲਦਿਆਂ ਬਸ ਰੋਕੀ ਜਿਸਤੋਂ ਬਾਅਦ ਬੱਚਿਆਂ ਨੂੰ ਸੁਰਖਿਅਤ ਬਾਹਰ ਕੱਢਿਆ ਗਿਆ।
ਸz. ਬੱਲ ਨੇ ਦੱਸਿਆ ਕਿ ਕੁੱਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਜਿਹਨਾਂ ਨੂੰ ਪੁਲੀਸ ਵਲੋਂ ਉਹਨਾਂ ਦੇ ਘਰ ਪਹੁੰਚਾਇਆ ਗਿਆ ਅਤੇ ਜਿਹੜੇ ਬੱਚੇ ਠੀਕ ਸਨ ਉਹਨਾਂ ਨੂੰ ਸਕੂਲ ਭੇਜ ਦਿਤਾ ਗਿਆ।
ਉਹਨਾਂ ਕਿਹਾ ਕਿ ਬਸ ਦੀ ਮਕੈਨਿਕਲ ਜਾਂਚ ਕਰਵਾਈ ਜਾਵੇਗੀ ਅਤੇ ਜਾਂਚ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਬਸਾਂ ਦੀ ਨਿਯਮਤ ਜਾਂਚ ਕਰਵਾਉਣ ਤਾਂ ਜੋ ਅਜਿਹੇ ਕਿਸੇ ਹਾਦਸੇ ਤੋਂ ਬਚਿਆ ਜਾ ਸਕੇ।
Mohali
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗਾਣੇ ਬੰਦ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 1 ਮਾਰਚ (ਸ.ਬ.) ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੇ ਹਿਤੈਸ਼ੀ ਪੰਡਿਤਰਾਓ ਧਰੇਨਵਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਨੂੰ ਮੰਗ ਕੀਤੀ ਹੈ ਕਿ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗਾਣੇ ਬਿਲਕੁਲ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਬੀਤੀ 27 ਫਰਵਰੀ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ਼ ਲੜਾਈ ਲੜਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਦਾ ਮੁਖੀ ਕੈਬਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਣਾਇਆ ਗਿਆ ਹੈ। ਉਹਨਾਂ ਲਿਖਿਆ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਅਤੇ ਸ਼ਰਾਬ ਨੂੰ ਉਤਤਸ਼ਾਹ ਦੇਣ ਵਾਲ਼ੇ ਗਾਣੇ ਬਿਲਕੁਲ ਬੰਦ ਕਰਨ ਦੀ ਸਖਤ ਲੋੜ ਹੈ।
ਉਹਨਾਂ ਮੰਗ ਕੀਤੀ ਹੈ ਕਿ ਇਸ ਤੋਂ ਇਲਾਵਾ ਨਸ਼ੇ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗੀਤਕਾਰਾਂ ਅਤੇ ਗਾਇਕਾਂ ਦੇ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਹਨਾਂ ਗਾਣਿਆਂ ਨੂੰ ਯੂ ਟਿਯੂਬ ਤੋਂ ਹਟਾਉਣ ਲਈ ਅਜਿਹੇ ਗਾਣਿਆਂ ਦੀ ਸੂਚੀ ਮਿਨਿਸਟਰੀ ਆਫ ਇਲੈਕਟਰੋਨਿਕਸ ਐਂਡ ਕਮਿਊਨੀਕੇਸ਼ਨ ਨੂੰ ਭੇਜੀ ਜਾਣੀ ਚਾਹੀਦੀ ਹੈ।
ਉਹਨਾਂ ਮੰਗ ਕੀਤੀ ਹੈ ਕਿ ਡੀ ਜੇ ਤੇ ਨਸ਼ੇ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗਾਣੇ ਵਜਾਉਣ ਵਾਲਿਆਂ ਨੂੰ ਵੀ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਵਿਆਹ ਸਮਾਗਮਾਂ ਦੌਰਾਨ ਡੀ ਜੇ ਉੱਤੇ ਨਸ਼ੇ ਅਤੇ ਸ਼ਰਾਬ ਵਾਲ਼ੇ ਗਾਣੇ ਨਾ ਵਜਾਉਣ ਦੇਣ ਲਈ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਨੋਟਿਸ ਭੇਜੇ ਜਾਣੇ ਚਾਹੀਦੇ ਹਨ। ਇਹਨਾਂ ਗਾਣਿਆਂ ਨੂੰਟੀ ਵੀ ਅਤੇ ਰੇਡੀਓ ਤੇ ਚੱਲਣ ਤੋਂ ਰੋਅਿਾ ਜਾਣਾ ਚਾਹੀਦਾ ਹੈ ਅਤੇ ਗੀਤਕਾਰਾਂ, ਗਾਇਕਾਂ, ਸਾਜਿੰਦਿਆਂ ਅਤੇ ਪ੍ਰੋਡਿਊਸਰਾਂ ਨਾਲ਼ ਬੈਠਕ ਕਰਕੇ ਉਹਨਾਂ ਨੂੰ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
Mohali
ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 1 ਮਾਰਚ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੈਕਟਰ 77 ਦੇ ਨੇੜੇ ਗੁਰਦੁਆਰਾ ਸਾਹਿਬ ਮਾਤਾ ਸੁੰਦਰੀ ਜੀ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ਏਅਰ ਪੋਰਟ ਰੋਡ) ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੌਂਕ ਨਾਲ ਲੱਗਦੀ ਖੁੱਲੀ ਜਗ੍ਹਾ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਇਸ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਨੀਤਿਨ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਮਾਗਮ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ ਅਤੇ ਇਲਾਕੇ ਦੇ ਪਤਵੰਤੇ ਸਜੱਣਾ ਅਤੇ ਸਨਮਾਨਿਤ ਹਸਤੀਆਂ ਨੇ ਵੀ ਹਾਜਰੀ ਲਗਵਾਈ। ਇਸ ਦੌਰਾਨ ਚਾਹ, ਬਿਸਕੁਟ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਅਤੁੱਟ ਵਰਤਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਗੁ. ਸਾਹਿਬ ਮਾਤਾ ਸੁੰਦਰੀ ਜੀ ਦੇ ਨਾਲ ਲਗਦੇ ਏਅਰਪੋਰਟ ਰੋਡ ਵਿਖੇ ਬਹੁਤ ਦੁਰਘਟਨਾਵਾਂ ਹੁੰਦੀਆਂ ਸਨ, ਇੱਥੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਹਰ ਸਾਲ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਅਤੇ ਗੂਰੂ ਦੇ ਅਤੁੱਟ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਦੁਖ ਦਾ ਪ੍ਰਗਟਾਵਾ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ