Punjab
ਧਰਤੀ ਤੇ ਸ਼ਿਲਪਕਾਰੀ ਅਤੇ ਇੰਜੀਨੀਅਰਿੰਗ ਦੇ ਸੰਸਥਾਪਕ ਹਨ ਭਗਵਾਨ ਵਿਸ਼ਵਕਰਮਾ : ਤਰੁਨਪ੍ਰੀਤ ਸਿੰਘ ਸੌਂਦ

ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਸ਼ਹਿਰ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੰਦਿਰ ਵਿਚ ਮੱਥਾ ਟੇਕਿਆ
ਲੁਧਿਆਣਾ, 2 ਨਵੰਬਰ (ਸ.ਬ.) ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸਾਡੀ ਧਰਤੀ ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਵਿਸ਼ਵ-ਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਜੀ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਰਾਜ ਭਰ ਵਿੱਚ ਹੁਨਰ ਵਿਕਾਸ ਨੂੰ ਸਮਰਥਨ ਦੇਣਾ ਭਗਵਾਨ ਵਿਸ਼ਵਕਰਮਾ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ। ਉਹਨਾਂ ਮੰਦਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਲੰਬਿਤ ਕੰਮਾਂ ਨੂੰ ਪੂਰਾ ਕਰਨ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਨੌਕਰੀਆਂ ਦੇ ਨਵੇਂ ਮੌਕੇ ਹਾਸਲ ਕਰਨ ਲਈ ਆਪਣੀ ਕਾਬਲੀਅਤ ਨੂੰ ਨਿਖਾਰਨ ਲਈ ਆਪਣੇ ਪੇਸ਼ੇਵਰ ਹੁਨਰ ਨੂੰ ਨਿਖਾਰਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਈ ਉੱਘੇ ਉਦਯੋਗਪਤੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਰਣਜੀਤ ਕੁਮਾਰ ਸੱਲ੍ਹ, ਜਨਰਲ ਸਕੱਤਰ ਸ੍ਰੀ ਅਸ਼ੀਸ਼ ਧੀਮਾਨ ਸੱਲ੍ਹ, ਸ੍ਰੀ ਅਮਰਜੀਤ ਸਿੰਘ ਟਿੱਕਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Mohali
ਸਕੂਲੀ ਬੱਚਿਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਵੜੀ, ਜਾਨੀ ਨੁਕਸਾਨ ਤੋਂ ਬਚਾਓ

ਐਸ ਏ ਐਸ ਨਗਰ, 1 ਮਾਰਚ (ਸ.ਬ.) ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੀ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸਕੂਲ ਬਸ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਬਸ ਵਿੱਚ ਤਿੰਨ ਦਰਜਨ ਦੇ ਕਰੀਬ ਬੱਚੇ ਸਵਾਰ ਸਨ, ਜਿਹਨਾਂ ਵਿੱਚੋਂ ਕੁੱਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦੋਂਕਿ ਬਾਕੀਆਂ ਦਾ ਬਚਾਓ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬਸ ਮੌਜਪੁਰ ਤੋਂ ਸੈਦਪੁਰ ਵੱਲ ਆ ਰਹੀ ਸੀ ਜਦੋਂ ਲਿੰਕ ਸੜਕ ਦੇ ਮੋੜ ਤੇ ਬਸ ਡ੍ਰਾਈਵਰ ਦੇ ਕਾਬੂ ਤੋਂ ਬਾਹਰ ਹੋ ਕੇ ਖੇਤਾਂ ਵਿੱਚ ਜਾ ਵੜੀ। ਇਸ ਦੌਰਾਨ ਡ੍ਰਾਈਵਰ ਵਲੋਂ ਬਸ ਨੂੰ ਸੰਭਾਲਿਆ ਗਿਆ ਅਤੇ ਕਿਸੇ ਵੱਡੇ ਹਾਦਸੇ ਤੋਂ ਬਚਾਓ ਹੋ ਗਿਆ।
ਜਾਣਕਾਰੀ ਮਿਲਣ ਤੇ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਮੌਕੇ ਤੇ ਪਹੁੰਚੇ ਅਤੇ ਪੁਲੀਸ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਬਸ ਵਿੱਚੋਂ ਬਾਹਰ ਕੱਢਿਆ ਗਿਆ। ਡੀ ਐਸ ਪੀ ਸz. ਬੱਲ ਨੇ ਦੱਸਿਆ ਕਿ ਜਿਸ ਵੇਲੇ ਹਾਦਸੇ ਦੀ ਜਾਣਕਾਰੀ ਮਿਲੀ ਉਹ ਘਟਨਾ ਵਾਲੀ ਥਾਂ ਤੇ ਨੇੜੇ ਹੀ ਸੀ ਅਤੇ ਤੁਰੰਤ ਮੌਕੇ ਤੇ ਪਹੁੰਚ ਗਏ। ਉਹਨਾਂ ਦੱਸਿਆ ਕਿ ਬਸ ਦੇ ਡ੍ਰਾਈਵਰ ਦਾ ਕਹਿਣਾ ਸੀ ਕਿ ਉਸਨੇ ਮੋੜ ਤੇ ਬਸ ਨੂੰ ਮੋੜਣ ਦੀ ਕੋਸ਼ਿਸ਼ ਕੀਤੀ ਪਰੰਤੂ ਬਸ ਦੇ ਮੁੜਣ ਦੀ ਥਾਂ ਖੇਤਾਂ ਵਿੱਚ ਉਤਰ ਗਈ ਅਤੇ ਉਸਨੇ ਬੜੀ ਮੁਸ਼ਕਲ ਨਾਲ ਬਸ ਨੂੰ ਸੰਭਾਲਦਿਆਂ ਬਸ ਰੋਕੀ ਜਿਸਤੋਂ ਬਾਅਦ ਬੱਚਿਆਂ ਨੂੰ ਸੁਰਖਿਅਤ ਬਾਹਰ ਕੱਢਿਆ ਗਿਆ।
ਸz. ਬੱਲ ਨੇ ਦੱਸਿਆ ਕਿ ਕੁੱਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਜਿਹਨਾਂ ਨੂੰ ਪੁਲੀਸ ਵਲੋਂ ਉਹਨਾਂ ਦੇ ਘਰ ਪਹੁੰਚਾਇਆ ਗਿਆ ਅਤੇ ਜਿਹੜੇ ਬੱਚੇ ਠੀਕ ਸਨ ਉਹਨਾਂ ਨੂੰ ਸਕੂਲ ਭੇਜ ਦਿਤਾ ਗਿਆ।
ਉਹਨਾਂ ਕਿਹਾ ਕਿ ਬਸ ਦੀ ਮਕੈਨਿਕਲ ਜਾਂਚ ਕਰਵਾਈ ਜਾਵੇਗੀ ਅਤੇ ਜਾਂਚ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਬਸਾਂ ਦੀ ਨਿਯਮਤ ਜਾਂਚ ਕਰਵਾਉਣ ਤਾਂ ਜੋ ਅਜਿਹੇ ਕਿਸੇ ਹਾਦਸੇ ਤੋਂ ਬਚਿਆ ਜਾ ਸਕੇ।
Mohali
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗਾਣੇ ਬੰਦ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 1 ਮਾਰਚ (ਸ.ਬ.) ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੇ ਹਿਤੈਸ਼ੀ ਪੰਡਿਤਰਾਓ ਧਰੇਨਵਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਨੂੰ ਮੰਗ ਕੀਤੀ ਹੈ ਕਿ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗਾਣੇ ਬਿਲਕੁਲ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਬੀਤੀ 27 ਫਰਵਰੀ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ਼ ਲੜਾਈ ਲੜਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਦਾ ਮੁਖੀ ਕੈਬਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਣਾਇਆ ਗਿਆ ਹੈ। ਉਹਨਾਂ ਲਿਖਿਆ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਅਤੇ ਸ਼ਰਾਬ ਨੂੰ ਉਤਤਸ਼ਾਹ ਦੇਣ ਵਾਲ਼ੇ ਗਾਣੇ ਬਿਲਕੁਲ ਬੰਦ ਕਰਨ ਦੀ ਸਖਤ ਲੋੜ ਹੈ।
ਉਹਨਾਂ ਮੰਗ ਕੀਤੀ ਹੈ ਕਿ ਇਸ ਤੋਂ ਇਲਾਵਾ ਨਸ਼ੇ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗੀਤਕਾਰਾਂ ਅਤੇ ਗਾਇਕਾਂ ਦੇ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਹਨਾਂ ਗਾਣਿਆਂ ਨੂੰ ਯੂ ਟਿਯੂਬ ਤੋਂ ਹਟਾਉਣ ਲਈ ਅਜਿਹੇ ਗਾਣਿਆਂ ਦੀ ਸੂਚੀ ਮਿਨਿਸਟਰੀ ਆਫ ਇਲੈਕਟਰੋਨਿਕਸ ਐਂਡ ਕਮਿਊਨੀਕੇਸ਼ਨ ਨੂੰ ਭੇਜੀ ਜਾਣੀ ਚਾਹੀਦੀ ਹੈ।
ਉਹਨਾਂ ਮੰਗ ਕੀਤੀ ਹੈ ਕਿ ਡੀ ਜੇ ਤੇ ਨਸ਼ੇ ਅਤੇ ਸ਼ਰਾਬ ਨੂੰ ਉਤਸ਼ਾਹ ਦੇਣ ਵਾਲੇ ਗਾਣੇ ਵਜਾਉਣ ਵਾਲਿਆਂ ਨੂੰ ਵੀ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਵਿਆਹ ਸਮਾਗਮਾਂ ਦੌਰਾਨ ਡੀ ਜੇ ਉੱਤੇ ਨਸ਼ੇ ਅਤੇ ਸ਼ਰਾਬ ਵਾਲ਼ੇ ਗਾਣੇ ਨਾ ਵਜਾਉਣ ਦੇਣ ਲਈ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਨੋਟਿਸ ਭੇਜੇ ਜਾਣੇ ਚਾਹੀਦੇ ਹਨ। ਇਹਨਾਂ ਗਾਣਿਆਂ ਨੂੰਟੀ ਵੀ ਅਤੇ ਰੇਡੀਓ ਤੇ ਚੱਲਣ ਤੋਂ ਰੋਅਿਾ ਜਾਣਾ ਚਾਹੀਦਾ ਹੈ ਅਤੇ ਗੀਤਕਾਰਾਂ, ਗਾਇਕਾਂ, ਸਾਜਿੰਦਿਆਂ ਅਤੇ ਪ੍ਰੋਡਿਊਸਰਾਂ ਨਾਲ਼ ਬੈਠਕ ਕਰਕੇ ਉਹਨਾਂ ਨੂੰ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
Mohali
ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 1 ਮਾਰਚ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੈਕਟਰ 77 ਦੇ ਨੇੜੇ ਗੁਰਦੁਆਰਾ ਸਾਹਿਬ ਮਾਤਾ ਸੁੰਦਰੀ ਜੀ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ਏਅਰ ਪੋਰਟ ਰੋਡ) ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੌਂਕ ਨਾਲ ਲੱਗਦੀ ਖੁੱਲੀ ਜਗ੍ਹਾ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਇਸ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਨੀਤਿਨ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਮਾਗਮ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ ਅਤੇ ਇਲਾਕੇ ਦੇ ਪਤਵੰਤੇ ਸਜੱਣਾ ਅਤੇ ਸਨਮਾਨਿਤ ਹਸਤੀਆਂ ਨੇ ਵੀ ਹਾਜਰੀ ਲਗਵਾਈ। ਇਸ ਦੌਰਾਨ ਚਾਹ, ਬਿਸਕੁਟ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਅਤੁੱਟ ਵਰਤਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਗੁ. ਸਾਹਿਬ ਮਾਤਾ ਸੁੰਦਰੀ ਜੀ ਦੇ ਨਾਲ ਲਗਦੇ ਏਅਰਪੋਰਟ ਰੋਡ ਵਿਖੇ ਬਹੁਤ ਦੁਰਘਟਨਾਵਾਂ ਹੁੰਦੀਆਂ ਸਨ, ਇੱਥੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਹਰ ਸਾਲ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਅਤੇ ਗੂਰੂ ਦੇ ਅਤੁੱਟ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਦੁਖ ਦਾ ਪ੍ਰਗਟਾਵਾ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ