Connect with us

Mohali

ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ

Published

on

 

 

ਆਪੋ ਆਪਣੇ ਖੇਤਰਾਂ ਵਿੱਚ ਸਫਲਤਾ ਲਈ ਪ੍ਰਾਰਥਨਾ ਕਰਨ ਦਾ ਦਿਨ : ਦੀਦਾਰ ਸਿੰਘ ਕਲਸੀ

ਐਸ ਏ ਐਸ ਲਗਰ, 2 ਨਵੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ (ਰਜਿ.) ਮੁਹਾਲੀ, ਭਾਈ ਲਾਲੋ ਕੋ. ਐਨ. ਏ ਥਰਿਫਟ ਐਂਡ ਕਰੈਡਿਟ ਸੁਸਾਇਟੀ (ਰਜਿ.) ਮੁਹਾਲੀ ਅਤੇ ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਸਹਿਯੋਗ ਨਾਲ ਅੱਜ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿਖੇ ਸਾਂਝੇ ਤੌਰ ਤੇ ਬਾਬਾ ਵਿਸ਼ਵਕਰਮਾ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹਨਾਲ ਮਨਾਇਆ ਗਿਆ। ਇਸ ਮੌਕੇ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਸਮਾਗਮ ਤੇ ਢਾਡੀ ਦਰਬਾਰ ਸਜਾਇਆ ਗਿਆ। ਇਸ ਮੌਕੇ ਵੱਖ-ਵੱਖ ਮਸ਼ੀਨਾਂ ਦੇ ਸੁਚਾਰੂ ਕੰਮਕਾਜ ਲਈ ਅਰਦਾਸ ਵੀ ਕੀਤੀ ਗਈ। ਅੱਜ ਦੇ ਧਾਰਮਿਕ ਸਮਾਗਮ ਦੌਰਾਨ ਸੋਖੀ ਟਿੰਬਰ ਐਂਡ ਪਲਾਈਵੁੱਡ ਦੇ ਸ. ਕੁਲਵਿੰਦਰ ਸਿੰਘ ਸੋਖੀ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਜਦੋਂਕਿ ਸਾਬਕਾ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਸਾਬਕਾ ਮੈਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਧਾਰਮਿਕ ਸਮਾਗਮ ਮੌਕੇ ਹਜ਼ੂਰੀ ਰਾਗੀ ਭਾਈ ਪਰਸੋਤਮ ਸਿੰਘ ਤੇ ਜਥੇ ਅਤੇ ਇਸਤਰੀ ਸਤਿਸੰਗ ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਦਾ ਅਲਾਹੀ ਕੀਰਤਨ ਕੀਤਾ। ਹੈਡ ਗ੍ਰੰਥੀ ਭਾਈ ਬਲਹਾਰ ਸਿੰਘ ਵੱਲੋਂ ਕਥਾ ਕੀਤੀ ਗਈ ਅਤੇ ਬਾਬਾ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਸ਼੍ਰੋਮਣੀ ਢਾਡੀ ਜਥਾ ਭਾਈ ਮੇਜ਼ਰ ਸਿੰਘ ਜੀ ਖਾਲਸਾ ਅਤੇ ਸਾਥੀਆਂ ਵੱਲੋਂ ਬਾਬਾ ਜੀ ਦਾ ਗੁਣਗਾਣ ਕੀਤਾ ਗਿਆ। ਅਖੰਡਪਾਠ ਸਾਹਿਬ ਦੀ ਸੇਵਾ ਭਾਈ ਬਲਵਿੰਦਰ ਸਿੰਘ ਬੱਲ ਵੱਲੋਂ ਕਰਵਾਈ ਗਈ। ਇਸ ਮੌਕੇ ਧਾਰਮਿਕ ਰੀਤੀ ਮੁਤਾਬਿਕ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਵੱਜੋਂ ਪੰਡਿਤ ਮਨੋਜ ਕਿਮੋਥੀ ਵੱਲੋਂ ਹਵਨ ਕੀਤਾ ਗਿਆ ਜਿਸ ਦਾ ਪ੍ਰਬੰਧ ਚੇਅਰਮੈਨ ਸਾਲਸੀ ਕਮੇਟੀ ਸ੍ਰੀ ਵਿਜੇ ਕੁਮਾਰ ਘਈ ਵੱਲੋਂ ਕੀਤਾ ਗਿਆ ।

ਸਮਾਗਮ ਵਿੱਚ ਸ਼ਾਮਲ ਹੋਈ ਸਮੂਹ ਸੰਗਤ ਅਤੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਬ੍ਰਹਿਮੰਡ ਦਾ ਬ੍ਰਹਮ ਆਰਕੀਟੈਕਟ ਅਤੇ ਰਿਗਵੇਦ ਵਿੱਚ ਬ੍ਰਹਮ ਰਚਨਾਤਮਕਤਾ ਦਾ ਰੂਪ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਬਾਬਾ ਵਿਸ਼ਵਕਰਮਾ ਜੀ ਨੂੰ ਸ੍ਰੀ ਕ੍ਰਿਸ਼ਨ ਲਈ ਦਵਾਰਕਾ ਸ਼ਹਿਰ, ਪਾਂਡਵਾਂ ਲਈ ਇੰਦਰਪ੍ਰਸਥ ਦਾ ਮਹਿਲ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਉਣ ਦਾ ਸਿਹਰਾ ਵੀ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਉਦਯੋਗਿਕ ਖੇਤਰਾਂ ਵਿੱਚ ਕਾਰੀਗਰਾਂ, ਮਕੈਨਿਕਾਂ, ਵੈਲਡਰਾਂ, ਉਦਯੋਗਿਕ ਕਾਮਿਆਂ, ਫੈਕਟਰੀ ਵਰਕਰਾਂ, ਇੰਜੀਨੀਅਰਾਂ, ਆਰਕੀਟੈਕਟਾਂ ਅਤੇ ਹੋਰ ਕਾਮਿਆਂ ਲਈ ਉਤਸ਼ਾਹ ਭਰਪੂਰ ਹੈ। ਸਾਨੂੰ ਆਪਣੇ ਬਿਹਤਰ ਭਵਿੱਖ, ਸੁਰੱਖਿਅਤ ਕੰਮ ਦੀਆਂ ਸਥਿਤੀਆਂ ਅਤੇ ਸਭ ਤੋਂ ਵੱਧ ਆਪੋ-ਆਪਣੇ ਖੇਤਰਾਂ ਵਿੱਚ ਸਫਲਤਾ ਲਈ ਪ੍ਰਾਰਥਨਾ ਕਰਨ ਦਾ ਸਰੋਤ ਹੈ। ਇਸ ਦਿਨ ਅਸੀਂ ਆਪਣੀ ਕਾਰੀਗਰੀ ਨੂੰ ਸ਼ਕਤੀ ਦੇ ਸੰਕਲਪ ਨਾਲ ਜੋੜਦੇ ਹਨ, ਅਤੇ ਆਪਣੇ ਆਪ ਨੂੰ ਵਿਸ਼ਵਕਰਮਾ ਦੇ ਬੱਚਿਆਂ ਦੇ ਰੂਪ ਵਿੱਚ ਦੇਖਦੇ ਹਨ।

ਇਸ ਮੌਕੇ ਆਈ ਸੰਗਤ ਦਾ ਧੰਨਵਾਦ ਕਰਦਿਆਂ ਲੋਕ ਕਲਿਆਣ ਕੇੱਦਰ,ਰਾਮਗੜ੍ਹੀਆ ਸਭਾ (ਰਜਿ.) ਮੁਹਾਲੀ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਨੇ ਕਿਹਾ ਕਿ ਰਾਮਗੜ੍ਹੀਆ ਸਭਾ ਵੱਲੋਂ ਜਿੱਥੇ ਧਾਰਮਿਕ ਸਮਾਗਮ ਕਰਵਾਏ ਜਾਂਦਾ ਹਨ ਉਥੇ ਨਾਲ ਹੀ ਨਾਲ ਲੋਕ ਭਲਾਈ ਦੇ ਕਾਰਜ਼ਾਂ ਵਿੱਚ ਵੀ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ 45 ਕਿਲੋ ਵਾਟ ਦਾ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸੰਗਤ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸz. ਨਰਿੰਦਰ ਸਿੰਘ ਸੰਧੂ (ਸਾਹਿਬਜ਼ਾਦਾ ਟਿੰਬਰ ਐਂਡਪਲਾਈ) ਰਾਮਗੜ੍ਹੀਆ ਦੇ ਸਾਬਕਾ ਪ੍ਰਧਾਨ ਸ. ਦਰਸ਼ਨ ਸਿੰਘ ਕਲਸੀ, ਸ. ਜਸਵੰਤ ਸਿੰਘ ਭੁੱਲਰ, ਸz. ਮਨਜੀਤ ਸਿੰਘ ਮਾਨ, ਸ. ਕਰਮ ਸਿੰਘ ਬਬਰਾ ਅਤੇ ਸz. ਨਿਰਮਲ ਸਿੰਘ ਸਭਰਵਾਲ, ਭਾਈ ਲਾਲੋ ਕੋਅਪ੍ਰੇਟਿਵ ਬੈੱਕ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਸ. ਮੋਹਨ ਸਿੰਘ, ਸ. ਗੁਰਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਸੁੱਚਾ ਸਿੰਘ ( ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਦੇ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਸ਼ਾਮਲ ਹੋਏ।

ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪ੍ਰਾਇਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਸz. ਬਲਵਿੰਦਰ ਸਿੰਘ ਕਲਸੀ ਨੇ ਨਭਾਈ। ਇਸ ਮੌਕੇ ਐਸੋਸੀਏਸ਼ਨ ਦੇ ਪੰਜ ਮੈਂਬਰਾਂ ਲਖਵੀਰ ਸਿੰਘ ਹੁੰਝਣ, ਜਸਵੰਤ ਸਿੰਘ ਖੁੱਰਲ, ਹਰਵਿੰਦਰ ਸਿੰਘ ਸੋਹਲ, ਭੁਪਿੰਦਰ ਸਿੰਘ ਫੇਜ਼-1, ਅਤੇ ਜਸਵੰਤ ਸਿੰਘ ਕਾਨਪੁਰੀ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending