Mohali
ਫੇਜ਼ 1 ਵਿਖੇ ਕੂੜੇ ਦੇ ਢੇਰ ਨੂੰ ਲੱਗੀ ਭਾਰੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਫੇਜ਼ 1 ਵਿਖੇ ਲੱਗਦੀ ਨਾਜਾਇਜ਼ ਮੰਡੀ ਨੂੰ ਤੁਰੰਤ ਹਟਾਇਆ ਜਾਵੇ : ਪ੍ਰਧਾਨ ਰਿੰਕੂ
ਐਸ ਏ ਐਸ ਲਗਰ, 2 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਚਲੀ ਗੁਰੂ ਨਾਨਕ ਖੋਖਾ ਮਾਰਕੀਟ ਫੇਜ਼ ਇੱਕ ਦੇ ਨਜ਼ਦੀਕ ਬਣੇ ਕੂੜੇ ਦੇ ਡੰਪ ਦੇ ਕੋਲ ਲੱਗੇ ਕੂੜੇ ਦੇ ਢੇਰ ਨੂੰ ਬੀਤੀ ਰਾਤ ਅਚਾਨਕ ਅੱਗ ਲੱਗ ਗਈ, ਅੱਗ ਇੰਨੀ ਜਿਆਦਾ ਵੱਧ ਗਈ ਕਿ ਮੌਕੇ ਤੇ ਪੁਲੀਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਉਣਾ ਪਿਆ, ਜਿਨ੍ਹਾਂ ਨੇ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ।
ਇਸ ਸਬੰਧੀ ਗੁਰੂ ਨਾਨਕ ਖੋਖਾ ਮਾਰਕੀਟ ਦੇ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੇ ਦੱਸਿਆ ਕਿ ਪਿਛਲੇ 15-20 ਦਿਨ ਤੋਂ ਕੂੜੇ ਦੇ ਡੰਪ ਦੇ ਬਾਹਰ ਕੂੜੇ ਦਾ ਢੇਰ ਲੱਗਾ ਹੋਇਆ ਸੀ ਅਤੇ ਦੇਰ ਰਾਤ ਕਿਸੇ ਪਟਾਕੇ ਦੀ ਚਿੰਗਾਰੀ ਦੇ ਨਾਲ ਕੂੜੇ ਦੇ ਢੇਰ ਨੂੰ ਅੱਗ ਲੱਗ ਗਈ ਜਿਹੜੀ ਹੌਲੀ ਹੌਲੀ ਸਾਰੇ ਪਾਸੇ ਫੈਲ ਗਈ। ਉਨ੍ਹਾਂ ਦੱਸਿਆ ਕਿ ਕਿਸੇ ਜਾਣਕਾਰ ਵਲੋਂ ਉਹਨਾਂ ਨੂੰ ਇਸ ਅੱਗ ਸਬੰਧੀ ਸੂਚਨਾ ਦਿੱਤੀ ਗਈ ਅਤੇ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਆਪਣੇ ਸਾਥੀਆਂ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਅੱਗ ਕਾਫੀ ਜਿਆਦਾ ਸੀ ਜਿਸ ਕਰਕੇ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਬੁਲਾਉਣਾ ਪਿਆ। ਉਹਨਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਰਾਤ 2 ਵਜੇ ਦੇ ਕਰੀਬ ਅੱਗ ਤੇ ਕਾਬੂ ਪਾਇਆ।
ਉਹਨਾਂ ਕਿਹਾ ਕਿ ਜੇਕਰ ਰਾਤ ਸਮੇਂ ਉਹਨਾਂ ਨੂੰ ਜਾਣਕਾਰੀ ਨਾ ਮਿਲਦੀ ਤਾਂ ਇਹ ਅੱਗ ਕਿਸੇ ਵੱਡੀ ਘਟਨਾ ਦਾ ਰੂਪ ਲੈ ਸਕਦੀ ਸੀ, ਕਿਉਂਕਿ ਅੱਗ ਵਾਲੀ ਜਗ੍ਹਾ ਦੇ ਨਾਲ ਹੀ ਦੁਕਾਨਾਂ ਮੌਜੂਦ ਹਨ।
ਸ੍ਰੀ ਰਿੰਕੂ ਨੇ ਦੱਸਿਆ ਕਿ ਕੂੜੇ ਦਾ ਇਹ ਢੇਰ ਪਿਛਲੇ 15-20 ਦਿਨ ਤੋਂ ਲੱਗਾ ਹੋਇਆ ਸੀ, ਜਿਸ ਨੂੰ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਚੁਕਵਾਇਆ ਨਹੀਂ ਗਿਆ। ਉਹਨਾਂ ਦੱਸਿਆ ਕਿ ਇਸ ਥਾਂ ਦੇ ਨਾਲ ਹੀ ਨਾਜਾਇਜ਼ ਸਬਜ਼ੀ ਮੰਡੀ ਵੀ ਲੱਗਦੀ ਹੈ, ਜਿਸ ਨੂੰ ਨਗਰ ਨਿਗਮ ਦੇ ਅਫਸਰਾਂ ਦੀ ਕਥਿਤ ਮਿਲੀ ਭੁਗਤ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਵਲੋਂ ਇਸ ਮੰਡੀ ਬਾਰੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣਕਾਰੀ ਦਿੱਤੀ ਗਈ ਹੈ ਅਤੇ ਇਹਨਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ ਪਰੰਤੂ ਹੁਣ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ।
ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਉਹ ਕੂੜੇ ਦੇ ਡੰਪ ਕੋਲ ਲੱਗਦੇ ਕੂੜੇ ਦੇ ਢੇਰ ਨੂੰ ਸਮੇਂ ਸਿਰ ਚੁਕਵਾਉਣ ਅਤੇ ਇਸ ਦੇ ਨਾਲ ਲੱਗਦੀ ਨਾਜਾਇਜ਼ ਸਬਜ਼ੀ ਮੰਡੀ ਨੂੰ ਹਟਵਾਇਆ ਜਾਵੇ।
Mohali
ਸ਼੍ਰੀ ਸ਼ਿਵ ਮੰਦਿਰ ਸ਼੍ਰੀ ਸਨਾਤਨ ਧਰਮ ਸਭਾ ਫੇਜ਼- 9 ਮੁਹਾਲੀ ਦੀ ਚੋਣ ਮੁਕੰਮਲ
ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਸ਼੍ਰੀ ਸ਼ਿਵ ਮੰਦਿਰ ਸ਼੍ਰੀ ਸਨਾਤਨ ਧਰਮ ਸਭਾ ਫੇਜ਼ – 9 ਮੁਹਾਲੀ ਦੀ ਚੋਣ ਵਿੱਚ ਸ਼੍ਰੀ ਜਿਤੇਂਦਰ ਗੋਇਲ ਨੂੰ ਪ੍ਰਧਾਨ ਚੁਣਿਆ ਗਿਆ ਹੈ। ਸਭਾ ਦੇ ਚੇਅਰਮੈਨ ਸ਼੍ਰੀ ਰਮੇਸ਼ ਕੁਮਾਰ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਪ੍ਰੈਲ ਨੂੰ ਆਯੋਜਿਤ ਜਨਰਲ ਹਾਊਸ ਮੀਟਿੰਗ ਵਿੱਚ ਪੁਰਾਣੀ ਸਭਾ ਨੂੰ ਭੰਗ ਕਰਕੇ ਨਵੀਂ ਚੋਣ ਕਰਵਾਉਣ ਦੀ ਘੋਸ਼ਣਾ ਕੀਤੀ ਗਈ ਸੀ ਅਤੇ ਤਿੰਨ ਮੈਂਬਰੀ ਚੋਣ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਚੀਫ ਇਲੈਕਸ਼ਨ ਕਮਿਸ਼ਨਰ ਸ਼੍ਰੀ ਤਜਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼੍ਰੀ ਅਰੁਣ ਕੁਮਾਰ ਸ਼ਰਮਾ ਅਤੇ ਸ਼੍ਰੀ ਸਤੀਸ਼ ਚੰਦ ਮਿਸ਼ਰਾ ਨੂੰ ਜ਼ਿੰਮੇਵਾਰੀ ਸੌਂਪੀ ਗਈ।
ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ 19 ਅਪ੍ਰੈਲ ਨੂੰ ਮਤਦਾਨ ਦੀ ਤਾਰੀਖ ਘੋਸ਼ਿਤ ਕੀਤੀ ਗਈ ਸੀ। ਚੋਣ ਵਿੱਚ ਦੋ ਪੈਨਲਾਂ ਦੇ ਕੁਲ ਛੇ ਉਮੀਦਵਾਰ ਮੈਦਾਨ ਵਿੱਚ ਸਨ ਜਿਹਨਾਂ ਵਿੱਚੋਂ ਪਹਿਲੇ ਪੈਨਲ ਤੋਂ ਸ਼੍ਰੀ ਜਿਤੇਂਦਰ ਗੋਇਲ ਪ੍ਰਧਾਨ, ਸ਼੍ਰੀ ਦਿਨੇਸ਼ ਜੋਤੀ ਜਨਰਲ ਸਕਤਰ, ਅਤੇ ਸ਼੍ਰੀ ਰਾਜੇਂਦਰ ਸ਼ਰਮਾ ਕੈਸ਼ਿਅਰ ਅਹੁਦੇ ਦੇ ਉਮੀਦਵਾਰ ਸਨ । ਦੂਜੇ ਪੈਨਲ ਤੋਂ ਸ਼੍ਰੀ ਸ਼ਿਵ ਕੁਮਾਰ ਦੁੱਗਲ ਪ੍ਰਧਾਨ, ਸ਼੍ਰੀ ਅਨਿਲ ਕੁਮਾਰ ਆਨੰਦ ਜਨਰਲ ਸਕੱਤਰ ਅਤੇ ਸ਼੍ਰੀ ਆਈ. ਡੀ . ਗਰਗ ਕੈਸ਼ਿਅਰ ਅਹੁਦੇ ਦੇ ਉਮੀਦਵਾਰ ਸਨ।
ਉਹਨਾਂ ਦੱਸਿਆ ਕਿ ਚੋਣ ਦੌਰਾਨ ਕੁਲ 155 ਨਿਯਮਕ ਮੈਬਰਾਂ ਵਿੱਚੋਂ 144 ਮੈਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ। ਵੋਟਾਂ ਦੀ ਗਿਣਤੀ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੇ ਸ਼੍ਰੀ ਜਿਤੇਂਦਰ ਗੋਇਲ, ਜਨਰਲ ਸਕੱਤਰ ਦੇ ਅਹੁਦੇ ਤੇ ਸ਼੍ਰੀ ਦਿਨੇਸ਼ ਜੋਤੀ ਅਤੇ ਕੈਸ਼ਿਅਰ ਦੇ ਅਹੁਦੇ ਤੇ ਸ਼੍ਰੀ ਰਾਜੇਂਦਰ ਕੁਮਾਰ ਸ਼ਰਮਾ 104 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ।
Mohali
ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਯੂਨਿਟ ਦੇ ਅਹੁਦੇਦਾਰਾਂ ਦੀ ਚੋਣ
ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਯੂਨਿਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਕਮਾਡੋ ਕੰਪਲੈਕਸ ਦੇ ਹਾਲ ਫੇਜ਼ 11 ਮੁਹਾਲੀ ਵਿਖੇ ਹੋਈ ਜਿਸ ਵਿੱਚ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਮਿਆਦ ਪੂਰੀ ਹੋਣ ਉਪਰੰਤ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ ਸਟੇਟ ਬਾਡੀ ਵੱਲੋਂ ਨਿਯੁਕਤ ਕੀਤੇ ਆਬਜ਼ਰਵਰ ਸ੍ਰੀ ਪਰਮਜੀਤ ਸਿੰਘ ਅਤੇ ਰਿਟਰਨਿੰਗ ਅਫਸਰ ਸ਼੍ਰੀ ਸ਼ਮਸ਼ੇਰ ਸਿੰਘ ਦੀ ਦੇਖ -ਰੇਖ ਅਧੀਨ ਨਾਮੀਨੇਸ਼ਨ ਪ੍ਰਕ੍ਰਿਆ ਕੀਤੀ ਗਈ।
ਮੀਟਿੰਗ ਵਿੱਚ ਤਿੰਨ ਅਹੁਦੇਦਾਰਾਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਦੀ ਚੋਣ ਸਬੰਧੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਜਿਸ ਦੌਰਾਨ ਪ੍ਰਧਾਨ ਸ੍ਰੀ ਦਰਸ਼ਨ ਕੁਮਾਰ ਬੱਗਾ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਨਾਮੀਨੇਸ਼ਨ ਫ਼ਾਰਮ ਭਰਨ ਤੋਂ ਮਨ੍ਹਾ ਕਰ ਦਿੱਤਾ। ਸ੍ਰੀ ਦੀਪਕ ਰਾਏ ਰਿਖੀ ਡੀ ਐਸ ਪੀ ਰਿਟਾਇਰ ਨੇ ਪ੍ਰਧਾਨ ਦੇ ਅਹੁਦੇ ਲਈ, ਸ੍ਰੀਮਤੀ ਰਣਬੀਰ ਕੌਰ ਸੁਪਰਡੰਟ ਰਿਟਾਇਰ ਨੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ, ਅਤੇ ਸ੍ਰੀ ਕੁਲਦੀਪ ਸਿੰਘ ਅਰੋੜਾ ਸੁਪਡੈਂਟ ਗ੍ਰੇਡ-1 ਨੇ ਜਨਰਲ ਸਕੱਤਰ ਦੇ ਅਹੁਦੇ ਲਈ ਨਾਮੀਨੇਸ਼ਨ ਫਾਰਮ ਭਰੇ।
ਇਨ੍ਹਾਂ ਦੇ ਮੁਕਾਬਲੇ ਕਿਸੇ ਵੀ ਮੈਂਬਰ ਨੇ ਨਾਮੀਨੇਸ਼ਨ ਫ਼ਾਰਮ ਨਹੀਂ ਭਰੇ ਅਤੇ ਸਮਾਂ ਖਤਮ ਹੋਣ ਤੇ ਰਿਟਰਨਿੰਗ ਅਫ਼ਸਰ ਵੱਲੋਂ ਇਨ੍ਹਾਂ ਤਿੰਨਾਂ ਉਮੀਦਵਾਰਾਂ ਨੂੰ ਨਿਰਵਿਰੋਧ ਜੇਤੂ ਐਲਾਨਿਆ ਗਿਆ। ਇਸ ਮੌਕੇ ਪਹਿਲੇ ਪ੍ਰਧਾਨ ਸ੍ਰੀ ਦਰਸ਼ਨ ਕੁਮਾਰ ਬੱਗਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਗਈ।
Mohali
ਵਿਸ਼ਵ ਸ਼ਾਂਤੀ ਹਵਨ ਯੱਗ ਕਰਵਾਇਆ
ਐਸ ਏ ਐਸ ਨਗਰ, 20 ਅਪ੍ਰੈਲ (ਆਰ ਪੀ ਵਾਲੀਆ) ਆਰਿਆ ਸਮਾਜ ਮੰਦਰ, ਫੇਜ਼ 6 ਮੁਹਾਲੀ ਵਿੱਚ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਸ਼੍ਰੀ ਚਰਨਜੀਤ (ਪ੍ਰਧਾਨ) ਅਤੇ ਮਹਾਮੰਤਰੀ ਸ਼੍ਰੀ ਚਿਰੰਜੀ ਲਾਲ ਨੇ ਕੀਤੀ। ਹਵਨ ਯੱਗ ਸ਼੍ਰੀ ਮਨੁ ਆਰਿਆ ਅਤੇ ਦਿਵਾਂਸ਼ੂ ਆਰਿਆ ਵੱਲੋਂ ਕਰਵਾਇਆ ਗਿਆ।
ਸ਼੍ਰੀ ਰਾਜ ਕੁਮਾਰ ਨੇ ਗਾਇਤ੍ਰੀ ਮੰਤਰ ਦਾ ਉਚਾਰਣ ਕਰਕੇ ਹਵਨ ਦੀ ਸ਼ੁਰੂਆਤ ਕੀਤੀ। ਇਸ ਹਵਨ ਵਿੱਚ ਮੁੱਖ ਯਜਮਾਨ ਵਜੋਂ ਸ਼੍ਰੀ ਚਰਨਜੀਤ ਪ੍ਰਧਾਨ ਅਤੇ ਸ਼੍ਰੀਮਤੀ ਰੇਨੂ ਬਾਲਾ ਆਪਣੇ ਪੁੱਤਰ ਰਾਹੁਲ ਸਮੇਤ ਸਾਰੇ ਪਰਿਵਾਰ ਨਾਲ ਸ਼ਾਮਲ ਹੋਏ। ਸਭ ਨੇ ਵੇਦ ਮੰਤਰਾਂ ਦੇ ਉਚਾਰਣ ਨਾਲ ਵਿਸ਼ਵ ਸ਼ਾਂਤੀ ਲਈ ਅਹੁਤੀਆਂ ਪਾਈਆਂ ਅਤੇ ਪ੍ਰਾਰਥਨਾ ਕੀਤੀ।
ਇਸ ਮੌਕੇ ਸ਼੍ਰੀ ਸੁਰਿੰਦਰ ਵੋਹਰਾ ਅਤੇ ਰੇਨੂ ਬਾਲਾ ਨੇ ਭਜਨ ਸੁਣਾਏ। ਸ਼੍ਰੀ ਅਨਿਲ ਭੱਲਾ ਨੇ ਜੀਵਨ ਜਿਉਣ ਦੇ ਸਹੀ ਤਰੀਕਿਆਂ ਬਾਰੇ ਵਿਚਾਰ ਸਾਂਝੇ ਕੀਤੇ। ਬਾਅਦ ਵਿੱਚ ਯਜਮਾਨ ਪਰਿਵਾਰਾਂ ਨੂੰ ਆਸ਼ੀਰਵਾਦ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਚਾਹ ਅਤੇ ਪਕੌੜਿਆਂ ਦਾ ਭੰਡਾਰਾ ਲਗਾਇਆ ਗਿਆ। ਸ਼੍ਰੀ ਰਾਜ ਕੁਮਾਰ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months agoਗਾਣਿਆਂ ਵਿੱਚ ਤੂੰਬੀ ਦੀ ਥਾਂ ਹਥਿਆਰਾਂ ਨੇ ਕਿਵੇਂ ਲੈ ਲਈ?
