Mohali
ਬੰਦੀ ਛੋੜ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਗੁਰੂ ਸਾਹਿਬ ਵੱਲੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਸ਼ਰਤ ਮੁਤਾਬਿਕ 52 ਕਲੀਆ ਵਾਲਾ ਚੋਲਾ ਪਹਿਨ ਕੇ ਪਹਾੜੀ ਰਾਜਿਆਂ ਨੂੰ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਦਿਲ ਖਿੱਚਵੇਂ ਅੰਦਾਜ ਵਿੱਚ ਸੰਗਤਾਂ ਨੂੰ ਸਰਵਣ ਕਰਵਾਇਆ।
ਭਾਈ ਕਮਲੇਸ਼ ਇੰਦਰ ਸਿੰਘ ਸੁਨਾਮ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ, ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ ਸ੍ਰੀ ਤਰਨ ਤਾਰਨ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਸੰਗਤਾਂ ਵੱਲੋਂ ਕੀਤੀ ਦੀਪਮਾਲਾ ਕਰਨ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ।
ਇਸ ਤੋਂ ਇਲਾਵਾ ਭਾਈ ਨਵਦੀਪ ਸਿੰਘ ਜਵੱਦੀ ਟਕਸਾਲ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਰਾਜਵਿੰਦਰ ਸਿੰਘ ਸਮਰਾਲੇ ਵਾਲੇ, ਭਾਈ ਗੁਰਸੇਵਕ ਸਿੰਘ ਨਾਢਾ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜਥੇ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 11 ਨਵੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ, ਅਤੇ ਉੱਚ ਕੋਟੀ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Mohali
ਸ਼੍ਰੀ ਸ਼ਿਵ ਮੰਦਿਰ ਸ਼੍ਰੀ ਸਨਾਤਨ ਧਰਮ ਸਭਾ ਫੇਜ਼- 9 ਮੁਹਾਲੀ ਦੀ ਚੋਣ ਮੁਕੰਮਲ
ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਸ਼੍ਰੀ ਸ਼ਿਵ ਮੰਦਿਰ ਸ਼੍ਰੀ ਸਨਾਤਨ ਧਰਮ ਸਭਾ ਫੇਜ਼ – 9 ਮੁਹਾਲੀ ਦੀ ਚੋਣ ਵਿੱਚ ਸ਼੍ਰੀ ਜਿਤੇਂਦਰ ਗੋਇਲ ਨੂੰ ਪ੍ਰਧਾਨ ਚੁਣਿਆ ਗਿਆ ਹੈ। ਸਭਾ ਦੇ ਚੇਅਰਮੈਨ ਸ਼੍ਰੀ ਰਮੇਸ਼ ਕੁਮਾਰ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਪ੍ਰੈਲ ਨੂੰ ਆਯੋਜਿਤ ਜਨਰਲ ਹਾਊਸ ਮੀਟਿੰਗ ਵਿੱਚ ਪੁਰਾਣੀ ਸਭਾ ਨੂੰ ਭੰਗ ਕਰਕੇ ਨਵੀਂ ਚੋਣ ਕਰਵਾਉਣ ਦੀ ਘੋਸ਼ਣਾ ਕੀਤੀ ਗਈ ਸੀ ਅਤੇ ਤਿੰਨ ਮੈਂਬਰੀ ਚੋਣ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਚੀਫ ਇਲੈਕਸ਼ਨ ਕਮਿਸ਼ਨਰ ਸ਼੍ਰੀ ਤਜਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼੍ਰੀ ਅਰੁਣ ਕੁਮਾਰ ਸ਼ਰਮਾ ਅਤੇ ਸ਼੍ਰੀ ਸਤੀਸ਼ ਚੰਦ ਮਿਸ਼ਰਾ ਨੂੰ ਜ਼ਿੰਮੇਵਾਰੀ ਸੌਂਪੀ ਗਈ।
ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ 19 ਅਪ੍ਰੈਲ ਨੂੰ ਮਤਦਾਨ ਦੀ ਤਾਰੀਖ ਘੋਸ਼ਿਤ ਕੀਤੀ ਗਈ ਸੀ। ਚੋਣ ਵਿੱਚ ਦੋ ਪੈਨਲਾਂ ਦੇ ਕੁਲ ਛੇ ਉਮੀਦਵਾਰ ਮੈਦਾਨ ਵਿੱਚ ਸਨ ਜਿਹਨਾਂ ਵਿੱਚੋਂ ਪਹਿਲੇ ਪੈਨਲ ਤੋਂ ਸ਼੍ਰੀ ਜਿਤੇਂਦਰ ਗੋਇਲ ਪ੍ਰਧਾਨ, ਸ਼੍ਰੀ ਦਿਨੇਸ਼ ਜੋਤੀ ਜਨਰਲ ਸਕਤਰ, ਅਤੇ ਸ਼੍ਰੀ ਰਾਜੇਂਦਰ ਸ਼ਰਮਾ ਕੈਸ਼ਿਅਰ ਅਹੁਦੇ ਦੇ ਉਮੀਦਵਾਰ ਸਨ । ਦੂਜੇ ਪੈਨਲ ਤੋਂ ਸ਼੍ਰੀ ਸ਼ਿਵ ਕੁਮਾਰ ਦੁੱਗਲ ਪ੍ਰਧਾਨ, ਸ਼੍ਰੀ ਅਨਿਲ ਕੁਮਾਰ ਆਨੰਦ ਜਨਰਲ ਸਕੱਤਰ ਅਤੇ ਸ਼੍ਰੀ ਆਈ. ਡੀ . ਗਰਗ ਕੈਸ਼ਿਅਰ ਅਹੁਦੇ ਦੇ ਉਮੀਦਵਾਰ ਸਨ।
ਉਹਨਾਂ ਦੱਸਿਆ ਕਿ ਚੋਣ ਦੌਰਾਨ ਕੁਲ 155 ਨਿਯਮਕ ਮੈਬਰਾਂ ਵਿੱਚੋਂ 144 ਮੈਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ। ਵੋਟਾਂ ਦੀ ਗਿਣਤੀ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੇ ਸ਼੍ਰੀ ਜਿਤੇਂਦਰ ਗੋਇਲ, ਜਨਰਲ ਸਕੱਤਰ ਦੇ ਅਹੁਦੇ ਤੇ ਸ਼੍ਰੀ ਦਿਨੇਸ਼ ਜੋਤੀ ਅਤੇ ਕੈਸ਼ਿਅਰ ਦੇ ਅਹੁਦੇ ਤੇ ਸ਼੍ਰੀ ਰਾਜੇਂਦਰ ਕੁਮਾਰ ਸ਼ਰਮਾ 104 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ।
Mohali
ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਯੂਨਿਟ ਦੇ ਅਹੁਦੇਦਾਰਾਂ ਦੀ ਚੋਣ
ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਯੂਨਿਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਕਮਾਡੋ ਕੰਪਲੈਕਸ ਦੇ ਹਾਲ ਫੇਜ਼ 11 ਮੁਹਾਲੀ ਵਿਖੇ ਹੋਈ ਜਿਸ ਵਿੱਚ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਮਿਆਦ ਪੂਰੀ ਹੋਣ ਉਪਰੰਤ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ ਸਟੇਟ ਬਾਡੀ ਵੱਲੋਂ ਨਿਯੁਕਤ ਕੀਤੇ ਆਬਜ਼ਰਵਰ ਸ੍ਰੀ ਪਰਮਜੀਤ ਸਿੰਘ ਅਤੇ ਰਿਟਰਨਿੰਗ ਅਫਸਰ ਸ਼੍ਰੀ ਸ਼ਮਸ਼ੇਰ ਸਿੰਘ ਦੀ ਦੇਖ -ਰੇਖ ਅਧੀਨ ਨਾਮੀਨੇਸ਼ਨ ਪ੍ਰਕ੍ਰਿਆ ਕੀਤੀ ਗਈ।
ਮੀਟਿੰਗ ਵਿੱਚ ਤਿੰਨ ਅਹੁਦੇਦਾਰਾਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਦੀ ਚੋਣ ਸਬੰਧੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਜਿਸ ਦੌਰਾਨ ਪ੍ਰਧਾਨ ਸ੍ਰੀ ਦਰਸ਼ਨ ਕੁਮਾਰ ਬੱਗਾ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਨਾਮੀਨੇਸ਼ਨ ਫ਼ਾਰਮ ਭਰਨ ਤੋਂ ਮਨ੍ਹਾ ਕਰ ਦਿੱਤਾ। ਸ੍ਰੀ ਦੀਪਕ ਰਾਏ ਰਿਖੀ ਡੀ ਐਸ ਪੀ ਰਿਟਾਇਰ ਨੇ ਪ੍ਰਧਾਨ ਦੇ ਅਹੁਦੇ ਲਈ, ਸ੍ਰੀਮਤੀ ਰਣਬੀਰ ਕੌਰ ਸੁਪਰਡੰਟ ਰਿਟਾਇਰ ਨੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ, ਅਤੇ ਸ੍ਰੀ ਕੁਲਦੀਪ ਸਿੰਘ ਅਰੋੜਾ ਸੁਪਡੈਂਟ ਗ੍ਰੇਡ-1 ਨੇ ਜਨਰਲ ਸਕੱਤਰ ਦੇ ਅਹੁਦੇ ਲਈ ਨਾਮੀਨੇਸ਼ਨ ਫਾਰਮ ਭਰੇ।
ਇਨ੍ਹਾਂ ਦੇ ਮੁਕਾਬਲੇ ਕਿਸੇ ਵੀ ਮੈਂਬਰ ਨੇ ਨਾਮੀਨੇਸ਼ਨ ਫ਼ਾਰਮ ਨਹੀਂ ਭਰੇ ਅਤੇ ਸਮਾਂ ਖਤਮ ਹੋਣ ਤੇ ਰਿਟਰਨਿੰਗ ਅਫ਼ਸਰ ਵੱਲੋਂ ਇਨ੍ਹਾਂ ਤਿੰਨਾਂ ਉਮੀਦਵਾਰਾਂ ਨੂੰ ਨਿਰਵਿਰੋਧ ਜੇਤੂ ਐਲਾਨਿਆ ਗਿਆ। ਇਸ ਮੌਕੇ ਪਹਿਲੇ ਪ੍ਰਧਾਨ ਸ੍ਰੀ ਦਰਸ਼ਨ ਕੁਮਾਰ ਬੱਗਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਗਈ।
Mohali
ਵਿਸ਼ਵ ਸ਼ਾਂਤੀ ਹਵਨ ਯੱਗ ਕਰਵਾਇਆ
ਐਸ ਏ ਐਸ ਨਗਰ, 20 ਅਪ੍ਰੈਲ (ਆਰ ਪੀ ਵਾਲੀਆ) ਆਰਿਆ ਸਮਾਜ ਮੰਦਰ, ਫੇਜ਼ 6 ਮੁਹਾਲੀ ਵਿੱਚ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਸ਼੍ਰੀ ਚਰਨਜੀਤ (ਪ੍ਰਧਾਨ) ਅਤੇ ਮਹਾਮੰਤਰੀ ਸ਼੍ਰੀ ਚਿਰੰਜੀ ਲਾਲ ਨੇ ਕੀਤੀ। ਹਵਨ ਯੱਗ ਸ਼੍ਰੀ ਮਨੁ ਆਰਿਆ ਅਤੇ ਦਿਵਾਂਸ਼ੂ ਆਰਿਆ ਵੱਲੋਂ ਕਰਵਾਇਆ ਗਿਆ।
ਸ਼੍ਰੀ ਰਾਜ ਕੁਮਾਰ ਨੇ ਗਾਇਤ੍ਰੀ ਮੰਤਰ ਦਾ ਉਚਾਰਣ ਕਰਕੇ ਹਵਨ ਦੀ ਸ਼ੁਰੂਆਤ ਕੀਤੀ। ਇਸ ਹਵਨ ਵਿੱਚ ਮੁੱਖ ਯਜਮਾਨ ਵਜੋਂ ਸ਼੍ਰੀ ਚਰਨਜੀਤ ਪ੍ਰਧਾਨ ਅਤੇ ਸ਼੍ਰੀਮਤੀ ਰੇਨੂ ਬਾਲਾ ਆਪਣੇ ਪੁੱਤਰ ਰਾਹੁਲ ਸਮੇਤ ਸਾਰੇ ਪਰਿਵਾਰ ਨਾਲ ਸ਼ਾਮਲ ਹੋਏ। ਸਭ ਨੇ ਵੇਦ ਮੰਤਰਾਂ ਦੇ ਉਚਾਰਣ ਨਾਲ ਵਿਸ਼ਵ ਸ਼ਾਂਤੀ ਲਈ ਅਹੁਤੀਆਂ ਪਾਈਆਂ ਅਤੇ ਪ੍ਰਾਰਥਨਾ ਕੀਤੀ।
ਇਸ ਮੌਕੇ ਸ਼੍ਰੀ ਸੁਰਿੰਦਰ ਵੋਹਰਾ ਅਤੇ ਰੇਨੂ ਬਾਲਾ ਨੇ ਭਜਨ ਸੁਣਾਏ। ਸ਼੍ਰੀ ਅਨਿਲ ਭੱਲਾ ਨੇ ਜੀਵਨ ਜਿਉਣ ਦੇ ਸਹੀ ਤਰੀਕਿਆਂ ਬਾਰੇ ਵਿਚਾਰ ਸਾਂਝੇ ਕੀਤੇ। ਬਾਅਦ ਵਿੱਚ ਯਜਮਾਨ ਪਰਿਵਾਰਾਂ ਨੂੰ ਆਸ਼ੀਰਵਾਦ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਚਾਹ ਅਤੇ ਪਕੌੜਿਆਂ ਦਾ ਭੰਡਾਰਾ ਲਗਾਇਆ ਗਿਆ। ਸ਼੍ਰੀ ਰਾਜ ਕੁਮਾਰ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months agoਗਾਣਿਆਂ ਵਿੱਚ ਤੂੰਬੀ ਦੀ ਥਾਂ ਹਥਿਆਰਾਂ ਨੇ ਕਿਵੇਂ ਲੈ ਲਈ?
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
