International
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
ਲਾਹੌਰ, 4 ਨਵੰਬਰ (ਸ.ਬ.) ਲਹਿੰਦੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਵਿਗੜਦੀ ਹਵਾ ਦੀ ਗੁਣਵੱਤਾ ਅਤੇ ਧੂੰਏਂ ਦੇ ਕਾਰਨ ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਸੂਬੇ ਅਤੇ ਲਾਹੌਰ ਵਿੱਚ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਸੀਨੀਅਰ ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਇਸ ਲਈ ਚੜ੍ਹਦੇ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੁੱਦਾ ਉਠਾਉਣ ਦੀ ਗੱਲ ਵੀ ਕਹੀ ਸੀ।
ਸੂਬਾਈ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਲਾਹੌਰ ਅਤੇ ਪੰਜਾਬ ਸੂਬੇ ਹਵਾ ਪ੍ਰਦੂਸ਼ਣ ਦੇ ਗੰਭੀਰ ਪੱਧਰ ਨਾਲ ਜੂਝ ਰਹੇ ਹਨ। ਇੱਥੇ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਯਾਨੀ ਖ਼ਤਰਨਾਕ ਪੱਧਰ ਤੱਕ ਵਧ ਗਈ ਹੈ। ਇਸ ਕਾਰਨ ਇਲਾਕਾ ਨਿਵਾਸੀਆਂ ਖਾਸ ਕਰਕੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਸ ਸੰਕਟ ਦੌਰਾਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਹੈ।
ਪਾਕਿਸਤਾਨ ਦੀ ਹਵਾ ਦੀ ਗੁਣਵੱਤਾ ਦੀਆਂ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਲਾਹੌਰ ਲਗਾਤਾਰ ਵਿਸ਼ਵ ਪੱਧਰ ਤੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਹੈ। ਇਸ ਕਾਰਨ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਹਵਾ ਦੇ ਵਿਗੜਦੇ ਪੱਧਰ ਕਾਰਨ ਮਾਪਿਆਂ ਨੂੰ ਇਸ ਸਮੇਂ ਦੌਰਾਨ ਬੱਚਿਆਂ ਨੂੰ ਘਰ ਦੇ ਅੰਦਰ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਇਸ ਸਮੇਂ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਖਾਸ ਕਰਕੇ ਛੋਟੇ ਬੱਚਿਆਂ ਲਈ ਜ਼ਰੂਰੀ ਕਦਮ ਚੁੱਕਣ ਤੇ ਜ਼ੋਰ ਦਿੱਤਾ ਗਿਆ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਸਥਿਤੀ ਦੀ ਨਿਗਰਾਨੀ ਕਰਨ ਅਤੇ ਧੂੰਏਂ ਨਾਲ ਨਜਿੱਠਣ ਲਈ ਉਪਾਅ ਲਾਗੂ ਕਰਨ ਲਈ ਵਾਤਾਵਰਣ ਸੁਰੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਮਰੀਅਮ ਔਰੰਗਜ਼ੇਬ ਨੇ ਅੱਗੇ ਕਿਹਾ ਕਿ ਵਿਗੜਦੀ ਹਵਾ ਦੀ ਗੁਣਵੱਤਾ ਅਤੇ ਧੂੰਏਂ ਦੀ ਸਥਿਤੀ ਕਾਰਨ ਸਕੂਲਾਂ ਨੂੰ ਬੰਦ ਕਰਨਾ ਇੱਕ ਅਸਥਾਈ ਉਪਾਅ ਹੈ। ਜਦਕਿ ਸਰਕਾਰ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਘੱਟ ਕਰਨ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਧੂੰਏਂ ਦੀ ਵਿਗੜਦੀ ਸਥਿਤੀ ਕਾਰਨ ਸੂਬਾਈ ਸਰਕਾਰ ਨੇ ਇਸ ਨੂੰ ਸਮੌਗ ਆਫ਼ਤ ਕਰਾਰ ਦਿੱਤਾ ਹੈ।
International
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
ਨਿਊਯਾਰਕ, 21 ਨਵੰਬਰ (ਸ.ਬ.) ਨਿਊਯਾਰਕ ਦੀ ਫੈਡਰਲ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਗੌਤਮ ਅਡਾਨੀ ਸਮੇਤ 8 ਵਿਅਕਤੀਆਂ ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿਚ ਸੂਰਜੀ ਊਰਜਾ ਨਾਲ ਸੰਬੰਧਿਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤ ਦਿੱਤੀ ਹੈ ਜਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇਕ ਹੋਰ ਫਰਮ ਨਾਲ ਸੰਬੰਧਿਤ ਹੈ। ਇਹ ਮਾਮਲਾ 24 ਅਕਤੂਬਰ 2024 ਨੂੰ ਅਮਰੀਕੀ ਅਦਾਲਤ ਵਿਚ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਬੀਤੇ ਦਿਨ ਹੋਈ। ਅਡਾਨੀ ਤੋਂ ਇਲਾਵਾ ਸਾਗਰ ਅਡਾਨੀ, ਵਿਨੀਤ ਐਸ ਜੈਨ, ਰਣਜੀਤ ਗੁਪਤਾ, ਸਿਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੁਪੇਸ਼ ਅਗਰਵਾਲ ਸ਼ਾਮਿਲ ਹਨ। ਅਡਾਨੀ ਤੇ ਰਿਸ਼ਵਤ ਦੀ ਇਹ ਰਕਮ ਇਕੱਠੀ ਕਰਨ ਲਈ ਅਮਰੀਕੀ, ਵਿਦੇਸ਼ੀ ਨਿਵੇਸ਼ਕਾਂ ਅਤੇ ਬੈਂਕਾਂ ਨਾਲ ਝੂਠ ਬੋਲਣ ਦਾ ਦੋਸ਼ ਹੈ। ਸਾਗਰ ਅਤੇ ਵਿਨੀਤ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦੇ ਅਧਿਕਾਰੀ ਹਨ। ਸਾਗਰ ਗੌਤਮ ਅਡਾਨੀ ਦਾ ਭਤੀਜਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਕੇਸ ਅਮਰੀਕਾ ਵਿਚ ਇਸ ਲਈ ਦਰਜ ਕੀਤਾ ਗਿਆ ਸੀ ਕਿਉਂਕਿ ਅਮਰੀਕੀ ਨਿਵੇਸ਼ਕਾਂ ਦਾ ਪੈਸਾ ਇਸ ਪ੍ਰਾਜੈਕਟ ਵਿਚ ਲਗਾਇਆ ਗਿਆ ਸੀ ਅਤੇ ਅਮਰੀਕੀ ਕਾਨੂੰਨ ਦੇ ਤਹਿਤ ਉਸ ਪੈਸੇ ਨੂੰ ਰਿਸ਼ਵਤ ਵਜੋਂ ਦੇਣਾ ਅਪਰਾਧ ਹੈ। ਬੁੱਧਵਾਰ ਨੂੰ ਹੀ ਅਡਾਨੀ ਨੇ 20 ਸਾਲ ਦੇ ਗ੍ਰੀਨ ਬਾਂਡ ਦੀ ਵਿਕਰੀ ਤੋਂ 600 ਮਿਲੀਅਨ ਡਾਲਰ (5064 ਕਰੋੜ ਰੁਪਏ) ਜੁਟਾਉਣ ਦਾ ਐਲਾਨ ਕੀਤਾ ਸੀ। ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ।
International
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
ਮੈਲਬੌਰਨ, 18 ਨਵੰਬਰ (ਸ.ਬ.) ਆਸਟ੍ਰੇਲੀਆ ਵਿੱਚ ਲਾਈਵ ਪ੍ਰਦਰਸ਼ਨ ਦੌਰਾਨ ਪੰਜਾਬੀ ਗਾਇਕ ਅਤੇ ਗੀਤਕਾਰ ਗੈਰੀ ਸੰਧੂ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਇਕ ਵਿਅਕਤੀ ਨੇ ਸਟੇਜ ਤੇ ਗਾਇਕ ਉੱਪਰ ਹਮਲਾ ਕਰ ਦਿੱਤਾ। ਨਿਊ ਸਾਊਥ ਵੇਲਜ਼ ਵਿੱਚ ਹੋਏ ਇਸ ਪ੍ਰੋਗਰਾਮ ਨੇ ਪ੍ਰਸ਼ੰਸਕਾਂ ਤੇ ਹਾਜ਼ਰੀਨਾਂ ਨੂੰ ਹੈਰਾਨ ਕਰ ਦਿੱਤਾ।
ਸੰਧੂ ਦੇ ਸ਼ੋਅ ਵਿੱਚ ਆਏ ਇਕ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਸਟੇਜ ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ। ਹਾਲਾਂਕਿ ਮੌਕੇ ਤੇ ਮੌਜੂਦ ਸੰਧੂ ਦੇ ਸੁਰੱਖਿਆ ਗਾਰਡ ਤੇ ਪੁਲੀਸ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਫੜ ਕੇ ਸਟੇਜ ਤੋਂ ਹੇਠਾਂ ਉਤਾਰਿਆ। ਬਾਅਦ ਵਿੱਚ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
International
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਵੈਨਿਸ, 12 ਨਵੰਬਰ (ਸ.ਬ.) ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ -ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਦੇ ਨਾਂਅ ਵਿਨੇਸ਼ ਰਤਨ ਅਤੇ ਵਿਸ਼ਾਲ ਸ਼ਰਮਾ ਹੈ , ਇਹ ਦੋਵੇਂ ਨੌਜਵਾਨ ਫੁੱਟਬਾਲ ਸਪੋਰਟਸ ਕਲੱਬ ਵਿਚੈਂਸਾ ਦੇ ਖਿਡਾਰੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰਾ ਬੀਤੇ ਐਤਵਾਰ ਬਾਅਦ ਦੁਪਹਿਰ ਲਗਭਗ 3 ਵਜੇ ਦੇ ਕਰੀਬ ਜਦੋਂ ਇਹ ਨੌਜਵਾਨ ਵੋਲਸਵਾਗਨ ਗੱਡੀ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਦੂਜੀ ਗੱਡੀ ਤੋਂ ਅੱਗੇ ਲੰਘਦੇ ਸਮੇਂ ਇਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਉਪਰੰਤ ਸੜਕ ਦੇ ਕਿਨਾਰੇ ਦਰੱਖਤ ਨਾਲ ਜਾ ਵੱਜੀ।
ਹਾਦਸਾ ਬਹੁਤ ਭਿਆਨਕ ਸੀ ਅਤੇ ਕਾਰ ਨੂੰ ਚਲਾ ਰਹੇ ਵਿਨੇਸ਼ ਰਤਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜਾ ਨੌਜਵਾਨ ਵਿਸ਼ਾਲ ਸ਼ਰਮਾ ਵੀ ਜ਼ਿਆਦਾ ਸੱਟ ਲੱਗੀ ਹੋਣ ਕਰਕੇ ਹਸਪਤਾਲ ਪਹੁੰਚਣ ਉਪਰੰਤ ਦਮ ਤੋੜ ਗਿਆ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
Mohali2 months ago
ਰਾਜਪੁਰਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
Mohali2 months ago
ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ