Connect with us

Mohali

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ : ਆਸ਼ਿਕਾ ਜੈਨ

Published

on

 

 

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇਕਿਹਾ ਹੈ ਕਿ ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 9,10 ਨਵੰਬਰ ਅਤੇ ਉਸ ਤੋਂ ਬਾਅਦ 23 ਅਤੇ 24 ਨਵੰਬਰ ਨੂੰ ਬੂਥ ਪੱਧਰ ਉਪਰ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਯੋਗ ਵੋਟਰ (ਜਿੰਨਾਂ ਦੀ ਉਮਰ 1-1-2024 ਤੱਕ 18 ਸਾਲ ਦੀ ਹੋ ਰਹੀ ਹੈ) ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰਵਾ ਸਕਦੇ ਹਨ। ਇਸਦੇ ਨਾਲ ਹੀ ਜੇ ਕਿਸੇ ਨੇ ਵੋਟ ਸ਼ਿਫਟ ਜਾਂ ਸੋਧ ਕਰਵਾਉਣੀ ਹੈ, ਉਹ ਵੀ ਇਹਨਾਂ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ।

ਇਸ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਵੱਲੋਂ ਵਿਦਿਆਰਥੀਆਂ ਨੂੰ ਫਾਰਮ ਨੰਬਰ 6 ਤਕਸੀਮ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਵੋਟਰ ਹੈਲਪਲਾਈਨ ਐਪ ਰਾਹੀਂ 122 ਯੋਗ ਵੋਟਰਾਂ ਨੂੰ ਰਜਿਸਟਰਡ ਕੀਤਾ ਗਿਆ। ਕਾਲਜ ਦੇ ਨੋਡਲ ਅਫਸਰ ਸਵੀਪ ਰਵਿੰਦਰ ਜੈਸਵਾਲ ਅਤੇ ਪ੍ਰੋਗਰਾਮ ਅਫਸਰ ਰਾਸ਼ਟਰੀ ਸੇਵਾ ਯੋਜਨਾ ਬਰਿੰਦਰਪ੍ਰਤਾਪ ਸਿੰਘ ਵੱਲੋਂ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਬੀ ਐਲ ਓ ਮਨਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਵੱਜੋਂ ਰਜਿਸਟਰ ਕੀਤਾ ਗਿਆ।

 

Continue Reading

Mohali

ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਮੁਹਿੰਮ ਤਹਿਤ ਘਰ-ਘਰ ਕੀਤੀ ਗਈ ਜਾਂਚ

Published

on

By

 

 

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਜਾ ਕੇ ਕੰਟੇਨਰਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿਤੀ ਗਈ। ਇਸ ਦੌਰਾਨ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਵਲੋਂ ਮੁਹਿੰਮ ਦਾ ਨਿਰੀਖਣ ਕੀਤਾ ਗਿਆ।

ਸਿਹਤ ਟੀਮਾਂ ਨੇ ਉਨ੍ਹਾਂ ਸਾਰੀਆਂ ਥਾਵਾਂ ਨੂੰ ਵਿਸ਼ੇਸ਼ ਤੌਰ ਤੇ ਜਾਂਚਿਆ ਜਿਥੇ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਘਰ-ਘਰ ਜਾ ਕੇ ਮੱਛਰ ਦੇ ਲਾਰਵਾ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਦੀ ਜਾਂਚ ਕੀਤੀ।

ਡਾ. ਰੇਨੂੰ ਸਿੰਘ ਨੇ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪੰਜਾਬ ਭਰ ਵਿਚ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਡਾ. ਪਰਮਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Continue Reading

Mohali

ਲਾਇਨਜ਼ ਕਲੱਬ ਮੁਹਾਲੀ ਅਤੇ ਲੀਓ ਕਲੱਬ ਸਮਾਇਲਿੰਗ ਵੱਲੋਂ ਸਵੱਛਤਾ ਮੁਹਿੰਮ ਦਾ ਆਯੋਜਨ

Published

on

By

 

 

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ.ਨਗਰ ਰਜਿ:, (ਜ਼ਿਲ੍ਹਾ 321-ਐਫ) ਵਲੋਂ ਲੀਓ ਕਲੱਬ ਮੁਹਾਲੀ ਸਮਾਈਲਿੰਗ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਸਵੱਛਤਾ ਦੀ ਲਹਿਰ ਪਹਿਲਕਦਮੀ ਦੇ ਹਿੱਸੇ ਵਜੋਂ ਸਵੱਛਤਾ ਮੁਹਿੰਮ ਦਾ ਆਯੋਜਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਸਹਿਯੋਗ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ਼ ਐਮੀਨੈਂਸ), 3ਬੀ1, ਐਸ.ਏ.ਐਸ. ਨਗਰ, ਮੁਹਾਲੀ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਲੱਬ ਮੈਂਬਰਾਂ, ਸਕੂਲ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਭਾਗ ਲਿਆ ਗਿਆ।

ਇਸ ਮੌਕੇ ਸੈਨੇਟਰੀ ਇੰਸਪੈਕਟਰ ਸ਼੍ਰੀ ਰਵਿੰਦਰ ਕੁਮਾਰ ਨੇ ਸਫਾਈ ਮੁਹਿੰਮ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ। ਲਾਇਨਜ਼ ਕਲੱਬ ਨੇ ਸਕੂਲ ਮੈਨੇਜਮੈਂਟ ਨੂੰ ਕੂੜਾਦਾਨ ਵੀ ਦਾਨ ਕੀਤੇ ਤਾਂ ਜੋ ਸਹੀ ਤਰੀਕੇ ਨਾਲ ਸਫਾਈ ਦਾ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਕਲੱਬ ਵਲੋਂ ਜਿਲ੍ਹਾ ਸਿਖਿਆ ਅਫਸਰ ਸਕੈਡੰਰੀ ਸ੍ਰੀਮਤੀ ਗਿੰਨੀ ਦੁੱਗਲ ਅਤੇ ਪ੍ਰਿੰਸੀਪਲ ਸ਼੍ਰੀ ਸ਼ੈਲੇਂਦਰ ਸਿੰਘ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਅਮਿਤ ਨਰੂਲਾ, ਸਕੱਤਰ ਰਜਿੰਦਰ ਚੌਹਾਨ, ਜ਼ੋਨ ਚੇਅਰਪਰਸਨ ਅਮਨਦੀਪ ਸਿੰਘ ਗੁਲਾਟੀ, ਕੁਐਸਟ ਕਲੱਬ ਚੇਅਰਮੈਨ ਹਰਿੰਦਰ ਪਾਲ ਸਿੰਘ ਹੈਰੀ, ਜਸਵਿੰਦਰ ਸਿੰਘ ਸਲਾਹਕਾਰ ਅਤੇ ਮੈਂਬਰਾਂ ਤੋਂ ਇਲਾਵਾ ਲੀਓ ਕਲੱਬ ਮੁਹਾਲੀ ਸਮਾਈਲਿੰਗ ਦੇ ਪ੍ਰਧਾਨ ਜਾਫਿਰ, ਸਕੱਤਰ ਆਯੂਸ਼ ਭਸੀਨ ਅਤੇ ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਅਤੇ ਅਗਮਜੋਤ ਕੌਰ ਵੀ ਹਾਜਿਰ ਸਨ। ਸ਼ਾਮਲ ਸਨ।

ਸਮਾਗਮ ਦੀ ਸਫ਼ਲਤਾ ਲਈ ਜਤਿੰਦਰ ਪਾਲ ਸਿੰਘ ਪ੍ਰਿੰਸ ਵਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।

Continue Reading

Mohali

ਪਨਕਾਮ ਵਿਖੇ ਵਿਸ਼ਵਕਰਮਾ ਪੂਜਾ ਅਰਚਨਾ ਦਾ ਆਯੋਜਨ ਕੀਤਾ

Published

on

By

 

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਉਦਯੋਗਿਕ ਖੇਤਰ ਵਿੱਚ ਸਥਿਤ ਪਨਕਾਮ ਕੰਪਨੀ ਵਿਖੇ ਕੰਪਨੀ ਦੇ ਸਟਾਫ਼ ਅਤੇ ਅਧਿਕਾਰੀਆਂ ਵਲੋਂ ਵਿਸ਼ਵਕਰਮਾ ਪੂਜਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪੂਜਾ, ਅਰਚਨਾ ਅਤੇ ਹਵਨ ਕੀਤਾ ਗਿਆ।

ਕੰਪਨੀ ਸਟਾਫ਼ ਵਲੋਂ ਬਾਬਾ ਵਿਸ਼ਵਕਰਮਾਂ ਜੀ ਆਰਤੀ ਗਾਇਨ ਕੀਤੀ ਗਈ ਅਤੇ ਪੂਜਾ ਅਰਚਨਾ ਤੋਂ ਬਾਅਦ ਲੰਗਰ ਵਰਤਾਇਆ ਗਿਆ। ਇਸ ਮੌਕੇ ਕੰਪਨੀ ਅਧਿਕਾਰੀ ਰਮੇਸ਼ ਗੋਇਲ ਅਤੇ ਕੈਲਾਸ਼ ਚੰਦਰ ਨੇ ਕੰਪਨੀ ਸਟਾਫ਼ ਨੂੰ ਧਾਰਮਿਕ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾਲ਼ ਆਪਸੀ ਭਾਈਚਾਰਕ ਸਾਂਝ ਵੱਧਦੀ ਹੈ ਅਤੇ ਮਿੱਲਜੁਲ ਕੇ ਸਾਰੇ ਕੰਪਨੀ ਦੀ ਤਰੱਕੀ ਲਈ ਕੰਮ ਕਰਦੇ ਰਹੀਏ।

Continue Reading

Latest News

Trending