Connect with us

Mohali

ਝੋਨੇ ਦੀ ਰੁਲ ਰਹੀ ਫਸਲ ਅਤੇ ਡੀ. ਏ. ਪੀ. ਦੀ ਘਾਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਵੱਲੋਂ ਡੀ. ਸੀ. ਦਫਤਰ ਅੱਗੇ ਧਰਨਾ

Published

on

 

 

ਭਾਜਪਾ ਅਤੇ ਆਪ ਦੀ ਮਿਲੀਭੁਗਤ ਨਾਲ ਖੜ੍ਹਾ ਕੀਤਾ ਗਿਆ ਸੰਕਟ : ਪਰਵਿੰਦਰ ਸਿੰਘ ਸੋਹਾਣਾ

ਐਸ ਏ ਐਸ ਨਗਰ, 5 ਨਵੰਬਰ (ਸ.ਬ.) ਮੰਡੀਆਂ ਵਿਚ ਝੋਨੇ ਦੀ ਰੁਲ ਰਹੀ ਫਸਲ ਅਤੇ ਖਰੀਦ ਦੇ ਮਾੜੇ ਪ੍ਰਬੰਧਾਂ, ਕਿਸਾਨਾਂ ਦੀ ਕੱਟ ਲਗਾ ਕੇ ਕੀਤੀ ਜਾ ਰਹੀ ਲੁੱਟ ਅਤੇ ਡੀ.ਏ.ਪੀ. ਖਾਦ ਦੀ ਘਾਟ ਅਤੇ ਕਾਲਾ ਬਾਜ਼ਾਰੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਹਲਕਾ ਮੁਹਾਲੀ ਦੇ ਵਰਕਰਾਂ ਅਤੇ ਆਗੂਆਂ ਨੇ ਅੱਜ ਹਲਕਾ ਇੰਚਾਰਜ ਸz. ਪਵਿੰਦਰ ਸਿਘ ਸੋਹਾਣਾ ਦੀ ਅਗਵਾਈ ਹੇਠ ਡੀ. ਸੀ. ਦਫਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਪਾਰਟੀ ਵਲੋਂ ਸz. ਸੋਹਾਣਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਂ ਇਕ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਮੰਗ ਪੱਤਰ ਰਾਹੀਂ ਇਨ੍ਹਾਂ ਮਸਲਿਆਂ ਲਈ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਗਿਆ ਹੈ ਕਿ ਇਨ੍ਹਾਂ ਦੋਹਾਂ ਦੀ ਮਿਲੀਭੁਗਤ ਨਾਲ ਪੰਜਾਬ ਭਰ ਵਿਚ ਝੋਨੇ ਦੀ ਖਰੀਦ ਦਾ ਸੰਕਟ ਖੜ੍ਹਾ ਕੀਤਾ ਗਿਆ ਹੈ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ਨੂੰ ਕੰਗਾਲੀ ਦੇ ਰਾਹ ਵੱਧ ਧੱਕਿਆ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਮੰਡੀਆਂ ਵਿਚ ਸਭ ਕੁਝ ਰੱਬ ਆਸਰੇ ਚੱਲ ਰਿਹਾ ਹੈ। ਪੰਜਾਬ ਨੇ 70 ਸਾਲਾਂ ਵਿੱਚ ਕਦੀ ਅਜਿਹੇ ਮਾੜੇ ਅਤੇ ਨਿਖਿਧ ਪ੍ਰਬੰਧ ਨਹੀਂ ਵੇਖੋ ਜੋ ਅੱਜ ਵੇਖਣ ਨੂੰ ਮਿਲ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹਨਾਂ ਮਾੜੇ ਹਾਲਾਤਾਂ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਗੋਦਾਮਾਂ ਵਿਚੋਂ ਝੋਨੇ ਦੇ ਭੰਡਾਰ ਬਾਹਰ ਲਿਜਾਣ ਸੰਬੰਧੀ ਕੇਂਦਰ ਸਰਕਾਰ ਨਾਲ ਸਹੀ ਤਾਲਮੇਲ ਨਹੀਂ ਕੀਤਾ ਅਤੇ ਨਾ ਹੀ ਝੋਨੇ ਦੀ ਖਰੀਦ ਦੀ ਤਰੀਕ ਤੋਂ ਮੰਡੀਆਂ ਵਿਚ ਖਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ। ਇਹੀ ਨਹੀਂ, ਰੋਸ ਪ੍ਰਦਰਸ਼ਨ ਕਰਨ ਵਾਲੇ ਆੜ੍ਹਤੀਆਂ ਅਤੇ ਮੰਡੀ ਦੇ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੇ ਮਸਲੇ ਹੱਲ ਨਹੀਂ ਕੀਤੇ ਗਏ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੀ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਦਿਆਂ ਸੂਬੇ ਵਿਚੋਂ ਝੋਨੇ ਦੇ ਭੰਡਾਰ ਸਮੇਂ ਸਿਰ ਨਹੀਂ ਚੁੱਕੇ ਗਏ ਤੇ ਨਾ ਹੀ ਝੋਨੇ ਦੀ ਨਮੀ ਦੀ ਮਾਤਰਾ ਤੇ ਨਾ ਹੀ ਦਾਣੇ ਦੀ ਟੁੱਟ ਭੱਜ ਵਿਚ ਕੋਈ ਛੋਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੱਖਾਂ ਮੀਟਰਿਕ ਟਨ ਝੋਨਾ ਮੰਡੀਆਂ ਵਿਚ ਰੁਲ ਰਿਹਾ ਹੈ ਜਿਹੜਾ ਮੀਂਹ ਪੈਣ ਦੀ ਸੂਰਤ ਵਿਚ ਬਰਬਾਦ ਹੋ ਸਕਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਐਮ ਐਸ ਪੀ ਨਾਲੋਂ ਘੱਟ ਰੇਟ ਤੇ ਆਪਣੀ ਜਿਣਸ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਹਨਾਂ ਹਾਲਾਤਾਂ ਕਾਰਨ ਕਣਕ ਦੀ ਆਉਂਦੀ ਫਸਲ ਵੀ ਖ਼ਤਰੇ ਵਿਚ ਪੈ ਗਈ ਹੈ। ਸੂਬੇ ਦੇ ਵੱਡੇ ਹਿੱਸੇ ਵਿਚ ਕਣਕ ਦੀ ਬਿਜਾਈ ਵਿਚ ਦੇਰੀ ਹੋਣੀ ਤੈਅ ਹੈ ਤੇ ਇਸ ਨਾਲ ਕਣਕ ਦੇ ਝਾੜ ਤੇ ਵੀ ਫਰਕ ਪਵੇਗਾ।

ਉਨ੍ਹਾਂ ਕਿਹਾ ਕਿ ਇਹੀ ਨਹੀਂ ਪੰਜਾਬ ਦੇ ਕਿਸਾਨਾਂ ਨੂੰ ਡੀ ਏ ਪੀ ਦੀ ਘਾਟ ਕਾਰਨ ਕਣਕ ਦੀ ਫਸਲ ਲਈ ਵੀ ਗੰਭੀਰ ਖ਼ਤਰੇ ਖੜ੍ਹੇ ਹੋਣਗੇ। ਇਸ ਮੁੱਦੇ ਤੇ ਵੀ ਆਪ ਸਰਕਾਰ ਲੋੜੀਂਦੇ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਦੇ ਰਾਜ ਵਿਚ ਕਣਕ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਹੀ ਸੂਬੇ ਲਈ ਲੋੜੀਂਦੀ ਡੀ ਏ ਪੀ ਖਾਦ ਆ ਜਾਂਦਾ ਸੀ ਤੇ ਅੱਜ ਕਿਸਾਨ ਖਾਦ ਲਈ ਸਹਿਕਾਰੀ ਸਭਾਵਾਂ ਦੇ ਬਾਹਰ ਗੇੜੇ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ 58 ਫੀਸਦੀ ਡੀ ਏ ਪੀ ਦੀ ਘਾਟ ਹੈ।

ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਸੁਚੱਜੀ ਖਰੀਦ ਵਾਸਤੇ ਤੁਰੰਤ ਲੋੜੀਂਦੇ ਕਦਮ ਨਾ ਚੁੱਕੇ ਗਏ, ਐਮ ਐਸ ਪੀ ਤੇ ਝੋਨਾ ਨਾ ਖਰੀਦਿਆ ਗਿਆ, ਖਰੀਦਿਆ ਝੋਨਾ ਮੰਡੀਆਂ ਵਿਚੋਂ ਨਾ ਚੁੱਕਿਆ ਗਿਆ ਅਤੇ ਕਿਸਾਨਾਂ ਨੂੰ ਲੋੜ ਅਨੁਸਾਰ ਡੀ ਏ ਪੀ ਖਾਦ ਨਾ ਦਿੱਤੀ ਗਈ ਤਾਂ ਅਕਾਲੀ ਦਲ ਆਪਣਾ ਸੰਘਰਸ਼ ਹੋਰ ਤਿੱਖਾ ਕਰੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਮੀਤ ਪ੍ਰਧਾਨ ਸz. ਪਰਮਜੀਤ ਸਿੰਘ ਕਾਹਲੋਂ, ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਮਨਮੋਹਨ ਕੌਰ, ਕਮਲਜੀਤ ਸਿੰਘ ਰੂਬੀ ਅਤੇ ਪਰਮਿੰਦਰ ਸਿੰਘ ਮਲੋਆ, ਸਮਸ਼ੇਰ ਸਿੰਘ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸਤਿੰਦਰ ਸਿੰਘ ਗਿਲ, ਪ੍ਰਦੀਪ ਸਿੰਘ ਭਾਰਜ, ਜਸਵੀਰ ਸਿੰਘ ਜੱਸਾ ਭਾਗੋ ਮਾਜਰਾ, ਸੁਖਵਿੰਦਰ ਸਿੰਘ ਛਿੰਦੀ ਬੱਲੋ ਮਾਜਰਾ, ਸਰਬਜੀਤ ਸਿੰਘ ਪਾਰਸ, ਸੁਰਿੰਦਰ ਸਿੰਘ ਜੰਡੂ, ਸਤਨਾਮ ਸਿੰਘ ਲਾਂਡਰਾਂ, ਬਿਕਰਮਜੀਤ ਸਿੰਘ ਗੀਗੇ ਮਾਜਰਾ, ਮੰਨਾ ਸੰਧੂ, ਬਲਜੀਤ ਸਿੰਘ ਦੈੜੀ, ਕਰਮਜੀਤ ਸਿੰਘ ਨੰਬਰਦਾਰ ਮੌਲੀ, ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ, ਹਰਪਾਲ ਸਿੰਘ ਬਠਲਾਣਾ, ਬਿੱਲਾ ਛੱਜੂ ਮਾਜਰਾ, ਅਮਰੀਕ ਸਿੰਘ ਸੇਖਣ ਮਾਜਰਾ, ਜਗਤਾਰ ਸਿੰਘ ਚਾਚੂ ਮਾਜਰਾ, ਅਮਨ ਪੁਨੀਆ, ਸੋਨੀ ਬੜੀ, ਜਸ਼ਨ ਪਟਿਆਲਾ, ਤਰਸੇਮ ਸਿੰਘ ਗੰਧੋਂ, ਨਿਰਮਲ ਸਿੰਘ ਮਾਣਕਮਾਜਰਾ, ਬਲਵਿੰਦਰ ਸਿੰਘ ਮੋਟੇਮਾਜਰਾ, ਕੇਸਰ ਸਿੰਘ ਬਲੌਂਗੀ ਅਤੇ ਹੋਰ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜਿਰ ਸਨ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending