International
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
ਆਈਲੈਂਡਜ਼, 5 ਨਵੰਬਰ (ਸ.ਬ.) ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ।
ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬ੍ਰਿਟਿਸ਼ ਮੁੱਕੇਬਾਜ਼ ਦੇ ਖਿਲਾਫ ਮੈਚ ਵਿੱਚ, ਉਸ ਨੇ ਜ਼ਿਆਦਾਤਰ ਰਾਊਂਡਾਂ ਵਿੱਚ ਉੱਪਰਲਾ ਹੱਥ ਰੱਖਿਆ ਸੀ।
ਜਾਂਗੜਾ ਨੇ ਸ਼ੁਰੂ ਤੋਂ ਹੀ ਜ਼ਬਰਦਸਤ ਪੰਚ ਲਾਏ ਅਤੇ 10 ਰਾਊਂਡਾਂ ਦੌਰਾਨ ਆਪਣੀ ਤਾਕਤ ਬਰਕਰਾਰ ਰੱਖੀ। ਦੂਜੇ ਪਾਸੇ ਬ੍ਰਿਟਿਸ਼ ਮੁੱਕੇਬਾਜ਼ ਨੇ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸੰਘਰਸ਼ ਕੀਤਾ। ਕੋਨੋਰ ਨੇ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ ਪਰ ਜਾਂਗੜਾ ਨੇ ਜ਼ਿਆਦਾਤਰ ਦੌਰ ਤੱਕ ਬੜ੍ਹਤ ਬਣਾਈ ਰੱਖੀ।
ਜਾਂਗੜਾ ਨੇ ਮੀਡੀਆ ਰਿਲੀਜ਼ ਵਿੱਚ ਕਿਹਾ ਕਿ ਇਹ ਮੇਰੇ ਕਰੀਅਰ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਨੂੰ ਹਾਸਲ ਕਰਨ ਲਈ ਮੈਂ ਸਾਲਾਂ ਬੱਧੀ ਮਿਹਨਤ ਕੀਤੀ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਦੇਸ਼ ਦਾ ਨਾਂ ਰੌਸ਼ਨ ਕਰ ਸਕਿਆ।
ਹਰਿਆਣਾ ਦੇ ਰਹਿਣ ਵਾਲੇ ਜਾਂਗੜਾ ਨੇ 2021 ਵਿੱਚ ਆਪਣੇ ਪੇਸ਼ੇਵਰ ਮੁੱਕੇਬਾਜ਼ੀ ਦੀ ਸ਼ੁਰੂਆਤ ਕੀਤੀ ਸੀ। ਉਸ ਨੂੰ ਉਮੀਦ ਹੈ ਕਿ ਇਹ ਖਿਤਾਬ ਹੋਰ ਭਾਰਤੀ ਮੁੱਕੇਬਾਜ਼ਾਂ ਨੂੰ ਪੇਸ਼ੇਵਰ ਬਣਨ ਲਈ ਪ੍ਰੇਰਿਤ ਕਰੇਗਾ।
ਉਸ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਖਿਤਾਬ ਦੇਸ਼ ਦੇ ਹੋਰ ਮੁੱਕੇਬਾਜ਼ਾਂ ਲਈ ਰਾਹ ਖੋਲ੍ਹੇਗਾ ਅਤੇ ਉਹ ਵੀ ਪੇਸ਼ੇਵਰ ਮੁੱਕੇਬਾਜ਼ੀ ਵਿੱਚ ਆਪਣਾ ਕਰੀਅਰ ਬਣਾਉਣ ਦਾ ਫੈਸਲਾ ਕਰਨਗੇ। ਸਾਡੇ ਮੁੱਕੇਬਾਜ਼ ਚੰਗੇ ਹਨ ਅਤੇ ਉਨ੍ਹਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਜੇਕਰ ਉਸ ਨੂੰ ਚੰਗੇ ਪ੍ਰਮੋਟਰ ਅਤੇ ਮੈਨੇਜਰ ਮਿਲ ਜਾਣ ਤਾਂ ਉਹ ਵਿਸ਼ਵ ਚੈਂਪੀਅਨ ਵੀ ਬਣ ਸਕਦਾ ਹੈ।
ਜਾਂਗੜਾ ਨੇ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ 12 ਵਿੱਚੋਂ 11 ਮੁਕਾਬਲੇ ਜਿੱਤੇ ਹਨ, ਜਿਸ ਵਿੱਚ ਸੱਤ ਨਾਕਆਊਟ ਜਿੱਤਾਂ ਸ਼ਾਮਲ ਹਨ। ਉਸਨੇ ਇੱਕ ਸ਼ੁਕੀਨ ਮੁੱਕੇਬਾਜ਼ ਵਜੋਂ 2014 ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ।
International
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
ਗਾਜ਼ਾ, 20 ਜਨਵਰੀ (ਸ.ਬ.) ਇਜ਼ਰਾਈਲ ਨੇ ਹਮਾਸ ਨਾਲ ਜੰਗਬੰਦੀ ਸਮਝੌਤੇ ਤਹਿਤ ਅੱਜ ਤੜਕੇ 90 ਫ਼ਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਹਮਾਸ ਨੇ ਤਿੰਨ ਇਜ਼ਰਾਇਲੀ ਬੰਧਕਾਂ ਨੂੰ ਰਿਹਾਅ ਕਰ ਦਿੱਤਾ ਸੀ ਜੋ ਇਜ਼ਰਾਈਲ ਪਹੁੰਚ ਚੁੱਕੇ ਹਨ। ਜਿਵੇਂ ਹੀ ਵੱਡੀਆਂ ਚਿੱਟੀਆਂ ਬੱਸਾਂ ਵਿਚ ਕੈਦੀਆਂ ਨੂੰ ਜੇਲ ਤੋਂ ਬਾਹਰ ਲਿਆਂਦਾ ਗਿਆ ਤਾਂ ਲੋਕਾਂ ਨੇ ਜਸ਼ਨ ਮਨਾਏ ਅਤੇ ਪਟਾਕੇ ਚਲਾਏ। ਬੱਸਾਂ ਦੇ ਆਲੇ-ਦੁਆਲੇ ਫ਼ਲਸਤੀਨੀਆਂ ਦੀ ਭੀੜ ਇਕੱਠੀ ਹੋ ਗਈ ਅਤੇ ਉੱਥੇ ਮੌਜੂਦ ਲੋਕਾਂ ਨੇ ਨਾਹਰੇਬਾਜ਼ੀ ਕੀਤੀ।
ਫ਼ਲਸਤੀਨੀ ਅਥਾਰਟੀ ਦੇ ਕੈਦੀ ਮਾਮਲਿਆਂ ਦੇ ਕਮਿਸ਼ਨ ਦੁਆਰਾ ਪ੍ਰਦਾਨ ਕੀਤੀ ਗਈ ਸੂਚੀ ਅਨੁਸਾਰ, ਰਿਹਾਅ ਕੀਤੇ ਗਏ ਸਾਰੇ ਔਰਤਾਂ ਜਾਂ ਨਾਬਾਲਗ਼ ਸਨ।
ਇਜ਼ਰਾਈਲ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੇ ਜ਼ੁਰਮਾਂ ਲਈ ਹਿਰਾਸਤ ਵਿਚ ਲਿਆ ਸੀ। ਇਨ੍ਹਾਂ ਲੋਕਾਂ ਤੇ ਪੱਥਰਬਾਜ਼ੀ ਤੋਂ ਲੈ ਕੇ ਕਤਲ ਦੀ ਕੋਸ਼ਿਸ਼ ਤੱਕ ਦੇ ਗੰਭੀਰ ਦੋਸ਼ ਸਨ।
ਵੈਸਟ ਬੈਂਕ ਤੇ ਇਜ਼ਰਾਈਲ ਦਾ ਕਬਜ਼ਾ ਹੈ ਅਤੇ ਫ਼ੌਜ ਨੇ ਲੋਕਾਂ ਨੂੰ ਕੋਈ ਵੀ ਜਨਤਕ ਜਸ਼ਨ ਨਾ ਮਨਾਉਣ ਲਈ ਕਿਹਾ ਹੈ। ਕੈਦੀਆਂ ਦੀ ਰਿਹਾਈ ਅੱਧੀ ਰਾਤ ਨੂੰ ਹੋਈ, ਜਿਸਦੀ ਫ਼ਲਸਤੀਨੀਆਂ ਨੇ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਕੈਦੀਆਂ ਦੇ ਘਰ ਵਾਪਸੀ ਤੇ ਸਵਾਗਤ ਕਰਨ ਤੋਂ ਭੀੜ ਨੂੰ ਰੋਕਣ ਦੀ ਕੋਸ਼ਿਸ਼ ਹੈ।
ਰਿਹਾਅ ਕੀਤੇ ਗਏ ਕੈਦੀਆਂ ਵਿਚ ਸਭ ਤੋਂ ਪ੍ਰਮੁੱਖ 62 ਸਾਲਾ ਖਾਲਿਦਾ ਜਰਾਰ ਹੈ, ਜੋ ਫ਼ਲਸਤੀਨ ਦੀ ਮੁਕਤੀ ਲਈ ਕੰਮ ਕਰਨ ਵਾਲੀ ਸੰਸਥਾ ਪੀਐਫ਼ਐਲਪੀ ਦੀ ਪ੍ਰਮੁੱਖ ਮੈਂਬਰ ਹੈ। ਸੰਗਠਨ ਤੇ 70 ਦੇ ਦਹਾਕੇ ਵਿਚ ਇਜ਼ਰਾਈਲੀਆਂ ਤੇ ਅਗਵਾ ਅਤੇ ਹੋਰ ਹਮਲਿਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ, ਪਰ ਹਾਲ ਹੀ ਦੇ ਸਾਲਾਂ ਵਿਚ ਸੰਗਠਨ ਨੇ ਆਪਣੀਆਂ ਹਿੰਸਕ ਗਤੀਵਿਧੀਆਂ ਵਿਚ ਕਮੀ ਕੀਤੀ ਹੈ।
International
ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਵਿਦਿਆਰਥਣ ਦੀ ਮੌਤ
ੳਟਾਵਾ, 16 ਜਨਵਰੀ (ਸ.ਬ.) ਕੈਨੇਡਾ ਵਿੱਚ ਇਕ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਜੋ ਕਿ ਜ਼ਿਲਾ ਤਰਨਤਾਰਨ ਦੇ ਪਿੰਡ ਬਹਾਦਰ ਨਗਰ ਦੀ ਰਹਿਣ ਵਾਲੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 13 ਮਹੀਨੇ ਪਹਿਲਾਂ ਆਪਣੀ ਪੜ੍ਹਾਈ ਲਈ ਬਰੈਂਪਟਨ ਗਈ ਸੀ। ਜਿਥੇ ਬੀਤੀ ਕੱਲ੍ਹ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
International
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
ਕੈਲੀਫੋਰਨੀਆ, 13 ਜਨਵਰੀ (ਸ.ਬ.) ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਲੱਗੀ ਅੱਗ ਵਿੱਚ 24 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਾਰੇ ਗਏ ਵਿਅਕਤੀਆਂ ਵਿੱਚ ਆਸਟ੍ਰੇਲੀਆਈ ਟੀਵੀ ਅਦਾਕਾਰ ਰੋਰੀ ਸਾਈਕਸ ਵੀ ਸ਼ਾਮਲ ਸੀ। ਪਿਛਲੇ 7 ਦਿਨਾਂ ਤੋਂ ਲੱਗੀ ਅੱਗ ਤੇ ਅਜੇ ਤਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਈਟਨ ਅਤੇ ਪੈਲੀਸੇਡਸ ਵਿੱਚ 16 ਵਿਅਕਤੀ ਲਾਪਤਾ ਵੀ ਹਨ।
ਬੀਤੇ ਦਿਨ ਲਾਸ ਏਂਜਲਸ ਵਿੱਚ ਹਵਾ ਦੀ ਗਤੀ ਥੋੜ੍ਹੀ ਘੱਟ ਗਈ। ਇਸ ਨਾਲ ਫਾਇਰਫਾਈਟਰਾਂ ਨੂੰ ਅੱਗ ਤੇ ਕਾਬੂ ਪਾਉਣ ਵਿੱਚ ਮਦਦ ਮਿਲੀ। ਹਾਲਾਂਕਿ, ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਦੇਰ ਰਾਤ ਤਕ ਤੇਜ਼ ਹਵਾਵਾਂ ਵਾਪਸ ਆਉਣਗੀਆਂ। ਇਸ ਕਾਰਨ ਲਾਸ ਏਂਜਲਸ ਦੇ ਦੋ ਜੰਗਲਾਂ ਵਿੱਚ ਲੱਗੀ ਅੱਗ ਨੂੰ ਜਲਦੀ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ।
ਕਾਉਂਟੀ ਦੇ ਹਰ ਵਿਅਕਤੀ ਨੂੰ ਪਹਿਲਾਂ ਹੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਆਪਣੇ ਘਰ ਖ਼ਾਲੀ ਕਰਨ ਲਈ ਕਿਹਾ ਜਾ ਸਕਦਾ ਹੈ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
Chandigarh2 months ago
10 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਕੀਤੀਆਂ ਜਾਣਗੀਆਂ ਰੋਸ ਰੈਲੀਆਂ : ਬੰਤ ਬਰਾੜ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
Mohali2 months ago
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
-
National2 months ago
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ