Connect with us

Mohali

ਮੁਹਾਲੀ ਵਿੱਚ ਕੂੜੇ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਸਥਾਨਕ ਸਰਕਾਰ ਵਿਭਾਗ ਜਿੰਮੇਵਾਰ : ਕੁਲਜੀਤ ਸਿੰਘ ਬੇਦੀ

Published

on

 

ਸਥਾਨਕ ਸਰਕਾਰ ਮੰਤਰੀ ਨੂੰ ਪੱਤਰ ਲਿਖ ਕੇ ਵਿਭਾਗ ਦੀ ਅਫਸਰਸ਼ਾਹੀ ਉੱਤੇ ਜਾਣ ਬੁੱਝ ਕੇ ਕੂੜੇ ਦੀ ਫਾਈਲ ਰੋਕਣ ਦਾ ਦੋੋਸ਼ ਲਗਾਇਆ

ਐਸ ਏ ਐਸ ਨਗਰ, 5 ਨਵੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਸ਼ਹਿਰ ਦੀ ਕੂੜੇ ਦੀ ਗੰਭੀਰ ਸਮੱਸਿਆ ਲਈ ਸਥਾਨਕ ਸਰਕਾਰ ਵਿਭਾਗ ਨੂੰ ਜਿੰਮੇਵਾਰ ਦੱਸਦਿਆਂ ਵਿਭਾਗ ਦੇ ਅਧਿਕਾਰੀਆਂ ਉੱਤੇ ਜਾਣ ਬੁਝ ਕੇ ਕੂੜੇ ਦੀ ਫਾਈਲ ਨੂੰ ਰੋਕਣ ਅਤੇ ਇਸ ਸਮੱਸਿਆ ਨੂੰ ਲਮਕਾਉਣ ਦਾ ਦੋਸ਼ ਲਗਾਇਆ ਹੈ। ਇਸ ਸੰਬੰਧੀ ਉਹਨਾਂ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਨਿੱਜੀ ਦਖਲ ਦੇ ਕੇ ਮੁਹਾਲੀ ਦੇ ਆਰ ਐਮ ਸੀ ਪੁਆਇੰਟਾਂ ਤੋਂ ਕੂੜਾ ਚੁੱਕਣ ਲਈ ਦਿੱਤੇ ਜਾਣ ਵਾਲੇ ਠੇਕੇ ਦੀ ਫਾਈਲ ਨੂੰ ਸਥਾਨਕ ਸਰਕਾਰ ਵਿਭਾਗ ਤੋਂ ਫੌਰੀ ਤੌਰ ਤੇ ਮਨਜ਼ੂਰੀ ਦਿਵਾਉਣ। ਪੱਤਰ ਵਿੱਚ ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨੇ ਫਾਈਲ ਕਲੀਅਰ ਨਾ ਕੀਤੀ ਤਾਂ ਉਹ ਸਥਾਨਕ ਸਰਕਾਰ ਵਿਭਾਗ ਦੇ ਦਫਤਰ ਦੇ ਅੱਗੇ ਧਰਨਾ ਦੇਣਗੇ ਜਿਸ ਦੀ ਜਿੰਮੇਵਾਰੀ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ।

ਸz. ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਕੂੜੇ ਦੀ ਹਾਲਤ ਬੇਹਦ ਗੰਭੀਰ ਹੈ ਅਤੇ ਇਸ ਕਾਰਨ ਮੁਹਾਲੀ ਵਿੱਚ ਕਦੇ ਵੀ ਬਿਮਾਰੀ ਫੈਲ ਸਕਦੀ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਅਦਾਲਤ ਦੇ ਹੁਕਮਾਂ ਕਾਰਨ ਮੁਹਾਲੀ ਦਾ ਡੰਪਿੰਗ ਗਰਾਊਂਡ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਿਆ ਹੈ ਅਤੇ ਆਰ ਐਮ ਸੀ ਪੁਆਇੰਟ ਕੂੜੇ ਨਾਲ ਭਰੇ ਪਏ ਹਨ। ਉਹਨਾਂ ਕਿਹਾ ਕਿ ਇਸ ਕੂੜੇ ਦੀ ਆਰਜ਼ੀ ਚੁਕਾਈ ਲਈ ਜਿਸ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ, ਉਸ ਦੀ ਸਮਰੱਥਾ 40 ਟਨ ਕੂੜਾ ਚੁੱਕਣ ਤੋਂ ਵੱਧ ਨਹੀਂ ਹੈ ਜਦੋਂ ਕਿ ਮੁਹਾਲੀ ਵਿੱਚ ਰੋਜ਼ਾਨਾ 70 ਟਨ ਤੋਂ ਵੱਧ ਕੂੜਾ ਪੈਦਾ ਹੋ ਰਿਹਾ ਹੈ।

ਉਹਨਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਕਾਰਨ ਮੁਹਾਲੀ ਵਿੱਚ ਦੁਗਣਾ ਕੂੜਾ ਪੈਦਾ ਹੋਇਆ ਹੈ ਜੋ ਆਰ ਐਮ ਸੀ ਪੁਆਇੰਟਾਂ ਤੋਂ ਬਾਹਰ ਸੜਕਾਂ ਉੱਤੇ ਰੁਲ ਰਿਹਾ ਹੈ। ਉਹਨਾਂ ਕਿਹਾ ਕਿ ਨਵਾਂ ਠੇਕਾ ਜਿਸ ਕੰਪਨੀ ਨੂੰ ਦਿੱਤਾ ਜਾਣਾ ਹੈ ਉਸ ਦੀ ਸਮਰਥਾ 100 ਟਨ ਕੂੜਾ ਰੋਜਾਨਾ ਚੁੱਕਣ ਦੀ ਹੈ ਅਤੇ ਇਸ ਦੀ ਫਾਈਲ 21 ਅਕਤੂਬਰ ਨੂੰ ਸਥਾਨਕ ਸਰਕਾਰ ਵਿਭਾਗ ਵਿੱਚ ਭੇਜੀ ਗਈ ਸੀ ਪਰ ਹਾਲੇ ਤੱਕ ਵਿਭਾਗ ਨੇ ਇਸ ਫਾਈਲ ਉੱਤੇ ਮਨਜ਼ੂਰੀ ਨਹੀਂ ਦਿੱਤੀ ਅਤੇ ਇਸ ਮਸਲੇ ਨੂੰ ਜਾਣ ਬੁਝ ਕੇ ਲਮਕਾਇਆ ਜਾ ਰਿਹਾ ਹੈ।

ਉਹਨਾਂ ਦੋਸ਼ ਲਗਾਇਆ ਕਿ ਵਿਭਾਗ ਦੇ ਅਧਿਕਾਰੀ ਮੁਹਾਲੀ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਇੱਕ ਪਾਸੇ ਪਹਿਲਾਂ ਹੀ ਮੁਹਾਲੀ ਵਿੱਚ ਡੇਂਗੂ ਫੈਲਿਆ ਹੋਇਆ ਹੈ ਅਤ ਕੁੱਲ 1213 ਕੇਸ ਮੁਹਾਲੀ ਵਿੱਚ ਹੋ ਚੁੱਕੇ ਹਨ। ਸੋਮਵਾਰ ਨੂੰ ਹੀ 20 ਡੇਂਗੂ ਦੇ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਮੁਹਾਲੀ ਵਿੱਚ ਸੜ ਰਹੇ ਕੂੜੇ ਕਾਰਨ ਹੋਰ ਬਿਮਾਰੀਆਂ ਫੈਲਣ ਦਾ ਖਦਸ਼ਾ ਬਣ ਗਿਆ ਹੈ। ਉਹਨਾਂ ਕਿਹਾ ਕਿ ਦੋ ਦਿਨ ਪਹਿਲਾਂ ਫੇਜ਼ ਇੱਕ ਦੀ ਮਾਰਕੀਟ ਦੇ ਬਿਲਕੁਲ ਨਾਲ ਆਰ ਐਮ ਸੀ ਪੁਆਇੰਟ ਦੇ ਕੂੜੇ ਨੂੰ ਅੱਗ ਲੱਗ ਚੁੱਕੀ ਹੈ।

ਸz. ਬੇਦੀ ਨੇ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀ ਮੁਹਾਲੀ ਨਗਰ ਨਿਗਮ ਨੂੰ ਜਾਣ ਬੁਝ ਕੇ ਬਦਨਾਮ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜੇਕਰ ਇੱਕ ਹਫਤੇ ਦੇ ਅੰਦਰ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀ ਇਸ ਫਾਈਲ ਉੱਤੇ ਕੋਈ ਕਾਰਵਾਈ ਨਹੀਂ ਕਰਦੇ ਤਾਂ ਮਜਬੂਰ ਹੋ ਕੇ ਉਹਨਾਂ ਨੂੰ ਸਥਾਨਕ ਸਰਕਾਰ ਵਿਭਾਗ ਦੇ ਦਫਤਰ ਅੱਗੇ ਧਰਨਾ ਦੇਣਾ ਪਵੇਗਾ ਜਿਸ ਲਈ ਸਿੱਧੇ ਤੌਰ ਤੇ ਵਿਭਾਗ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਹਨਾਂ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਤੋਂ ਮੰਗ ਕੀਤੀ ਹੈ ਕਿ ਫੌਰੀ ਤੌਰ ਤੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਮੁਹਾਲੀ ਦੇ ਲੋਕਾਂ ਨੂੰ ਕੂੜੇ ਤੋਂ ਨਿਜਾਤ ਹਾਸਲ ਹੋ ਸਕੇ। ਇਸ ਪੱਤਰ ਦੀ ਕਾਪੀ ਸਥਾਨਕ ਸਰਕਾਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਡਾਇਰੈਕਟਰ ਦੇ ਨਾਲ ਨਾਲ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending