Connect with us

National

ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਵਿਸ਼ੇਸ਼ ਦਰਜਾ ਬਹਾਲ ਕਰਨ ਦੀ ਮੰਗ ਵਾਲਾ ਮਤਾ ਪਾਸ ਕੀਤਾ

Published

on

 

ਸ੍ਰੀਨਗਰ, 6 ਨਵੰਬਰ (ਸ.ਬ.) ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਅੱਜ ਇਕ ਮਤਾ ਪਾਸ ਕਰਕੇ ਕੇਂਦਰ ਨੂੰ ਪੁਰਾਣੇ ਰਾਜ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਚੁਣੇ ਹੋਏ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਕਿਹਾ, ਵਿਰੋਧ ਕਰਦਿਆਂ ਭਾਜਪਾ ਮੈਂਬਰਾਂ ਨੇ ਦਸਤਾਵੇਜ਼ ਦੀਆਂ ਕਾਪੀਆਂ ਪਾੜ ਦਿੱਤੀਆਂ।

ਮਤਾ, ਜਿਸ ਵਿਚ ਵਿਸ਼ੇਸ਼ ਦਰਜੇ ਦੇ ਇਕਤਰਫਾ ਹਟਾਉਣ ਤੇ ਵੀ ਚਿੰਤਾ ਪ੍ਰਗਟ ਕੀਤੀ ਸੀ, ਨੂੰ ਬਿਨਾਂ ਕਿਸੇ ਬਹਿਸ ਦੇ ਪਾਸ ਕਰ ਦਿੱਤਾ ਗਿਆ ਕਿਉਂਕਿ ਸਪੀਕਰ ਨੇ ਰੌਲੇ-ਰੱਪੇ ਵਾਲੇ ਦ੍ਰਿਸ਼ਾਂ ਦੇ ਵਿਚਕਾਰ ਇਸ ਨੂੰ ਜ਼ੁਬਾਨੀ ਵੋਟ ਲਈ ਪਾ ਦਿੱਤਾ। ਭਾਜਪਾ ਵਿਧਾਇਕਾਂ ਨੇ ਸਦਨ ਦੇ ਵਿਚਾਲੇ ਆ ਗਏ ਅਤੇ ਉਥੇ ਡੇਰੇ ਲਾਏ ਹੋਏ ਹਨ।

ਜਿਵੇਂ ਹੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਬਹਾਲ ਕਰਨ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਕੇਂਦਰ ਨੇ 5 ਅਗਸਤ, 2019 ਨੂੰ ਰੱਦ ਕਰ ਦਿੱਤਾ ਸੀ। ਚੌਧਰੀ ਵੱਲੋਂ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਸੰਵਿਧਾਨਕ ਗਾਰੰਟੀ, ਜੋ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੀ ਪਛਾਣ, ਸੱਭਿਆਚਾਰ ਅਤੇ ਅਧਿਕਾਰਾਂ ਦੀ ਰਾਖੀ ਕਰਦੀ ਹੈ ਅਤੇ ਉਹਨਾਂ ਨੂੰ ਇਕਪਾਸੜ ਹਟਾਉਣ ਤੇ ਚਿੰਤਾ ਪ੍ਰਗਟ ਕਰਦੀ ਹੈ। ਇਹ ਅਸੈਂਬਲੀ ਇਸ ਗੱਲ ਤੇ ਜ਼ੋਰ ਦਿੰਦੀ ਹੈ ਕਿ ਬਹਾਲੀ ਦੀ ਕੋਈ ਵੀ ਪ੍ਰਕਿਰਿਆ ਰਾਸ਼ਟਰੀ ਏਕਤਾ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀਆਂ ਜਾਇਜ਼ ਇੱਛਾਵਾਂ ਦੀ ਰਾਖੀ ਹੋਣੀ ਚਾਹੀਦੀ ਹੈ।

ਉਧਰ ਵਿਰੋਧੀ ਧਿਰ ਦੇ ਆਗੂ ਸੁਨੀਲ ਸ਼ਰਮਾ ਸਮੇਤ ਭਾਜਪਾ ਮੈਂਬਰਾਂ ਨੇ ਮਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸੂਚੀਬੱਧ ਕਾਰੋਬਾਰ ਦਾ ਹਿੱਸਾ ਨਹੀਂ ਹੈ। ਅਸੀਂ ਮਤੇ ਨੂੰ ਰੱਦ ਕਰਦੇ ਹਾਂ।

Continue Reading

National

ਟਰੱਕ ਖਾਈ ਵਿਚ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 11 ਜ਼ਖਮੀ

Published

on

By

 

 

ਉੱਤਰਾ ਕੰਨੜ, 22 ਜਨਵਰੀ (ਸ.ਬ.) ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ ਹਸਪਤਾਲ ਦੇ ਡਾਇਰੈਕਟਰ ਐਸਐਫ ਕਮਰ ਨੇ ਕਿਹਾ ਇੱਕ ਮਰੀਜ਼ ਨੂੰ ਮ੍ਰਿਤਕ ਹਸਪਤਾਲ ਵਿੱਚ ਲਿਆਂਦਾ ਗਿਆ ਸੀ, ਬਾਕੀ 11 ਜ਼ਖਮੀ ਸਾਡੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਹਨ। ਇਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।

ਜ਼ਿਕਰਯੋਗ ਹੈ ਕਿ ਪੀੜਤ ਸਬਜ਼ੀ ਵਿਕਰੇਤਾ ਦੱਸੇ ਗਏ ਹਨ ਜੋ ਸਾਵਨੂਰ ਤੋਂ ਕੁਮਟਾ ਮੰਡੀ ਵਿੱਚ ਸਬਜ਼ੀ ਵੇਚਣ ਲਈ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਟਰੱਕ ਬੇਕਾਬੂ ਹੋ ਕੇ 50 ਮੀਟਰ ਹੇਠਾਂ ਖਾਈ ਵਿੱਚ ਡਿੱਗ ਗਿਆ। ਸੂਬੇ ਵਿੱਚ ਵਾਪਰੇ ਘਾਤਕ ਹਾਦਸਿਆਂ ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮੌਤਾਂ ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਦਫਤਰ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਲਈ 3 ਲੱਖ ਰੁਪਏ ਦੀ ਐਕਸ- ਗ੍ਰੇਸ਼ੀਆ ਅਦਾਇਗੀ ਦਾ ਐਲਾਨ ਕੀਤਾ ਹੈ। ਉੱਤਰਾ ਕੰਨੜ ਜ਼ਿਲ੍ਹੇ ਦੇ ਯੱਲਾਪੁਰ ਅਤੇ ਰਾਏਚੂਰ ਜ਼ਿਲ੍ਹੇ ਦੇ ਸਿੰਧਨੂਰ ਵਿਖੇ ਦੋ ਵੱਖ-ਵੱਖ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇਗਾ।

Continue Reading

National

ਹਥਿਆਰਾਂ ਸਮੇਤ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ

Published

on

By

 

ਅਗਰਤਲਾ, 22 ਜਨਵਰੀ (ਸ.ਬ.) ਤ੍ਰਿਪੁਰਾ ਪੁਲੀਸ ਨੇ ਅਗਰਤਲਾ ਦੇ ਰਹਿਣ ਵਾਲੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਮਾਜ ਪ੍ਰਿਓ ਚੱਕਮਾ ਵਜੋਂ ਹੋਈ ਹੈ। ਉਸ ਨੂੰ ਬੀਤੀ ਦੇਰ ਰਾਤ ਅਗਰਤਲਾ ਦੇ ਮਿਲਨ ਚੱਕਰ ਇਲਾਕੇ ਤੋਂ ਹਿਰਾਸਤ ਵਿਚ ਲਿਆ ਗਿਆ। ਪੁਲੀਸ ਨੇ ਦੱਸਿਆ ਕਿ ਉਸ ਕੋਲੋਂ ਹਥਿਆਰ, ਕਾਰਤੂਸ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਚੱਕਮਾ ਪਿਛਲੇ ਛੇ ਮਹੀਨਿਆਂ ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਸੀ।

ਸਦਰ ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਦੇਬਾ ਪ੍ਰਸਾਦ ਰਾਏ ਨੇ ਕਿਹਾ ਕਿ ਇੱਕ ਗੁਪਤ ਸੂਚਨਾ ਦੇ ਆਧਾਰ ਤੇ, ਅਸੀਂ ਮਿਲਨ ਚੱਕਰ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਸ਼ਾਮਜ ਪ੍ਰਿਓ ਚੱਕਮਾ ਨਾਮ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਅਸੀਂ ਉਸ ਕੋਲੋਂ ਇੱਕ 9 ਐਮਐਮ ਦਾ ਪਿਸਤੌਲ, ਦੋ ਕਾਰਤੂਸ ਬਰਾਮਦ ਕੀਤੇ , 2 ਲੱਖ ਭਾਰਤੀ ਰੁਪਏ ਅਤੇ 25 ਹਜ਼ਾਰ ਬੰਗਲਾਦੇਸ਼ੀ ਟਕੇ ਬਰਾਮਦ ਕੀਤੇ ਗਏ ਹਨ।

ਪੁਲੀਸ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਬੰਗਲਾਦੇਸ਼ ਦੇ ਚਕਮਾ ਦੇ ਖਗੜਾਚੜੀ ਦਾ ਵਸਨੀਕ ਹੈ। ਉਸ ਨੂੰ ਪੁੱਛਗਿੱਛ ਲਈ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਸਰਹੱਦ ਅੰਦਰ ਕਿਵੇਂ ਦਾਖਲ ਹੋਇਆ ਐਸਡੀਪੀਓ ਨੇ ਦੱਸਿਆ ਕਿ ਉਸ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਹਨ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਭਾਰਤ ਵਿੱਚ ਉਸ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਸਮੇਤ 4 ਵਿਅਕਤੀਆਂ ਦੀ ਮੌਤ

Published

on

By

 

ਰਾਏਚੁਰ, 22 ਜਨਵਰੀ (ਸ.ਬ.) ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ਤੇ ਜਾ ਰਹੀ ਸੀ।

ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਸਿੰਧਨੂਰ ਦੇ ਅਰਾਗਿਨਾਮਾਰਾ ਕੈਂਪ ਨੇੜੇ ਹੋਇਆ। ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਆਰੀਆਵੰਦਨ, ਸੁਚੇਂਦਰ ਅਤੇ ਅਭਿਲਾਸ਼ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਡਰਾਈਵਰ ਸ਼ਿਵਾ ਦੀ ਵੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿੰਧਨੂਰ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

Continue Reading

Latest News

Trending