Connect with us

Punjab

ਪਲੇਅ ਸਕੂਲ ਵਿੱਚ 3 ਸਾਲਾ ਬੱਚੀ ਨਾਲ ਛੇੜਛਾੜ, ਐਸ ਆਈ ਟੀ ਦਾ ਗਠਨ

Published

on

 

 

ਗੁਰੂਗ੍ਰਾਮ, 6 ਨਵੰਬਰ (ਸ.ਬ.) ਗੁਰੂਗ੍ਰਾਮ ਦੇ ਪ੍ਰਾਈਵੇਟ ਪਲੇਅ ਸਕੂਲ ਵਿੱਚ ਤਿੰਨ ਸਾਲਾ ਬੱਚੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਪੁਲੀਸ ਨੇ ਇਸ ਸਬੰਧੀ ਵਿੱਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਅੱਜ ਕਿਹਾ ਕਿ ਗੁਰੂਗ੍ਰਾਮ ਦੇ ਪੁਲੀਸ ਕਮਿਸ਼ਨਰ ਵਿਕਾਸ ਕੁਮਾਰ ਅਰੋੜਾ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਲੇਅ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ।

ਉਧਰ ਪਲੇਅ ਸਕੂਲ ਨੇ ਅਜੇ ਤੱਕ ਇਸ ਮਾਮਲੇ ਤੇ ਕੋਈ ਬਿਆਨ ਨਹੀਂ ਦਿੱਤਾ ਹੈ। ਕਈ ਕੋਸ਼ਿਸ਼ਾਂ ਦੇ ਬਾਵਜੂਦ ਸਕੂਲ ਪ੍ਰਿੰਸੀਪਲ ਨਾਲ ਸੰਪਰਕ ਨਹੀਂ ਹੋ ਸਕਿਆ। ਲੜਕੀ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 28 ਅਕਤੂਬਰ ਨੂੰ ਇੱਕ ਡਿਲੀਵਰੀ ਮੈਨ ਲੜਕੀ ਦੇ ਘਰ ਆਇਆ ਅਤੇ ਉਸ ਨੇ ਡਿਲੀਵਰੀ ਕਰਵਾਉਣ ਤੋਂ ਬਾਅਦ ਲੜਕੀ ਦੇ ਵਾਲਾਂ ਨੂੰ ਸਹਿਰਾਇਆ। ਜਿਸ ਤੋਂ ਬਾਅਦ ਲੜਕੀ ਨੇ ਆਪਣੀ ਮਾਂ ਨੂੰ ਪਲੇਅ ਸਕੂਲ ਵਿੱਚ ਬੈਡ ਟੱਚ ਵਾਲੀ ਘਟਨਾ ਬਾਰੇ ਦੱਸਿਆ।

ਹਾਲਾਂਕਿ ਲੜਕੀ ਦੋਸ਼ੀ ਦਾ ਨਾਂ ਨਹੀਂ ਦੱਸ ਸਕੀ ਅਤੇ ਨਾ ਹੀ ਉਸ ਨੂੰ ਪਛਾਣ ਸਕੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਉਹ ਇਹ ਵੀ ਨਹੀਂ ਦੱਸ ਸਕੀ ਕਿ ਪਲੇਸਕੂਲ ਵਿੱਚ ਇਹ ਕਦੋਂ ਅਤੇ ਕਿੱਥੇ ਹੋਇਆ। ਸਦਰ ਪੁਲੀਸ ਸਟੇਸ਼ਨ ਵਿੱਚ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰੂਗ੍ਰਾਮ ਪੁਲੀਸ ਦੇ ਬੁਲਾਰੇ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਵਿਕਾਸ ਕੁਮਾਰ ਅਰੋੜਾ ਨੇ ਮਾਮਲੇ ਦੀ ਜਾਂਚ ਲਈ ਇਕ ਐਸਆਈਟੀ ਦਾ ਗਠਨ ਕੀਤਾ ਹੈ, ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਮੁਲਜ਼ਮ ਦੀ ਪਛਾਣ ਸਪੱਸ਼ਟ ਨਹੀਂ ਹੋ ਸਕੀ ਹੈ ਅਤੇ ਪੁਲੀਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending