National
ਬਾਂਦੀਪੋਰਾ ਅਤੇ ਕੁਪਵਾੜਾ ਵਿੱਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ
ਸ਼੍ਰੀਨਗਰ, 6 ਨਵੰਬਰ (ਸ.ਬ.) ਉੱਤਰੀ ਕਸ਼ਮੀਰ ਦੇ ਕੁਪਵਾੜਾ ਅਤੇ ਬਾਂਦੀਪੋਰਾ ਜ਼ਿਲਿਆਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਮੁਕਾਬਲੇ ਵਿੱਚ ਹੁਣ ਤੱਕ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਦੋਵੇਂ ਮੁਕਾਬਲੇ ਸ਼ੁਰੂ ਹੋਏ ਜਦੋਂ ਸੁਰੱਖਿਆ ਬਲਾਂ ਨੇ ਸ਼ੱਕੀ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਮੁਹਿੰਮ ਸ਼ੁਰੂ ਕੀਤੀ।
ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਬਾਂਦੀਪੋਰਾ ਦੇ ਕੇਤਸੁਨ ਜੰਗਲੀ ਖੇਤਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ। ਫੌਜ ਨੇ ਤਲਾਸ਼ੀ ਮੁਹਿੰਮ ਚਲਾਈ ਤਾਂ ਸਾਹਮਣੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਫੌਜ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਫੌਜ ਦੀ ਗੋਲੀ ਨਾਲ ਇਕ ਅੱਤਵਾਦੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਜੇ ਦੀ ਭਾਲ ਜਾਰੀ ਹੈ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਦੋਵਾਂ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਇਲਾਕੇ ਵਿੱਚ ਲਗਾਤਾਰ ਗਸ਼ਤ ਜਾਰੀ ਹੈ।
ਕੁਪਵਾੜਾ ਵਿੱਚ ਪੂਰੀ ਰਾਤ ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਸਾਂਝਾ ਆਪਰੇਸ਼ਨ ਚਲਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲ ਜਿਵੇਂ ਹੀ ਇਕ ਸ਼ੱਕੀ ਜਗ੍ਹਾ ਤੇ ਪਹੁੰਚੇ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਨੇ ਇਕ ਅੱਤਵਾਦੀ ਨੂੰ ਨਿਸ਼ਾਨਾ ਬਣਾ ਕੇ ਮਾਰ ਦਿੱਤਾ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
National
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
ਹਜ਼ਾਰੀਬਾਗ, 21 ਨਵੰਬਰ (ਸ.ਬ.) ਹਜ਼ਾਰੀਬਾਗ ਜ਼ਿਲੇ ਦੇ ਬਰਕਾਥਾ ਬਲਾਕ ਦੇ ਗੋਰਹਰ ਵਿੱਚ ਅੱਜ ਸਵੇਰੇ 6 ਵਜੇ ਕੋਲਕਾਤਾ ਤੋਂ ਪਟਨਾ ਜਾ ਰਹੀ ਵਿਸ਼ਾਲ ਨਾਂ ਦੀ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਇੱਥੋਂ ਦੀ ਸੜਕ ਵਨ ਵੇਅ ਹੈ ਅਤੇ ਛੇ ਮਾਰਗੀ ਸੜਕ ਦੇ ਨਿਰਮਾਣ ਦੌਰਾਨ ਕੰਪਨੀ ਨੇ ਸੜਕ ਨੂੰ ਕੱਟ ਦਿੱਤਾ ਹੈ। ਇਸ ਕਾਰਨ ਬੱਸ ਬੇਕਾਬੂ ਹੋ ਕੇ ਟੋਏ ਵਿੱਚ ਪਲਟ ਗਈ। ਚੀਕ-ਚਿਹਾੜਾ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀ ਆ ਗਏ ਅਤੇ ਥਾਣਾ ਗੋਰੜ ਪੁਲੀਸ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ। ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਗਿਣਤੀ ਔਰਤਾਂ ਦੀ ਹੈ। ਵਿਸ਼ਾਲ ਨਾਮ ਦੀ ਇਹ ਬੱਸ ਪਟਨਾ ਜਾ ਰਹੀ ਸੀ।
ਘਟਨਾ ਦੀ ਸੂਚਨਾ ਮਿਲਣ ਤੇ ਸਾਬਕਾ ਵਿਧਾਇਕ ਜਾਨਕੀ ਯਾਦਵ ਅਤੇ ਉਨ੍ਹਾਂ ਦੀ ਟੀਮ ਵੀ ਪਹੁੰਚੀ ਅਤੇ ਮੁੱਢਲੀ ਸਹਾਇਤਾ ਦਾ ਪ੍ਰਬੰਧ ਕੀਤਾ। ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਹਜ਼ਾਰੀਬਾਗ ਮੈਡੀਕਲ ਕਾਲਜ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਰਕਾਥਾ ਨੂੰ ਛੇ ਮਾਰਗੀ ਬਣਾਉਣ ਦਾ ਕੰਮ ਪਿਛਲੇ 6 ਸਾਲਾਂ ਤੋਂ ਚੱਲ ਰਿਹਾ ਹੈ।
ਜ਼ਖ਼ਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਮੁੱਢਲੀ ਸਹਾਇਤਾ ਤੋਂ ਬਾਅਦ ਹਜ਼ਾਰੀਬਾਗ ਮੈਡੀਕਲ ਕਾਲਜ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਰਕਾਥਾ ਛੇ ਮਾਰਗੀ ਬਣਾਉਣ ਦਾ ਕੰਮ ਪਿਛਲੇ 6 ਸਾਲਾਂ ਤੋਂ ਚੱਲ ਰਿਹਾ ਹੈ ਅਤੇ ਹੁਣ ਤੱਕ 2 ਕਿਲੋਮੀਟਰ ਦਾ ਨਿਰਮਾਣ ਪੂਰਾ ਨਹੀਂ ਹੋ ਸਕਿਆ ਹੈ। ਉਸਾਰੀ ਦਾ ਕੰਮ ਛੋਟੇ ਠੇਕੇਦਾਰ ਰਾਜ ਕੇਸਰੀ ਕੰਪਨੀ ਨੂੰ ਦਿੱਤਾ ਗਿਆ ਹੈ। ਬੱਸ ਦੇ ਹੇਠਾਂ ਦੱਬੀਆਂ ਲਾਸ਼ਾਂ ਨੂੰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਫਿਲਹਾਲ ਲੋਕਾਂ ਨੂੰ ਇਲਾਜ ਲਈ ਹਜ਼ਾਰੀਬਾਗ ਦੇ ਸ਼ੇਖ ਭਿਖਾਰੀ ਮੈਡੀਕਲ ਕਾਲਜ ਲਿਆਂਦਾ ਗਿਆ ਹੈ।
National
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
ਜੈਪੁਰ, 21 ਨਵੰਬਰ (ਸ.ਬ.) ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਬੀਤੀ ਸ਼ਾਮ ਇਕ ਚਾਰ ਸਾਲਾ ਬੱਚੇ ਦੀ ਖੁੱਲ੍ਹੇ ਬੋਰਵੈਲ ਵਿੱਚ ਡਿੱਗ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗੁਡਾ ਮਲਾਨੀ ਅਧਿਕਾਰੀ ਕੇਸ਼ਵ ਮੀਨਾ ਨੇ ਦੱਸਿਆ ਕਿ ਬੋਰਵੈਲ ਵਿੱਚ ਡਿੱਗਣ ਵਾਲੇ ਬੱਚੇ ਦੀ ਮੌਤ ਹੋ ਗਈ ਅਤੇ ਬੀਤੀ ਰਾਤ ਉਸ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਹ ਘਟਨਾ ਗੁਡਾਮਲਾਨੀ ਇਲਾਕੇ ਦੇ ਅਰਜੁਨ ਕੀ ਢਾਣੀ ਵਿੱਚ ਵਾਪਰੀ, ਜਿੱਥੇ ਚਾਰ ਸਾਲ ਦਾ ਨਰੇਸ਼ ਖੇਡਦੇ ਹੋਏ ਖੁੱਲ੍ਹੇ ਬੋਰਵੈਲ ਵਿੱਚ ਡਿੱਗ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਹੈਡਕੁਆਰਟਰ ਤੋਂ ਬਚਾਅ ਟੀਮ ਭੇਜੀ ਗਈ। ਬਚਾਅ ਟੀਮ ਨੇ ਕਰੀਬ ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
National
ਦਿੱਲੀ ਵਿੱਚ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, 21 ਨਵੰਬਰ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੀ ਉਸਾਰੀ ਵਿੱਚ ਅਣਗਹਿਲੀ ਅਤੇ ਆਪ ਸਰਕਾਰ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਭਾਜਪਾ ਆਗੂ ਤੇ ਵਰਕਰ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਪ੍ਰਦਰਸ਼ਨ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ, ਭਾਜਪਾ ਦੇ ਸੰਸਦ ਮੈਂਬਰ, ਐਮਸੀਡੀ ਆਗੂ ਅਤੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਲ ਹੋਏ।
ਭਾਜਪਾ ਰਾਜਧਾਨੀ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੀ ਲੱਖਾਂ ਰੁਪਏ ਦੀ ਸਜਾਵਟ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਦੋਸ਼ ਲਾ ਰਹੀ ਹੈ। ਜਿਸ ਤੇ ਭਾਜਪਾ ਅੱਜ ਅਰਵਿੰਦ ਕੇਜਰੀਵਾਲ ਦੇ ਬੰਗਲੇ ਦਾ ਘਿਰਾਓ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਘਰ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਰਅਸਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਇਲਜ਼ਾਮ ਅਤੇ ਜਵਾਬੀ ਇਲਜ਼ਾਮ ਦੀ ਰਾਜਨੀਤੀ ਜਾਰੀ ਹੈ।
ਅੱਜ ਭਾਜਪਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਫਿਰੋਜ਼ਸ਼ਾਹ ਸਥਿਤ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹੈ। ਭਾਜਪਾ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਚਾਰੇ ਪਾਸੇ ਬੈਰੀਕੇਡਿੰਗ ਕੀਤੀ ਗਈ ਹੈ, ਤਾਂ ਜੋ ਭਾਜਪਾ ਵਰਕਰ ਉਨ੍ਹਾਂ ਦੇ ਘਰ ਨਾ ਪਹੁੰਚ ਸਕਣ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕਈ ਥਾਈਂ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇੱਕ ਮਹਿਲਾ ਪੁਲੀਸ ਮੁਲਾਜ਼ਮ ਵੀ ਤਾਇਨਾਤ ਕੀਤੀ ਗਈ ਹੈ। ਅੱਜ ਸ਼ੀਸ਼ ਮਹਿਲ ਨੂੰ ਲੈ ਕੇ ਭਾਜਪਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸ ਤੋਂ ਪਹਿਲਾਂ ਦਿੱਲੀ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੱਕ ਨਾ ਪਹੁੰਚ ਸਕਣ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali2 months ago
ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National2 months ago
ਸੁਪਰੀਮ ਕੋਰਟ ਵੱਲੋਂ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਸਮੇਤ ਦੋ ਹੋਰਾਂ ਨੂੰ ਉਮਰ ਕੈਦ