National
ਕਾਰ ਖੱਡ ਵਿੱਚ ਡਿੱਗਣ ਕਾਰਨ ਨਾਬਾਲਗ ਸਮੇਤ 4 ਦੀ ਮੌਤ

ਸ੍ਰੀ ਨਗਰ, 7 ਨਵੰਬਰ (ਸ.ਬ.) ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਅੱਜ ਇਕ ਵਾਹਨ ਫਿਸਲ ਕੇ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਇਕ ਨਾਬਾਲਗ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਇਕ ਵਾਹਨ ਸੜਕ ਤੋਂ ਫਿਸਲ ਕੇ ਟੋਏ ਵਿੱਚ ਡਿੱਗ ਗਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਉਥੇ ਦੋ ਲੋਕ ਜ਼ਖਮੀ ਹੋ ਗਏ।
ਹਾਦਸੇ ਦਾ ਕਾਰਨ ਦੱਸਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਮਹੋਰ ਦੇ ਗੰਜੋਟੇ ਇਲਾਕੇ ਵਿੱਚ ਡਰਾਈਵਰ ਨੇ ਐੱਸ ਯੂ ਵੀ ਕਾਰ ਤੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਗੱਡੀ ਸੜਕ ਤੋਂ ਫਿਸਲ ਗਈ, ਪਹਾੜੀ ਵੱਲ ਰੁੜ੍ਹ ਗਈ ਅਤੇ ਡੂੰਘੀ ਖੱਡ ਵਿੱਚ ਜਾ ਡਿੱਗੀ। ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀਆਂ ਨੂੰ ਰਿਆਸੀ ਦੇ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਮੰਜ਼ੂਰ ਅਹਿਮਦ, ਉਸ ਦੀ ਬੇਟੀ ਉਲਫਤ ਜਾਨ, ਗੁਲਾਮ ਮੋਹੀਉਦੀਨ ਅਤੇ ਉਸ ਦੇ ਪੁੱਤਰ ਬਸ਼ੀਰ ਅਹਿਮਦ ਵਜੋਂ ਹੋਈ ਹੈ। ਸਾਰੇ ਮਹੂਰ ਤਹਿਸੀਲ ਦੇ ਵਸਨੀਕ ਹਨ।
National
ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ
ਨਵੀਂ ਦਿੱਲੀ, 10 ਮਾਰਚ (ਸ.ਬ.) ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਅੱਜ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ 320 ਤੋਂ ਵੱਧ ਵਿਅਕਤੀ ਸਵਾਰ ਸਨ। ਉਡਾਣ ਦੇ ਮੁੰਬਈ ਹਵਾਈ ਅੱਡੇ ਤੇ ਸੁਰੱਖਿਅਤ ਉਤਰਨ ਮਗਰੋਂ ਸੁਰੱਖਿਆ ਏਜੰਸੀਆਂ ਵੱਲੋਂ ਨੇਮਾਂ ਮੁਤਾਬਕ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਏਅਰ ਇੰਡੀਆ ਨੇ ਇਕ ਬਿਆਨ ਵਿਚ ਕਿਹਾ, ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਏਆਈ119 ਜਦੋਂ ਹਵਾ ਵਿਚ ਸੀ ਤਾਂ ਸੰਭਾਵੀ ਸੁਰੱਖਿਆ ਖ਼ਤਰੇ ਬਾਰੇ ਪਤਾ ਲੱਗਾ।
ਲੋੜੀਂਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਹਾਜ਼ ਤੇ ਸਵਾਰ ਯਾਤਰੀਆਂ ਤੇ ਹੋਰ ਅਮਲੇ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤ ਆਈ ਹੈ।
ਸੂਤਰਾਂ ਨੇ ਕਿਹਾ ਕਿ ਬੰਬ ਦੀ ਧਮਕੀ ਮਿਲੀ ਸੀ ਤੇ ਜਹਾਜ਼ ਦੇ ਇਕ ਪਖਾਨੇ ਵਿੱਚੋਂ ਇਕ ਨੋਟ ਵੀ ਮਿਲਿਆ ਸੀ। ਸੂਤਰਾਂ ਵਿਚੋਂ ਇਕ ਨੇ ਕਿਹਾ ਕਿ ਜਹਾਜ਼ ਤੇ 322 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚ 19 ਅਮਲੇ ਦੇ ਮੈਂਬਰ ਸਨ।
ਏਅਰਲਾਈਨ ਮੁਤਾਬਕ ਜਹਾਜ਼ ਸਥਾਨਕ ਸਮੇਂ ਮੁਤਾਬਕ 10:25 ਵਜੇ ਮੁੰਬਈ ਵਿਚ ਸੁਰੱਖਿਅਤ ਉਤਰ ਗਿਆ। ਜਹਾਜ਼ ਹੁਣ 11 ਮਾਰਚ ਨੂੰ ਸਵੇਰੇ ਪੰਜ ਵਜੇ ਉਡਾਣ ਭਰੇਗਾ। ਸਾਰੇ ਯਾਤਰੀਆਂ ਨੂੰ ਹੋਟਲ ਵਿਚ ਠਹਿਰ, ਭੋਜਨ ਤੋ ਹੋਰ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ।
National
ਈਡੀ ਵੱਲੋਂ ਭੁਪੇਸ਼ ਬਘੇਲ ਦੇ ਪੁੱਤਰ ਤੇ ਹੋਰਨਾਂ ਦੇ ਟਿਕਾਣਿਆਂ ਤੇ ਛਾਪੇਮਾਰੀ

ਰਾਏਪੁਰ, 10 ਮਾਰਚ (ਸ.ਬ.) ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਕੇਸ ਨਾਲ ਜੁੜੇ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਦੇ ਟਿਕਾਣਿਆਂ ਤੇ ਛਾਪੇ ਮਾਰੇ ਹਨ।
ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵਿਵਸਥਾਵਾਂ ਤਹਿਤ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਦੀ ਭਿਲਾਈ ਵਿਚਲੀ ਰਿਹਾਇਸ਼ ਅਤੇ ਕੁਝ ਹੋਰਨਾਂ ਵਿਅਕਤੀਆਂ ਦੇ ਵੱਖ ਵੱਖ ਟਿਕਾਣਿਆਂ ਤੇ ਛਾਪੇ ਮਾਰੇ ਗਏ। ਚੈਤੰਨਿਆ ਬਘੇਲ ਭਿਲਾਈ ਸਥਿਤ ਰਿਹਾਹਿਸ਼ ਤੇ ਆਪਣੇ ਪਿਤਾ ਨਾਲ ਰਹਿੰਦਾ ਹੈ।
ਸੂਤਰਾਂ ਨੇ ਕਿਹਾ ਕਿ ਜਾਂਚ ਦੌਰਾਨ ਚੈਤੰਨਿਆ ਬਘੇਲ, ਸ਼ਰਾਬ ਸਿੰਡੀਕੇਟ ਤੇ ਕੁਝ ਹੋਰਨਾਂ ਦਰਮਿਆਨ ਲਿੰਕ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਨੇ ਕਿਹਾ ਕਿ ਈਡੀ ਦੀਆਂ ਟੀਮਾਂ ਨੇ ਕੁੱਲ ਮਿਲਾ ਕੇ 14 ਤੋਂ 15 ਟਿਕਾਣਿਆਂ ਤੇ ਛਾਪੇ ਮਾਰੇ ਹਨ। ਇਸ ਤੋਂ ਪਹਿਲਾਂ ਈਡੀ ਨੇ ਦਾਅਵਾ ਕੀਤਾ ਸੀ ਕਿ ਛੱਤੀਸਗੜ੍ਹ ਸ਼ਰਾਬ ਘੁਟਾਲੇ ਕਰਕੇ ਸਰਕਾਰੀ ਖ਼ਜ਼ਾਨੇ ਨੂੰ 2100 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋਇਆ ਹੈ।
ਈਡੀ ਹੁਣ ਤੱਕ ਇਸ ਮਾਮਲੇ ਵਿਚ ਸਾਬਕਾ ਮੰਤਰੀ ਤੇ ਕਾਂਗਰਸ ਆਗੂ ਕਵਾਸੀ ਲਖ਼ਮਾ, ਅਨਵਰ ਧੇਬਰ, ਸਾਬਕਾ ਆਈਏਐਸ ਅਧਿਕਾਰੀ ਅਨਿਲ ਟੁਟੇਜਾ, ਭਾਰਤੀ ਟੈਲੀਕਾਮ ਸੇਵਾ ਅਧਿਕਾਰੀ ਅਰੁਣਪਤੀ ਤ੍ਰਿਪਾਠੀ ਤੇ ਕੁਝ ਹੋਰਨਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਈਡੀ ਮੁਤਾਬਕ ਇਹ ਸ਼ਰਾਬ ਘੁਟਾਲਾ 2019 ਤੇ 2022 ਦਰਮਿਆਨ ਭੁਪੇਸ਼ ਬਘੇਲ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਹੋਇਆ ਸੀ। ਏਜੰਸੀ ਹੁਣ ਤੱਕ ਦੀ ਜਾਂਚ ਦੌਰਾਨ 205 ਕਰੋੜ ਰੁਪਏ ਦੇ ਅਸਾਸੇ ਜ਼ਬਤ ਕਰ ਚੁੱਕੀ ਹੈ।
National
ਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹ

ਕੋਪੱਲ, 8 ਮਾਰਚ (ਸ.ਬ.) ਪੁਲੀਸ ਨੇ ਅੱਜ ਦੱਸਿਆ ਕਿ 27 ਸਾਲਾ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਹੰਪੀ ਨੇੜੇ ਸਨਾਪੁਰ ਝੀਲ ਦੇ ਕੰਢੇ ਕਥਿਤ ਤੌਰ ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਇਹ ਘਟਨਾ ਵੀਰਵਾਰ ਰਾਤ 11 ਵਜੇ ਦੇ ਕਰੀਬ ਵਾਪਰੀ ਜਦੋਂ ਰਾਤ ਦੇ ਖਾਣੇ ਤੋਂ ਬਾਅਦ ਹੋਮਸਟੇਅ ਦੀ ਇੱਕ 29 ਸਾਲਾ ਮਹਿਲਾ ਸੰਚਾਲਕ ਇਜ਼ਰਾਈਲੀ ਸੈਲਾਨੀ ਅਤੇ ਤਿੰਨ ਹੋਰ ਪੁਰਸ਼ ਸੈਲਾਨੀਆਂ ਨਾਲ ਨਹਿਰ ਦੇ ਕੰਢੇ ਬੈਠੀ ਸੰਗੀਤ ਦਾ ਆਨੰਦ ਮਾਣ ਰਹੀ ਸੀ। ਪੁਲੀਸ ਨੇ ਦੱਸਿਆ ਕਿ ਪੁਰਸ਼ ਸੈਲਾਨੀਆਂ ਵਿੱਚੋਂ ਇਕ ਅਮਰੀਕਾ ਤੋਂ ਸੀ, ਜਦੋਂ ਕਿ ਬਾਕੀ ਉੜੀਸਾ ਅਤੇ ਮਹਾਰਾਸ਼ਟਰ ਤੋਂ ਸਨ।
ਪੁਲੀਸ ਕੋਲ ਦਰਜ ਸ਼ਿਕਾਇਤ ਵਿੱਚ ਹੋਮਸਟੇਅ ਸੰਚਾਲਕ ਨੇ ਦੋਸ਼ ਲਗਾਇਆ ਕਿ ਜਦੋਂ ਉਹ ਸਨਾਪੁਰ ਝੀਲ ਦੇ ਨੇੜੇ ਖੁਲ੍ਹੇ ਆਸਮਾਨ ਹੇਠ ਬੈਠੇ ਸਨ ਅਤੇ ਸੰਗੀਤ ਦਾ ਆਨੰਦ ਮਾਣ ਰਹੇ ਸਨ, ਤਾਂ ਇੱਕ ਮੋਟਰਸਾਈਕਲ ਤੇ ਤਿੰਨ ਆਦਮੀ ਉਨ੍ਹਾਂ ਕੋਲ ਆਏ ਅਤੇ ਪੁੱਛਿਆ ਪਟਰੋਲ ਪੰਪ ਬਾਰੇ ਪੁੱਛਿਆ। ਜਦੋਂ ਉਸਨੇ ਉਨ੍ਹਾਂ ਨੂੰ ਦੱਸਿਆ ਕਿ ਨਜ਼ਦੀਕ ਕੋਈ ਪੈਟਰੋਲ ਪੰਪ ਨਹੀਂ ਹੈ, ਤਾਂ ਮੁਲਜ਼ਮਾਂ ਨੇ 100 ਰੁਪਏ ਦੀ ਮੰਗ ਕੀਤੀ। ਪੈਸੇ ਦੇਣ ਤੋਂ ਇਨਕਾਰ ਕਰਨ ਤੇ ਮੁਲਜ਼ਮ, ਜੋ ਕੰਨੜ ਅਤੇ ਤੇਲਗੂ ਬੋਲਦੇ ਸਨ, ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਤੌਰ ਤੇ ਹੋਮਸਟੇਅ ਦੀ ਸੰਚਾਲਕ ਅਤੇ ਇਜ਼ਰਾਈਲੀ ਸੈਲਾਨੀ ਨਾਲ ਜਬਰ ਜਨਾਹ ਕੀਤਾ ਅਤੇ ਤਿੰਨ ਪੁਰਸ਼ ਸੈਲਾਨੀਆਂ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਪੁਰਸ਼ ਸੈਲਾਨੀਆਂ ਵਿੱਚੋਂ ਦੋ ਜ਼ਖਮੀ ਹਨ, ਜਦੋਂ ਕਿ ਉੜੀਸਾ ਵਾਸੀ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ਤੇ ਜਬਰੀ ਵਸੂਲੀ, ਡਕੈਤੀ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਔਰਤਾਂ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਸ਼ੱਕੀਆਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਨੂੰ ਕਾਬੂ ਕਰਨ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ