Connect with us

Mohali

ਯੂਥ ਅਕਾਲੀ ਆਗੂ ਵਿੱਕੀ ਮਿੱਢੂ ਖੇੜਾ ਦੇ ਕਤਲ ਮਾਮਲੇ ਵਿੱਚ ਅਦਾਲਤ ਨੇ ਗੈਂਗਸਟਰ ਭੂਪੀ ਰਾਣਾ ਅਤੇ ਸ਼ੂਟਰਾਂ ਸਮੇਤ 6 ਖਿਲਾਫ ਦੋਸ਼ ਤੈਅ ਕੀਤੇ

Published

on

 

ਅਰਮੀਨੀਆ ਦੀ ਜੇਲ ਵਿੱਚ ਬੈਠੇ ਲੱਕੀ, ਸ਼ਗਨਪ੍ਰੀਤ ਸਿੰਘ ਸਮੇਤ ਕਈ ਮੁਲਜਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਫਿਲਹਾਲ ਚਾਰਜਸ਼ੀਟ ਵਿੱਚ ਨਾਮ ਨਹੀ

ਐਸ ਏ ਐਸ ਨਗਰ, 7 ਨਵੰਬਰ (ਜਸਬੀਰ ਸਿੰਘ ਜੱਸੀ) 7 ਅਗਸਤ 2021 ਨੂੰ ਸੈਕਟਰ-70 ਵਿਖੇ ਯੂਥ ਅਕਾਲੀ ਆਗੂ ਅਤੇ ਸੋਪੂ ਲਈ ਕੰਮ ਕਰਦੇ ਵਿਕਰਮਜੀਤ ਸਿੰਘ ਕੁਲਾਰ ਉਰਫ (ਵਿੱਕੀ ਮਿੱਢੂ ਖੇੜਾ) ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਵਧੀਕ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਮੁਲਜਮ ਕੌਸ਼ਲ ਚੌਧਰੀ, ਅਮਿਤ ਡਾਗਰ, ਅਜੇ ਉਰਫ ਸਨੀ, ਸੱਜਣ ਉਰਫ ਭੋਲੂ, ਅਨਿਲ ਲੱਠ, ਅਤੇ ਗੈਂਗਸਟਰ ਭੁਪਿੰਦਰ ਉਰਫ ਭੂਪੀ ਰਾਣਾ ਵਿਰੁਧ ਧਾਰਾ 302, 482, 120ਬੀ, 34 ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ ਤੈਅ ਕੀਤੇ ਹਨ। ਇਸ ਮਾਮਲੇ ਵਿੱਚ ਅਗਲੀ ਤਰੀਕ ਤੇ ਗਵਾਹੀਆਂ ਸ਼ੁਰੂ ਹੋ ਜਾਣਗੀਆਂ।

ਇਸ ਮਾਮਲੇ ਵਿੱਚ ਪੁਲੀਸ ਵਲੋਂ ਅਰਮੀਨੀਆ ਦੀ ਜੇਲ ਵਿਚ ਬੈਠੇ ਗੌਰਵ ਉਰਫ ਲੱਕੀ ਪਡਿਆਲ (ਜੋ ਬੰਬੀਹਾ ਗੈਂਗ ਦਾ ਸੰਚਾਲਕ ਹੈ) ਸਮੇਤ ਸਿੱਧੂ ਮੂਸੇਵਾਲਾ ਦੇ ਮੈਨੇਜ਼ਰ ਸ਼ਗਨਪ੍ਰੀਤ ਸਿੰਘ (ਜੋ ਇਸ ਸਮੇਂ ਵਿਦੇਸ਼ ਵਿੱਚ ਹੈ) ਸਮੇਤ ਕਈ ਮੁਲਜਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪੁਲੀਸ ਵਲੋਂ ਉਨ੍ਹਾਂ ਦੇ ਖਿਲਾਫ ਸ਼ੁਰੂਆਤ ਵਿੱਚ ਚਾਰਜਸ਼ੀਟ ਦਾਖਲ ਨਹੀ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ ਉਕਤ ਮੁਲਜਮਾਂ ਖਿਲਾਫ ਪੁਲੀਸ ਸਪਲੀਮੈਂਟਰੀ ਚਲਾਨ ਪੇਸ਼ ਕਰ ਸਕਦੀ ਹੈ।

ਜਿਕਰਯੋਗ ਹੈ ਕਿ ਸੈਕਟਰ-70 ਵਿਖੇ 7 ਅਗਸਤ 2021 ਨੂੰ ਹੋਏ ਵਿੱਕੀ ਮਿੱਢੂ ਖੇੜਾ ਦੇ ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਇਸ ਕਤਲ ਦੀ ਜਿਮੇਵਾਰੀ ਲਈ ਸੀ ਅਤੇ ਪੁਲੀਸ ਦੀ ਸ਼ੁਰੂਆਤੀ ਜਾਂਚ ਵਿਚ ਬੰਬੀਹਾ ਗੈਂਗ ਚਲਾ ਰਹੇ ਲੱਕੀ ਪਡਿਆਲ ਦਾ ਨਾਮ ਸਾਹਮਣੇ ਆਇਆ ਸੀ। ਜਾਂਚ ਦੌਰਾਨ ਇਹ ਗੱਲ ਸਾਮ੍ਹਣੇ ਆਈ ਸੀ ਕਿ ਲੱਕੀ ਦੇ ਕਹਿਣ ਤੇ ਵਿੱਕੀ ਮਿੱਢੂਖੇੜਾ ਦਾ ਕਤਲ ਕਰਵਾਇਆ ਗਿਆ ਹੈ।

ਪੁਲੀਸ ਦੀ ਕਈ ਹਫਤਿਆ ਦੀ ਜਾਂਚ ਤੋਂ ਬਾਅਦ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਸੀ ਕਿ ਗੈਂਗਸਟਰ ਕੌਸ਼ਲ ਚੌਧਰੀ ਨੇ ਅਮਿਤ ਡਾਗਰ ਨਾਲ ਮਿਲ ਕੇ ਦਿੱਲੀ ਦੀ ਇਕ ਜੇਲ੍ਹ ਵਿੱਚ ਬੈਠ ਕੇ ਵਿੱਕੀ ਮਿੱਢੂ ਖੇੜਾ ਦੇ ਕਤਲ ਦੀ ਸਾਜਿਸ਼ ਰਚੀ ਸੀ ਅਤੇ ਇਹਨਾਂ ਨੇ ਇਸ ਕੰਮ ਲਈ ਕਾਰ ਅਤੇ ਸ਼ੂਟਰਾਂ ਦਾ ਪ੍ਰਬੰਧ ਕਰਕੇ ਵਿੱਕੀ ਮਿੱਢੂ ਖੇੜਾ ਦਾ ਕਤਲ ਕਰਨ ਲਈ ਉਨ੍ਹਾਂ ਨੂੰ ਮੁਹਾਲੀ ਭੇਜਿਆ ਸੀ। ਸ਼ੂਟਰ ਗੁਰੂਗ੍ਰਾਮ ਦੇ ਟੇਕ ਚੰਦ ਕੋਲੋਂ ਆਈ-20 ਕਾਰ ਲੈ ਕੇ ਮੁਹਾਲੀ ਪਹੁੰਚੇ ਸਨ।

ਉਧਰ ਜੇਲ ਵਿਚ ਬੰਦ ਗੈਂਗਸਟਰ ਭੂਪੀ ਰਾਣਾ ਨੇ ਵਿੱਕੀ ਮਿੱਢੂ ਖੇੜਾ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਸਹੀ ਸਲਾਮਤ ਪੰਜਾਬ ਤੋਂ ਹਰਿਆਣਾ ਰਾਹੀਂ ਅੱਗੇ ਸੁਰੱਖਿਅਤ ਜਗਾ ਤੇ ਪਹੁੰਚਾਉਣ ਦਾ ਜਿੰਮਾ ਲਿਆ ਸੀ। ਇਸ ਕਤਲ ਮਾਮਲੇ ਵਿੱਚ ਜਦੋਂ ਕਈ ਮਹੀਨਿਆਂ ਬਾਅਦ ਤਿੰਨ ਸ਼ੂਟਰ ਦਿੱਲੀ ਪੁਲੀਸ ਦੇ ਹੱਥੇ ਚੜੇ ਤਾਂ ਸਾਹਮਣੇ ਆਇਆ ਕਿ ਉਨਾਂ ਸ਼ੂਟਰਾਂ ਨੂੰ ਗਾਇਕ ਸਿੱਧੂ ਮੂਸੇ ਵਾਲਾ ਦੇ ਮੈਨੇਜ਼ਰ ਸ਼ਗਨਪ੍ਰੀਤ ਸਿੰਘ ਨੇ ਖਰੜ ਦੇ ਇਕ ਫਲੈਟ ਵਿੱਚ ਠਹਿਰਾਉਣ ਦਾ ਇੰਤਜਾਮ ਕੀਤਾ ਸੀ ਅਤੇ ਉਸ ਨੇ ਹੀ ਤਿੰਨਾ ਸ਼ੂਟਰਾਂ ਦੇ ਨਾਲ ਚੌਥੇ ਸ਼ੂਟਰ ਨੂੰ ਮਿਲਵਾਇਆ ਸੀ। ਸ਼ਗਨਪ੍ਰੀਤ ਸਿੰਘ ਤੇ ਦੋਸ਼ ਹੈ ਕਿ ਉਸ ਨੇ ਹੀ ਸ਼ੂਟਰਾਂ ਨੂੰ ਵਿੱਕੀ ਮਿੱਢੂ ਖੇੜਾ ਦੇ ਘਰ ਅਤੇ ਆਉਣ ਜਾਣ ਦੇ ਸਮੇਂ ਦੇ ਜਾਣਕਾਰੀ ਦਿੱਤੀ ਅਤੇ ਆਪ ਖੁਦ ਵੀ ਵਿੱਕੀ ਦੀ ਰੈਕੀ ਕੀਤੀ ਸੀ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending