Connect with us

Mohali

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ

Published

on

 

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 56ਵੀਂ ਲੜੀ ਦੇ 5656ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ਅਤੇ ਦਰਬਾਰ ਸਾਹਿਬ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।

ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੀਬੀ ਸਤਨਾਮ ਕੌਰ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਬੀਬੀ ਸਿਮਰਨ ਕੌਰ ਲੁਧਿਆਣੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਕੁਲਦੀਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਸ਼੍ਰੋਮਣੀ ਪ੍ਰਚਾਰਕ ਭਾਈ ਰਾਜਪਾਲ ਸਿੰਘ, ਭਾਈ ਪਰਵਿੰਦਰ ਸਿੰਘ, ਅਕਾਲ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੋਸਾਇਟੀ, ਭਾਈ ਨਿਰਮੈਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਕਈ ਮਹਾਪੁਰਸ਼ਾਂ ਨੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕੀਤੇ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਲੱਡੂ, ਜਲੇਬੀਆਂ ਕਈ ਤਰ੍ਹਾਂ ਦੇ ਮਿਸ਼ਠਾਨਾ ਅਤੇ ਗੁਰੂ ਕਾ ਅਤੁੱਟ ਲੰਗਰ ਵਿੱਚ ਸੰਗਤਾਂ ਨੂੰ ਵਰਤਾਇਆ ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਮੌਕੇ 29 ਨਵੰਬਰ 1993 ਤੋਂ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਲੜੀ ਲਗਾਤਾਰ ਚੱਲ ਰਹੀ ਹੈ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜਗ ਦਾ ਆਯੋਜਨ ਕੀਤਾ ਜਾਂਦਾ ਹੈ।

Continue Reading

Mohali

ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜ਼ਖਮੀ ਦਿਲਪ੍ਰੀਤ ਸਿੰਘ ਨੇ ਪੀਜੀਆਈ ਵਿੱਚ ਤੋੜਿਆ ਦਮ

Published

on

By

 

ਐਸ.ਏ.ਐਸ.ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ) ਬੀਤੇ ਦਿਨੀਂ ਪਿੰਡ ਕੁੰਭੜਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਅੱਜ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਨੇ ਵੀ ਪੀ.ਜੀ.ਆਈ. ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਸਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦੀ ਲਾਸ਼ ਦਾ ਸ਼ੁਕਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦਮਨਪ੍ਰੀਤ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪੁਲੀਸ ਵਲੋਂ ਇਸ ਕਤਲ ਮਾਮਲੇ ਵਿੱਚ ਪੰਜ ਮੁਲਜਮਾਂ ਨੂੰ ਪਹਿਲਾਂ ਗ੍ਰਿਫਤਾਰ ਕੀਤੀ ਜਾ ਚੁੱਕਿਆ ਹੈ ਜਿਹਨਾਂ ਵਿੱਚੋਂ ਇੱਕ ਨਾਬਾਲਿਗ ਹੈ ਅਤੇ ਬਾਕੀਆਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਫਿਲਹਾਲ ਫਰਾਰ ਹਨ।

Continue Reading

Mohali

ਕਤਲ ਦੇ ਮਾਮਲੇ ਵਿੱਚ ਕਾਬੂ ਅਫਰੀਕੀ ਨੌਜਵਾਨ ਲੜਕੇ ਨੇ ਹਵਾਲਾਤ ਵਿੱਚ ਲਿਆ ਫਾਹਾ, ਇਲਾਕਾ ਮੈਜਿਸਟ੍ਰੇਟ ਕਰ ਰਹੇ ਹਨ ਜੂਡੀਸ਼ੀਅਲ ਜਾਂਚ

Published

on

By

 

 

ਲਾਪਰਵਾਹੀ ਵਰਤਣ ਵਾਲੇ ਪੁਲੀਸ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ?

ਐਸ ਏ ਐਸ ਨਗਰ, 21ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਖਰੜ ਦੀ ਹਵਾਲਾਤ ਵਿੱਚ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਇਕ ਅਫਰੀਕੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੇਵੀਅਰ ਚਿੱਕੋਪੇਲਾ ਵਾਸੀ ਜਾਂਬੀਆ (ਅਫਰੀਕਾ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੁਲੀਸ ਵਲੋਂ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿਤੀ ਗਈ ਜਿਸਤੋਂ ਬਾਅਦ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਵਲੋਂ ਐਸ. ਪੀ. ਦਿਹਾਤੀ ਮਨਪ੍ਰੀਤ ਸਿੰਘ ਅਤੇ ਐਸ.ਪੀ ਸਿਟੀ ਹਰਬੀਰ ਸਿੰਘ ਅਟਵਾਲ ਨੂੰ ਮੌਕੇ ਤੇ ਭੇਜਿਆ ਗਿਆ। ਇਸ ਸਬੰਧੀ ਜਿਲਾ ਪੁਲੀਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜੂਡੀਸ਼ੀਅਲ ਇਨਕੁਆਰੀ ਮਾਰਕ ਕਰ ਦਿੱਤੀ ਗਈ ਹੈ। ਇਸ ਦੌਰਾਨ ਖਰੜ ਅਦਾਲਤ ਵਿੱਚੋਂ ਇਲਾਕਾ ਮੈਜਿਸਟ੍ਰੇਟ ਤੁਰੰਤ ਮੌਕੇ ਤੇ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਇਲਾਕਾ ਮੈਜਿਸਟ੍ਰੇਟ ਵਲੋਂ ਇਸ ਮਾਮਲੇ ਵਿੱਚ ਸਾਰਿਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਆਪਣੀ ਰਿਪੋਰਟ ਦਿੱਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਮੁਤਾਬਕ 14 ਨਵੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਨੂਰੋ ਮਾਰੀਆਂ ਨਾਂ ਦੀ ਲੜਕੀ ਦੀ ਮੌਤ ਹੋ ਗਈ ਸੀ। ਪੁਲੀਸ ਨੇ ਪਹਿਲਾਂ ਇਸ ਨੂੰ ਖੁਦਕੁਸ਼ੀ ਸਮਝਿਆ ਪ੍ਰੰਤੂ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਇਆ ਕਿ ਨੂਰੋ ਮਾਰੀਆ ਦਾ ਕਤਲ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਤਾਂ ਪਤਾ ਚਲਿਆ ਕਿ ਨੂਰੋ ਅਤੇ ਜੇਵੀਅਰ ਆਪਸ ਵਿੱਚ ਚੰਗੇ ਮਿੱਤਰ ਸਨ ਅਤੇ ਇਕੱਠੇ ਹੀ ਘੁੰਮਦੇ ਰਹਿੰਦੇ ਸਨ। ਪੁਲੀਸ ਨੇ ਜਾਂਚ ਤੋਂ ਬਾਅਦ ਅੱਜ ਇਸ ਕਤਲ ਮਾਮਲੇ ਵਿੱਚ ਨਾਮਜ਼ਦ ਜੇਵੀਅਰ ਨੂੰ ਗ੍ਰਿਫਤਾਰ ਕਰਕੇ ਹਵਾਲਾਤ ਵਿੱਚ ਬੰਦ ਕਰ ਦਿਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਹਵਾਲਾਤ ਵਿੱਚ ਬੰਦ ਕਰਨ ਤੋਂ ਬਾਅਦ ਕਰੀਬ 35 ਮਿੰਟ ਬਾਅਦ ਜੇਵੀਅਰ ਨੇ ਹਵਾਲਾਤ ਦੇ ਅੰਦਰ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਹ ਜਾਂਚ ਦਾ ਵਿਸ਼ਾ ਹੈ ਕਿ ਜਦੋਂ ਜੇਵੀਅਰ ਫਾਹਾ ਲਗਾ ਰਿਹਾ ਸੀ ਤਾਂ ਉਸ ਸਮੇਂ ਸੰਤਰੀ ਕਿਥੇ ਸੀ, ਜਦੋਂ ਕਿ ਅੱਜ ਕੱਲ ਹਵਾਲਾਤ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਵੀ ਲੱਗੇ ਹੋਏ ਹਨ।

ਇਸ ਸੰਬੰਧੀ ਕਾਨੂੰਨ ਮਾਹਰ ਐਡਵੋਕੇਟ ਪ੍ਰਿਤਪਾਲ ਸਿੰਘ ਬਾਸੀ ਦਾ ਕਹਿਣਾ ਹੈ ਕਿ ਹਵਾਲਾਤ ਵਿੱਚ ਕੀਤੀ ਗਈ ਉਕਤ ਖੁਦਕੁਸ਼ੀ ਪਿੱਛੇ ਪੁਲੀਸ ਦੀ ਵੱਡੀ ਨਾਕਾਮੀ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਲਾਪਰਵਾਹੀ ਵਰਤਣ ਵਾਲੇ ਪੁਲੀਸ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Continue Reading

Mohali

ਫੇਜ਼ 1 ਵਿੱਚ ਲੜਕੇ ਅਤੇ ਲੜਕੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

Published

on

By

 

 

ਐਸ ਏ ਐਸ ਨਗਰ, 21ਨਵੰਬਰ (ਜਸਬੀਰ ਸਿੰਘ ਜੱਸੀ) ਫੇਜ਼ 1 ਵਿਚਲੀ ਕੋਠੀ ਨੰ 659 ਦੀ ਟਾਪ ਫਲੋਰ ਤੇ ਇਕ ਜੋੜੇ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਫੇਜ਼ 1 ਦੀ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁਧ ਦੋਵਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਪੀ. ਸ੍ਰੀ ਜੇਅੰਤਪੁਰੀ ਯਾਦਵ ਨੇ ਦਸਿਆ ਕਿ ਪੁਲੀਸ ਨੇ ਦੋਵਾਂ ਮ੍ਰਿਤਕਾਂ ਦੇ ਮੋਬਾਇਲ ਫੋਨ ਫਰੈਂਸਿਕ ਲੈਬ ਭੇਜੇ ਹੋਏ ਹਨ ਅਤੇ ਪੁਲੀਸ ਮ੍ਰਿਤਕ ਹਨਫ ਜਮਾਲ ਅਤੇ ਲੜਕੀ ਨਿਧੀ ਦੇ ਮੋਬਾਇਲ ਫੋਨਾਂ ਦੇ ਡੀਟੇਲ ਤੇ ਕੰਮ ਕਰ ਰਹੀ ਹੈ ਤਾਂ ਜੋ ਅਸਲ ਮੁਲਜਮ ਦੀ ਗ੍ਰਿਫਤਾਰੀ ਹੋ ਸਕੇ।

ਉਨ੍ਹਾਂ ਦੱਸਿਆ ਕਿ ਸੁਸਾਇਡ ਨੋਟ ਵਿੱਚ ਜਿਕਰ ਕੀਤੇ ਗਏ ਮੁਨੀਸ਼ ਨਾਮ ਦੇ ਲੜਕੇ ਬਾਰੇ ਵੀ ਪੁਲੀਸ ਜਾਂਚ ਕਰ ਰਹੀ ਹੈ। ਪੁਲੀਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਦੋਵਾਂ ਮ੍ਰਿਤਕਾਂ ਵਲੋਂ ਲਿਖੇ ਗਏ ਵੱਖੋ ਵੱਖਰੇ ਸੁਸਾਇਡ ਨੋਟ ਵਿੱਚ ਮੁਨੀਸ਼ ਨਾਮ ਦੇ ਲੜਕੇ ਦਾ ਜਿਕਰ ਕਰਦਿਆਂ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਲਗਾਤਾਰ ਬਲੈਕਮੇਲ ਕਰ ਰਿਹਾ ਹੈ।

Continue Reading

Latest News

Trending