Mohali
ਚਾਰ ਦਿਨਾਂ ਤੋਂ ਚਲ ਰਿਹਾ ਛਠ ਪੂਜਾ ਦਾ ਪਰਵ ਚੜ੍ਹਦੇ ਸੂਰਜ ਨੂੰ ਅਰਗ ਦੇਣ ਤੋਂ ਬਾਅਦ ਸਮਾਪਤ
ਰਾਜਪੁਰਾ, 8 ਨਵੰਬਰ (ਜਤਿੰਦਰ ਲੱਕੀ) ਯੂਪੀ ਬਿਹਾਰ ਤੋਂ ਆਏ ਹੋਏ ਭਾਈਚਾਰੇ ਵੱਲੋਂ ਅੱਜ ਛਠ ਪੂਜਾ ਦਾ ਤਿਉਹਾਰ ਬੜੇ ਹੀ ਧੂਮਧਾਮ ਤੇ ਸ਼ਰਧਾ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਛੱਠ ਪੂਜਾ ਸਮਿਤੀ ਦੇ ਮੈਂਬਰਾਂ ਨੇ ਦੱਸਿਆ ਕਿ ਛਠ ਪੂਜਾ ਦਾ ਤਿਉਹਾਰ ਹਰ ਸੁਹਾਗਣ ਅਤੇ ਉਸਦਾ ਪਤੀ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਉਂਦਾ ਹੈ। ਉਹਨਾਂ ਕਿਹਾ ਕਿ ਛੱਠ ਪੂਜਾ ਦਾ ਆਯੋਜਨ ਉਹਨਾਂ ਦੇ ਪਰਿਵਾਰਾਂ ਅਤੇ ਭਾਈਚਾਰੇ ਵਿੱਚ ਬਚਪਨ ਤੋਂ ਹੀ ਚਲਿਆ ਰਿਹਾ ਹੈ ਤੇ ਛੱਠ ਪੂਜਾ ਦੌਰਾਨ ਛਠ ਮਈਆ ਦੀ ਪੂਜਾ ਕਰਨ ਤੇ ਜੋ ਵੀ ਮਨੋਕਾਮਨਾ ਹੁੰਦੀਆਂ ਹਨ ਉਹ ਪੂਰੀਆਂ ਹੁੰਦੀਆਂ ਹਨ।
ਇਸ ਮੌਕੇ ਸਰਪੰਚ ਮਾਨ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਹਨਾਂ ਨੇ ਸਾਰੇ ਭਾਈਚਾਰੇ ਨੂੰ ਛਠ ਪੂਜਾ ਪਰਵ ਦੀ ਵਧਾਈ ਦਿੱਤੀ ਤੇ ਆਉਣ ਵਾਲੇ ਸਮੇਂ ਵਿੱਚ ਇਹ ਛੱਠ ਪੂਜਾ ਹੋਰ ਬਿਹਤਰ ਤਰੀਕੇ ਨਾਲ ਮਨਾਉਣ ਦੇ ਪ੍ਰਬੰਧ ਕਰਨ ਦਾ ਵਾਇਦਾ ਕੀਤਾ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 28 ਦਸੰਬਰ ਨੂੰ
ਐਸ ਏ ਐਸ ਨਗਰ, 24 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 28 ਦਸੰਬਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ 28 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁ: ਸਾਹਿਬ ਤੋ ਆਰੰਭ ਹੋਵੇਗਾ।
Mohali
ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲੰਗਰ ਲਗਾਇਆ
ਐਸ ਏ ਐਸ ਨਗਰ, 24 ਦਸੰਬਰ (ਆਰ ਪੀ ਵਾਲੀਆ) ਸਥਾਨਕ ਫੇਜ਼ 2 ਵਿੱਚ ਰੀਗੱਲ ਸਲੂਸ਼ਨ ਮੁਹਾਲੀ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਵਲ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੀਗੱਲ ਸਲੂਸ਼ਨ ਦੇ ਮਾਲਕ ਸਮਰ ਚੌਧਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਦੀ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਮੌਕੇ ਸ਼ਾਨਵੀ ਚੌਧਰੀ, ਰੀਟਾ ਚੌਧਰੀ, ਰਾਮਪਾਲ ਮਾਹਲ, ਦੀਪਕ ਚੌਧਰੀ, ਮਨਦੀਪ ਸਿੰਘ, ਦਿਨੇਸ਼ ਕੁਮਾਰ, ਯੋਗੇਸ਼ ਠਾਕੁਰ, ਬਲਜਿੰਦਰ ਕੌਰ, ਸੋਨੀਆ, ਮਨਪ੍ਰੀਤ ਕੌਰ, ਤਰਨਪ੍ਰੀਤ ਕੌਰ, ਅਵਨਿੰਦਰ ਕੌਰ, ਮਨਮੋਹਨ ਜੀਤ ਸਿੰਘ ਅਤੇ ਸਟਾਫ ਹਾਜ਼ਰ ਸੀ।
Mohali
ਫੇਜ਼ 1 ਦੇ ਪਾਰਕ ਨੰਬਰ 2 ਵਿੱਚ ਬੈਡਮਿੰਟਨ ਕੋਰਟ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ
ਐਸ ਏ ਐਸ ਨਗਰ, 24 ਦਸੰਬਰ (ਸ.ਬ.) ਮਿਉਂਸਪਲ ਕੌਂਸਲਰ ਗੁਰਮੀਤ ਕੌਰ ਵਲੋਂ ਆਪਣੇ ਵਾਰਡ ਨੰਬਰ 50 ਫੇਜ਼ 1 ਦੇ ਪਾਰਕ ਨੰਬਰ 2 ਵਿੱਚ ਬੈਡਮਿੰਟਨ ਕੋਰਟ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਹ ਕੰਮ ਸੀਨੀਅਰ ਸਿਟੀਜਨ ਸ੍ਰੀ ਜੇ ਪੀ ਸੂਦ ਅਤੇ ਸ੍ਰੀਮਤੀ ਸੰਤੋਸ਼ ਕੌਰ ਸੰਧੂ ਦੁਆਰਾ ਟੱਕ ਲਗਾ ਕੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ ਦੇ ਵਸਨੀਕਾਂ ਅਤੇ ਹਾਊਸ ਓਨਰ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀ ਭਾਗ ਲਿਆ।
ਐਮਸੀ ਗੁਰਮੀਤ ਕੌਰ ਨੇ ਕਿਹਾ ਕਿ ਇਸ ਖੇਤਰ ਦੇ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਕਾਫੀ ਸਮੇਂ ਤੋਂ ਖੇਡ ਮੈਦਾਨ ਦੀ ਮੰਗ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਾਰਕਾਂ ਵਿੱਚ ਖੇਡਾਂ ਦੇ ਕੋਰਟ ਬਣਾਉਣ ਦੀ ਮੁਹਿੰਮ ਅਨੁਸਾਰ, ਇਨ੍ਹਾਂ ਖੇਡ ਕੋਰਟਾਂ ਨੂੰ ਜਾਲੀ ਦੀ ਬਾਉਂਡਰੀ ਨਾਲ ਕਵਰ ਕੀਤਾ ਜਾ ਰਿਹਾ ਹੈ। ਇਸ ਨਾਲ ਬੱਚਿਆਂ ਦੀ ਖੇਡਣ ਵਾਲੀ ਬਾਲ ਜਾਂ ਸਟਰ ਨਾਲ ਪਾਰਕ ਦੇ ਹੋਰ ਹਿੱਸਿਆਂ ਜਾਂ ਪਾਰਕ ਵਿੱਚ ਮੌਜੂਦ ਲੋਕਾਂ ਨੂੰ ਕਿਸੇ ਵੀ ਸਥਿਤੀ ਵਿੱਚ ਨੁਕਸਾਨ ਨਹੀਂ ਪਹੁੰਚੇਗਾ।
ਉਹਨਾਂ ਕਿਹਾ ਕਿ ਵਾਰਡ ਨੰਬਰ 50 ਦੇ ਪਾਰਕਾਂ ਦੀ ਵਿਕਾਸ ਯੋਜਨਾ ਦੇ ਹੋਰ ਪ੍ਰਾਜੈਕਟ ਵੀ ਜਲਦੀ ਸ਼ੁਰੂ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸ਼ਾਸਤਰੀ ਮਾਡਲ ਸਕੂਲ ਦੇ ਬਲਾਕ ਵਿੱਚ ਪੈਂਦੇ ਪਾਰਕ ਨੰਬਰ 1 ਵਿੱਚ ਜਿਮ ਦੇ ਪ੍ਰਾਜੈਕਟ ਲਈ ਐਸਟੀਮੇਟ ਪਾਸ ਹੋ ਚੁੱਕਾ ਹੈ, ਜਿਸਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸੇ ਤਰ੍ਹਾਂ, ਐਚ ਈ ਕੁਆਟਰਾਂ ਵਿੱਚ ਪੈਂਦੇ ਪਾਰਕ ਨੰਬਰ 5 ਵਿੱਚ ਬਾਸਕੇਟਬਾਲ ਜਾਂ ਵਾਲੀਬਾਲ ਕੋਰਟ ਬਣਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਹਾਊਸ ਓਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੀ ਐਸ ਵਿਰਦੀ, ਸ੍ਰੀਮਤੀ ਹਰਿੰਦਰ ਕੌਰ ਗਿੱਲ, ਹਰਮੀਤ ਸਿੰਘ ਗਹੂਨੀਆ, ਡਾਕਟਰ ਕਾਜਲ, ਡਾਕਟਰ ਡੇ ਜੀ, ਨੀਲਮ ਸਹਿਗਲ, ਉਜਾਗਰ ਸਿੰਘ, ਜਸਵੰਤ ਕੌਰ ਵਾਲੀਆ, ਡਾਕਟਰ ਇੰਦੂ ਕਨਵਰ ਅਤੇ ਅਨੂ ਵਰਮਾ ਵੀ ਹਾਜਿਰ ਸਨ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Chandigarh2 months ago
ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ
-
Mohali2 months ago
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵੱਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ