Mohali
ਪਨਕਾਮ ਵਿਖੇ ਵਿਸ਼ਵਕਰਮਾ ਪੂਜਾ ਅਰਚਨਾ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 8 ਨਵੰਬਰ (ਸ.ਬ.) ਉਦਯੋਗਿਕ ਖੇਤਰ ਵਿੱਚ ਸਥਿਤ ਪਨਕਾਮ ਕੰਪਨੀ ਵਿਖੇ ਕੰਪਨੀ ਦੇ ਸਟਾਫ਼ ਅਤੇ ਅਧਿਕਾਰੀਆਂ ਵਲੋਂ ਵਿਸ਼ਵਕਰਮਾ ਪੂਜਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪੂਜਾ, ਅਰਚਨਾ ਅਤੇ ਹਵਨ ਕੀਤਾ ਗਿਆ।
ਕੰਪਨੀ ਸਟਾਫ਼ ਵਲੋਂ ਬਾਬਾ ਵਿਸ਼ਵਕਰਮਾਂ ਜੀ ਆਰਤੀ ਗਾਇਨ ਕੀਤੀ ਗਈ ਅਤੇ ਪੂਜਾ ਅਰਚਨਾ ਤੋਂ ਬਾਅਦ ਲੰਗਰ ਵਰਤਾਇਆ ਗਿਆ। ਇਸ ਮੌਕੇ ਕੰਪਨੀ ਅਧਿਕਾਰੀ ਰਮੇਸ਼ ਗੋਇਲ ਅਤੇ ਕੈਲਾਸ਼ ਚੰਦਰ ਨੇ ਕੰਪਨੀ ਸਟਾਫ਼ ਨੂੰ ਧਾਰਮਿਕ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾਲ਼ ਆਪਸੀ ਭਾਈਚਾਰਕ ਸਾਂਝ ਵੱਧਦੀ ਹੈ ਅਤੇ ਮਿੱਲਜੁਲ ਕੇ ਸਾਰੇ ਕੰਪਨੀ ਦੀ ਤਰੱਕੀ ਲਈ ਕੰਮ ਕਰਦੇ ਰਹੀਏ।
Mohali
ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟ੍ਰੀ ਫੜੀ
ਨਕਲੀ ਦਵਾਈਆਂ ਬਣਾ ਕੇ ਕੀਤੀਆਂ ਜਾ ਰਹੀਆਂ ਸੀ ਸਪਲਾਈ, ਤਿੰਨ ਵਿਅਕਤੀ ਕਾਬੂ ਕੀਤੇ
ਐਸ ਏ ਐਸ ਨਗਰ, 8 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਐਮ. ਕੇ. ਟੈਕਨਾਲੋਜੀ ਪਾਰਕ ਤੰਗੋਰੀ ਵਿੱਚ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿਅਕਤੀਆਂ ਤੇ ਇਲਾਜਾਮ ਹੈ ਕਿ ਇਹ ਵਿਅਕਤੀ ਇਸ ਥਾਂ ਤੇ ਨਕਲੀ ਦਵਾਈਆਂ ਬਣਾਂ ਕੇ ਅੱਗੇ ਦਵਾਈਆਂ ਦੇ ਡੀਲਰਾਂ ਨੂੰ ਸਪਲਾਈ ਕਰਦੇ ਸਨ। ਇਹਨਾਂ ਵਿਅਕਤੀਆਂ ਤੋਂ ਵੱਡੀ ਮਾਤਰਾ ਵਿੱਚ ਨਕਲੀ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਐਸ. ਐਸ. ਪੀ ਦੀਪਕ ਪਾਰੀਕ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਐਮ ਕੇ ਪਾਰਕ ਤੰਗੌਰੀ ਵਿੱਚ ਨਕਲੀ ਦਵਾਈਆਂ ਬਣਾ ਕੇ ਵੇਚਦੇ ਹਨ। ਉਹਨਾਂ ਦੱਸਿਆ ਕਿ ਥਾਣਾ ਆਈ ਟੀ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਸਿਮਰਜੀਤ ਸਿੰਘ ਵੱਲੋਂ ਪੁਲੀਸ ਟੀਮ ਦੇ ਨਾਲ ਐਮ ਕੇ ਪਾਰਕ ਦੇ ਪਲਾਟ ਨੰਬਰ 597 ਤੇ ਛਾਪਾ ਮਾਰਿਆ ਗਿਆ ਅਤੇ ਮੌਕੇ ਤੋਂ ਛਿੰਦਾ ਸਿੰਘ ਵਾਸੀ ਖੋਲਮੁਲਾ ਪਿੰਜੌਰ, ਹਰਪ੍ਰੀਤ ਸਿੰਘ ਵਾਸੀ ਪਿੰਡ ਸੂਰਜਪੁਰ ਪਿੰਜੌਰ ਅਤੇ ਸੁਮਿਤ ਕੁਮਾਰ ਵਾਸੀ ਪਿੰਡ ਨਿਰਜਾਪੁਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹਨਾਂ ਵਿਅਕਤੀਆਂ ਤੋਂ ਸੀ ਐਲ ਏ ਵੀ ਈ-ਐਮ-ਦੀਆਂ 1470, ਟੀ ਈ ਐਲ ਐਮ ਏ-ਐਮ-ਦੀਆਂ 11865, ਟਰਾਈਸਪਿਨ ਦਾ (ਰਾਅ ਮਟੀਰੀਅਲ) 20 ਕਿਲੋ, ਪੈਕਿੰਗ ਮਟੀਰੀਅਲ ਅਤੇ 2.5 ਕਿਲੋ ਖੁੱਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਦਵਾਈਆ ਬਣਾਉਣ ਦਾ ਮਟੀਰੀਅਲ ਕਿਥੋਂ ਲੈ ਕੇ ਆਉਦੇ ਸਨ ਜਾਂ ਕੰਪਨੀਆਂ ਦੇ ਲੇਬਲ ਲਗਾ ਕੇ ਕਿਹੜੇ-2 ਡੀਲਰਾਂ ਨੂੰ ਇਹ ਦਵਾਈਆਂ ਸਪਲਾਈ ਕਰਦੇ ਸਨ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 318 (4), 274, 275 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
Mohali
ਈ ਡੀ ਨੇ ਜ਼ੀਰਕਪੁਰ ਵਿੱਚ ਜੀ ਬੀ ਪੀ ਗਰੁੱਪ ਦੀ 305 ਕਰੋੜ ਦੀ ਕੁਰਕ ਕੀਤੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲਿਆ
ਏਥਨਜ਼-1 ਅਤੇ ਏਥਨਜ਼-2 ਦੇ ਪ੍ਰੋਜੈਕਟਾਂ ਦਾ ਲਿਆ ਕਬਜ਼ਾ
ਐਸ ਏ ਐਸ ਨਗਰ, 8 ਨਵੰਬਰ (ਜਸਬੀਰ ਸਿੰਘ ਜੱਸੀ) ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ੀਰਕਪੁਰ ਵਿੱਚ ਜੀ ਬੀ ਪੀ ਗਰੁੱਪ ਦੀ 305 ਕਰੋੜ ਦੀ ਕੁਰਕ ਕੀਤੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੌਰਾਨ ਈ ਡੀ ਵਲੋਂ ਭਗੌੜੇ ਬਿਲਡਰਜ਼ ਗੁਪਤਾ ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਏਥਨਜ਼-1 ਅਤੇ ਏਥਨਜ਼-2 ਦਾ ਕਬਜਾ ਲਿਆ ਗਿਆ ਹੈ।
ਈ ਡੀ ਦੇ ਅਧਿਕਾਰੀਆਂ ਆਕਾਸ਼ ਅਤੇ ਬਜਿੰਦਰ ਦਲਾਲ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਜੀ ਬੀ ਪੀ ਗਰੁੱਪ ਦੀ ਜ਼ੀਰਕਪੁਰ ਵਿੱਚ ਕੁਰਕ ਕੀਤੀ ਜਾਇਦਾਦ ਏਥਨਜ਼-1 ਅਤੇ ਏਥਨਜ਼-2 ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਹਨਾਂ ਕਿਹਾ ਕਿ ਇਸ ਕੰਪਨੀ, ਇਸ ਦੇ ਭਗੌੜੇ ਡਾਇਰੈਕਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਸੰਬੰਧੀ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।
ਜਿਕਰਯੋਗ ਹੈ ਕਿ ਈ ਡੀ ਨੇ ਪ੍ਰੋਵੀਜ਼ਨਲ ਅਟੈਚਮੈਂਟ ਆਰਡਰ ਨੰਬਰ 01/2023 ਮਿਤੀ 27.4.2023 ਦੇ ਤਹਿਤ ਅਚੱਲ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਕਬਜ਼ੇ ਵਿਚ ਲਈਆਂ ਗਈਆਂ ਜਾਇਦਾਦਾਂ ਵਿਚ ਏਥਨਜ਼ 1 ਅਤੇ ਏਥਨਜ ਨਾਮ ਦੇ ਦੋ ਪ੍ਰੋਜੈਕਟ ਹਨ। ਏਥਨਜ਼-1 ਦੇ ਨਾਮ ਤੇ ਅਧੂਰਾ ਰਿਹਾਇਸ਼ੀ ਪ੍ਰੋਜੈਕਟ ਪਿੰਡ ਰਾਮਪੁਰ ਟੇਢੀ ਰੋਡ, ਵਿਖੇ ਸਥਿਤ ਹੈ ਅਤੇ ਏਥਨਜ਼-2 ਪਿੰਡ ਰਾਮਪੁਰ ਭੂਡਾ, ਨਿਊ ਐਰੋਸਿਟੀ ਰੋਡ, ਤਹਿਸੀਲ ਜ਼ੀਰਕਪੁਰ, ਜ਼ਿਲ੍ਹਾ ਐਸ.ਏ.ਐਸ. ਨਗਰ, ਪੰਜਾਬ ਵਿਖੇ ਸਥਿਤ ਹੈ।
Mohali
ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਇਆ ਜਾਵੇ : ਕੁਲਵੰਤ ਸਿੰਘ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ ਸ਼ਹਿਰ ਦੇ ਮਸਲਿਆਂ ਸਬੰਧੀ ਕੀਤੀ ਮੀਟਿੰਗ
ਐਸ ਏ ਐਸ ਨਗਰ, 8 ਨਵੰਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ. ਐਸ. ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਜਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਇਆ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲੀਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨ, ਮੌਜੂਦਾ ਹੈਬੀਟੇਟ ਸੈਂਟਰ ਨੂੰ ਸਰਕਟ ਹਾਊਸ ਵਿੱਚ ਤਬਦੀਲ ਕਰਨ, ਸ਼ਹਿਰ ਵਿੱਚ ਲੱਗ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਪ੍ਰੋਜੈਕਟ, ਪਾਰਕਿੰਗ ਦੀ ਸਮੱਸਿਆ, ਡਿਜੀਟਲ ਐਡਵਰਟਾਈਜ਼ਮੈਂਟ, ਕਨਵੈਨਸ਼ਨ ਸੈਂਟਰ, ਬੱਸ ਸਟੈਂਡ ਦਾ ਮੁੱਦਾ, ਓਲਡ ਏਜ ਹੋਮ, ਵਰਕਿੰਗ ਵੂਮੈਨ ਹੋਸਟਲ, ਬਰਸਾਤਾਂ ਦੇ ਦਿਨਾਂ ਵਿੱਚ ਰੇਲਵੇ ਅੰਡਰ ਬ੍ਰਿਜ ਥੱਲੇ ਖੜ੍ਹਦੇ ਪਾਣੀ ਦੀ ਸਮੱਸਿਆ, ਨਗਰ ਨਿਗਮ ਦੀ ਹਦੂਦ ਤੋਂ ਬਾਹਰ ਵਿਕਸਤ ਹੋਏ ਸ਼ਹਿਰੀ ਖੇਤਰ ਨੂੰ ਨਗਰ ਨਿਗਮ ਦੀ ਹਦੂਦ ਵਿੱਚ ਸ਼ਾਮਲ ਕਰਨ, ਆਈ.ਟੀ.ਸਿਟੀ ਵਿਖੇ ਮਲਟੀ ਲੈਵਲ ਪਾਰਕਿੰਗ ਬਣਾਉਣ ਆਦਿ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਕੰਮ ਲਈ ਸੈਕਟਰ 88 ਵਿਖੇ ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿੱਚ ਫ਼ਲੈਟ ਦਿੱਤੇ ਜਾ ਰਹੇ ਹਨ। ਇਸ ਲਈ ਸਰਕਾਰ ਵੱਲੋਂ 56 ਕਰੋੜ ਰੁਪਏ ਮੰਜ਼ੂਰ ਕੀਤੇ ਜਾ ਚੁੱਕੇ ਹਨ। ਪੁਲੀਸ ਲਾਈਨ ਲਈ ਜਗ੍ਹਾ ਸਬੰਧੀ ਡੀ.ਟੀ.ਪੀ. ਗਮਾਡਾ ਨੂੰ ਹਦਾਇਤ ਕੀਤੀ ਗਈ ਕਿ ਇਸ ਮਕਸਦ ਲਈ ਅਜਿਹੀ ਜਗ੍ਹਾ ਪਛਾਣੀ ਜਾਵੇ, ਜਿਸ ਨਾਲ ਇਸ ਦੀਆਂ ਸਹੂਲਤਾਂ ਪੂਰੇ ਜ਼ਿਲ੍ਹੇ ਵਿੱਚ ਅਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ। ਸੀ. ਸੀ. ਟੀ. ਵੀ. ਕੈਮਰਿਆਂ ਸਬੰਧੀ ਫ਼ੈਸਲਾ ਲਿਆ ਗਿਆ ਕਿ ਇਸ ਪ੍ਰੋਜੈਕਟ ਨੂੰ ਅੱਗੇ ਵਧਾ ਕੇ ਵੱਧ ਤੋਂ ਵੱਧ ਥਾਵਾਂ ਤੇ ਕੈਮਰੇ ਲਗਾਏ ਜਾਣ ਅਤੇ ਲੋੜੀਂਦੇ ਫ਼ੰਡਾਂ ਲਈ ਕਾਰਵਾਈ ਕੀਤੀ ਜਾਵੇ। ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਟ੍ਰੈਫਿਕ ਪੁਲੀਸ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ਅਤੇ ਫੁੱਟਪਾਥਾਂ ਤੇ ਖੜ੍ਹੇ ਹੋ ਰਹੇ ਵਾਹਨਾਂ ਦੇ ਚਲਾਨ ਕੀਤੇ ਜਾਣ ਅਤੇ ਗ਼ਲਤ ਤਰੀਕੇ ਨਾਲ ਪਾਰਕ ਕੀਤੇ ਵਾਹਨਾਂ ਨੂੰ ਚੁੱਕ ਕੈ ਲੈ ਜਾਣ ਲਈ ਟੋਅ-ਵਾਹਨਾਂ ਦਾ ਪ੍ਰਬੰਧ ਨਗਰ ਨਿਗਮ ਐਸ.ਏ.ਐਸ. ਨਗਰ ਕਰੇ ਅਤੇ ਵਾਹਨਾਂ ਨੂੰ ਚੁੱਕ ਕੇ ਲੈ ਜਾਣ ਦਾ ਕੰਮ ਕਿਸੇ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਜਾਵੇ।
ਇਸ ਮੌਕੇ ਕਿਹਾ ਗਿਆ ਕਿ ਇਸ ਗੱਲ ਦਾ ਸਰਵੇ ਕਰਵਾਇਆ ਜਾਵੇ ਕਿ ਪ੍ਰਾਈਵੇਟ ਕੰਪਨੀਆਂ, ਕਮਰਸ਼ੀਅਲ ਮਾਲਾਂ, ਹਸਪਤਾਲਾਂ ਆਦਿ ਵੱਲੋਂ ਬਿਲਡਿੰਗ ਪਲਾਨ ਅਨੁਸਾਰ ਨਿਰਧਾਰਿਤ ਪਾਰਕਿੰਗਾਂ ਨੂੰ ਕਿਸ ਮਕਸਦ ਲਈ ਵਰਤਿਆ ਜਾ ਰਿਹਾ ਹੈ। ਇਸ ਵਾਸਤੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ, ਐਸ. ਪੀ. ਟ੍ਰੈਫਿਕ, ਏ.ਸੀ. ਏ. ਗਮਾਡਾ ਅਤੇ ਸੜਕ ਟ੍ਰੈਫਿਕ ਸੇਫਟੀ ਐਕਸਪਰਟ ਸ੍ਰੀ ਨਵਦੀਪ ਅਸੀਜਾ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਈ ਜਾਵੇ। ਕਨਵੈਨਸ਼ਨ ਸੈਂਟਰ ਸਬੰਧੀ ਡੀ.ਟੀ.ਪੀ. ਗਮਾਡਾ ਵੱਲੋਂ ਦੱਸਿਆ ਗਿਆ ਕਿ ਏਅਰਪੋਰਟ ਦੇ ਨਜ਼ਦੀਕ ਆਈ.ਟੀ.ਸਿਟੀ ਵਿਖੇ ਇਸ ਕੰਮ ਲਈ 6 ਏਕੜ ਜ਼ਮੀਨ ਨਿਰਧਾਰਿਤ ਕੀਤੀ ਹੋਈ ਹੈ ਅਤੇ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਕੰਸਲਟੈਂਟ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਬੱਸ ਅੱਡੇ ਦੇ ਸਬੰਧ ਵਿੱਚ ਹਲਕਾ ਵਿਧਾਇਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਫ਼ੇਜ਼-6 ਵਿਖੇ ਬਣੇ ਬੱਸ ਸਟੈਂਡ ਨੂੰ ਚਾਲੂ ਕਰਨ ਲਈ ਉਪਰਾਲੇ ਕੀਤੇ ਜਾਣ। ਇਸ ਤੋਂ ਇਲਾਵਾ ਬਾਕੀ ਮੁੱਦਿਆ ਸਬੰਧੀ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਇਨ੍ਹਾਂ ਨੂੰ ਲਾਗੂ ਕਰਨ/ਹੱਲ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ, ਟੀ. ਬੈਨਿਥ, ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ, ਏ. ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ, ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ. ਪੀ. ਟ੍ਰੈਫਿਕ ਹਰਿੰਦਰ ਸਿੰਘ ਮਾਨ, ਵਧੀਕ ਮੁੱਖ ਪ੍ਰਸ਼ਾਸ਼ਕ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਡੀ. ਟੀ. ਪੀ. ਗਮਾਡਾ, ਗੁਰਦੇਵ ਸਿੰਘ ਅਟਵਾਲ ਵੀ ਹਾਜ਼ਰ ਸਨ।
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National1 month ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Editorial1 month ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ