Connect with us

Mohali

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟ੍ਰੀ ਫੜੀ

Published

on

 

 

ਨਕਲੀ ਦਵਾਈਆਂ ਬਣਾ ਕੇ ਕੀਤੀਆਂ ਜਾ ਰਹੀਆਂ ਸੀ ਸਪਲਾਈ, ਤਿੰਨ ਵਿਅਕਤੀ ਕਾਬੂ ਕੀਤੇ

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਐਮ. ਕੇ. ਟੈਕਨਾਲੋਜੀ ਪਾਰਕ ਤੰਗੋਰੀ ਵਿੱਚ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿਅਕਤੀਆਂ ਤੇ ਇਲਾਜਾਮ ਹੈ ਕਿ ਇਹ ਵਿਅਕਤੀ ਇਸ ਥਾਂ ਤੇ ਨਕਲੀ ਦਵਾਈਆਂ ਬਣਾਂ ਕੇ ਅੱਗੇ ਦਵਾਈਆਂ ਦੇ ਡੀਲਰਾਂ ਨੂੰ ਸਪਲਾਈ ਕਰਦੇ ਸਨ। ਇਹਨਾਂ ਵਿਅਕਤੀਆਂ ਤੋਂ ਵੱਡੀ ਮਾਤਰਾ ਵਿੱਚ ਨਕਲੀ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਐਸ. ਐਸ. ਪੀ ਦੀਪਕ ਪਾਰੀਕ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਐਮ ਕੇ ਪਾਰਕ ਤੰਗੌਰੀ ਵਿੱਚ ਨਕਲੀ ਦਵਾਈਆਂ ਬਣਾ ਕੇ ਵੇਚਦੇ ਹਨ। ਉਹਨਾਂ ਦੱਸਿਆ ਕਿ ਥਾਣਾ ਆਈ ਟੀ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਸਿਮਰਜੀਤ ਸਿੰਘ ਵੱਲੋਂ ਪੁਲੀਸ ਟੀਮ ਦੇ ਨਾਲ ਐਮ ਕੇ ਪਾਰਕ ਦੇ ਪਲਾਟ ਨੰਬਰ 597 ਤੇ ਛਾਪਾ ਮਾਰਿਆ ਗਿਆ ਅਤੇ ਮੌਕੇ ਤੋਂ ਛਿੰਦਾ ਸਿੰਘ ਵਾਸੀ ਖੋਲਮੁਲਾ ਪਿੰਜੌਰ, ਹਰਪ੍ਰੀਤ ਸਿੰਘ ਵਾਸੀ ਪਿੰਡ ਸੂਰਜਪੁਰ ਪਿੰਜੌਰ ਅਤੇ ਸੁਮਿਤ ਕੁਮਾਰ ਵਾਸੀ ਪਿੰਡ ਨਿਰਜਾਪੁਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹਨਾਂ ਵਿਅਕਤੀਆਂ ਤੋਂ ਸੀ ਐਲ ਏ ਵੀ ਈ-ਐਮ-ਦੀਆਂ 1470, ਟੀ ਈ ਐਲ ਐਮ ਏ-ਐਮ-ਦੀਆਂ 11865, ਟਰਾਈਸਪਿਨ ਦਾ (ਰਾਅ ਮਟੀਰੀਅਲ) 20 ਕਿਲੋ, ਪੈਕਿੰਗ ਮਟੀਰੀਅਲ ਅਤੇ 2.5 ਕਿਲੋ ਖੁੱਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਦਵਾਈਆ ਬਣਾਉਣ ਦਾ ਮਟੀਰੀਅਲ ਕਿਥੋਂ ਲੈ ਕੇ ਆਉਦੇ ਸਨ ਜਾਂ ਕੰਪਨੀਆਂ ਦੇ ਲੇਬਲ ਲਗਾ ਕੇ ਕਿਹੜੇ-2 ਡੀਲਰਾਂ ਨੂੰ ਇਹ ਦਵਾਈਆਂ ਸਪਲਾਈ ਕਰਦੇ ਸਨ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 318 (4), 274, 275 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

Mohali

ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜ਼ਖਮੀ ਦਿਲਪ੍ਰੀਤ ਸਿੰਘ ਨੇ ਪੀਜੀਆਈ ਵਿੱਚ ਤੋੜਿਆ ਦਮ

Published

on

By

 

ਐਸ.ਏ.ਐਸ.ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ) ਬੀਤੇ ਦਿਨੀਂ ਪਿੰਡ ਕੁੰਭੜਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਅੱਜ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਨੇ ਵੀ ਪੀ.ਜੀ.ਆਈ. ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਸਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦੀ ਲਾਸ਼ ਦਾ ਸ਼ੁਕਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦਮਨਪ੍ਰੀਤ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪੁਲੀਸ ਵਲੋਂ ਇਸ ਕਤਲ ਮਾਮਲੇ ਵਿੱਚ ਪੰਜ ਮੁਲਜਮਾਂ ਨੂੰ ਪਹਿਲਾਂ ਗ੍ਰਿਫਤਾਰ ਕੀਤੀ ਜਾ ਚੁੱਕਿਆ ਹੈ ਜਿਹਨਾਂ ਵਿੱਚੋਂ ਇੱਕ ਨਾਬਾਲਿਗ ਹੈ ਅਤੇ ਬਾਕੀਆਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਫਿਲਹਾਲ ਫਰਾਰ ਹਨ।

Continue Reading

Mohali

ਕਤਲ ਦੇ ਮਾਮਲੇ ਵਿੱਚ ਕਾਬੂ ਅਫਰੀਕੀ ਨੌਜਵਾਨ ਲੜਕੇ ਨੇ ਹਵਾਲਾਤ ਵਿੱਚ ਲਿਆ ਫਾਹਾ, ਇਲਾਕਾ ਮੈਜਿਸਟ੍ਰੇਟ ਕਰ ਰਹੇ ਹਨ ਜੂਡੀਸ਼ੀਅਲ ਜਾਂਚ

Published

on

By

 

 

ਲਾਪਰਵਾਹੀ ਵਰਤਣ ਵਾਲੇ ਪੁਲੀਸ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ?

ਐਸ ਏ ਐਸ ਨਗਰ, 21ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਖਰੜ ਦੀ ਹਵਾਲਾਤ ਵਿੱਚ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਇਕ ਅਫਰੀਕੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੇਵੀਅਰ ਚਿੱਕੋਪੇਲਾ ਵਾਸੀ ਜਾਂਬੀਆ (ਅਫਰੀਕਾ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੁਲੀਸ ਵਲੋਂ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿਤੀ ਗਈ ਜਿਸਤੋਂ ਬਾਅਦ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਵਲੋਂ ਐਸ. ਪੀ. ਦਿਹਾਤੀ ਮਨਪ੍ਰੀਤ ਸਿੰਘ ਅਤੇ ਐਸ.ਪੀ ਸਿਟੀ ਹਰਬੀਰ ਸਿੰਘ ਅਟਵਾਲ ਨੂੰ ਮੌਕੇ ਤੇ ਭੇਜਿਆ ਗਿਆ। ਇਸ ਸਬੰਧੀ ਜਿਲਾ ਪੁਲੀਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜੂਡੀਸ਼ੀਅਲ ਇਨਕੁਆਰੀ ਮਾਰਕ ਕਰ ਦਿੱਤੀ ਗਈ ਹੈ। ਇਸ ਦੌਰਾਨ ਖਰੜ ਅਦਾਲਤ ਵਿੱਚੋਂ ਇਲਾਕਾ ਮੈਜਿਸਟ੍ਰੇਟ ਤੁਰੰਤ ਮੌਕੇ ਤੇ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਇਲਾਕਾ ਮੈਜਿਸਟ੍ਰੇਟ ਵਲੋਂ ਇਸ ਮਾਮਲੇ ਵਿੱਚ ਸਾਰਿਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਆਪਣੀ ਰਿਪੋਰਟ ਦਿੱਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਮੁਤਾਬਕ 14 ਨਵੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਨੂਰੋ ਮਾਰੀਆਂ ਨਾਂ ਦੀ ਲੜਕੀ ਦੀ ਮੌਤ ਹੋ ਗਈ ਸੀ। ਪੁਲੀਸ ਨੇ ਪਹਿਲਾਂ ਇਸ ਨੂੰ ਖੁਦਕੁਸ਼ੀ ਸਮਝਿਆ ਪ੍ਰੰਤੂ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਇਆ ਕਿ ਨੂਰੋ ਮਾਰੀਆ ਦਾ ਕਤਲ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਤਾਂ ਪਤਾ ਚਲਿਆ ਕਿ ਨੂਰੋ ਅਤੇ ਜੇਵੀਅਰ ਆਪਸ ਵਿੱਚ ਚੰਗੇ ਮਿੱਤਰ ਸਨ ਅਤੇ ਇਕੱਠੇ ਹੀ ਘੁੰਮਦੇ ਰਹਿੰਦੇ ਸਨ। ਪੁਲੀਸ ਨੇ ਜਾਂਚ ਤੋਂ ਬਾਅਦ ਅੱਜ ਇਸ ਕਤਲ ਮਾਮਲੇ ਵਿੱਚ ਨਾਮਜ਼ਦ ਜੇਵੀਅਰ ਨੂੰ ਗ੍ਰਿਫਤਾਰ ਕਰਕੇ ਹਵਾਲਾਤ ਵਿੱਚ ਬੰਦ ਕਰ ਦਿਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਹਵਾਲਾਤ ਵਿੱਚ ਬੰਦ ਕਰਨ ਤੋਂ ਬਾਅਦ ਕਰੀਬ 35 ਮਿੰਟ ਬਾਅਦ ਜੇਵੀਅਰ ਨੇ ਹਵਾਲਾਤ ਦੇ ਅੰਦਰ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਹ ਜਾਂਚ ਦਾ ਵਿਸ਼ਾ ਹੈ ਕਿ ਜਦੋਂ ਜੇਵੀਅਰ ਫਾਹਾ ਲਗਾ ਰਿਹਾ ਸੀ ਤਾਂ ਉਸ ਸਮੇਂ ਸੰਤਰੀ ਕਿਥੇ ਸੀ, ਜਦੋਂ ਕਿ ਅੱਜ ਕੱਲ ਹਵਾਲਾਤ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਵੀ ਲੱਗੇ ਹੋਏ ਹਨ।

ਇਸ ਸੰਬੰਧੀ ਕਾਨੂੰਨ ਮਾਹਰ ਐਡਵੋਕੇਟ ਪ੍ਰਿਤਪਾਲ ਸਿੰਘ ਬਾਸੀ ਦਾ ਕਹਿਣਾ ਹੈ ਕਿ ਹਵਾਲਾਤ ਵਿੱਚ ਕੀਤੀ ਗਈ ਉਕਤ ਖੁਦਕੁਸ਼ੀ ਪਿੱਛੇ ਪੁਲੀਸ ਦੀ ਵੱਡੀ ਨਾਕਾਮੀ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਲਾਪਰਵਾਹੀ ਵਰਤਣ ਵਾਲੇ ਪੁਲੀਸ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Continue Reading

Mohali

ਫੇਜ਼ 1 ਵਿੱਚ ਲੜਕੇ ਅਤੇ ਲੜਕੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

Published

on

By

 

 

ਐਸ ਏ ਐਸ ਨਗਰ, 21ਨਵੰਬਰ (ਜਸਬੀਰ ਸਿੰਘ ਜੱਸੀ) ਫੇਜ਼ 1 ਵਿਚਲੀ ਕੋਠੀ ਨੰ 659 ਦੀ ਟਾਪ ਫਲੋਰ ਤੇ ਇਕ ਜੋੜੇ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਫੇਜ਼ 1 ਦੀ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁਧ ਦੋਵਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਪੀ. ਸ੍ਰੀ ਜੇਅੰਤਪੁਰੀ ਯਾਦਵ ਨੇ ਦਸਿਆ ਕਿ ਪੁਲੀਸ ਨੇ ਦੋਵਾਂ ਮ੍ਰਿਤਕਾਂ ਦੇ ਮੋਬਾਇਲ ਫੋਨ ਫਰੈਂਸਿਕ ਲੈਬ ਭੇਜੇ ਹੋਏ ਹਨ ਅਤੇ ਪੁਲੀਸ ਮ੍ਰਿਤਕ ਹਨਫ ਜਮਾਲ ਅਤੇ ਲੜਕੀ ਨਿਧੀ ਦੇ ਮੋਬਾਇਲ ਫੋਨਾਂ ਦੇ ਡੀਟੇਲ ਤੇ ਕੰਮ ਕਰ ਰਹੀ ਹੈ ਤਾਂ ਜੋ ਅਸਲ ਮੁਲਜਮ ਦੀ ਗ੍ਰਿਫਤਾਰੀ ਹੋ ਸਕੇ।

ਉਨ੍ਹਾਂ ਦੱਸਿਆ ਕਿ ਸੁਸਾਇਡ ਨੋਟ ਵਿੱਚ ਜਿਕਰ ਕੀਤੇ ਗਏ ਮੁਨੀਸ਼ ਨਾਮ ਦੇ ਲੜਕੇ ਬਾਰੇ ਵੀ ਪੁਲੀਸ ਜਾਂਚ ਕਰ ਰਹੀ ਹੈ। ਪੁਲੀਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਦੋਵਾਂ ਮ੍ਰਿਤਕਾਂ ਵਲੋਂ ਲਿਖੇ ਗਏ ਵੱਖੋ ਵੱਖਰੇ ਸੁਸਾਇਡ ਨੋਟ ਵਿੱਚ ਮੁਨੀਸ਼ ਨਾਮ ਦੇ ਲੜਕੇ ਦਾ ਜਿਕਰ ਕਰਦਿਆਂ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਲਗਾਤਾਰ ਬਲੈਕਮੇਲ ਕਰ ਰਿਹਾ ਹੈ।

Continue Reading

Latest News

Trending