Connect with us

Mohali

ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਇਆ ਜਾਵੇ : ਕੁਲਵੰਤ ਸਿੰਘ

Published

on

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ ਸ਼ਹਿਰ ਦੇ ਮਸਲਿਆਂ ਸਬੰਧੀ ਕੀਤੀ ਮੀਟਿੰਗ

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ. ਐਸ. ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਜਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਇਆ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲੀਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨ, ਮੌਜੂਦਾ ਹੈਬੀਟੇਟ ਸੈਂਟਰ ਨੂੰ ਸਰਕਟ ਹਾਊਸ ਵਿੱਚ ਤਬਦੀਲ ਕਰਨ, ਸ਼ਹਿਰ ਵਿੱਚ ਲੱਗ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਪ੍ਰੋਜੈਕਟ, ਪਾਰਕਿੰਗ ਦੀ ਸਮੱਸਿਆ, ਡਿਜੀਟਲ ਐਡਵਰਟਾਈਜ਼ਮੈਂਟ, ਕਨਵੈਨਸ਼ਨ ਸੈਂਟਰ, ਬੱਸ ਸਟੈਂਡ ਦਾ ਮੁੱਦਾ, ਓਲਡ ਏਜ ਹੋਮ, ਵਰਕਿੰਗ ਵੂਮੈਨ ਹੋਸਟਲ, ਬਰਸਾਤਾਂ ਦੇ ਦਿਨਾਂ ਵਿੱਚ ਰੇਲਵੇ ਅੰਡਰ ਬ੍ਰਿਜ ਥੱਲੇ ਖੜ੍ਹਦੇ ਪਾਣੀ ਦੀ ਸਮੱਸਿਆ, ਨਗਰ ਨਿਗਮ ਦੀ ਹਦੂਦ ਤੋਂ ਬਾਹਰ ਵਿਕਸਤ ਹੋਏ ਸ਼ਹਿਰੀ ਖੇਤਰ ਨੂੰ ਨਗਰ ਨਿਗਮ ਦੀ ਹਦੂਦ ਵਿੱਚ ਸ਼ਾਮਲ ਕਰਨ, ਆਈ.ਟੀ.ਸਿਟੀ ਵਿਖੇ ਮਲਟੀ ਲੈਵਲ ਪਾਰਕਿੰਗ ਬਣਾਉਣ ਆਦਿ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਕੰਮ ਲਈ ਸੈਕਟਰ 88 ਵਿਖੇ ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿੱਚ ਫ਼ਲੈਟ ਦਿੱਤੇ ਜਾ ਰਹੇ ਹਨ। ਇਸ ਲਈ ਸਰਕਾਰ ਵੱਲੋਂ 56 ਕਰੋੜ ਰੁਪਏ ਮੰਜ਼ੂਰ ਕੀਤੇ ਜਾ ਚੁੱਕੇ ਹਨ। ਪੁਲੀਸ ਲਾਈਨ ਲਈ ਜਗ੍ਹਾ ਸਬੰਧੀ ਡੀ.ਟੀ.ਪੀ. ਗਮਾਡਾ ਨੂੰ ਹਦਾਇਤ ਕੀਤੀ ਗਈ ਕਿ ਇਸ ਮਕਸਦ ਲਈ ਅਜਿਹੀ ਜਗ੍ਹਾ ਪਛਾਣੀ ਜਾਵੇ, ਜਿਸ ਨਾਲ ਇਸ ਦੀਆਂ ਸਹੂਲਤਾਂ ਪੂਰੇ ਜ਼ਿਲ੍ਹੇ ਵਿੱਚ ਅਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ। ਸੀ. ਸੀ. ਟੀ. ਵੀ. ਕੈਮਰਿਆਂ ਸਬੰਧੀ ਫ਼ੈਸਲਾ ਲਿਆ ਗਿਆ ਕਿ ਇਸ ਪ੍ਰੋਜੈਕਟ ਨੂੰ ਅੱਗੇ ਵਧਾ ਕੇ ਵੱਧ ਤੋਂ ਵੱਧ ਥਾਵਾਂ ਤੇ ਕੈਮਰੇ ਲਗਾਏ ਜਾਣ ਅਤੇ ਲੋੜੀਂਦੇ ਫ਼ੰਡਾਂ ਲਈ ਕਾਰਵਾਈ ਕੀਤੀ ਜਾਵੇ। ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਟ੍ਰੈਫਿਕ ਪੁਲੀਸ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ਅਤੇ ਫੁੱਟਪਾਥਾਂ ਤੇ ਖੜ੍ਹੇ ਹੋ ਰਹੇ ਵਾਹਨਾਂ ਦੇ ਚਲਾਨ ਕੀਤੇ ਜਾਣ ਅਤੇ ਗ਼ਲਤ ਤਰੀਕੇ ਨਾਲ ਪਾਰਕ ਕੀਤੇ ਵਾਹਨਾਂ ਨੂੰ ਚੁੱਕ ਕੈ ਲੈ ਜਾਣ ਲਈ ਟੋਅ-ਵਾਹਨਾਂ ਦਾ ਪ੍ਰਬੰਧ ਨਗਰ ਨਿਗਮ ਐਸ.ਏ.ਐਸ. ਨਗਰ ਕਰੇ ਅਤੇ ਵਾਹਨਾਂ ਨੂੰ ਚੁੱਕ ਕੇ ਲੈ ਜਾਣ ਦਾ ਕੰਮ ਕਿਸੇ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਜਾਵੇ।

ਇਸ ਮੌਕੇ ਕਿਹਾ ਗਿਆ ਕਿ ਇਸ ਗੱਲ ਦਾ ਸਰਵੇ ਕਰਵਾਇਆ ਜਾਵੇ ਕਿ ਪ੍ਰਾਈਵੇਟ ਕੰਪਨੀਆਂ, ਕਮਰਸ਼ੀਅਲ ਮਾਲਾਂ, ਹਸਪਤਾਲਾਂ ਆਦਿ ਵੱਲੋਂ ਬਿਲਡਿੰਗ ਪਲਾਨ ਅਨੁਸਾਰ ਨਿਰਧਾਰਿਤ ਪਾਰਕਿੰਗਾਂ ਨੂੰ ਕਿਸ ਮਕਸਦ ਲਈ ਵਰਤਿਆ ਜਾ ਰਿਹਾ ਹੈ। ਇਸ ਵਾਸਤੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ, ਐਸ. ਪੀ. ਟ੍ਰੈਫਿਕ, ਏ.ਸੀ. ਏ. ਗਮਾਡਾ ਅਤੇ ਸੜਕ ਟ੍ਰੈਫਿਕ ਸੇਫਟੀ ਐਕਸਪਰਟ ਸ੍ਰੀ ਨਵਦੀਪ ਅਸੀਜਾ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਈ ਜਾਵੇ। ਕਨਵੈਨਸ਼ਨ ਸੈਂਟਰ ਸਬੰਧੀ ਡੀ.ਟੀ.ਪੀ. ਗਮਾਡਾ ਵੱਲੋਂ ਦੱਸਿਆ ਗਿਆ ਕਿ ਏਅਰਪੋਰਟ ਦੇ ਨਜ਼ਦੀਕ ਆਈ.ਟੀ.ਸਿਟੀ ਵਿਖੇ ਇਸ ਕੰਮ ਲਈ 6 ਏਕੜ ਜ਼ਮੀਨ ਨਿਰਧਾਰਿਤ ਕੀਤੀ ਹੋਈ ਹੈ ਅਤੇ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਕੰਸਲਟੈਂਟ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਬੱਸ ਅੱਡੇ ਦੇ ਸਬੰਧ ਵਿੱਚ ਹਲਕਾ ਵਿਧਾਇਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਫ਼ੇਜ਼-6 ਵਿਖੇ ਬਣੇ ਬੱਸ ਸਟੈਂਡ ਨੂੰ ਚਾਲੂ ਕਰਨ ਲਈ ਉਪਰਾਲੇ ਕੀਤੇ ਜਾਣ। ਇਸ ਤੋਂ ਇਲਾਵਾ ਬਾਕੀ ਮੁੱਦਿਆ ਸਬੰਧੀ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਇਨ੍ਹਾਂ ਨੂੰ ਲਾਗੂ ਕਰਨ/ਹੱਲ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ, ਟੀ. ਬੈਨਿਥ, ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ, ਏ. ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ, ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ. ਪੀ. ਟ੍ਰੈਫਿਕ ਹਰਿੰਦਰ ਸਿੰਘ ਮਾਨ, ਵਧੀਕ ਮੁੱਖ ਪ੍ਰਸ਼ਾਸ਼ਕ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਡੀ. ਟੀ. ਪੀ. ਗਮਾਡਾ, ਗੁਰਦੇਵ ਸਿੰਘ ਅਟਵਾਲ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending