Mohali
ਆਈ ਸੀ ਐਲ ਪਬਲਿਕ ਸਕੂਲ ਨੇ ਆਪਣਾ ਸਲਾਨਾ ਦਿਵਸ ਮਨਾਇਆ
ਰਾਜਪੁਰਾ, 9 ਨਵੰਬਰ (ਜਤਿੰਦਰ ਲੱਕੀ) ਆਈ ਸੀ ਐੱਲ ਪਬਲਿਕ ਸਕੂਲ ਵਲੋਂ ਆਪਣਾ ਸਾਲਾਨਾ ਦਿਵਸ ਰਾਜਪੁਰਾ ਦੇ ਕਰਨ ਫਾਰਮ ਵਿੱਚ ਧਰੋਹਰ ਥੀਮ ਦੇ ਤਹਿਤ ਮਨਾਇਆ ਗਿਆ।
ਇਸ ਮੌਕੇ ਡਾਕਟਰ ਸੁਰਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਉਸ ਭਵਿੱਖ ਨੂੰ ਚੰਗਾ ਬਣਾਉਣ ਲਈ ਚੰਗੀ ਪੜ੍ਹਾਈ ਤੇ ਸੰਸਕਾਰ ਹੋਣੇ ਬਹੁਤ ਜਰੂਰੀ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਹਰਸ਼ ਅਲਰੇਜਾ ਨੇ ਮੁੱਖ ਮਹਿਮਾਨ ਅਤੇ ਸਕੂਲ ਵਿੱਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਆਪਣੀ ਟੀਮ ਦੇ ਨਾਲ ਪਹੁੰਚੇ ਸਨ।
Mohali
ਪੰਜਾਬ ਨੂੰ ਸਵੈਇੱਛਤ ਖ਼ੂਨਦਾਨ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਹੋਣ ਨਾਲ ਸੂਬੇ ਦਾ ਮਨੋਬਲ ਉੱਚਾ ਹੋਇਆ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 25 ਨਵੰਬਰ (ਸ.ਬ.) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਰਾਜ ਵੱਲੋਂ ਸਵੈ-ਇੱਛਤ ਖ਼ੂਨਦਾਨੀਆਂ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਕਰਨ ਦੀ ਪ੍ਰਾਪਤੀ ਨੇ ਸੂਬੇ ਦਾ ਮਨੋਬਲ ਉੱਚਾ ਕੀਤਾ ਹੈ ਜਿਸ ਤੋਂ ਬਾਅਦ ਹੁਣ ਖੂਨਦਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਇਸ ਨੂੰ ਸੁਰੱਖਿਅਤ ਢੰਗ ਨਾਲ ਅਤੇ ਸਾਵਧਾਨੀ ਨਾਲ ਵਰਤਣ ਲਈ ਢੁਕਵੇਂ ਪ੍ਰਬੰਧਾਂ ਨੂੰ ਰਾਜ ਵੱਲੋਂ ਹੋਰ ਬਿਹਤਰ ਢੰਗ ਨਾਲ ਕੀਤਾ ਜਾਵੇਗਾ। ਅੱਜ ਇੱਥੇ ਸਿਵਲ ਹਸਪਤਾਲ ਮੁਹਾਲੀ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕਰਨ ਦੇ ਨਾਲ-ਨਾਲ ਦੋ ਬਲੱਡ ਕਲੈਕਸ਼ਨ ਅਤੇ ਟਰਾਂਸਪੋਰਟੇਸ਼ਨ ਵੈਨਾਂ ਦੀ ਸ਼ੁਰੂਆਤ ਕਰਨ ਉਪਰੰਤ ਮੈਡੀਕਲ ਕਾਲਜ ਮੁਹਾਲੀ ਪੰਜਾਬ ਰਾਜ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਦੇ ਸਟਾਫ਼ ਅਤੇ ਨਰਸਿੰਗ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਰਾਜ ਵਿੱਚ ਸਰਕਾਰੀ ਖੇਤਰ ਵਿੱਚ 26 ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਹਨ ਅਤੇ ਇਹ 27ਵਾਂ ਅਜਿਹਾ ਯੂਨਿਟ ਹੈ ਜੋ ਸਿਵਲ ਹਸਪਤਾਲ ਮੁਹਾਲੀ ਵਿੱਚ ਅਪਗ੍ਰੇਡ ਕੀਤਾ ਗਿਆ ਹੈ। ਇਹ ਅਪਗ੍ਰੇਡ ਯੂਨਿਟ ਪੈਕਡ ਲਾਲ ਸੈੱਲ, ਫ੍ਰੈਸ਼ ਫ੍ਰੋਜ਼ਨ ਪਲਾਜ਼ਮਾ, ਪਲੇਟਲੈਟਸ, ਪਲੇਟਲੇਟ ਕੰਨਸੈਂਟਰੇਟ, ਕ੍ਰਾਇਓਪ੍ਰੀਸਿਪੀਟੇਟ ਅਤੇ ਪਲੇਟਲੇਟ ਰਿਚ ਪਲਾਜ਼ਮਾ ਉਪਲਬਧ ਕਰਵਾਏਗੀ ਜੋ ਇਸ ਯੂਨਿਟ ਦੁਆਰਾ ਇੱਕੋ ਵਿਅਕਤੀ ਦੇ ਖੂਨ ਤੋਂ ਵੱਖ ਕੀਤੇ ਜਾਣਗੇ। ਪਹਿਲਾਂ ਇੱਥੇ ਖੂਨ ਕੰਪੋਨੈਂਟ ਸੇਪਰੇਸ਼ਨ ਦੀ ਸਹੂਲਤ ਨਹੀਂ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੰਡੀਅਨ ਰੈਡ ਕਰਾਸ ਲੁਧਿਆਣਾ, ਰਾਜਪੁਰਾ, ਮਲੇਰਕੋਟਲਾ, ਕੋਟਕਪੂਰਾ, ਬਟਾਲਾ, ਫਾਜ਼ਿਲਕਾ, ਖੰਨਾ ਅਤੇ ਆਨੰਦਪੁਰ ਸਾਹਿਬ ਸਮੇਤ ਅੱਠ ਹੋਰ ਬਲੱਡ ਸੈਂਟਰਾਂ ਨੂੰ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟਾਂ ਵਿੱਚ ਅਪਗ੍ਰੇਡ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਇਕੱਲੇ ਖੂਨ ਦੀ ਉਪਲਬਧਤਾ ਲਈ ਸੁਨਾਮ, ਡੇਰਾਬੱਸੀ, ਐਸ. ਬੀ. ਐਸ. ਨਗਰ ਅਤੇ ਸਮਾਣਾ ਵਿਖੇ ਚਾਰ ਨਵੇਂ ਖੂਨ ਕੇਂਦਰ ਸਥਾਪਤ ਕਰਨ ਦੀ ਯੋਜਨਾ ਬਣਾਈ ਗਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਬਲੱਡ ਸੈਂਟਰਾਂ ਵਿੱਚ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਾਉਣ ਵਾਲੇ ਮਰੀਜ਼ਾਂ ਨੂੰ ਖੂਨ ਅਤੇ ਖੂਨ ਦੇ ਕੰਪੋਨੈਂਟਸ ਦੀ ਸਹੂਲਤ ਮੁਫਤ ਉਪਲਬਧ ਹੈ, ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਲੋੜ ਪੈਣ ਤੇ ਇਹ ਸੇਵਾਵਾਂ ਥੋੜ੍ਹੀ ਕੀਮਤ ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ 182 ਲਾਇਸੰਸਸ਼ੁਦਾ ਖੂਨ ਇਕੱਤਰ ਕੇਂਦਰ ਹਨ, ਜਿਨ੍ਹਾਂ ਵਿੱਚੋਂ 49 ਸਰਕਾਰੀ ਸਿਹਤ ਸਹੂਲਤਾਂ ਦੁਆਰਾ, 7 ਮਿਲਟਰੀ ਦੁਆਰਾ ਅਤੇ 126 ਨਿੱਜੀ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੀ ਗਈ ਖੂਨ ਇਕੱਤਰ ਕਰਨ ਅਤੇ ਢੋਆ ਢੁਆਈ ਵੈਨ ਖ਼ੂਨ ਦਾਨ ਲਈ ਦੋ ਸੋਫਾ (ਚੇਅਰਜ਼) ਸਮੇਤ 100 ਯੂਨਿਟ ਸਟੋਰ ਕਰਨ ਦੀ ਸਮਰੱਥਾ ਨਾਲ, ਬਾਹਰੀ ਕੈਂਪਾਂ ਲਈ ਲਾਹੇਵੰਦ ਹੋਵੇਗੀ।
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਮ ਡੀ ਵਰਿੰਦਰ ਕੁਮਾਰ ਸ਼ਰਮਾ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰਾਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ, ਸੰਯੁਕਤ ਡਾਇਰੈਕਟਰ ਬਲੱਡ ਟ੍ਰਾਂਸਫਿਊਜ਼ਨ ਸਰਵਿਸਿਜ਼ ਪੰਜਾਬ ਡਾ. ਸੁਨੀਤਾ ਦੇਵੀ, ਡਾ. ਰੇਨੂ ਸਿੰਘ ਸਿਵਲ ਸਰਜਨ ਅਤੇ ਐਸ.ਐਮ.ਓ ਡਾ. ਐਚ.ਐਸ.ਚੀਮਾ ਵੀ ਹਾਜ਼ਰ ਸਨ।
Mohali
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਐਸ ਏ ਐਸ ਨਗਰ, 25 ਨਵੰਬਰ (ਸ.ਬ.) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ. ਏ. ਐਸ ਨਗਰ ਵੱਲੋਂ 26 ਨਵੰਬਰ ਨੂੰ ਬਿਊਰੋ ਦੇ ਦਫਤਰ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਦੌਰਾਨ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਡੀਮਾਰਟ, ਐਕਸਿਸ ਬੈਂਕ, ਕਿਊਸ ਕਾਰਪ, ਐਸ.ਬੀ.ਆਈ. ਕਰੈਡਿਟ ਸਮੇਤ ਗਿਆਰਾਂ ਵੱਖ-ਵੱਖ ਕੰਪਨੀਆਂ ਸਾਮਲ ਹੋਣਗੀਆਂ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਉਕਤ ਲੜਕੇ ਅਤੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰਵੀਂ, ਗ੍ਰੈਜੁਏਸ਼ਨ ਆਦਿ ਪਾਸ ਹੋਵੇ, ਭਾਗ ਲੈ ਸਕਦੇ ਹਨ।
Mohali
ਗਿਆਨ ਜੋਤੀ ਦੀਆਂ ਸਾਲਾਨਾ ਖੇਡਾਂ ਮੁਕੰਮਲ
ਸੂਰਜ ਗੁਪਤਾ ਬਣੇ ਸਰਵੋਤਮ ਅਥਲੀਟ ਰਿਹਾ
ਐਸ ਏ ਐਸ ਨਗਰ, 25 ਨਵੰਬਰ (ਸ.ਬ.) ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਆਫ਼ ਟੈਕਨੌਲੋਜੀ, ਫ਼ੇਜ਼ 2 ਦੀਆਂ ਸਾਲਾਨਾ ਖੇਡਾਂ ਮੁਕੰਮਲ ਹੋ ਗਈਆਂ ਹਨ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਖੇਡਾਂ ਦੌਰਾਨ 250 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਐਥਲੈਟਿਕ, ਬਾਸਕਟਬਾਲ, ਬੈਡਮਿੰਟਨ ਅਤੇ ਖੋ -ਖੋ ਦੇ ਮੁਕਾਬਲਿਆਂ ਵਿੱਚ ਭਾਗ ਲਿਆ। ਇਹਨਾਂ ਖੇਡਾਂ ਦੌਰਾਨ ਸੂਰਜ ਗੁਪਤਾ ਈਵੈਂਟ ਨੂੰ ਸਰਵੋਤਮ ਅਥਲੀਟ ਚੁਣਿਆ ਗਿਆ ਜਦੋਂਕਿ ਅਰੁਵੰਸ਼ ਅਤੇ ਡੇਵਿਡ ਨੇ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤੇ। ਬੈਡਮਿੰਟਨ ਲੜਕੀਆਂ ਦੇ ਵਰਗ ਵਿਚ ਭਾਰਤੀ ਅਤੇ ਕਸ਼ਿਸ਼ ਨੇ ਸੋਨ ਤਗਮਾ ਜਿੱਤਿਆ। ਵਾਲੀਬਾਲ ਵਿਚ ਵਾਈਕਿੰਗਜ਼ ਨੇ ਗੋਲਡ ਮੈਡਲ ਜਿੱਤਿਆ ਜਦੋਂਕਿ ਚੇਜ਼ ਕਮਾਂਡੋ ਟੀਮ ਨੇ ਖੋ-ਖੋ ਖੇਡ ਵਿਚ ਗੋਲਡ ਮੈਡਲ ਜਿੱਤਿਆ। ਬਾਸਕਟਬਾਲ ਦੀ ਖੇਡ ਬਾਸਕਟ ਬਲੇਜ਼ਰਜ਼ ਨੇ ਜਿੱਤੀ।
ਇਸ ਮੌਕੇ ਇਨਡੋਰ ਖੇਡਾਂ ਵੀ ਕਰਵਾਈਆਂ ਗਈਆਂ ਜਿਸ ਦੌਰਾਨ ਨਕੁਲ ਅਤੇ ਦੀਪਾਂਸ਼ੂ ਨੇ ਸੋਨ ਤਗਮਾ ਜਿੱਤਿਆ।
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ