Connect with us

Mohali

ਸ਼ਹਿਰ ਵਿੱਚੋਂ ਕੂੜੇ ਦੀ ਪੂਰੀ ਨਿਕਾਸੀ ਦੀ ਸਮੱਸਿਆ ਦੇ ਹੱਲ ਹੋਣ ਦੇ ਆਸਾਰ ਬਣੇ

Published

on

 

ਸਥਾਨਕ ਸਰਕਾਰ ਵਿਭਾਗ ਵੱਲੋਂ 100 ਟਨ ਰੋਜਾਨਾ ਨਿਕਾਸੀ ਦੇ ਮਤੇ ਨੂੰ ਪ੍ਰਵਾਨਗੀ

ਐਸ ਏ ਐਸ ਨਗਰ, 11 ਨਵੰਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਰੋਜਾਨਾ ਪੈਦਾ ਹੁੰਦੇ ਕੂੜੇ ਦੀ ਨਿਕਾਸੀ ਦਾ ਮੁੱਦਾ ਹੱਲ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਸੰਬੰਧੀ ਸਥਾਨਕ ਸਰਕਾਰ ਵਿਭਾਗ ਵਲੋਂ ਸ਼ਹਿਰ ਤੋਂ ਕੂੜੇ ਦੀ ਨਿਕਾਸੀ ਕਰਨ ਵਾਲੀ ਕੰਪਨੀ ਨੂੰ ਰੋਜਾਨਾ 100 ਟਨ ਕੂੜੇ ਦੀ ਨਿਕਾਸੀ ਦੀ ਇਜਾਜਤ ਦੇਣ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਭਲਕੇ ਤਕ ਸਰਕਾਰੀ ਹੁਕਮ ਨਿਗਮ ਤਕ ਪਹੁੰਚਣ ਦੀ ਸੰਭਾਵਨਾ ਹੈ ਜਿਸਤੋਂ ਬਾਅਦ ਸ਼ਹਿਰ ਦੇ ਆਰ ਐਮ ਸੀ ਕੇਂਦਰਾਂ ਤੋਂ ਨਿਕਾਸੀ ਦਾ ਕੰਮ ਜੋਰ ਫੜ ਜਾਣ ਨਾਲ ਇਹ ਸਮੱੰਿਸਆ ਹੱਲ ਹੋ ਜਾਵੇਗੀ।

ਇੱਥੇ ਜਿਕਰਯੋਗ ਹੈ ਕਿ ਆਰ ਐਮ ਸੀ ਕੇਂਦਰਾਂ ਤੋਂ ਕੂੜੇ ਦੀ ਿਨਕਾਸੀ ਨਾ ਹੋਣ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਬਦਹਾਲ ਹੋ ਗਈ ਹੈ ਅਤੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਕੁੱਝ ਸਮਾਂ ਪਹਿਲਾਂ ਮਾਣਯੋਗ ਅਦਾਲਤ ਵਲੋਂ ਮੁਹਾਲੀ ਦੇ ਡੰਪਿਗ ਯਾਰਡ ਵਿੱਚ ਕੂੜਾ ਸੁੱਟੇ ਜਾਣ ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਤੋਂ ਹੀ ਨਗਰ ਨਿਗਮ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਨਾਕਾਮ ਰਿਹਾ ਹੈ ਅਤੇ ਨਗਰ ਨਿਗਮ ਵਲੋਂ ਬਣਾਏ ਗਏ ਕੂੜਾ ਘਰਾਂ ਵਿੱਚ ਸਮਰਥਾ ਤੋਂ ਵੱਧ ਕੂੜਾ ਇਕੱਠਾ ਕਰਕੇ ਰੱਖਿਆ ਜਾ ਰਿਹਾ ਹੈ।

ਨਗਰ ਨਿਗਮ ਵਲੋਂ ਬਣਾਏ ਗਏ ਇਹਨਾਂ ਕੂੜਾ ਘਰਾਂ ਦੇ ਆਸ ਪਾਸ ਗੰਦਗੀ ਦੀ ਸਮੱਸਿਆ ਬਹੁਤ ਜਿਆਦਾ ਹੈ ਕਿਉਂਕਿ ਇਹਨਾਂ ਕੂੜਾ ਘਰਾਂ ਦੇ ਬਾਹਰ ਸੜਕਾਂ ਤੇ ਵੀ ਗੰਦਗੀ ਖਿੱਲਰੀ ਰਹਿੰਦੀ ਹੈ। ਇਸ ਸੰਬੰਧੀ ਜੇਕਰ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਇਕੱਠੇ ਹੋਣ ਵਾਲੇ ਕੂੜੇ ਦੀ ਨਿਕਾਸੀ ਦਾ ਕੰਮ ਇੱਕ ਨਿਜੀ ਕੰਪਨੀ ਤੋਂ ਕਰਵਾਇਆ ਜਾ ਰਿਹਾ ਹੈ। ਇਹ ਕੰਪਨੀ ਪਹਿਲਾਂ ਹੀ ਨਵਾਂ ਗਾਉਂ ਵਿੱਚੋਂ ਕੂੜੇ ਦੀ ਨਿਕਾਸੀ ਦਾ ਕੰਮ ਕਰ ਰਹੀ ਸੀ ਅਤੇ ਨਗਰ ਨਿਗਮ ਵਲੋਂ ਉਸ ਕੰਪਨੀ ਨੂੰ ਨਵਾਂ ਗਾਉਂ ਵਾਲੇ ਰੇਟ ਤੇ ਹੀ ਮੁਹਾਲੀ ਦਾ ਕੰਮ ਵੀ ਸੌਂਪਿਆ ਗਿਆ ਸੀ।

ਪਰੰਤੂ ਨਗਰ ਨਿਗਮ ਵਲੋਂ ਉਕਤ ਕੰਪਨੀ ਨੂੰ ਇਹ ਕੰਮ ਬਾਕਾਇਦਾ ਟੈਂਡਰ ਲਗਾ ਕੇ ਨਾ ਸੌਂਪੇ ਜਾਣ ਕਾਰਨ ਨਗਰ ਨਿਗਮ ਵਲੋਂ ਉਕਤ ਕੰਪਨੀ ਨੂੰ ਰੋਜਾਨਾ 40 ਟਨ ਕੂੜੇ ਦੀ ਨਿਕਾਸੀ ਦੀ ਅਦਾਇਗੀ ਹੀ ਕੀਤੀ ਜਾ ਰਹੀ ਸੀ ਜਦੋਂਕਿ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚੋਂ ਰੋਜਾਨਾਂ 70-80 ਟਨ ਦੇ ਕਰੀਬ ਕੂੜਾ ਨਿਕਲਦਾ ਹੈ ਅਤੇ ਜੇਕਰ ਇਸ ਵਿੱਚ ਗਮਾਡਾ ਦੇ ਸੈਕਟਰਾਂ ਦਾ ਕੂੜਾ ਵੀ ਮਿਲਾ ਲਿਆ ਜਾਵੇ ਤਾਂ ਇਹ 100 ਟਨ ਰੋਜਾਨਾ ਦੇ ਕਰੀਬ ਹੋ ਜਾਂਦਾ ਹੈ।

ਇਸ ਸੰਬੰਧੀ ਨਗਰ ਨਿਗਮ ਵਲੋਂ ਬੀਤੀ 9 ਅਕਤੂਬਰ ਨੂੰ ਟੈਂਡਰ ਜਾਰੀ ਕੀਤੇ ਗਏ ਸਨ ਅਤੇ ਇੱਕ ਹੋਰ ਕੰਪਨੀ ਨੂੰ ਇਹ ਕੰਮ ਅਲਾਟ ਕਰਨ ਦਾ ਫੈਸਲਾ ਕੀਤਾ ਸੀ ਜਿਸ ਸੰਬੰਧੀ ਫਾਈਲ ਸਥਾਨਕ ਸਰਕਾਰ ਕੋਲ ਪੈਂਡਿੰਗ ਸੀ ਅਤੇ ਹੁਣ ਸਥਾਨਕ ਸਰਕਾਰ ਵਲੋਂ ਇਸ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਨਾਲ ਸ਼ਹਿਰ ਦੀ ਕੂੜੇ ਦੀ ਨਿਕਾਸੀ ਦੀ ਸਮੱਸਿਆ ਦੇ ਹਲ ਹੋਣ ਦੀ ਆਸ ਬਣ ਗਈ ਹੈ।

 

ਕੂੜੇ ਦੀ ਨਿਕਾਸੀ ਹੋਣ ਨਾਲ ਬਿਹਤਰ ਹੋਵੇਗੀ ਸਫਾਈ ਵਿਵਸਥਾ

 

ਇਸ ਸੰਬੰਧੀ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਕੂੜੇ ਦੀ ਨਿਕਾਸੀ ਦੀ ਸਮੱਸਿਆ ਹਲ ਹੋਣ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਬਿਹਤਰ ਹੋਵੇਗੀ। ਉਹਨਾਂ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਵਲੋਂ ਪਹਿਲਾਂ ਹੀ ਇਸ ਮਤੇ ਨੂੰ ਪ੍ਰਵਾਨ ਕਰਦਿਆਂ ਫਾਈਲ ਕਲੀਅਰ ਕਰ ਦੇਣੀ ਚਾਹੀਦੀ ਸੀ ਤਾਂ ਜੋ ਇਹ ਸਮੱਸਿਆ ਪਹਿਲਾਂ ਹੀ ਹਲ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਹੁਣੇ ਉਹਨਾਂ ਨੂੰ ਵਿਭਾਗੀ ਪ੍ਰਵਾਨਗੀ ਦਾ ਪੱਤਰ ਨਹੀਂ ਮਿਲਿਆ ਹੈ ਪਰੰਤੂ ਉਹਨਾਂ ਨੂੰ ਪਤਾ ਲੱਗਿਆ ਹੈ ਕਿ ਵਿਭਾਗ ਵਲੋਂ ਇਹ ਫਾਈਲ ਕਲੀਅਰ ਕਰ ਦਿੱਤੀ ਗਈ ਹੈ।

 

ਵਿਭਾਗ ਵੱਲੋਂ ਫਾਈਲ ਕਲੀਅਰ ਕਰਨ ਤੇ ਡਿਪਟੀ ਮੇਅਰ ਬੇਦੀ ਵੱਲੋਂ ਧਰਨਾ ਮੁਲਤਵੀ

 

ਇਸ ਦੌਰਾਨ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੇ ਕੂੜੇ ਦੇ ਪ੍ਰਬੰਧ ਸਬੰਧੀ ਫਾਈਲ ਕਲੀਅਰ ਹੋਣ ਉੱਤੇ ਸਥਾਨਕ ਆਪਣੇ ਪਹਿਲਾਂ ਐਲਾਨੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਸz. ਬੇਦੀ ਨੇ ਕਿਹਾ ਕਿ ਕੂੜੇ ਦੀ ਲੋੜੀਂਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਇਸ ਸੰਬੰਧੀ ਨਗਰ ਨਿਗਮ ਵੱਲੋਂ 100 ਟਨ ਕੂੜੇ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਨੂੰ ਠੇਕਾ ਦੇਣ ਸਬੰਧੀ ਫਾਈਲ ਸਥਾਨਕ ਸਰਕਾਰ ਵਿਭਾਗ ਨੂੰ ਭੇਜੀ ਗਈ ਸੀ ਪਰ ਸਥਾਨਕ ਸਰਕਾਰ ਵਿਭਾਗ ਨੇ ਇਸ ਫਾਈਲ ਨੂੰ ਸਮੇਂ ਸਿਰ ਕਲੀਅਰ ਨਹੀਂ ਕੀਤਾ ਜਿਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ।

ਉਹਨਾਂ ਕਿਹਾ ਕਿ ਉਹਨਾਂ ਨੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨੂੰ ਫਾਈਲ ਨੂੰ ਫੌਰੀ ਤੌਰ ਤੇ ਕਲੀਅਰ ਨਾ ਕਰਨ ਤੇ ਸਥਾਨਕ ਸਰਕਾਰ ਵਿਭਾਗ ਦੇ ਦਫਤਰ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਸੀ ਪਰੰਤੂ ਉਹਨਾਂ ਨੂੰ ਪਤਾ ਲੱਗਾ ਹੈ ਕਿ ਇਹ ਫਾਈਲ ਅੱਜ ਕਲੀਅਰ ਹੋ ਗਈ ਹੈ। ਇਸ ਲਈ ਉਹਨਾਂ ਨੇ ਇਹ ਧਰਨਾ ਮੁਲਤਵੀ ਕਰ ਦਿੱਤਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending