Punjab
ਪੁਲੀਸ ਅਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ
ਤਰਨਤਾਰਨ, 12 ਨਵੰਬਰ (ਸ.ਬ.) ਤਰਨਤਾਰਨ ਪੁਲੀਸ ਅਤੇ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ ਵਿਚਕਾਰ ਦੇਰ ਰਾਤ ਹੋਈ ਗੋਲੀਬਾਰੀ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ ਜੋਧਬੀਰ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜੋਧਬੀਰ ਸਿੰਘ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਹਿੱਸਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਜੋਧਬੀਰ ਸਿੰਘ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦਾ ਸੀ ਅਤੇ ਥਾਣਾ ਸਿਟੀ ਤਰਨਤਾਰਨ ਅਤੇ ਸੀ. ਆਈ. ਏ ਦੀ ਟੀਮ ਗੁਪਤ ਸੂਚਨਾ ਦੇ ਆਧਾਰ ਤੇ ਜੋਧਬੀਰ ਸਿੰਘ ਨੂੰ ਕਾਬੂ ਕਰਨ ਆਈ ਸੀ। ਇਸ ਮੌਕੇ ਪੁਲੀਸ ਨੂੰ ਦੇਖ ਕੇ ਜੋਧਾ ਨੇ ਗੋਲੀਆਂ ਚਲਾ ਦਿੱਤੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੀ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਜੋਧਬੀਰ ਸਿੰਘ ਨੂੰ ਤਰਨਤਾਰਨ ਦੇ ਕਸੂਰ ਡਰੇਨ ਨੇੜੇ ਦੇਖਿਆ ਗਿਆ ਹੈ। ਜਦੋਂ ਪੁਲੀਸ ਉਥੇ ਪਹੁੰਚੀ ਤਾਂ ਜੋਧਬੀਰ ਸਿੰਘ ਨੇ ਪੁਲੀਸ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਵਿੱਚ ਜਵਾਬੀ ਫਾਇਰਿੰਗ ਵਿੱਚ ਜੋਧਬੀਰ ਸਿੰਘ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਅਨੁਸਾਰ ਜੋਧਬੀਰ ਸਿੰਘ ਜੇਲ੍ਹ ਵਿੱਚ ਬੰਦ ਅਪਰਾਧੀ ਹੈਪੀ ਬਾਬਾ ਲਈ ਕੰਮ ਕਰਦਾ ਹੈ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਤਰਨਤਾਰਨ ਦੇ ਇੱਕ ਬੈਟਰੀ ਕਾਰੋਬਾਰੀ ਨੂੰ ਫਿਰੌਤੀ ਦੀ ਕਾਲ ਆਈ ਸੀ ਅਤੇ ਬਦਮਾਸ਼ਾਂ ਨੇ ਉਸ ਨੂੰ ਡਰਾਉਣ ਲਈ ਉਸ ਦੇ ਘਰ ਦੇ ਬਾਹਰ ਗੋਲੀਆਂ ਵੀ ਚਲਾਈਆਂ ਸਨ। ਇਸ ਘਟਨਾ ਵਿੱਚ ਜੋਧਬੀਰ ਸਿੰਘ ਵੀ ਸ਼ਾਮਲ ਸੀ।
Punjab
ਮੀਂਹ ਕਾਰਨ ਦੋ ਵੱਖ-ਵੱਖ ਥਾਵਾਂ ਤੇ ਡਿੱਗੀ ਮਕਾਨ ਦੀ ਛੱਤ, 3 ਵਿਅਕਤੀ ਗੰਭੀਰ ਜ਼ਖਮੀ
ਫਰੀਦਕੋਟ, 28 ਦਸੰਬਰ (ਸ.ਬ.) ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਬੀਤੀ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹਸਪਤਾਲ, ਫਰੀਦਕੋਟ ਲਈ ਰੈਫਰ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ ਵਿੱਚ ਇਕ ਮਕਾਨ ਦੀ ਛੱਤ ਡਿੱਗ ਗਈ ਅਤੇ ਕਮਰੇ ਵਿੱਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦੱਬ ਗਏ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਮੁਖੀ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਸਮੇਤ ਐਂਬੂਲੈਂਸ ਵਿੱਚ ਮੌਕੇ ਤੇ ਪੁੱਜੇ ਅਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਲਾਜ ਲਈ ਸਿਵਲ ਹਸਪਤਾਲ ਇੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਮੁਖੀ ਅਤੇ ਪੀੜਤ ਪਰਿਵਾਰ ਦੇ ਗੁਆਂਢੀਆਂ ਨੇ ਦੱਸਿਆ ਕਿ ਮੀਂਹ ਪੈਣ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਕੋਟਕਪੂਰਾ ਸ਼ਹਿਰ ਦੇ ਮੁਹੱਲਾ ਹਰਨਾਮਪੁਰਾ ਵਿੱਚ ਅੱਜ ਸਵੇਰੇ ਘਰ ਦੀ ਛੱਤ ਡਿੱਗਣ ਨਾਲ ਇੱਕ 75 ਸਾਲਾ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖਮੀ ਬਜ਼ੁਰਗ ਕਰਤਾਰ ਸਿੰਘ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਮੀਂਹ ਕਾਰਨ ਛੱਤ ਡਿੱਗਣ ਦੀ ਇਹ ਦੂਜੀ ਘਟਨਾ ਹੈ।
Punjab
ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫਤਾਰ ਐਂਬੂਲੈਂਸ ਪਲਟੀ, ਚਾਲਕ ਦੀ ਮੌਤ
ਜਲੰਧਰ, 28 ਦਸੰਬਰ (ਸ.ਬ.) ਜਲੰਧਰ ਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ਤੇ ਅੱਜ ਇਕ ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।
ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ, ਜਿਸ ਦੌਰਾਨ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿਸੇ ਹੋਰ ਐਂਬੂਲੈਂਸ ਦੀ ਮਦਦ ਨਾਲ ਰਾਮ ਮੰਡੀ ਸਥਿਤ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਸ ਹਾਦਸੇ ਵਿਚ ਐਂਬੂਲੈਂਸ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲੀਸ ਅਧਿਕਾਰੀ ਪਹੁੰਚ ਗਏ ਤੇ ਪੁਲੀਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰਦੇ ਹੋਏ ਪਲਟੀ ਹੋਈ ਐਂਬੂਲੈਂਸ ਨੂੰ ਕ੍ਰੇਨ ਰਾਹੀਂ ਸਿੱਧਾ ਕਰਵਾਇਆ ਜਾ ਰਿਹਾ ਹੈ।
Mohali
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਹੋਈ ਲੜਾਈ, ਘਸੁੰਨ ਮੁੱਕੀ ਹੋਏ ਅਹੁਦੇਦਾਰ
ਮੁਕੇਸ਼ ਬਾਂਸਲ ਨੇ ਬਲਜੀਤ ਸਿੰਘ ਧੜੇ ਤੇ ਕੁੱਟਮਾਰ ਕਰਨ ਦੇ ਲਾਏ ਦੋਸ਼, ਬਲਜੀਤ ਸਿੰਘ ਵਲੋਂ ਆਪਣੇ ਇਕ ਮੈਂਬਰ ਦੀ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਦਾ ਇਲਜਾਮ
ਐਸ ਏ ਐਸ ਨਗਰ, 27 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਧੜਿਆਂ ਵਿੱਚ ਚਲ ਰਿਹਾ ਰੇੜਕਾ ਅੱਜ ਮੈਂਬਰਾਂ ਦੀ ਆਪਸੀ ਹੱਥੋਪਾਈ ਅਤੇ ਘਸੁੰਨ ਮੁੱਕੀ ਤੇ ਪਹੁੰਚ ਗਿਆ ਅਤੇ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਹੋਈ ਬਹਿਸ ਤੋਂ ਬਾਅਦ ਅੱਜ ਜਮ ਕੇ ਲੜਾਈ ਹੋਈ ਜਿਸ ਦੌਰਾਨ ਇੱਕ ਧੜੇ ਦੇ ਮੈਂਬਰ ਨੂੰ ਸੱਟਾਂ ਵੀ ਲੱਗੀਆਂ। ਇਸ ਦੌਰਾਨ ਦੂਜੇ ਧੜੇ ਵਲੋਂ ਆਪਣੇ ਇੱਕ ਮੈਂਬਰ ਦੀ ਪੱਗ ਲਾਹੁਣ ਅਤੇ ਉਸ ਨਾਲ ਕੁੱਟਮਾਰ ਦਾ ਇਲਜਾਮ ਲਗਾਇਆ ਗਿਆ ਹੈ।
ਇਸ ਸੰਬੰਧੀ ਅੱਜ ਇੱਕ ਧੜੇ ਦੇ ਪ੍ਰਧਾਨ ਮੁਕੇਸ਼ ਬਾਂਸਲ ਵਲੋਂ ਐਸੋਸੀਏਸ਼ਨ ਦਫਤਰ ਵਿੱਚ ਪਰੈਸ ਕਾਨਫਰੰਸ ਸੱਦੀ ਗਈ ਸੀ ਪਰੰਤੂ ਐਸੋਸੀਏਸ਼ਨ ਦਫਤਰ ਵਿੱਚ ਅੰਦਰ ਵੜਣ ਦੇ ਮੁੱਦੇ ਤੇ ਹੀ ਦੋਵੇਂ ਧਿਰਾਂ ਇੱਥ ਦੂਜੇ ਦੇ ਖਿਲਾਫ ਅੜ ਗਈਆਂ। ਇਸ ਦੌਰਾਨ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਮੁਕੇਸ਼ ਬਾਂਸਲ ਨੂੰ ਹੇਠਾਂ ਸੁੱਟ ਕੇ ਉਹਨਾਂ ਦੀ ਕੁੱਟਮਾਰ ਵੀ ਕੀਤੀ ਗਈ।
ਇਸ ਮੌਕੇ ਮੁਕੇਸ਼ ਬਾਂਸਲ ਨੇ ਇਲਜਾਮ ਲਗਾਇਆ ਕਿ ਦੂਜੇ ਧੜੇ ਦੇ ਵਿਅਕਤੀਆਂ ਵਲੋਂ ਉਹਨਾਂ ਨੂੰ ਜਬਰੀ ਘੜੀਸ ਕੇ ਅੰਦਰ ਲਿਜਾਇਆ ਗਿਆ ਅਤੇ ਫਿਰ ਜਮੀਨ ਤੇ ਸੁੱਟ ਕੇ ਉਹਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੁਕੇਸ਼ ਬਾਂਸਲ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਇਲੈਕਸ਼ਨ ਪੈਡਿੰਗ ਸਨ ਅਤੇ ਇਸ ਸਬੰਧੀ ਉਨਾਂ ਵਲੋਂ ਚੋਣਾਂ ਕਰਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਦਿੱਤਾ ਸੀ, ਜਿਸ ਤੇ ਐਸ.ਡੀ.ਐਮ ਮੁਹਾਲੀ ਵਲੋਂ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਲਈ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਉਹ ਅੱਜ ਐਸ. ਡੀ. ਐਮ. ਮੁਹਾਲੀ ਦੇ ਹੁਕਮਾਂ ਦੀ ਕਾਪੀ ਲੈ ਕੇ ਅੱਜ ਐਮ. ਆਈ. ਏ. ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨ ਲਈ ਆਏ ਸਨ, ਪ੍ਰੰਤੂ ਬਲਜੀਤ ਸਿੰਘ (ਬਲੈਕਸਟੋਨ) ਧੜੇ ਦੇ ਵਿਅਕਤੀਆਂ ਨੇ ਪਹਿਲਾਂ ਉਸ ਨੂੰ ਅੰਦਰ ਵੜਨ ਤੋਂ ਰੋਕਿਆ ਅਤੇ ਬਾਅਦ ਵਿੱਚ ਅੰਦਰ ਵਾੜ ਕੇ ਉਸ ਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ। ਮੁਕੇਸ਼ ਬਾਂਸਲ ਮੁਤਾਬਕ ਮੌਕੇ ਤੇ ਮੁਹਾਲੀ ਪੁਲੀਸ ਵੀ ਮੌਜੂਦ ਸੀ ਅਤੇ ਪੁਲੀਸ ਦੀ ਮੌਜੂਦਗੀ ਵਿੱਚ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਪੁਲੀਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਮੁਕੇਸ਼ ਬਾਂਸਲ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹਨ।
ਇਸ ਦੌਰਾਨ ਬਲਜੀਤ ਸਿੰਘ ਧੜੇ ਦੇ ਵਿਅਕਤੀਆਂ ਵਲੋਂ ਪ੍ਰੈਸ ਕਾਨਫਰੰਸ ਲਈ ਪਹੁੰਚੇ ਪੱਤਰਕਾਰਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ ਅਤੇ ਮੁਕੇਸ਼ ਬਾਂਸਲ ਦੀ ਕੁੱਟਮਾਰ ਦੌਰਾਨ ਵੀਡੀਓ ਬਣਾ ਰਹੇ ਇੱਕ ਪੱਤਰਕਾਰ ਦਾ ਮੋਬਾਇਲ ਫੋਨ ਵੀ ਖੋਹ ਲਿਆ ਗਿਆ। ਇਸ ਸਬੰਧੀ ਪੱਤਰਕਾਰ ਮੁਨੀਸ਼ ਸ਼ੰਕਰ ਵਲੋਂ ਫੇਜ਼ 8 ਵਿਚਲੀ ਪੁਲੀਸ ਚੌਂਕੀ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਹੈ।
ਇਸ ਸਬੰਧੀ ਆਪਣਾ ਪੱਖ ਰਖਦਿਆਂ ਬਲਜੀਤ ਸਿੰਘ ਬਲੈਕਸਟੋਨ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਚੁਣੇ ਹੋਏ ਪ੍ਰਧਾਨ ਹਨ ਅਤੇ ਜਿਹੜੇ ਮੈਂਬਰ ਅੱਜ ਐਮ.ਆਈ.ਏ ਭਵਨ ਵਿੱਚ ਆਏ ਸਨ, ਉਹ ਬਰਖਾਸਤ ਮੈਂਬਰ ਹਨ ਅਤੇ ਉਨਾਂ ਵਲੋਂ ਛੁੱਟੀ ਵਾਲੇ ਦਿਨ ਸਟਾਫ ਨੂੰ ਧਮਕਾ ਕੇ ਦਫਤਰ ਖੁਲਵਾਇਆ ਗਿਆ ਸੀ। ਉਨਾਂ ਮੁਕੇਸ਼ ਬਾਂਸਲ ਧੜੇ ਤੇ ਦੋਸ਼ ਲਗਾਇਆ ਕਿ ਉਨਾਂ ਵਲੋਂ ਸਾਡੇ ਧੜੇ ਦੇ ਇਕ ਮੈਂਬਰ ਦੀ ਕੁੱਟਮਾਰ ਕਰਕੇ ਪੱਗ ਲਾਹੀ ਗਈ, ਜੋ ਕਿ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ। ਉਨਾਂ ਕਿਹਾ ਕਿ ਜੇਕਰ ਮੁਕੇਸ਼ ਬਾਂਸਲ ਜਾਂ ਕੋਈ ਹੋਰ ਵਿਅਕਤੀ ਚੋਣ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਦਾਲਤ ਜਾ ਸਕਦਾ ਹੈ, ਕਿਉਂਕਿ ਉਹ ਅੱਜ ਵੀ ਐਮ. ਆਈ. ਏ ਦੇ ਮੌਜੂਦਾ ਪ੍ਰਧਾਨ ਹਨ।
ਇਸ ਝਗੜੇ ਦੀ ਸੂਚਨਾ ਮਿਲਣ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਮੌਕੇ ਤੇ ਪਹੁੰਚੇ ਅਤੇ ਦੂਜੇ ਧੜੇ ਵਲੋਂ ਮੁਕੇਸ਼ ਬਾਂਸਲ ਦੀ ਪੁਲੀਸ ਦੀ ਹਾਜਰੀ ਵਿੱਚ ਕੀਤੀ ਗਈ ਕੁੱਟਮਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲੀਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਮੌਕੇ ਤੇ ਮੌਜੂਦ ਪੁਲੀਸ ਪਾਰਟੀ ਦੇ ਬਿਆਨਾਂ ਤੇ ਵੀ ਕਾਰਵਾਈ ਹੋ ਸਕਦੀ ਹੈ। ਉਨਾਂ ਕਿਹਾ ਕਿ ਮੁਕੇਸ਼ ਬਾਂਸਲ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਵੀ ਕਰਵਾਈ ਜਾਵੇਗੀ।
ਇਸ ਦੌਰਾਨ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਤੇ ਐਮ.ਆਈ.ਏ ਦੇ ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਅੱਜ ਐਮ.ਆਈ.ਏ ਭਵਨ ਵਿੱਚ ਪ੍ਰੈਸ ਕਾਨਫਰੰਸ ਰੱਖੀ ਗਈ ਸੀ, ਜਿਸ ਸਬੰਧੀ ਉਨਾਂ ਨੂੰ ਵੀ ਸਾਬਕਾ ਪ੍ਰਧਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ, ਪ੍ਰੰਤੂ ਅੱਜ ਦੀ ਹੋਈ ਇਸ ਘਟਨਾ ਨੇ ਐਮ. ਆਈ. ਏ. ਦਾ ਸਿਰ ਪੂਰੇ ਪੰਜਾਬ ਵਿੱਚ ਨੀਵਾਂ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਜਦੋਂ ਐਸ.ਡੀ.ਐਮ. ਮੁਹਾਲੀ ਵਲੋਂ ਚੋਣਾਂ ਕਰਵਾਉਣ ਦੇ ਸਪੱਸ਼ਟ ਨਿਰਦੇਸ਼ ਦੇ ਦਿੱਤੇ ਗਏ ਸਨ ਤਾਂ ਦੂਜੇ ਧੜੇ ਨੂੰ ਧੱਕੇਸ਼ਾਹੀ ਵਾਲੀ ਘਟਨਾ ਨੂੰ ਅੰਜਾਮ ਦੇਣਾ ਸ਼ੋਭਾ ਨਹੀਂ ਦਿੰਦਾ। ਉਨਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਐਸ.ਡੀ.ਐਮ ਮੁਹਾਲੀ ਨੂੰ ਮਿਲ ਕੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਦੀ ਅਪੀਲ ਕਰਨਗੇ ਅਤੇ ਇਸ ਦੌਰਾਨ ਉਹ ਇਸ ਗੱਲ ਦੀ ਵੀ ਅਪੀਲ ਕਰਨਗੇ ਕਿ ਪ੍ਰਸਾਸ਼ਨ ਦੇ ਕਿਸੇ ਅਫਸਰ ਦੀ ਹਾਜਰੀ ਵਿੱਚ ਚੋਣ ਕਰਵਾਈ ਜਾਵੇ।
ਇਸ ਸਬੰਧੀ ਏ. ਐਸ. ਪੀ ਯੇਅੰਤਪੁਰੀ ਨੇ ਦੱਸਿਆ ਕਿ ਦੋਹਾਂ ਧੜਿਆਂ ਵਲੋਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ, ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ