Chandigarh
ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਜਨ ਸਿਹਤ ਵਿਭਾਗ ਦੇ ਐਕਸੀਅਨ ਨੂੰ ਮਿਲਿਆ
ਚੰਡੀਗੜ੍ਹ, 12 ਨਵੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਕੈਂਪਸ ਵਿਚ ਦੂਜੀ ਮੂਟ ਕੋਰਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਨੇ ਵੀ ਸ਼ਿਰਕਤ ਕੀਤੀ। ਜਸਟਿਸ ਮਹੇਸ਼ਵਰੀ ਨੇ ਲਾਅ ਸਕੂਲਾਂ ਅਤੇ ਯੂਨੀਵਰਸਿਟੀਆਂ ਦਾ ਦੌਰਾ ਕਰਨ ਵਿਚ ਆਪਣੀ ਦਿਲਚਸਪੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਸਥਾਵਾਂ ਵਿਚ ਭਵਿੱਖ ਦੇ ਵਕੀਲਾਂ ਅਤੇ ਨਿਆਂ ਅਧਿਕਾਰੀਆਂ ਨੂੰ ਰੂਪ ਦੇ ਕੇ ਸਕਾਰਤਮਕ ਤਬਦੀਲੀ ਲਿਆਉਣ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਆਪਣਾ ਤੀਹ ਸਾਲ ਦੇ ਤਜਰਬਾ ਸਾਂਝਾ ਕਰਦੇ ਹੋਏ ਪ੍ਰੈਕਟਿਸ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਜਾਂ ਜਿੱਤ ਹਾਰ ਤੋਂ ਨਿਰਾਸ਼ ਨਾ ਹੋ ਕੇ ਲਗਾਤਾਰ ਕੁੱਝ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੈਂਟਰਲ ਐਡਮਿਨਸਟ੍ਰੇਟਿਵ ਟ੍ਰਿਬਿਊਨਲ ਦੇ ਰਿਟਾਇਰਡ ਨਿਆਂਮੂਲ ਮੈਂਬਰ ਸੁਰੇਸ਼ ਮੋਂਗਾ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਨਿਆਂ ਸੁਰੱਖਿਆ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ। ਲੋਕਪਾਲ ਪੰਜਾਬ ਦੇ ਰਜਿਸਟਰਾਰ ਇੰਦਰਜੀਤ ਕੌਸ਼ਿਕ ਨੇ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀਆਂ ਮੁਸ਼ਕਲਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਭਵਿੱਖ ਦੇ ਕਾਨੂੰਨੀ ਪੇਸ਼ਾਵਰਾਂ ਨੂੰ ਆਪਣੇ ਕਿੱਤੇ ਪ੍ਰਤੀ ਸਪਸ਼ਟਤਾ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਸਮਝਾਉਂਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਿਰਦਾਰਾਂ ਵਿਚ ਪਾਰਦਰਸ਼ਤਾ ਨੂੰ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ।
ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲੈਂਦੇ ਹੋਏ ਲਾਅ ਵਿਦਿਆਰਥੀਆਂ ਨੇ ਕਈ ਦਿਲਚਸਪ ਅਤੇ ਉਲਝੇ ਕੇਸ ਪੇਸ਼ ਕੀਤੇ।
ਇਸ ਮੌਕੇ ਹਾਈ ਕੋਰਟ ਬਾਰ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਐਡਵੋਕੇਟ ਸਪਨ ਧੀਰ ਨੇ ਵਿਦਿਆਰਥੀਆਂ ਨੂੰ ਵਕੀਲ ਬਣਨ ਤੋਂ ਬਾਅਦ ਆਪਣੇ ਪੇਸ਼ੇ ਪ੍ਰਤੀ ਇਮਾਨਦਾਰ ਅਤੇ ਸਮਾਜ ਦੇ ਹਰ ਵਰਗ ਵਿਚ ਹਮਦਰਦੀ ਦੇ ਸੰਤੁਲਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸੀ ਜੀ ਸੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸੀ ਜੀ ਜੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਜਸਟਿਸ ਮਹੇਸ਼ਵਰੀ ਅਤੇ ਬਾਕੀ ਹਸਤੀਆਂ ਵੱਲੋਂ ਦਿਤੀ ਅਹਿਮ ਜਾਣਕਾਰੀ ਲਈ ਧੰਨਵਾਦ ਕੀਤਾ।
Chandigarh
ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ
ਚੰਡੀਗੜ੍ਹ, 13 ਨਵੰਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 1.1.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 8.12.2024 (ਐਤਵਾਰ) ਦਿੱਤੀਆਂ ਗਈਆਂ ਹੈ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ ਜਾਂਚ ਅਤੇ ਅੰਤਿਮ ਪ੍ਰਕਾਸ਼ਨਾ ਲਈ ਕਮਿਸ਼ਨ ਦੀ ਮਨਜ਼ੂਰੀ ਅਤੇ ਡੇਟਾਬੇਸ ਅੱਪਡੇਟ ਕਰਨ ਅਤੇ ਸਪਲੀਮੈਂਟਾਂ ਦੀ ਛਪਾਈ 1.1.2025 (ਬੁੱਧਵਾਰ) ਤੱਕ ਹੋਵੇਗੀ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 6.1.2025 (ਸੋਮਵਾਰ) ਨੂੰ ਹੋਵੇਗੀ।
Chandigarh
ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ
ਚੰਡੀਗੜ੍ਹ, 13 ਨਵੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ ਵਿਧਾਨ ਸਭਾ ਬਣਾਉਣ ਲਈ ਦਸ ਏਕੜ ਜ਼ਮੀਨ ਦਿੱਤੇ ਜਾਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਪੰਜਾਬੀ ਬੋਲਣ ਵਾਲ਼ੇ ਪੰਜਾਬੀ ਅਤੇ ਸਿੱਖ ਬਹੁਗਿਣਤੀ ਵਾਲ਼ੇ 50 ਪਿੰਡਾਂ ਦੀ ਵਾਹੀਯੋਗ ਜ਼ਮੀਨ ਕੌਡੀਆਂ ਦੇ ਭਾਅ ਗ੍ਰਹਿਣ ਕਰਕੇ ਅਤੇ 28 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਉਸ ਵਕਤ ਹਰਿਆਣਾ ਦਾ ਕਿਧਰੇ ਨਾਂ ਨਿਸ਼ਾਨ ਤੱਕ ਨਹੀਂ ਸੀ।
ਉਹਨਾਂ ਕਿਹਾ ਕਿ ਜਦੋਂ ਭਾਸ਼ਾ ਦੇ ਆਧਾਰ ਤੇ ਸੂਬੇ ਬਣਾਏ ਗਏ ਉੱਦੋ ਕੇਵਲ ਆਰਜ਼ੀ ਤੌਰ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣਾਈ ਗਈ ਸੀ ਅਤੇ ਹਰਿਆਣਾ ਨੂੰ ਕੇਂਦਰ ਵੱਲੋਂ ਹਰਿਆਣਾ ਵਿੱਚ ਹੀ ਰਾਜਧਾਨੀ ਬਣਾ ਕੇ ਦਿੱਤੀ ਜਾਣੀ ਸੀ ਅਤੇ ਚੰਡੀਗੜ੍ਹ ਦਸ ਸਾਲ ਬਾਅਦ ਪੰਜਾਬ ਵਿੱਚ ਸ਼ਾਮਲ ਕਰਨ ਦਾ ਵਾਅਦਾ ਸੀ ਪਰ ਉਹ ਵਾਅਦਾ ਨਿਭਾਇਆ ਨਹੀਂ ਗਿਆ। ਉਹਨਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਨਾਲ਼ ਧੱਕਾ ਕਰ ਕੇ ਸਿਆਸੀ ਲਾਹਾ ਪਹੁੰਚਾਉਣ ਲਈ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਜਾ ਰਹੀ ਹੈ ਇਸ ਕਾਰਵਾਈ ਨਾਲ਼ ਪੰਜਾਬ ਦਾ ਚੰਡੀਗੜ੍ਹ ਤੇ ਦਾਅਵਾ ਕਮਜ਼ੋਰ ਕਰਨ ਦੀ ਕੋਝੀ ਸਾਜ਼ਿਸ਼ ਵੀ ਹੈ ਜਿਸਨੂੰ ਪੰਜਾਬੀ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।
Chandigarh
ਧੂਆਂਖੀ ਧੂੰਦ ਦੀ ਚਾਦਰ ਵਿੱਚ ਲਿਪਟਿਆ ਚੰਡੀਗੜ੍ਹ, ਉਡਾਣਾਂ ਵਿੱਚ ਦੇਰੀ
ਚੰਡੀਗੜ੍ਹ, 13 ਨਵੰਬਰ (ਸ.ਬ.) ਅੱਜ ਤੜਕੇ ਟ੍ਰਾਈਸਿਟੀ ਵਸਨੀਕਾਂ ਨੇ ਧੂਆਂਖੀ ਧੁੰਦ ਦੀ ਸੰਘਣੀ ਚਾਦਰ ਦਾ ਸਾਹਮਣਾ ਕੀਤਾ। ਇਸ ਦੌਰਾਨ ਏਅਰ ਕੁਆਲਿਟੀ ਇੰਡੈਕਸ 339 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਧੂੰਏਂ ਨੇ ਚੰਡੀਗ੍ਹੜ ਅਤੇ ਇਸਦੇ ਆਸਪਾਸ ਖੇਤਰ ਵਿੱਚ ਦ੍ਰਿਸ਼ਟੀ ਨੂੰ ਕਾਫ਼ੀ ਘਟਾ ਦਿੱਤਾ ਹੈ।
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਸਵੇਰ ਦੀਆਂ ਸਾਰੀਆਂ ਉਡਾਣਾਂ ਦਾ ਆਗਮਨ ਅਤੇ ਰਵਾਨਗੀ ਅੱਧਾ ਘੰਟਾ ਦੇਰੀ ਨਾਲ ਰਿਹਾ ਹੈ। ਪੁਣੇ-ਚੰਡੀਗੜ੍ਹ ਫਲਾਈਟ ਵੀ ਸਮੇਂ ਤੋਂ 30 ਮਿੰਟ ਲੇਟ ਸੀ, ਹਾਲਾਂਕਿ ਹੁਣ ਤੱਕ ਕੋਈ ਵੀ ਫਲਾਈਟ ਰੱਦ ਨਹੀਂ ਹੋਈ ਹੈ।
ਇਸ ਤੋਂ ਪਹਿਲਾਂ ਬੀਤੀ ਰਾਤ ਕਰੀਬ 11:30 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੇ ਆਉਣ ਵਾਲੀ ਬੈਂਕਾਕ ਫਲਾਈਟ ਨੂੰ ਦਿੱਲੀ ਵੱਲ ਮੋੜਨਾ ਪਿਆ।
ਵੱਧ ਏਕਿਉਆਈ ਕਾਰਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਡੀਜ਼ਲ ਜਨਰੇਟਰ ਸੈਟਾਂ ਦੀ ਵਰਤੋਂ ਤੇ ਵੀ ਯੂਟੀ ਵਿੱਚ ਪਾਬੰਦੀ ਲਗਾਈ ਜਾ ਰਹੀ ਹੈ। ਇਸ ਦੀ ਵਰਤੋਂ ਦੀ ਇਜਾਜ਼ਤ ਹੁਣ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਦਿੱਤੀ ਜਾਵੇਗੀ। ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਦਾ ਪ੍ਰਬੰਧਨ ਕਰਨ ਲਈ ਇੱਕ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੀ ਵੀ ਮੰਗ ਕੀਤੀ ਗਈ ਹੈ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
Mohali2 months ago
ਇਪਟਾ ਦੀ ਭਵਿੱਖ ਦੀਆਂ ਸਰਗਰਮੀਆ ਉਲੀਕਣ ਵਾਸਤੇ 28-29 ਸਤੰਬਰ ਨੂੰ ਕਟਕ ਵਿਖੇ ਹੋਵੇਗੀ ਨੈਸ਼ਨਲ ਕਮੇਟੀ ਦੀ ਮੀਟਿੰਗ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ