Connect with us

National

ਬਰਾਤੀਆਂ ਨਾਲ ਭਰੀ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 12 ਯਾਤਰੀ ਜ਼ਖਮੀ

Published

on

 

ਏਟਾ, 12 ਨਵੰਬਰ (ਸ.ਬ.) ਏਟਾ ਜ਼ਿਲ੍ਹੇ ਦੇ ਪਿਲੁਆ ਥਾਣਾ ਖੇਤਰ ਕੋਲ ਰਾਸ਼ਟਰੀ ਰਾਜਮਾਰਗ ਤੇ ਵਿਆਹ ਤੇ ਜਾ ਰਹੀ ਬਰਾਤੀਆਂ ਨਾਲ ਭਰੀ ਇਕ ਬੱਸ ਦੇ ਖਾਈ ਵਿੱਚ ਡਿੱਗ ਗਈ। ਬੱਸ ਵਿੱਚ ਸਵਾਰ ਬਹੁਤ ਸਾਰੇ ਬਰਾਤੀ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਪੁਲੀਸ ਮੁਤਾਬਕ ਇਹ ਘਟਨਾ ਬੀਤੀ ਦੇਰ ਰਾਤ ਕਰੀਬ 10 ਵਜੇ ਦੀ ਹੈ।

ਆਲੇ-ਦੁਆਲੇ ਦੇ ਲੋਕਾਂ ਨੇ ਇਕੱਠੇ ਹੋ ਕੇ ਬੱਸ ਵਿੱਚ ਫਸੀਆਂ ਸਵਾਰੀਆਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿਲੁਆ ਥਾਣੇ ਦੀ ਪੁਲੀਸ ਵੀ ਮੌਕੇ ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਏਟਾ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ। ਇਹ ਬੱਸ ਬਰਾਤੀਆਂ ਨੂੰ ਦਿੱਲੀ ਦੇ ਸੁਲਤਾਨਪੁਰੀ ਤੋਂ ਬੇਵਾਰ ਦੇ ਨਵਗੰਜ ਲੈ ਕੇ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਣ ਤੇ ਏਟਾ ਦੇ ਚੀਫ ਮੈਡੀਕਲ ਅਫ਼ਸਰ ਉਮੇਸ਼ ਤ੍ਰਿਪਾਠੀ ਵੀ ਮੈਡੀਕਲ ਕਾਲਜ ਪਹੁੰਚੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਗਰੀਆ ਮੋੜ ਨੇੜੇ ਇੱਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਵਿੱਚ 12 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ। ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ ਅਤੇ ਇਕ ਵਿਅਕਤੀ ਦੀ ਲੱਤ ਟੁੱਟ ਗਈ ਹੈ ਪਰ ਉਹ ਖ਼ਤਰੇ ਤੋਂ ਬਾਹਰ ਹੈ।

Continue Reading

National

ਬੁਲਡੋਜ਼ਰ ਐਕਸ਼ਨ ਤੇ ਸੁਪਰੀਮ ਕੋਰਟ ਸਖ਼ਤ, ਬਿਨਾਂ ਸੁਣਵਾਈ ਜਾਇਦਾਦ ਢਾਹੁਣ ਨੂੰ ਦੱਸਿਆ ਗੈਰਸੰਵਿਧਾਨਕ

Published

on

By

 

 

ਜਾਇਦਾਦਾਂ ਢਾਹੁਣ ਦੇ ਮਾਮਲੇ ਵਿੱਚ ਪੂਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 13 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਬੁਲਡੋਜ਼ਰ ਨਿਆਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਾਇਦਾਦਾਂ ਢਾਹੁਣ ਬਾਰੇ ਪੂਰੇ ਦੇਸ਼ ਵਿਚ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਬਉੱਚ ਕੋਰਟ ਨੇ ਕਿਹਾ ਕਿ ਕਾਰਜਪਾਲਿਕਾ ਦੇ ਅਧਿਕਾਰੀ ਜੱਜ ਨਹੀਂ ਬਣ ਸਕਦੇ, ਮੁੁਲਜ਼ਮ ਨੂੰ ਦੋਸ਼ੀ ਕਰਾਰ ਨਹੀਂ ਦੇ ਸਕਦੇ ਤੇ ਉਸ ਦਾ ਘਰ ਨਹੀਂ ਢਾਹ ਸਕਦੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੇ ਘਰ ਸਿਰਫ਼ ਇਸ ਲਈ ਢਾਹ ਦਿੱਤੇ ਜਾਣ ਕਿ ਉਹ ਮੁਲਜ਼ਮ ਜਾਂ ਦੋਸ਼ੀ ਹਨ, ਤਾਂ ਇਹ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੋਵੇਗਾ। ਜਸਟਿਸ ਗਵਈ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤਾਂ ਤੇ ਬੱਚੇ ਰਾਤ ਭਰ ਸੜਕਾਂ ਤੇ ਰਹਿਣ, ਇਹ ਕੋਈ ਚੰਗੀ ਗੱਲ ਨਹੀਂ ਹੈ। ਬੈਂਚ ਨੇ ਹੁਕਮ ਦਿੱਤਾ ਕਿ ਕਾਰਨ ਦੱਸੋ ਨੋਟਿਸ ਦਿੱਤੇ ਬਗੈਰ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ ਤੇ ਨੋਟਿਸ ਜਾਰੀ ਕੀਤੇ ਜਾਣ ਦੇ 15 ਦਿਨਾਂ ਅੰਦਰ ਵੀ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਜਾਇਦਾਦ/ਸੰਪਤੀ ਢਾਹੁਣ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਜੇ ਕਿਸੇ ਸਰਕਾਰੀ ਜ਼ਮੀਨ ਉੱਤੇ ਗੈਰਕਾਨੂੰਨੀ ਉਸਾਰੀ ਕੀਤੀ ਹੋਵੇ ਜਾਂ ਅਦਾਲਤ ਨੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ ਹੋਵੇ ਤਾਂ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਬੈਂਚ ਨੇ ਕਿਹਾ ਕਿ ਸੰਵਿਧਾਨ ਤੇ ਫੌਜਦਾਰੀ ਕਾਨੂੰਨ ਦੇ ਦਾਇਰੇ ਵਿਚ ਮੁਲਜ਼ਮਾਂ ਤੇ ਦੋਸ਼ੀਆਂ ਨੂੰ ਕੁਝ ਅਧਿਕਾਰ ਤੇ ਸੁਰੱਖਿਆ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਦੇਸ਼ ਵਿਚ ਜਾਇਦਾਦਾਂ ਢਾਹੁਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਨਾਲ ਸਬੰਧਤ ਅਪੀਲ ਉੱਤੇ ਇਹ ਹੁਕਮ ਜਾਰੀ ਕੀਤੇ ਹਨ।

 

 

Continue Reading

National

ਮਾਲ ਗੱਡੀ ਪਟੜੀ ਤੋਂ ਉਤਰੀ, 20 ਟਰੇਨਾਂ ਰੱਦ

Published

on

By

 

ਹੈਦਰਾਬਾਦ, 13 ਨਵੰਬਰ (ਸ.ਬ.) ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 20 ਯਾਤਰੀ ਟਰੇਨਾਂ ਨੂੰ ਰੱਦ ਕਰਨਾ ਪਿਆ। ਦੱਖਣੀ ਮੱਧ ਰੇਲਵੇ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਦੇ ਪੇਡਾਪੱਲੀ ਜ਼ਿਲੇ ਦੀ ਹੈ। ਐਸਸੀਆਰ ਨੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਲੋਹੇ ਨਾਲ ਭਰੀ ਮਾਲ ਗੱਡੀ ਦੇ 11 ਡੱਬੇ ਰਾਘਵਪੁਰਮ ਅਤੇ ਰਾਮਗੁੰਡਮ ਵਿਚਕਾਰ ਪਟੜੀ ਤੋਂ ਉਤਰ ਗਏ।

ਐਸਸੀਆਰ ਜ਼ੋਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਾਲ ਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 20 ਯਾਤਰੀ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, ਜਿਨ੍ਹਾਂ ਵਿਚ 4 ਰੇਲਗੱਡੀਆਂ ਨੂੰ ਅੰਸ਼ਿਕ ਤੌਰ ਤੇ ਰੱਦ ਕਰ ਕੀਤਾ ਗਿਆ ਅਤੇ 10 ਦੇ ਰੂਟ ਬਦਲੇ ਗਏ। ਇਸ ਤੋਂ ਇਲਾਵਾ ਦੋ ਟਰੇਨਾਂ ਦਾ ਸਮਾਂ ਬਦਲਿਆ ਗਿਆ ਅਤੇ ਤਿੰਨ ਨੂੰ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਟੜੀਆਂ ਦੀ ਮੁਰੰਮਤ ਅਤੇ ਰੇਲ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Continue Reading

National

ਜੰਮੂ-ਕਸ਼ਮੀਰ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published

on

By

 

ਸ਼੍ਰੀਨਗਰ, 13 ਨਵੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਅਤੇ ਇਹ ਸਵੇਰੇ 10.43 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ। ਕਸ਼ਮੀਰ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਘਰਾਂ ਤੋਂ ਬਾਹਰ ਆ ਗਏ।

 

Continue Reading

Latest News

Trending