Connect with us

Mohali

ਰਾਸ਼ਟਰੀ ਸਿੱਖ ਸੰਗਤ ਦੇ ਸੰਗਠਨ ਮੰਤਰੀ ਅਵਿਨਾਸ਼ ਜੈਸਵਾਲ ਦਾ ਸਨਮਾਨ ਸਮਾਗਮ ਆਯੋਜਿਤ

Published

on

 

ਐਸ ਏ ਐਸ ਨਗਰ, 12 ਨਵੰਬਰ (ਸ.ਬ.) ਅਦਾਰਾ ਸੰਗਤ ਉਦਘੋਸ਼ ਵਲੋਂ ਰਾਸ਼ਟਰੀ ਸਿਖ ਸੰਗਤ ਦੇ ਸੰਗਠਨ ਮੰਤਰੀ ਅਵਿਨਾਸ਼ ਜੈਸਵਾਲ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਅਤੇ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਸ੍ਰੀ ਬੌਬੀ ਕੰਬੋਜ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਭਵਨ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਵਲੋਂ ਸ੍ਰੀ ਅਵਿਨਾਸ਼ ਜੈਸਵਾਲ ਨਾਲ ਕੀਤੇ ਕੰਮ ਬਾਰੇ ਤਜਰਬੇ ਸਾਂਝੇ ਕੀਤੇ ਗਏ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਅਤੇ ਆਰ ਐਸ ਐਸ ਦੇ ਸੀਨੀਅਰ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸਮਾਗਮ ਦਾ ਆਰੰਭ ਕਰਦਿਆਂ ਸੁਆਮੀ ਰਾਮੇਸ਼ਵਰਾਨੰਦ ਪੁਸ਼ਕਰ ਵਾਲਿਆਂ ਨੇ ਸ੍ਰੀ ਜੈਸਵਾਲ ਦੇ ਜੀਵਨ ਤੇ ਉਹਨਾਂ ਦੇ ਸੰਗਠਨ ਪੂਰਤੀ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦਸਿਆ ਅੱਜ ਦੇ ਦਿਨ ਜੇਸਵਾਲ ਜੀ ਨੇ ਸੰਘ ਪਰਵੇਸ਼ ਕੀਤਾ ਸੀ ਤੇ ਉਸ ਸਮੇਂ ਤੋਂ ਅੱਜ ਤੱਕ ਸੰਘ ਨੂੰ ਸਮਰਪਿਤ ਹਨ।

ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸਿੱਧੂ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਪੰਜਾਬ ਦੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਸਾਬਕਾ ਐਮ ਪੀ ਅਵਿਨਾਸ਼ ਰਾਏ ਖੰਨਾ, ਕੁਲਦੀਪ ਚੰਦ ਅਗਨੀਹੋਤਰੀ, ਹਰਜੀਤ ਸਿੰਘ ਗਰੇਵਾਲ, ਖੁਸ਼ਵੰਤ ਰਾਏ ਗੀਗਾ, ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਸੁਖਦੇਵ ਸਿੰਘ ਨਾਮਧਾਰੀ, ਬ੍ਰਿਜ ਲਾਲ ਰਿਣਵਾ ਅਤੇ ਹੋਰਨਾਂ ਆਗੂਆਂ ਵਲੋਂ ਸ੍ਰੀ ਜੈਸਵਾਲ ਦੇ ਨਾਲ ਸੰਘ ਵਿੱਚ ਕੀਤੇ ਕੰਮ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਅਵਿਨਾਸ਼ ਜੇਸਵਾਲ ਅਤੇ ਦੌਲਤ ਰਾਮ ਕੰਬੋਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਬੀ ਐਸ ਵਾਲਿਆ, ਨੋਨਿਹਾਲ ਸੋਢੀ, ਅਸ਼ੋਕ ਝਾਅ, ਅਰੂਣ ਸ਼ਰਮਾ, ਹਰਦੀਪ ਸਰਾੳ, ਬੌਬੀ ਕੰਬੋਜ, ਸ਼ਲਿੰਦਰ ਆਨੰਦ, ਸੁੰਦਰ ਲਾਲ ਅਗਰਵਾਲ, ਨਰਿੰਦਰ ਰਾਣਾ, ਪਵਨ ਮਨੋਚਾ, ਅਭਿਨਵ ਸ਼ਰਮਾ, ਹਰਮੀਤ ਕੰਬੋਜ ਪੰਮਾ, ਅਨੀਸ਼ ਕੁਮਾਰ, ਜਸ਼ਨ ਕੰਬੋਜ, ਯੋਗੇਸ਼, ਡਿੰਪਲ ਕੰਬੋਜ, ਵਿਕੀ, ਯਸ਼, ਗਗਨ, ਨੀਰਜ, ਸਿਮਰਪਾਲ ਸਿੰਘ ਵੀ ਮੌਜੂਦ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending