Mohali
ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਐਸ ਏ ਐਸ ਨਗਰ, 13 ਨਵੰਬਰ (ਸ.ਬ.) ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ, ਪੀ. ਸੀ. ਪੀ. ਐਨ. ਡੀ. ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ ਤੇ ਜ਼ਿਲ੍ਹਾ ਪੀ ਸੀ ਪੀ ਐਨ ਡੀ ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਤੋਂ ਬਾਅਦ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਜਿਲ੍ਹੇ ਵਿੱਚ ਪੀ.ਸੀ.ਪੀ.ਐੱਨ.ਡੀ.ਟੀ. (ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕ) ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਭਰੂਣ ਹੱਤਿਆ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਊਣਤਾਈ ਨਜ਼ਰ ਆਉਂਦੀ ਹੈ ਤਾਂ ਤੁੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਔਰਤ ਤੇ ਦਬਾਅ ਪਾਉਣਾ ਸਜ਼ਾਯੋਗ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
Mohali
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਚ ਪ੍ਰਧਾਨੀ ਵਿਧੀ ਵਿਧਾਨ ਨੂੰ ਅਮਲ ਵਿੱਚ ਲਿਆਉਣ ਦੀ ਲੋੜ : ਭਾਈ ਹਰਦੀਪ ਸਿੰਘ

ਐਸ ਏ ਐਸ ਨਗਰ, 8 ਮਾਰਚ (ਸ.ਬ.) ਬੀਤੇ ਦਿਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਸੰਬੰਧੀ ਕੀਤੇ ਗਏ ਫੈਸਲੇ ਤੇ ਕਿੰਤੂ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁਹਾਲੀ ਤੋਂ ਆਜਾਦ ਮੈਂਬਰ ਭਾਈ ਹਰਦੀਪ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਚ ਪ੍ਰਧਾਨੀ ਵਿਧੀ ਵਿਧਾਨ ਨੂੰ ਗੁਰਮਤਿ ਦੀ ਰੌਸ਼ਨੀ ਵਿੱਚ ਪਰਿਭਾਸ਼ਤ ਕਰਕੇ ਇਸ ਨੂੰ ਅਮਲ ਵਿੱਚ ਲਿਆਉਣ ਦੀ ਲੋੜ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਚ ਪ੍ਰਧਾਨੀ ਸੰਕਲਪ ਦੀ ਪੂਰਤੀ ਲਈ ਜਦੋਂ ਤੱਕ ਸਮੁੱਚੇ ਸੰਸਾਰ ਦੇ ਸਿੱਖਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ ਅਤੇ ਕਾਨੂੰਨ ਦੀ ਅਧੀਨਗੀ ਵਾਲੀਆਂ ਕਮੇਟੀਆਂ ਆਪਣੀ ਮਰਜ਼ੀ ਦੇ ਧਾਰਮਿਕ ਮੁਖੀ ਭਾਵ ਜਥੇਦਾਰ ਥਾਪਦੀਆਂ ਰਹਿਣਗੀਆਂ ਉਦੋਂ ਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਨਹੀਂ ਰੋਕੀ ਜਾ ਸਕਦੀ।
ਉਹਨਾਂ ਕਿਹਾ ਕਿ ਪੰਚ ਪ੍ਰਧਾਨੀ ਸੰਕਲਪ ਨੂੰ ਰੂਪਮਾਨ ਕਰਦਾ ਸ੍ਰੀ ਅਕਾਲ ਤਖ਼ਤ ਸਾਹਿਬ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਸਿੱਖ ਇਹ ਫੈਸਲਾ ਭਾਵੇਂ ਅੱਜ ਕਰ ਲੈਣ ਤੇ ਭਾਵੇਂ 20 ਸਾਲਾਂ ਨੂੰ ਕਰਨ, ਪਰ ਇਹ ਫੈਸਲਾ ਕਰਨਾ ਜਰੂਰ ਪਵੇਗਾ।
Mohali
ਜੱਥੇਦਾਰ ਨੂੰ ਲਾਹੁਣ ਦੇ ਰੋਸ ਵਜੋਂ ਜਸਵੰਤ ਭੁੱਲਰ ਵਲੋਂ ਪਾਰਟੀ ਤੋਂ ਅਸਤੀਫਾ

ਐਸ ਏ ਐਸ ਨਗਰ, 8 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਪਾਰਟੀ ਦੀ ਜਿਲ੍ਹਾ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਸz. ਜਸਵੰਤ ਸਿੰਘ ਭੁੱਲਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।
ਸz. ਭੁੱਲਰ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਮੁੱਚੀ ਸਿੱਖ ਕੌਮ ਲਈ ਸਰਵਉੱਚ ਹੈ ਅਤੇ ਹਰ ਗੁਰਸਿੱਖ ਦਾ ਉਥੋਂ ਜਾਰੀ ਹੁਕਮਨਾਮੇ ਨੂੰ ਇਨ ਬਿਨ ਲਾਗੂ ਕਰਨਾ ਧਰਮ ਬਣ ਜਾਂਦਾ ਹੈ। ਪਰੰਤੂ ਪਿਛਲੇ ਦਿਨੀ ਵਾਪਰੀਆਂ ਘਟਨਾਵਾਂ ਨਾਲ ਦੁਨੀਆ ਭਰ ਵਿੱਚ ਬੈਠੇ ਹਰ ਗੁਰਸਿੱਖ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ ਅਤੇ ਸਮੁੱਚੇ ਪੰਥ ਵੱਲੋਂ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਜੇਕਰ ਅਸੀਂ ਆਪ ਹੀ ਸ਼੍ਰੀ ਅਕਾਲ ਤਖਤ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਉਸ ਤੋਂ ਪਾਸੇ ਹਟਾਂਗੇ ਤਾਂ ਆਮ ਲੋਕਾਂ ਤੇ ਇਸ ਦਾ ਕੀ ਅਸਰ ਹੋਵੇਗਾ। ਆਮ ਲੋਕਾਂ ਵੱਲੋਂ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਜਿੰਨਾ ਜਥੇਦਾਰ ਸਾਹਿਬਾਨਾਂ ਨੇ ਦੋ ਦਸੰਬਰ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਸੀ ਉਹਨਾਂ ਨੂੰ ਇੱਕ ਇੱਕ ਕਰਕੇ ਉਹਨਾਂ ਦੇ ਅਹੁਦਿਆ ਤੋਂ ਹਟਾ ਦਿੱਤਾ ਗਿਆ ਜੋ ਕਿ ਅਤਿ ਨਿੰਦਣਯੋਗ ਫੈਸਲਾ ਹੈ।
ਉਹਨਾਂ ਕਿਹਾ ਕਿ ਇਸ ਕਰਵਾਈ ਨੇ ਉਹਨਾਂ ਨੂੰ ਬਹੁਤ ਪਰੇਸ਼ਾਨ ਕੀਤਾ ਹੈ। ਇਸ ਫੈਸਲੇ ਦੇ ਖਿਲਾਫ ਆਮ ਲੋਕਾਂ ਦੇ ਵੀ ਲਗਾਤਾਰ ਫੋਨ ਆ ਰਹੇ ਹਨ ਅਤੇ ਉਹਨਾਂ ਨੇ ਇਸ ਫੈਸਲੇ ਦੇ ਵਿਰੋਧ ਵਿੱਚ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।
Mohali
ਆਰ ਐਮ ਸੀ ਕੇਂਦਰ ਦੇ ਬਾਹਰ ਫੈਲੀ ਗੰਦਗੀ ਨੂੰ ਲੈ ਕੇ ਵਸਨੀਕਾਂ ਵਲੋਂ ਧਰਨਾ ਪ੍ਰਦਰਸ਼ਨ

ਐਸ ਏ ਐਸ ਨਗਰ, 8 ਮਾਰਚ (ਸ.ਬ.) ਸਥਾਨਕ ਫੇਜ਼ 5, ਸ਼ਾਹੀਮਾਜਰਾ ਅਤੇ ਉਦਯੋਗਿਕ ਖੇਤਰ ਵਿਚਕਾਰ ਬਣਾਏ ਗਏ ਆਰ ਐਮ ਸੀ ਕੇਂਦਰ ਦੇ ਬਾਹਰ ਫੈਲੀ ਗੰਦਗੀ ਨੂੰ ਲੈ ਕੇ ਵਸਨੀਕਾਂ ਵਲੋਂ ਸਾਬਕਾ ਕੌਸਲਰ ਸ੍ਰੀ ਅਸ਼ੋਕ ਝਾਅ ਦੀ ਅਗਵਾਈ ਹੇਠ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਨਿਗਮ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ।
ਇਸ ਮੌਕੇ ਸਾਬਕਾ ਮਿਉਂਸਪਲ ਕੌਂਸਲਰ ਅਸ਼ੋਕ ਝਾਅ ਅਤੇ ਵਸਨੀਕਾਂ ਨੇ ਕਿਹਾ ਕਿ ਆਰ ਐਮ ਸੀ ਪ੍ਰੋਸੈਸਿੰਗ ਪਲਾਂਟ ਵਿੱਚ ਹੋਰਨਾਂ ਸੈਕਟਰਾਂ ਤੋਂ ਕੂੜਾ ਲਿਆ ਕੇ ਟਰੱਕਾਂ ਰਾਹੀਂ ਸੁੱਟਿਆ ਜਾ ਰਿਹਾ ਹੈ ਤਾਂ ਕਿ ਇਸ ਕੂੜੇ ਨੂੰ ਰੀਸਾਈਕਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਕਾਰਨ ਪਲਾਂਟ ਵਿੱਚ ਅਤੇ ਪਲਾਂਟ ਦੇ ਬਾਹਰ ਕੂੜੇ ਅਤੇ ਗੰਦਗੀ ਦੇ ਢੇਰ ਹਨ ਅਤੇ ਰੇਹੜੀਆਂ ਵਾਲੇ ਵੱਡੀਆਂ ਵੱਡੀਆਂ ਬੋਰੀਆਂ ਵਿੱਚ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੰਦੇ ਹਨ। ਉਸ ਪਲਾਂਟ ਤੋਂ ਬੱਚੇ ਇਕੱਠਾ ਕਰਕੇ ਬਾਹਰ ਥਾਂ ਥਾਂ ਤੇ ਬੈਗ ਭਰ ਕੇ ਰੱਖ ਦਿੰਦੇ ਹਨ।
ਉਹਨਾਂ ਦੱਸਿਆ ਕਿ ਇਸ ਥਾਂ ਤੇ ਇਕੱਠੀ ਹੋਈ ਗੰਦਗੀ ਕਾਰਨ ਭਾਰੀ ਬਦਬੂ ਉਠਦੀ ਹੈ ਅਤੇ ਬਜ਼ੁਰਗ ਵਸਨੀਕਾਂ ( ਜੋ ਕਿ ਅਸਥਮਾ ਦੇ ਮਰੀਜ ਹਨ) ਨੂੰ ਬਦਬੂ ਦੇ ਕਾਰਨ ਬਹੁਤ ਪ੍ਰੇਸ਼ਾਨੀ ਸਹਿਣੀ ਪੈਂਦੀ ਹੈ। ਉਹਨਾਂ ਕਿਹਾ ਕਿ ਵਸਨੀਕਾਂ ਵਲੋਂ ਇਸਤੋਂ ਪਹਿਲਾਂ ਵੀ ਇਸ ਆਰ ਐਮ ਸੀ ਕੇਂਦਰ ਦੀ ਸਾਫ ਸਫਾਈ ਦਾ ਲੋੜੀਂਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਜਾ ਚੁੱਕੀ ਹੈ ਅਤੇ ਵਸਨੀਕਾਂ ਵਲੋਂ ਇੱਥੇ ਧਰਨਾ ਵੀ ਦਿੱਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਮੁੱਦੇ ਤੇ ਵਸਨੀਕਾਂ ਦੇ ਵਫਦ ਵਲੋਂ ਸੋਮਵਾਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਇਹ ਪਲਾਂਟ ਸ਼ਹਿਰ ਤੋਂ ਬਾਹਰ ਸ਼ਿਫਟ ਕੀਤਾ ਜਾਵੇ, ਜਿਸ ਨਾਲ ਇਲਾਕੇ ਨੂੰ ਕੂੜੇ ਅਤੇ ਬਦਬੂ ਤੋਂ ਛੁਟਕਾਰਾ ਮਿਲ ਸਕੇ।
ਇਸ ਮੌਕੇ ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਪ੍ਰਧਾਨ, ਅਵਤਾਰ ਸਿੰਘ, ਦਲੀਪ ਸਿੰਘ, ਬੀਰ ਸਿੰਘ ਬਾਜਵਾ, ਊਸ਼ਾ ਰਾਣੀ, ਰਜਿੰਦਰ ਕੌਰ, ਉਮੇਸ਼, ਜਸਵਿੰਦਰ ਕੌਰ, ਸਾਹਿਬ ਅਲੀ, ਰਣਜੀਤ ਕੌਰ ਵੀ ਹਾਜਿਰ ਸਨ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ