Connect with us

National

ਜੰਮੂ-ਕਸ਼ਮੀਰ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published

on

 

ਸ਼੍ਰੀਨਗਰ, 13 ਨਵੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਅਤੇ ਇਹ ਸਵੇਰੇ 10.43 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ। ਕਸ਼ਮੀਰ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਘਰਾਂ ਤੋਂ ਬਾਹਰ ਆ ਗਏ।

 

Continue Reading

National

ਬੁਲਡੋਜ਼ਰ ਐਕਸ਼ਨ ਤੇ ਸੁਪਰੀਮ ਕੋਰਟ ਸਖ਼ਤ, ਬਿਨਾਂ ਸੁਣਵਾਈ ਜਾਇਦਾਦ ਢਾਹੁਣ ਨੂੰ ਦੱਸਿਆ ਗੈਰਸੰਵਿਧਾਨਕ

Published

on

By

 

 

ਜਾਇਦਾਦਾਂ ਢਾਹੁਣ ਦੇ ਮਾਮਲੇ ਵਿੱਚ ਪੂਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 13 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਬੁਲਡੋਜ਼ਰ ਨਿਆਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਾਇਦਾਦਾਂ ਢਾਹੁਣ ਬਾਰੇ ਪੂਰੇ ਦੇਸ਼ ਵਿਚ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਬਉੱਚ ਕੋਰਟ ਨੇ ਕਿਹਾ ਕਿ ਕਾਰਜਪਾਲਿਕਾ ਦੇ ਅਧਿਕਾਰੀ ਜੱਜ ਨਹੀਂ ਬਣ ਸਕਦੇ, ਮੁੁਲਜ਼ਮ ਨੂੰ ਦੋਸ਼ੀ ਕਰਾਰ ਨਹੀਂ ਦੇ ਸਕਦੇ ਤੇ ਉਸ ਦਾ ਘਰ ਨਹੀਂ ਢਾਹ ਸਕਦੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੇ ਘਰ ਸਿਰਫ਼ ਇਸ ਲਈ ਢਾਹ ਦਿੱਤੇ ਜਾਣ ਕਿ ਉਹ ਮੁਲਜ਼ਮ ਜਾਂ ਦੋਸ਼ੀ ਹਨ, ਤਾਂ ਇਹ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੋਵੇਗਾ। ਜਸਟਿਸ ਗਵਈ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤਾਂ ਤੇ ਬੱਚੇ ਰਾਤ ਭਰ ਸੜਕਾਂ ਤੇ ਰਹਿਣ, ਇਹ ਕੋਈ ਚੰਗੀ ਗੱਲ ਨਹੀਂ ਹੈ। ਬੈਂਚ ਨੇ ਹੁਕਮ ਦਿੱਤਾ ਕਿ ਕਾਰਨ ਦੱਸੋ ਨੋਟਿਸ ਦਿੱਤੇ ਬਗੈਰ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ ਤੇ ਨੋਟਿਸ ਜਾਰੀ ਕੀਤੇ ਜਾਣ ਦੇ 15 ਦਿਨਾਂ ਅੰਦਰ ਵੀ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਜਾਇਦਾਦ/ਸੰਪਤੀ ਢਾਹੁਣ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਜੇ ਕਿਸੇ ਸਰਕਾਰੀ ਜ਼ਮੀਨ ਉੱਤੇ ਗੈਰਕਾਨੂੰਨੀ ਉਸਾਰੀ ਕੀਤੀ ਹੋਵੇ ਜਾਂ ਅਦਾਲਤ ਨੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ ਹੋਵੇ ਤਾਂ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਬੈਂਚ ਨੇ ਕਿਹਾ ਕਿ ਸੰਵਿਧਾਨ ਤੇ ਫੌਜਦਾਰੀ ਕਾਨੂੰਨ ਦੇ ਦਾਇਰੇ ਵਿਚ ਮੁਲਜ਼ਮਾਂ ਤੇ ਦੋਸ਼ੀਆਂ ਨੂੰ ਕੁਝ ਅਧਿਕਾਰ ਤੇ ਸੁਰੱਖਿਆ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਦੇਸ਼ ਵਿਚ ਜਾਇਦਾਦਾਂ ਢਾਹੁਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਨਾਲ ਸਬੰਧਤ ਅਪੀਲ ਉੱਤੇ ਇਹ ਹੁਕਮ ਜਾਰੀ ਕੀਤੇ ਹਨ।

 

 

Continue Reading

National

ਮਾਲ ਗੱਡੀ ਪਟੜੀ ਤੋਂ ਉਤਰੀ, 20 ਟਰੇਨਾਂ ਰੱਦ

Published

on

By

 

ਹੈਦਰਾਬਾਦ, 13 ਨਵੰਬਰ (ਸ.ਬ.) ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 20 ਯਾਤਰੀ ਟਰੇਨਾਂ ਨੂੰ ਰੱਦ ਕਰਨਾ ਪਿਆ। ਦੱਖਣੀ ਮੱਧ ਰੇਲਵੇ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਦੇ ਪੇਡਾਪੱਲੀ ਜ਼ਿਲੇ ਦੀ ਹੈ। ਐਸਸੀਆਰ ਨੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਲੋਹੇ ਨਾਲ ਭਰੀ ਮਾਲ ਗੱਡੀ ਦੇ 11 ਡੱਬੇ ਰਾਘਵਪੁਰਮ ਅਤੇ ਰਾਮਗੁੰਡਮ ਵਿਚਕਾਰ ਪਟੜੀ ਤੋਂ ਉਤਰ ਗਏ।

ਐਸਸੀਆਰ ਜ਼ੋਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਾਲ ਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 20 ਯਾਤਰੀ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, ਜਿਨ੍ਹਾਂ ਵਿਚ 4 ਰੇਲਗੱਡੀਆਂ ਨੂੰ ਅੰਸ਼ਿਕ ਤੌਰ ਤੇ ਰੱਦ ਕਰ ਕੀਤਾ ਗਿਆ ਅਤੇ 10 ਦੇ ਰੂਟ ਬਦਲੇ ਗਏ। ਇਸ ਤੋਂ ਇਲਾਵਾ ਦੋ ਟਰੇਨਾਂ ਦਾ ਸਮਾਂ ਬਦਲਿਆ ਗਿਆ ਅਤੇ ਤਿੰਨ ਨੂੰ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਟੜੀਆਂ ਦੀ ਮੁਰੰਮਤ ਅਤੇ ਰੇਲ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Continue Reading

National

ਕਰਮਚਾਰੀ ਬਣ ਕੇ ਆਏ ਵਿਅਕਤੀ ਵੱਲੋਂ ਡਾਕਟਰ ਤੇ ਚਾਕੂ ਨਾਲ 7 ਵਾਰ ਹਮਲਾ

Published

on

By

 

 

ਚੇਨਈ, 13 ਨਵੰਬਰ (ਸ.ਬ.) ਚੇਨਈ ਦੇ ਇਕ ਸਰਕਾਰੀ ਹਸਪਤਾਲ ਵਿੱਚ ਅੱਜ ਸਵੇਰੇ ਇਕ ਨੌਜਵਾਨ ਨੇ ਕਰਮਚਾਰੀ ਦਾ ਰੂਪ ਧਾਰ ਕੇ ਡਾਕਟਰ ਤੇ 7 ਵਾਰ ਚਾਕੂ ਮਾਰ ਦਿੱਤੇ। ਸੂਤਰਾਂ ਨੇ ਦੱਸਿਆ ਕਿ ਡਾਕਟਰ ਪਹਿਲਾਂ ਹੀ ਦਿਲ ਦਾ ਮਰੀਜ਼ ਹੈ ਅਤੇ ਉਸ ਦੀ ਛਾਤੀ ਦੇ ਉਪਰਲੇ ਹਿੱਸੇ ਵਿੱਚ ਸੱਟਾਂ ਲੱਗੀਆਂ ਹੋਈਆਂ ਹਨ। ਉਹ ਆਈਸੀਯੂ ਵਿੱਚ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚਾਕੂ ਮਾਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਮਲਾ ਓਪੀਡੀ ਵਿੱਚ ਇਸ ਲਈ ਹੋਇਆ ਕਿਉਂਕਿ ਨੌਜਵਾਨ ਨੂੰ ਸ਼ੱਕ ਸੀ ਕਿ ਡਾਕਟਰ ਨੇ ਗਲਤ ਦਵਾਈ ਦਿੱਤੀ ਹੈ। ਸੂਬੇ ਦੇ ਸਿਹਤ ਮੰਤਰੀ ਐਮ. ਸੁਬਰਾਮਨੀਅਮ ਨੇ ਕਿਹਾ ਕਿ ਹਮਲਾਵਰ ਨੇ ਇਕ ਛੋਟੇ ਚਾਕੂ ਦੀ ਵਰਤੋਂ ਕੀਤੀ, ਜੋ ਉਸ ਨੇ ਆਪਣੇ ਕੋਲ ਛੁਪਾ ਲਿਆ ਸੀ। ਹਾਲਾਂਕਿ, ਮੰਤਰੀ ਨੇ ਕਿਹਾ ਕਿ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਹਨ।

Continue Reading

Latest News

Trending