Connect with us

Mohali

ਵਿਦੇਸ਼ ਭੇਜਣ ਦਾ ਲਾਰਾ ਲਗਾ ਕੇ ਧੋਖਾਧੜੀ ਕਰਨ ਵਾਲੇ ਟ੍ਰੈਵਲ ਏਜੰਟ ਤੇ ਮਾਮਲਾ ਦਰਜ

Published

on

 

ਬਿਨਾ ਲਾਈਸੰਸ ਦੇ ਹੀ ਚੱਲ ਰਿਹਾ ਸੀ ਦਫਤਰ

ਐਸ ਏ ਐਸ ਨਗਰ, 13 ਨਵੰਬੁਰ (ਸ.ਬ.) ਮੁਹਾਲੀ ਪੁਲੀਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਲਾਰਾ ਲਗਾ ਕੇ ਉਹਨਾਂ ਨਾਲ ਠੱਗੀਆਂ ਮਾਰਨ ਦੇ ਦੋਸ਼ ਹੇਠ ਫੇਜ਼ 7 ਵਿੱਚ ਪ੍ਰਭ ਵੀਜਾ ਦੇ ਨਾਮ ਤੇ ਦਫਤਰ ਚਲਾ ਰਹੇ ਪ੍ਰਭਸਿਮਰਨ ਸਿੰਘ ਨਾਮ ਦੇ ਇੱਕ ਵਿਅਕਤੀ ਦੇ ਖਿਲਾਫ ਆਈ ਪੀ ਸੀ ਦੀ ਧਾਰਾ 406, 420 ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਹੈ।

ਇਸ ਸੰਬੰਧੀ ਥਾਣਾ ਮਟੌਰ ਦੇ ਐਸ ਐਚ ਓ ਅਮਨਦੀਪ ਤਰੀਕਾ ਨੇ ਦੱਸਿਆ ਕਿ ਇਸ ਸੰਬੰਧੀ ਸੁਭਮ ਖਟਕੜ ਵਾਸੀ ਪਿੰਡ ਬਤੌਰਾ, ਜਿਲ੍ਹਾ ਅੰਬਾਲਾ ਵਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਸਨੇ ਵਿਦੇਸ਼ ਜਾਣ ਵਾਸਤੇ ਫੇਜ਼ 7 ਦੇ ਸ਼ੋਰੂਮ ਨੰਬਰ 29 ਵਿੱਚ ਸਥਿਤ ਪ੍ਰਭ ਵੀਜਾ ਤੋਂ ਫਾਈਲ ਅਪਲਾਈ ਕਰਵਾਈ ਸੀ ਅਤੇ ਇਸ ਸੰਬੰਧੀ ਪ੍ਰਭ ਵੀਜਾ ਵਾਲਿਆਂ ਨੇ ਉਸਤੋਂ ਚੈਕ ਰਾਂਹੀ 2 ਲੱਖ ਰੁਪਏ ਲਏ ਸਨ, ਪਰੰਤੂ ਉਹਨਾਂ ਨੇ ਉਸਨੂੰ ਵਿਦੇਸ਼ ਨਹੀਂ ਭੇਜਿਆ ਅਤੇ ਜਦੋਂ ਉਸਨੇ ਆਪਣੇ ਪੈਸੇ ਵਪਸ ਮੰਗੇ ਤਾਂ ਉਸਦੇ ਪੇਸੇ ਵੀ ਵਾਪਸ ਨਹੀਂ ਮੋੜ ਰਹੇ।

ਉਹਨਾਂ ਦੱਸਿਆ ਕਿ ਇਸ ਦਰਖਾਸਤ ਦੀ ਪੜਤਾਲ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੂੰ ਸੌਂਪੀ ਗਈ ਸੀ ਜਿਸ ਵਲੋਂ ਆਪਣੀ ਪੜਤਾਲੀਆ ਰਿਪੋਰਟ ਵਿੱਚ ਦੱਸਿਆ ਗਿਆ ਕਿ ਪੜਤਾਲ ਦੌਰਾਨ ਸ਼ਿਕਾਇਤਕਰਤਾ ਸ਼ੁਭਮ ਖਟਕੜ ਵਲੋਂ ਆਪਣਾ ਬਿਆਨ ਦਰਜ ਕਰਵਾਇਆ ਗਿਆ। ਦੂਜੀ ਧਿਰ ਪ੍ਰਭ ਵੀਜਾ ਕੰਪਨੀ ਐਸ.ਸੀ.ਐਫ 29 ਫੇਜ਼ 7 ਮੁਹਾਲੀ ਨੂੰ ਪੜਤਾਲ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ ਪਰੰਤੂ ਪ੍ਰਭ ਵੀਜਾ ਦੇ ਮਾਲਕ ਪ੍ਰਭਸਿਮਰਨ ਸਿੰਘ ਨੇ ਹਾਜਿਰ ਹੋਣ ਤੋਂ ਬਾਅਦ ਆਪਣਾ ਬਿਆਨ ਲਿਖਾਉਣ ਤੋਂ ਇਨਕਾਰ ਕਰ ਦਿੱਤਾ।

ਐਸ ਐਚ ਓ ਨੇ ਦੱਸਿਆ ਕਿ ਪੜਤਾਲ ਦੌਰਾਨ ਦਫਤਰ ਜਿਲ੍ਹਾ ਮੈਜਿਸਟ੍ਰੇਟ, ਐਸ ਏ ਐਸ ਨਗਰ ਪਾਸੋਂ ਪ੍ਰਭ ਵੀਜਾ ਇਮੀਗ੍ਰੇਸਨ ਨੂੰ ਜਾਰੀ ਹੋਏ ਲਾਇਸੰਸ਼ ਬਾਰੇ ਪੁੱਛਿਆ ਗਿਆ, ਜਿਨ੍ਹਾਂ ਨੇ ਦੱਸਿਆ ਕਿ ਉਕਤ ਕੰਪਨੀ ਨੂੰ ਇਸ ਦਫਤਰ ਵੱਲੋਂ ਕੋਈ ਵੀ ਲਾਇਸੰਸ ਜਾਰੀ ਨਹੀਂ ਹੋਇਆ। ਜਿਸ ਤੋਂ ਇਹ ਜਾਹਿਰ ਹੁੰਦਾ ਹੈ ਕਿ ਉਕਤ ਕੰਪਨੀ ਦਾ ਮਾਲਕ ਬਿਨਾ ਲਾਇਸੰਸ ਦੇ ਦਫਤਰ ਚਲਾ ਕੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰ ਰਿਹਾ ਹੈ। ਪੜਤਾਲੀਆ ਅਫਸਰ ਵਲੋਂ ਇਸ ਸੰਬੰਧੀ ਪ੍ਰਭ ਵੀਜਾ ਕੰਪਨੀ ਐਸ. ਸੀ.ਐਫ 29 ਫੇਜ਼ 7 ਮੁਹਾਲੀ ਦੇ ਮਾਲਕ ਦੇ ਖਿਲਾਫ ਮੁਕੱਦਮਾ ਦਰਜ ਕਰਨ ਦੀ ਸਿਫਾਰਸ਼ ਕੀਤੀ ਸੀ।

ਉਹਨਾਂ ਦੱਸਿਆ ਕਿ ਉਕਤ ਕੰਪਨੀ ਨੇ ਦਰਖਾਸਤ ਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸਤੋਂ ਪੈਸੇ ਲਏ ਸਨ ਪਰੰਤੂ ਨਾਂ ਤਾਂ ਦਰਖਾਸਤ ਕਰਤਾ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ।

ਇਸ ਸੰਬੰਧੀ ਪੜਤਾਲੀਆ ਰਿਪੋਰਟ ਐਸ ਐਸ ਪੀ ਮੁਹਾਲੀ ਨੂੰ ਭੇਜੀ ਗਈ ਗਈ ਸੀ ਅਤੇ ਇਸਤੋਂ ਬਾਅਦ ਪ੍ਰਭ ਵੀਜਾ ਕੰਪਨੀ ਐਸ.ਸੀ.ਐਫ 29 ਫੇਜ਼ 7 ਮੁਹਾਲੀ ਦੇ ਮਾਲਕ ਪ੍ਰਭਸਿਮਰਨ ਸਿੰਘ ਦੇ ਖਿਲਾਫ ਆਈ. ਪੀ. ਸੀ ਦੀ ਧਾਰਾ 406,420 ਅਤੇ ਇਮੀਗੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending