Connect with us

Mohali

ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ

Published

on

 

 

ਲੜਾਈ ਦੌਰਾਨ ਗੰਭੀਰ ਜਖਮੀ ਹੋਇਆ ਦੂਜਾ ਨੌਜਵਾਨ ਲੜ ਰਿਹਾ ਹੈ ਜਿੰਦਗੀ ਦੀ ਜੰਗ

ਐਸ ਏ ਐਸ ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ) ਬੁੱਧਵਾਰ ਰਾਤ ਨੂੰ ਪਿੰਡ ਕੁੰਭੜਾ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਹੋਈ ਖੂਨੀ ਝੜਪ ਦੌਰਾਨ ਇੱਕ ਨੌਜਵਾਨ ਦੇ ਕਤਲ ਅਤੇ ਇੱਕ ਦੇ ਗੰਭੀਰ ਜਖਮੀ ਹੋਣ ਦੇ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦਮਨਪ੍ਰੀਤ ਸਿੰਘ (17 ਸਾਲ) ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਏਅਰਪੋਰਟ ਰੋਡ ਤੇ ਦਮਨਪ੍ਰੀਤ ਸਿੰਘ ਦੀ ਲਾਸ਼ ਸੜਕ ਤੇ ਰੱਖ ਕੇ ਮੁਲਜਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਲਗਾ ਦਿੱਤਾ ਜਿਹੜਾ ਖਬਰ ਲਿਖੇ ਜਾਣ ਤਕ ਜਾਰੀ ਸੀ। ਇਸ ਮਾਮਲੇ ਵਿੱਚ ਦੂਜੇ ਜਖਮੀ ਦਿਲਪ੍ਰੀਤ (16) ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਸੈਕਟਰ 68 ਵਿਚਲੇ ਇਕ ਨਿਜੀ ਹਸਪਤਾਲ ਵਿੱਚ ਵੈਂਟੀਲੇਟਰ ਤੇ ਜਿੰਦਗੀ ਦੀ ਜੰਗ ਲੜ ਰਿਹਾ ਹੈ। ਪਿੰਡ ਕੁੰਭੜਾ ਵਿਖੇ ਹੋਈ ਇਸ ਖੂਨੀ ਝੜਪ ਦੀ ਸੀ.ਸੀ.ਟੀ.ਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਮੁਲਜਮਾਂ ਵਲੋਂ ਦੋਵਾਂ ਨੌਜਵਾਨਾਂ ਨਾਲ ਬੁਰੀ ਤਰ੍ਹਾਂ ਨਾਲ ਕੀਤੀ ਗਈ ਕੁੱਟਮਾਰ ਦਿਖਾਈ ਦੇ ਰਹੀ ਹੈ।

ਇਸ ਧਰਨੇ ਵਿੱਚ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਕਾਂਗਰਸ ਪਾਰਟੀ ਤੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਇਸ ਕਤਲ ਦੀ ਨਿੰਦਾ ਕਰਦਿਆਂ ਇਸ ਕਤਲ ਵਿੱਚ ਸ਼ਾਮਲ ਵਿਅਕਤੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ।

ਧਰਨੇ ਦੀ ਸੂਚਨਾ ਮਿਲਦੇ ਸਾਰ ਹੀ ਐਸ. ਪੀ. ਸਿਟੀ ਹਰਵੀਰ ਸਿੰਘ ਅਟਵਾਰ ਅਤੇ ਡੀ. ਐਸ. ਪੀ ਹਰਸਿਮਰਨ ਸਿੰਘ ਬੱਲ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੁਲਜਮਾਂ ਦੀ ਗ੍ਰਿਫਤਾਰੀ ਤੱਕ ਧਰਨਾ ਲਾਉਣ ਲਈ ਅੜੇ ਰਹੇ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੁੰਭੜਾ ਦਾ ਰਹਿਣ ਵਾਲਾ ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਪਿੰਡ ਵਿੱਚ ਬੈਠਾ ਸੀ। ਇਸ ਦੌਰਾਨ ਇਕ ਪ੍ਰਵਾਸੀ ਨੌਜਵਾਨ ਮੋਟਰ ਸਾਈਕਲ ਤੇ ਆਇਆ ਅਤੇ ਅਚਾਨਕ ਉਸ ਦੀ ਮੋਟਰ ਸਾਈਕਲ ਦੋਵਾਂ ਨਾਲ ਟਕਰਾ ਗਈ। ਦੋਨਾਂ ਦੋਸਤਾਂ ਵਲੋਂ ਉਕਤ ਨੌਜਵਾਨ ਨੂੰ ਮੋਟਰਸਾਈਕਲ ਹੌਲੀ ਹੌਲੀ ਚਲਾਉਣ ਲਈ ਕਿਹਾ ਗਿਆ ਅਤੇ ਕੁਝ ਦੇਰ ਵਿਚ ਹੀ ਬਹਿਸ ਸ਼ੁਰੂ ਹੋ ਗਈ।

ਤਕਰਾਰ ਤੋਂ ਬਾਅਦ ਉਕਤ ਮੋਟਰਸਾਈਕਲ ਚਾਲਕ ਨੌਜਵਾਨ ਉਥੋਂ ਚਲਾ ਗਿਆ ਅਤੇ ਦੋਵੇਂ ਦੋਸਤ ਉਥੇ ਹੀ ਬੈਠੇ ਰਹੇ। ਕੁਝ ਸਮੇਂ ਬਾਅਦ ਮੋਟਰਸਾਈਕਲ ਚਾਲਕ ਆਪਣੇ ਨਾਲ ਕੁੱਝ ਹੋਰ ਨੌਜਵਾਨਾਂ ਨੂੰ ਨਾਲ ਲੈ ਕੇ ਆਇਆ ਅਤੇ ਦੋਵਾਂ ਦੋਸਤਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਮਲੇ ਵਿਚ ਦਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਉਸ ਦੇ ਦੋਸਤ ਦਿਲਪ੍ਰੀਤ ਸਿੰਘ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੇ ਮੌਜੂਦ ਲੋਕਾਂ ਨੇ ਜਖਮੀਆਂ ਦੇ ਘਰ ਸੂਚਨਾ ਦਿੱਤੀ। ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਦਿਲਪ੍ਰੀਤ ਸਿੰਘ ਦਾ ਇਲਾਜ ਚਲ ਰਿਹਾ ਹੈ।

ਇਸ ਸਬੰਧੀ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਦਸਿਆ ਕਿ ਪੁਲੀਸ ਵਲੋਂ ਇਸ ਮਾਮਲੇ ਵਿੱਚ ਮੁਲਜਮ ਆਕਾਸ਼ ਕੁਮਾਰ ਅਤੇ ਉਸਦੇ 5 ਨਾਮਾਲੂਮ ਸਾਥੀਆਂ ਦੇ ਖਿਲਾਫ ਬੀ ਐਨ ਐਸ ਦੀ ਧਾਰਾ 103(2), 109(1), 126 (2), 190, 191 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਮਜ਼ਦ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਮੁਹਾਲੀ ਵਿੱਚ ਸਪੈਸ਼ਲ ਫੋਰਸ ਲਗਾਉਣ ਡੀ ਜੀ ਪੀ : ਕੁਲਜੀਤ ਬੇਦੀ

ਐਸ ਏ ਐਸ ਨਗਰ, 14 ਨਵੰਬਰ (ਸ.ਬ.) ਪਿੰਡ ਕੁੰਬੜਾ ਵਿੱਚ ਕੁਝ ਪ੍ਰਵਾਸੀਆਂ ਵੱਲੋਂ ਇੱਕ ਨੌਜਵਾਨ ਦੇ ਕਤਲ ਤੇ ਇੱਕ ਨੂੰ ਗੰਭੀਰ ਜ਼ਖਮੀ ਕਰਨ ਦੀ ਘਟਨਾ ਬਾਰੇ ਮੁਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਮੁਹਾਲੀ ਵਿੱਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਇਸ ਸੰਬੰਧੀ ਡੀ ਜੀ ਪੀ ਵਲੋਂ ਮੁਹਾਲੀ ਵਿੱਚ ਸਪੈਸ਼ਲ ਫੋਰਸ ਤਾਇਨਾਤ ਕਰਨੀ ਚਾਹੀਦੀ ਹੈ ਤਾਂ ਜੋ ਅਮਨ ਕਾਨੂੰਨ ਦੀ ਵਿਗੜਦੀ ਜਾ ਰਹੀ ਸਥਿਤੀ ਨੂੰ ਠੱਲ ਪਾਈ ਜਾ ਸਕੇ।

ਚੋਣ ਪ੍ਰਚਾਰ ਲਈ ਚੱਬੇਵਾਲ ਗਏ ਸz. ਬੇਦੀ ਨੇ ਕਿਹਾ ਕਿ ਉਹ ਬਾਹਰ ਹੋਣ ਕਾਰਨ ਧਰਨੇ ਵਿੱਚ ਸ਼ਾਮਿਲ ਨਹੀਂ ਹੋ ਪਏ ਅਤੇ ਵਾਪਸ ਆ ਕੇ ਪਰਿਵਾਰ ਦੇ ਨਾਲ ਸੰਘਰਸ਼ ਵਿੱਚ ਸ਼ਾਮਿਲ ਹੋਣਗੇ।

ਉਹਨਾਂ ਕਿਹਾ ਕਿ ਮੁਹਾਲੀ ਵਿੱਚ ਵੈਸੇ ਹੀ ਪੁਲੀਸ ਦੀ ਨਫਰੀ ਬਹੁਤ ਘੱਟ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਡੀਜੀਪੀ ਨੂੰ ਪੱਤਰ ਲਿਖ ਚੁੱਕੇ ਹਨ ਪਰ ਇਸ ਸਬੰਧੀ ਕੋਈ ਕਦਮ ਨਾ ਚੁੱਕੇ ਜਾਣ ਕਾਰਨ ਮੁਹਾਲੀ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋ ਰਹੀ ਹੈ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਫੌਰੀ ਤੌਰ ਤੇ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਨਾ ਸਿਰਫ ਮੁਹਾਲੀ ਸਗੋਂ ਪੂਰੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ : ਪਰਵਿੰਦਰ ਸਿੰਘ ਸੋਹਾਣਾ

ਪਿੰਡ ਕੁੰਭੜਾ ਵਿੱਚ ਹੋਏ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਕਤਲ ਬਹੁਤ ਹੀ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪੁਲੀਸ ਪ੍ਰਸਾਸ਼ਨ ਵਲੋਂ ਮੁਲਜਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਮੁਹਾਲੀ ਵਿੱਚ ਰਹਿ ਰਹੇ ਪ੍ਰਵਾਸੀ ਵਿਅਕਤੀਆਂ ਦੇ ਪਿਛੋਕੜ ਦੀ ਜਾਂਚ ਜਰੂਰ ਕਰਨੀ ਚਾਹੀਦੀ ਹੈ ਤਾਂ ਜੋ ਅਪਰਾਧਿਕ ਵਿਅਕਤੀਆਂ ਦੀ ਪਛਾਣ ਹੋ ਸਕੇ ਅਤੇ ਅਜਿਹੀਆਂ ਵਾਰਦਾਤਾਂ ਨੂੰ ਠੱਲ ਪੈ ਸਕੇ।

ਉਨ੍ਹਾਂ ਕਿਹਾ ਕਿ ਇਸ ਕਤਲ ਨੂੰ ਕਈ ਘੰਟੇ ਬੀਤ ਚੁੱਕੇ ਹਨ ਅਤੇ ਪੁਲੀਸ ਪ੍ਰਸਾਸ਼ਨ ਦੇ ਹੱਥ ਹਾਲੇ ਵੀ ਖਾਲੀ ਹਨ। ਉਨਾਂ ਕਿਹਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਪੁਲੀਸ ਨੇ ਪੀ ਜੀ ਮਾਲਕ ਨੂੰ ਕੀਤਾ ਕਾਬੂ

ਇਸ ਮਾਮਲੇ ਵਿੱਚ ਪੁਲੀਸ ਵਲੋਂ ਉਸ ਪੀ ਜੀ ਮਾਲਕ ਨੂੰ ਵੀ ਕਾਬੂ ਕੀਤਾ ਹੈ ਜਿਸਦੇ ਕੋਲ ਇਹ ਨੌਜਵਾਨ ਰਹਿ ਰਹੇ ਸਨ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿੰਡ ਵਿੱਚ ਪੀ ਜੀ ਚਲਾਉਂਦੇ ਪ੍ਰਵੀਨ ਕੁਮਾਰ ਦੇ ਖਿਲਾਫ ਬੀ ਐਨ ਐਸ ਦੀ ਧਾਰਾ 223 ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੋਸ਼ੀਆਂ ਦੇ ਖਿਲਾਫ ਹੋਵੇ ਸਖਤ ਕਾਰਵਾਈ : ਮੇਅਰ ਜੀਤੀ ਸਿੱਧੂ

ਇਸ ਸਬੰਧੀ ਮੁਹਾਲੀ ਤੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਬਾਰੇ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਦਫਤਰ ਤੋਂ ਕੁਝ ਦੂਰੀ ਤੇ ਧਰਨੇ ਤੇ ਬੈਠੇ ਹਨ, ਪ੍ਰੰਤੂ ਹਲਕਾ ਵਿਧਾਇਕ ਨਾ ਤਾਂ ਧਰਨੇ ਵਿੱਚ ਪਹੁੰਚੇ ਅਤੇ ਨਾ ਹੀ ਉਹਨਾਂ ਨੇ ਪੀੜਿਤਾਂ ਦੀ ਸਾਰ ਲਈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਧਰਨੇ ਵਿੱਚ ਪਹੁੰਚ ਕੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕਰਨੀ ਚਾਹੀਦੀ ਸੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending