National
ਘਰ ਵਿੱਚ ਅੱਗ ਲੱਗਣ ਕਾਰਨ ਮੈਡੀਕਲ ਸਟੋਰ ਦੇਸੰਚਾਲਕ ਦੀ ਮੌਤ, ਔਰਤ ਸਮੇਤ ਦੋ ਵਿਅਕਤੀ ਝੁਲਸੇ
ਜਲੰਧਰ, 15 ਨਵੰਬਰ (ਸ.ਬ.) ਜਲੰਧਰ ਦੇ ਪੌਸ਼ ਇਲਾਕੇ ਨਿਊ ਜਵਾਹਰ ਨਗਰ ਵਿੱਚ ਬੀਤੀ ਅੱਧੀ ਰਾਤ ਘਰ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਕ ਔਰਤ ਸਮੇਤ ਦੋ ਲੋਕ ਝੁਲਸ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਨੂੰ ਰਾਤ ਕਰੀਬ 1.30 ਵਜੇ ਅੱਗ ਲੱਗਣ ਦਾ ਪਤਾ ਲੱਗਾ।
ਇਸ ਤੋਂ ਬਾਅਦ ਅੱਗ ਤੇ ਜਲਦੀ ਕਾਬੂ ਪਾ ਲਿਆ ਗਿਆ। ਪਰ ਘਰ ਦੇ ਮਾਲਕ ਅਤੇ ਕੰਪਨੀ ਬਾਗ ਚੌਕ ਸਥਿਤ ਸਿਟੀ ਮੈਡੀਕਲ ਸਟੋਰ ਦੇ ਸੰਚਾਲਕ ਅਤੁਲ ਸੂਦ ਦੀ ਅੱਗ ਦੀ ਲਪੇਟ ਵਿਚ ਆ ਕੇ ਮੌਤ ਹੋ ਗਈ। ਇਸ ਘਟਨਾ ਵਿੱਚ ਦੋ ਹੋਰ ਲੋਕ ਵੀ ਝੁਲਸ ਗਏ। ਸੂਦ ਆਪਣੀ ਪਤਨੀ ਨਾਲ ਤੀਜੀ ਮੰਜ਼ਿਲ ਤੇ ਸੌਂ ਰਿਹਾ ਸੀ। ਸਮੇਂ ਸਿਰ ਉਸ ਦੀ ਪਤਨੀ ਦਾ ਬਚਾਅ ਹੋ ਗਿਆ।
ਫਾਇਰ ਵਿਭਾਗ ਦੀ ਟੀਮ ਰਿਪੋਰਟ ਤਿਆਰ ਕਰੇਗੀ। ਮ੍ਰਿਤਕ ਅਤੁਲ ਤਿੰਨ ਬੱਚਿਆਂ ਦਾ ਪਿਤਾ ਸੀ। ਉਨ੍ਹਾਂ ਦੀ ਇੱਕ ਧੀ ਆਸਟ੍ਰੇਲੀਆ ਵਿੱਚ, ਇੱਕ ਪੁੱਤਰ ਕੈਨੇਡਾ ਵਿੱਚ ਅਤੇ ਇੱਕ ਧੀ ਦਿੱਲੀ ਵਿੱਚ ਹੈ। ਥਾਣਾ-6 ਦੀ ਪੁਲੀਸ ਘਟਨਾ ਸਥਾਨ ਤੇ ਦੇਰ ਰਾਤ ਜਾਂਚ ਲਈ ਪਹੁੰਚੀ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਮੰਦਰ ਵਿੱਚ ਲਗਾਏ ਹਲ ਤੋਂ ਲੱਗੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਕਰੀਬ 10 ਮਿੰਟ ਵਿੱਚ ਮੌਕੇ ਤੇ ਪਹੁੰਚ ਗਈਆਂ। ਅਗਲੇ 20 ਮਿੰਟਾਂ ਵਿੱਚ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਅਤੁਲ ਸੂਦ ਦੀ ਮੌਤ ਹੋ ਚੁੱਕੀ ਸੀ। ਬੇਹੋਸ਼ ਪਈ ਸੂਦ ਦੀ ਪਤਨੀ ਨੂੰ ਉਸ ਦੇ ਮੁਲਾਜ਼ਮ ਨੇ ਬਾਹਰ ਕੱਢਿਆ।
ਘਰ ਦੇ ਅੰਦਰ ਮੌਜੂਦ ਸਿਟੀ ਮੈਡੀਕਲ ਸਟੋਰ ਦੇ ਕਰਮਚਾਰੀ ਗੋਪਾਲ ਨੇ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਅਤੁਲ ਨਾਲ ਕੰਮ ਕਰ ਰਿਹਾ ਹੈ। ਗੋਪਾਲ ਦੇ ਨਾਲ ਉਨ੍ਹਾਂ ਦੇ ਸਾਥੀ ਜਗਦੀਸ਼ ਰਾਮ ਲਾਲ ਅਤੇ ਭਗਤ ਵੀ ਮੌਜੂਦ ਸਨ। ਰਾਤ 11 ਵਜੇ ਦੇ ਕਰੀਬ ਰੋਜ਼ਾਨਾ ਦੀ ਤਰ੍ਹਾਂ ਸਾਰੇ ਸੌਂ ਗਏ। ਉਹ ਗਰਾਊਂਡ ਫਲੋਰ ਤੇ ਸੀ ਅਤੇ ਮਾਲਕ ਅਤੁਲ ਤੀਜੀ ਮੰਜ਼ਿਲ ਤੇ ਸੀ। ਕਰਮਚਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਘਰ ਦੇ ਅੰਦਰੋਂ ਧਮਾਕਿਆਂ ਦੀ ਆਵਾਜ਼ ਆਉਣ ਲੱਗੀ। ਜਦੋਂ ਅਸੀਂ ਬਾਹਰ ਆਏ ਤਾਂ ਦੇਖਿਆ ਕਿ ਘਰ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਸੀ।
ਭਗਤ ਅਤੇ ਜਗਦੀਸ਼ ਉਥੋਂ ਚਲੇ ਗਏ ਜਦਕਿ ਰਾਮਲਾਲ ਉਥੇ ਹੀ ਫਸਿਆ ਹੋਇਆ ਸੀ। ਜਿਸ ਨੂੰ ਕਿਸੇ ਤਰ੍ਹਾਂ ਪੌੜੀਆਂ ਰਾਹੀਂ ਬਾਹਰ ਕੱਢਿਆ ਗਿਆ। ਅੱਗ ਬੁਝਾਉਣ ਤੋਂ ਬਾਅਦ ਜਦੋਂ ਫਾਇਰ ਬ੍ਰਿਗੇਡ ਦੀ ਟੀਮ ਘਰ ਦੇ ਬਾਥਰੂਮ ਵਿੱਚ ਪਹੁੰਚੀ ਤਾਂ ਉੱਥੋਂ ਅਤੁਲ ਦੀ ਲਾਸ਼ ਬਰਾਮਦ ਹੋਈ। ਮੁੱਢਲੀ ਜਾਂਚ ਵਿੱਚ ਅਤੁਲ ਦੀ ਮੌਤ ਦਾ ਕਾਰਨ ਸਾਹ ਘੁੱਟਣਾ ਲੱਗ ਰਿਹਾ ਸੀ। ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਫਾਇਰ ਵਿਭਾਗ ਦੀ ਟੀਮ ਅੱਗ ਬੁਝਾ ਰਹੀ ਸੀ ਤਾਂ ਸ਼ੀਸ਼ੇ ਦਾ ਇੱਕ ਹਿੱਸਾ ਟੁੱਟ ਕੇ ਫਾਇਰ ਬ੍ਰਿਗੇਡ ਮੁਲਾਜ਼ਮ ਪ੍ਰਭਜੋਤ ਸਿੰਘ ਦੇ ਹੱਥ ਤੇ ਜਾ ਡਿੱਗਿਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ।
National
ਡਿਜੀਟਲ ਅਰੈਸਟ ਕਰਕੇ ਖਾਤੇ ਵਿੱਚੋਂ ਉਡਾਏ 10 ਕਰੋੜ
ਨਵੀਂ ਦਿੱਲੀ, 15 ਨਵੰਬਰ (ਸ.ਬ.) ਦਿੱਲੀ ਦੇ ਰੋਹਿਣੀ ਵਿਚ ਇੱਕ ਸੇਵਾਮੁਕਤ 70 ਸਾਲਾ ਇੰਜੀਨੀਅਰ ਨੂੰ ਸਾਈਬਰ ਧੋਖਾਧੜੀ ਵਿੱਚ ਫਸਾ ਕੇ 10 ਕਰੋੜ 30 ਲੱਖ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਕਈ ਕੰਪਨੀਆਂ ਵਿੱਚ ਉੱਚ ਅਹੁਦਿਆਂ ਤੇ ਚੁੱਕਿਆ ਹੈ। ਉਸ ਦੇ ਨਾਮ ਤੇ ਇੱਕ ਕੋਰੀਅਰ ਹੋਣ ਦੇ ਬਾਰੇ ਵਿੱਚ ਠੱਗਾਂ ਵੱਲੋਂ ਇੱਕ ਫੋਨ ਆਇਆ ਸੀ। ਜਿਵੇਂ ਹੀ ਪੀੜਤ ਨੇ ਕਾਲ ਅਟੈਂਡ ਕੀਤੀ ਉਨ੍ਹਾਂ ਵੱਲੋਂ ਨਿੱਜੀ ਜਾਣਕਾਰੀ ਪੁੱਛਣ ਤੋਂ ਬਾਅਦ ਉਸਨੂੰ ਧਮਕੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਤਾਈਵਾਨ ਤੋਂ ਪਾਬੰਦੀਸ਼ੁਦਾ ਦਵਾਈਆਂ ਦਾ ਇੱਕ ਪਾਰਸਲ ਉਸਦੇ ਨਾਮ ਤੇ ਪਹੁੰਚਿਆ ਹੈ, ਜਿਸ ਸਬੰਧੀ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।
ਇਸ ਤੋਂ ਇਲਾਵਾ ਠੱਗਾਂ ਨੇ ਪੀੜਤ ਨੂੰ ਧਮਕਾਉਂਦਿਆਂ ਉਸਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਮੋਬਾਈਲ ਜਾਂ ਲੈਪਟਾਪ ਦੇ ਕੈਮਰੇ ਦੇ ਸਾਹਮਣੇ ਬੈਠਣ ਲਈ ਕਿਹਾ। ਠੱਗ ਨੇ ਆਪਣੇ ਆਪ ਨੂੰ ਮੁੰਬਈ ਪੁਲੀਸ ਦੇ ਅਧਿਕਾਰੀ ਵਜੋਂ ਦਰਸਾਉਂਦੇ ਹੋਏ ਪੀੜਤ ਨਾਲ ਗੱਲ ਕੀਤੀ ਅਤੇ ਉਸਦੀ ਮਦਦ ਕਰਨ ਦੇ ਨਾਮ ਤੇ ਪੀੜਤ ਦੇ ਬੈਂਕ ਖਾਤੇ ਵਿੱਚੋਂ 10 ਕਰੋੜ 30 ਲੱਖ ਰੁਪਏ ਜਮ੍ਹਾ ਕਰਵਾਏ, ਜੋ ਕਿ ਠੱਗਾਂ ਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ।
ਜਿਸ ਉਪਰੰਤ ਵੱਡੀ ਧੋਖਾਧੜੀ ਦਾ ਅਹਿਸਾਸ ਹੋਣ ਤੇ ਪੀੜਤ ਨੇ ਮਦਦ ਲਈ ਪੁਲੀਸ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਮਾਮਲਾ ਸਾਈਬਰ ਟੀਮ ਨੂੰ ਸੌਂਪ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਾਈਬਰ ਟੀਮ ਨੇ ਹੁਣ ਤੱਕ 60 ਲੱਖ ਰੁਪਏ ਦੀ ਰਕਮ ਫਰੀਜ਼ ਕਰ ਲਈ ਹੈ, ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
National
ਕਾਂਗਰਸ ਦੇ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਨਵੀਂ ਦਿੱਲੀ, 15 ਨਵੰਬਰ (ਸ.ਬ.) ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਵੀਰ ਸਿੰਘ ਧੀਂਗਾਨ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰ ਸਿੰਘ ਦਾ ਪਾਰਟੀ ਦਾ ਪਟਕਾ ਤੇ ਟੋਪੀ ਪਾ ਕੇ ਸਵਾਗਤ ਕੀਤਾ। ਸੀਮਾਪੁਰੀ ਤੋਂ ਵਿਧਾਇਕ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਸੀਟ ਤੋਂ ਆਪ ਵਿਧਾਇਕ ਰਹੇ ਰਾਜੇਂਦਰ ਪਾਲ ਗੌਤਮ ਕੁਝ ਸਮਾਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਅਰਵਿੰਦ ਕੇਜਰੀਵਾਲ ਨੇ ਕਾਂਗਰਸੀ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਜਿਸ ਵਿੱਚ ਉਹਨਾਂ ਕਿਹਾ ਕਿ ਵੀਰ ਸਿੰਘ ਧੀਂਗਾਨ ਜੀ ਪਿਛਲੇ ਕਈ ਸਾਲਾਂ ਤੋਂ ਜਨਤਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਦਲਿਤਾਂ ਦੇ ਵਿਕਾਸ ਲਈ ਸਾਡੇ ਕੰਮ ਨੂੰ ਬਹੁਤ ਮਜ਼ਬੂਤੀ ਮਿਲੇਗੀ। ਸਾਬਕਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਧੀਂਗਾਨ ਜੀ ਨੇ ਸੀਮਾਪੁਰੀ ਖੇਤਰ ਵਿੱਚ ਬਹੁਤ ਕੰਮ ਕੀਤੇ ਅਤੇ ਅੱਜ ਅਸੀਂ ਸੀਮਾਪੁਰੀ ਦੇ ਭਵਿੱਖ ਦੇ ਵਿਧਾਇਕ ਨੂੰ ਆਪ ਵਿੱਚ ਸ਼ਾਮਲ ਕਰ ਰਹੇ ਹਾਂ। ਅੱਜ ਦਿੱਲੀ ਦੀ ਪੂਰੀ ਜਨਤਾ ਆਪ ਨਾਲ ਖੜ੍ਹੀ ਹੈ ਅਤੇ ਹੋਰ ਪਾਰਟੀਆਂ ਦੇ ਚੰਗੇ ਆਗੂ ਸਾਡੇ ਨਾਲ ਜੁੜ ਰਹੇ ਹਨ। ਇਹ ਦੱਸਦਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਰਹੀ ਹੈ।
ਕਾਂਗਰਸ ਛੱਡਣ ਵਾਲੇ ਵੀਰ ਸਿੰਘ ਧੀਂਗਾਨ ਨੇ ਕਿਹਾ ਕਿ ਅੱਜ ਮੈਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਛੱਡ ਕੇ ਆਪ ਦੀ ਮੈਂਬਰਸ਼ਿਪ ਲੈ ਰਿਹਾ ਹਾਂ। ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਦਲਿਤਾਂ ਅਤੇ ਪਛੜੇ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਅੱਜ ਤੋਂ ਮੈਂ ਆਪ ਦਾ ਮੈਂਬਰ ਬਣ ਕੇ ਜਨਤਾ ਦੀ ਸੇਵਾ ਕਰਾਂਗਾ।
National
ਡਿਪਟੀ ਕਲੈਕਟਰ ਤੇ ਜਬਰ ਜਨਾਹ ਦੇ ਦੋਸ਼ ਵਿੱਚ ਮਾਮਲਾ ਦਰਜ
ਰਾਜਗੜ੍ਹ, 15 ਨਵੰਬਰ (ਸ.ਬ.) ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਪੁਲੀਸ ਨੇ ਭੋਪਾਲ ਦੇ ਇਕ ਡਿਪਟੀ ਕਲੈਕਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਇਕ ਸਰਕਾਰੀ ਮਹਿਲਾ ਕਰਮਚਾਰੀ ਨੇ ਅਧਿਕਾਰੀ ਤੇ ਉਸ ਨਾਲ ਵਿਆਹ ਕਰਵਾਉਣ ਦੇ ਬਹਾਨੇ ਵਾਰ-ਵਾਰ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ।
ਅਧਿਕਾਰੀ ਨੇ ਔਰਤ ਦੀ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਰਾਜੇਸ਼ ਸੋਰਤੇ ਦੇ ਕਥਿਤ ਤੌਰ ਤੇ ਸ਼ਿਕਾਇਤਕਰਤਾ ਨਾਲ ਨਜ਼ਦੀਕੀ ਸਬੰਧ ਬਣ ਗਏ, ਜਦੋਂ ਉਹ 2022 ਵਿੱਚ ਰਾਜਗੜ੍ਹ ਜ਼ਿਲ੍ਹੇ ਦੇ ਪਚੌਰ ਵਿੱਚ ਤਹਿਸੀਲਦਾਰ ਸੀ। ਉਦੋਂ ਤੋਂ ਉਸ ਨੇ ਵੱਖ-ਵੱਖ ਥਾਵਾਂ ਤੇ ਉਸ ਦਾ ਕਥਿਤ ਤੌਰ ਤੇ ਜਿਨਸੀ ਸ਼ੋਸ਼ਣ ਕੀਤਾ। ਸਾਰੰਗਪੁਰ ਦੇ ਉਪ ਮੰਡਲ ਅਧਿਕਾਰੀ ਅਰਵਿੰਦ ਸਿੰਘ ਨੇ ਪੀਟੀਆਈ ਨੂੰ ਦੱਸਿਆ ਕਿ ਭਾਰਤੀ ਨਿਆ ਸੰਹਿਤਾ ਦੇ ਲਾਗੂ ਹੋਣ ਤੋਂ ਪਹਿਲਾਂ 2022 ਵਿੱਚ ਕਥਿਤ ਅਪਰਾਧ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਪਾਚੌਰ ਪੁਲੀਸ ਨੇ ਬੀਤੇ ਦਿਨ ਸੋਰਟੇ ਵਿਰੁੱਧ ਭਾਰਤੀ ਦੰਡਾਵਲੀ ਦੇ ਤਹਿਤ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਸੀ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੇ ਦਾਅਵੇ ਦਾ ਸਮਰਥਨ ਕਰਨ ਲਈ ਇੱਕ ਵੀਡੀਓ ਸਾਂਝਾ ਕੀਤਾ ਸੀ। ਅਧਿਕਾਰੀ ਨੇ ਕਿਹਾ ਕਿ ਅਸੀਂ ਸੋਰਤੇ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਟੀਮ ਬਣਾਈ ਹੈ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
Mohali2 months ago
ਐਮ ਪੀ ਸੀ ਏ ਦਾ ਵਫਦ ਨਵ ਨਿਯੁਕਤ ਅਸਟੇਟ ਅਫਸਰਾਂ ਨੂੰ ਮਿਲਿਆ
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
-
Editorial2 months ago
ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
International1 month ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
Editorial2 months ago
ਲੋਕਾਂ ਨੂੰ ਇੰਟਰਨੈਟ ਤੇ ਘਟੀਆ ਅਤੇ ਨਕਲੀ ਸਾਮਾਨ ਵੇਚਣ ਵਾਲੇ ਠੱਗਾਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ