Mohali
ਫੇਜ਼ 4 ਦੇ ਵਸਨੀਕ ਨਿਗਮ ਵੱਲੋਂ ਸਮੇਂ ਤੇ ਕੂੜਾ ਨਾ ਚੁੱਕੇ ਜਾਣ ਕਾਰਨ ਪਰੇਸ਼ਾਨ
ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਹੁੰਦਾ ਹੈ ਭਾਰੀ ਪ੍ਰਦੂਸ਼ਨ
ਐਸ ਏ ਐਸ ਨਗਰ, 15 ਨਵੰਬਰ (ਸ.ਬ.) ਸਥਾਨਕ ਫੇਜ਼ 4 ਵਿੱਚ ਮਦਨਪੁਰ ਚੌਂਕ ਦੇ ਨਾਲ ਲੱਗਦੇ ਪਾਰਕ ਨੰਬਰ 24 ਵਿੱਚ ਅਣਪਛਾਤੇ ਲੋਕਾਂ ਵਲੋਂ ਕੂੜਾ ਸੁੱਟੇ ਜਾਣ ਅਤੇ ਨਗਰ ਨਿਗਮ ਵਲੋਂ ਇਸ ਕੂੜੇ ਦੀ ਸਫਾਈ ਨਾ ਕਰਵਾਏ ਜਾਣ ਕਾਰਨ ਇਸ ਖੇਤਰ ਦੇ ਵਸਨੀਕ ਪਰੇਸ਼ਾਨ ਹਨ। ਇਸ ਥਾਂ ਤੇ ਇਕੱਠੇ ਹੋਣ ਵਾਲੇ ਨੂੰ ਕੋਈ ਨਾ ਕੋਈ ਅੱਗ ਲਗਾ ਦਿੰਦਾ ਹੈ ਜਿਸ ਕਾਰਨ ਇੱਥੇ ਭਾਰੀ ਪ੍ਰਦੂਸ਼ਨ ਫੈਲਦਾ ਹੈ।
ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸz ਐਚ ਐਸ ਕੰਵਲ, ਸੀਨੀਅਰ ਮੀਤ ਪ੍ਰਧਾਨ ਸ੍ਰੀ ਕਰਨ ਜੌਹਰ, ਕੋਠੀ ਨੰਬਰ 722 ਦੇ ਵਸਨੀਕ ਸ੍ਰੀ ਵੀ ਕੇ ਸ਼ਰਮਾ ਨੇ ਕਿਹਾ ਕਿ ਇਸ ਥਾਂ ਤੇ ਪਹਿਲਾਂ ਨਿਗਮ ਵਲੋਂ ਕੂੜਾਦਾਨ ਰੱਖਿਆ ਗਿਆ ਸੀ ਜਿਸਨੂੰ ਬਾਅਦ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਚੁਕਵਾ ਦਿੱਤਾ ਗਿਆ ਸੀ ਪਰੰਤੂ ਹੁਣ ਵੀ ਲੋਕ ਇੱਥੇ ਆਪਣੇ ਘਰਾਂ ਦਾ ਕੂੜਾ ਸੁੱਟ ਜਾਂਦੇ ਹਨ ਅਤੇ ਬਾਅਦ ਵਿੱਚ ਨਗਰ ਨਿਗਮ ਵਲੋਂ ਕੂੜੇ ਦੀ ਨਿਕਾਸੀ ਨਾ ਕਰਵਾਏ ਜਾਣ ਕਾਰਨ ਇਹ ਬਦਬੂ ਮਾਰਨ ਲੱਗ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਇਲਾਕਾ ਕੌਂਸਲਰ ਨੂੰ ਵਾਰ ਵਾਰ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਫਿਰ ਕੋਈ ਨਾ ਕੋਈ ਵਿਅਕਤੀ ਇਸ ਕੂੜੇ ਨੂੰ ਅੱਗ ਲਗਾ ਦਿੰਦਾ ਹੈ। ਉਹਨਾਂ ਮੰਗ ਕੀਤੀ ਕਿ ਇਸ ਥਾਂ ਦੀ ਸਫਾਈ ਕਰਵਾਈ ਜਾਵੇ ਅਤੇ ਇੱਥੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੀਤੇ ਜਾਣ।
ਸੰਪਰਕ ਕਰਨ ਤੇ ਵਾਰਡ ਦੀ ਕੌਂਸਲਰ ਰੁਪਿੰਦਰ ਕੌਰ ਨੇ ਮੰਨਿਆ ਕਿ ਇਸ ਥਾਂ ਤੇ ਕੂੜੇ ਦੀ ਸਮੱਸਿਆ ਹੈ। ਉਹਨਾਂ ਕਿਹਾ ਕਿ ਦੋ ਦਿਨ ਪਹਿਲਾਂ ਵੀ ਇਸ ਥਾਂ ਤੋਂ ਕੂੜੇ ਦੀਆਂ ਤਿੰਨ ਟਰਾਲੀਆਂ ਚੁਕਵਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਵਸਨੀਕਾਂ ਵਲੋਂ ਆਪਣੇ ਘਰਾਂ ਦੇ ਬਾਹਰ ਲੱਗੀਆਂ ਵਾੜਾਂ ਅਤੇ ਪੇੜਾਂ ਦੀ ਛੰਗਈ ਦਾ ਕੂੜਾ ਵੀ ਇੱਥੇ ਸੁਟ ਦਿੱਤਾ ਜਾਂਦਾ ਹੈ ਅਤੇ ਇਸ ਕਾਰਨ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਦੀ ਸ੍ਰੀ ਵੀ ਕੇ ਸ਼ਰਮਾ ਨਾਲ ਗੱਲ ਵੀ ਹੋਈ ਸੀ ਅਤੇ ਉਹਨਾਂ ਨੇ ਸੈਨੇਟਰੀ ਇੰਪੈਕਟਰ ਨੂੰ ਇੱਥੇ ਕੂੜਾ ਸੁੱਟਣ ਵਾਲਿਆਂ ਦੇ ਚਾਲਾਨ ਕੱਟਣ ਲਈ ਵੀ ਕਿਹਾ ਹੈ। ਉਹਨਾਂ ਕਿਹਾ ਕਿ ਅੱਜ ਛੁੱਟੀ ਹੋਣ ਕਾਰਨ ਭਲਕੇ ਇੱਥੇ ਸਫਾਈ ਕਰਵਾ ਦਿੱਤੀ ਜਾਵੇਗੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
