Mohali
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਵੱਖ ਵੱਖ ਗੁਰੂਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ
ਐਸ ਏ ਐਸ ਨਗਰ, 15 ਨਵੰਬਰ (ਸ.ਬ.) ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਐਸ ਏ ਐਸ ਨਗਰ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ ਵੱਖ ਗੁਰੂਦੁਆਰਾ ਸਾਹਿਬਾਨ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਆਯੋਜਿਤ ਕੀਤੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰਧਾਮਾਂ ਨੂੰ ਫੁੱਲਾਂ ਅਤੇ ਬਿਜਲਈ ਲੜੀਆਂ ਦੇ ਨਾਲ ਨਾਲ ਹੋਰ ਸਜਾਵਟੀ ਸਮਾਨ ਨਾਲ ਬਹੁਤ ਸੋਹਣੇ ਢੰਗਾਂ ਨਾਲ ਸਜਾਇਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼ 3, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼ 7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 70, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼ 3 ਬੀ 1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼ 8, ਗੁਰਦੁਆਰਾ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਫੇਜ਼ 9, ਗੁਰਦੁਆਰਾ ਸ੍ਰੀ ਗੁਰੂ ਹਰਚਰਨਕਮਲ ਸਾਹਿਬ ਫੇਜ਼ 10, ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਫੇਜ਼ 10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼ 1 ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ਵਿੱਚ ਅੱਜ ਅੰਮ੍ਰਿਤ ਵੇਲੇ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਪੁਜਣੇ ਆਰੰਭ ਹੋ ਗਏ ਸਨ ਅਤੇ ਸਾਰਾ ਦਿਨ ਵੱਖ ਵੱਖ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਸੰਗਤ ਗੁਰਦੁਆਰਿਆਂ ਵਿੱਚ ਸਿਰ ਨਿਵਾਉਣ ਲਈ ਪੁੱਜਦੀ ਰਹੀ।
ਇਸ ਮੌਕੇ ਵੱਖ ਵੱਖ ਗੁਰਧਾਮਾਂ ਵਿੱਚ ਸਜਾਏ ਗਏ ਵਿਸ਼ੇਸ ਧਾਰਮਿਕ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿਤੀ ਅਤੇ ਵੱਖ ਵੱਖ ਰਾਗੀ, ਢਾਡੀ ਜਥਿਆਂ, ਕਵੀਸ਼ਰਾਂ, ਕਥਾ ਵਾਚਕਾਂ, ਵਿਚਾਰਕਾਂ ਵਲੋਂ ਸੰਗਤਾਂ ਨੂੰ ਕੀਰਤਨ, ਵਾਰਾਂ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਦੌਰਾਨ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 555ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਜਿੰਦਰ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ, ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਜਸਵੀਰ ਸਿੰਘ ਲੁਧਿਆਣੇ ਵਾਲੇ, ਭਾਈ ਨਰਿੰਦਰ ਸਿੰਘ ਬੁੱਢਾ ਦਲ ਵਾਲੇ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਲਖਵਿੰਦਰ ਸਿੰਘ ਅੰਮਿਤਸਰ ਵਾਲੇ, ਭਾਈ ਪ੍ਰਿਤਪਾਲ ਸਿੰਘ ਗੁ ਦੁੱਖ ਨਿਵਾਰਨ ਸਾਹਿਬ ਪਟਿਆਲੇ ਵਾਲੇ, ਭਾਈ ਸੁਰਿੰਦਰ ਸਿੰਘ ਦੇ ਜੱਥਿਆਂ ਤੋ ਇਲਾਗਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ ਗਿਆ।
ਇਸ ਮੌਕੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਗੁਰੁਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਡਾ: ਆਇਨਾ ਗਿੱਲ ਅਤੇ ਸਟੂਡੀਓ ਆਫ਼ ਸਮਾਈਲਜ਼ ਵੱਲੋਂ ਇੱਕ ਮੈਗਾ ਸਿਹਤ ਕੈਂਪ ਲਗਾਇਆ ਗਿਆ ਜਿਸ ਦੌਰਾਨ ਵੱਖ ਵੱਖ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਜਾਂਚ ਕੀਤੀ ਗਈ। ਆਯੋਜਕਾਂ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ 800 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
