Mohali
ਰਾਮਗੜ੍ਹੀਆ ਭਵਨ ਵਿਖੇ ਆਯੁਰਵੈਦਿਕ ਖੀਰ ਦਾ ਕੈਂਪ ਲਗਾਇਆ
ਐਸ ਏ ਐਸ ਨਗਰ, 16 ਨਵੰਬਰ (ਸ.ਬ.) ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਧੂਰੀ ਦੇ ਵੈਦਾਂ ਵਲੋਂ ਰਾਮਗੜ੍ਹੀਆ ਸਭਾ ਫੇਜ਼ 3 ਬੀ 1 ਮੁਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਆਯੁਰਵੈਦਿਕ ਖੀਰ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਤ ਗੋਬਿੰਦ ਦਾਸ ਆਯੁਰਵੈਦਿਕ ਸੇਵਾ ਸੰਸਥਾ ਵਲੋਂ ਕੱਤਕ ਦੀ ਪੂਰਨਮਾਸੀ ਦੇ ਚੰਦਰਮਾ ਦੀਆਂ ਵਿਸ਼ੇਸ਼ ਗੁਣਕਾਰੀ ਕਿਰਨਾ ਵਿੱਚ ਜੜੀਆਂ ਬੂਟੀਆਂ ਦੇ ਸੁਮੇਲ ਨਾਲ ਤਿਆਰ ਕੀਤੀ ਖੀਰ ਛਕਾਈ ਗਈ।
ਸੰਸਥਾ ਦੇ ਮੁੱਖੀ ਵੈਦ ਚਰਨ ਕਮਲ ਸਿੰਘ ਧੂਰੀ ਨੇ ਦੱਸਿਆ ਕਿ ਇਹ ਖੀਰ ਸਾਹ-ਦਮਾ, ਨਜ਼ਲਾ, ਅਲਰਜੀ ਦੇ ਮਰੀਜਾਂ ਲਈ ਬਹੁਤ ਹੀ ਗੁਣਕਾਰੀ ਹੈ। ਉਨ੍ਹਾਂ ਦੱਸਿਆ ਕਿ 1970 ਤੋਂ ਲਗਾਤਾਰ ਹਰ ਸਾਲ ਇਸ ਖੀਰ ਦਾ ਕੈਂਪ ਵੱਖ ਵੱਖ ਥਾਵਾਂ ਤੇ ਬਿਲਕੁੱਲ ਮੁਫ਼ਤ ਲਗਾਇਆ ਜਾਂਦਾ ਰਿਹਾ ਹੈੈ, ਜਿਸਦਾ ਲਾਭ ਹਜਾਰਾਂ ਮਰੀਜ ਲੈ ਚੁੱਕੇ ਹਨ।
ਸਭਾ ਦੇ ਜਨਰਲ ਸਕੱਤਰ ਸ. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਮੌਕੇ ਵੈਦ ਚਰਨ ਕਮਲ ਸਿੰਘ ਅਤੇ ਡਾ: ਸੋਨੀਆ ਸਿੰਗਲਾ ਏ ਐਮ ਓ ਨੇ ਕੈਂਪ ਵਿੱਚ ਆਈਆਂ ਸੰਗਤਾ ਨੂੰ ਆਯੁਰਵੇਦ ਖੀਰ ਦੀ ਵਿਧੀ ਵਿਧਾਨ ਬਾਰੇ ਅਤੇ ਘਰੇਲੂ ਇਲਾਜ ਬਾਰੇ ਜਾਣਕਾਰੀ ਦਿੱਤੀ। ਰਾਮਗੜ੍ਹੀਆ ਭਵਨ ਦੇ ਪ੍ਰਧਾਨ ਸ. ਸੁਰਤ ਸਿੰਘ ਕਲਸੀ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
ਕੈਂਪ ਦੌਰਾਨ ਉਮੜਿਆ ਖੂਨਦਾਨੀਆਂ ਦਾ ਹਜੂਮ, ਡੇਢ ਹਜਾਰ ਦੇ ਕਰੀਬ ਵਿਅਕਤੀਆਂ ਵੱਲੋਂ ਖੂਨਦਾਨ
ਐਸ ਏ ਐਸ ਨਗਰ, 3 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਪਾਰਸ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜਾਂ ਨਾਲ ਕੀਤੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ, ਬਾਬਾ ਬੰਤਾ ਸਿੰਘ ਭਾਈ ਬਿੱਧੀ ਚੰਦ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ, ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ, ਭਾਈ ਅਮਰਜੀਤ ਸਿੰਘ ਖਾਲਸਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਅੰਦਰੋਂ ਵਿਸ਼ੇਸ਼ ਰੂਪ ਨਾਲ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਹਜਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਕਈ ਤਰ੍ਹਾਂ ਦੀਆਂ ਮਿਠਾਈਆਂ, ਪਕਵਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਪ੍ਰਬੰਧਕਾਂ ਵਲੋਂ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦੌਰਾਨ 2 ਦਿਨਾਂ ਅੱਖਾਂ ਦੇ ਚੈੱਕਅੱਪ ਅਤੇ ਫਰੀ ਆਪਰੇਸ਼ਨ ਕੈਂਪ ਵਿੱਚ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ, ਲੋੜਵੰਦ ਮਰੀਜਾਂ ਦੇ ਅੱਖਾਂ ਦੇ ਆਪਰੇਸ਼ਨ ਪ੍ਰਬੰਧਕ ਕਮੇਟੀ ਵਲੋ ਕਰਵਾਏ ਜਾਣਗੇ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖੀ ਸ ਹਰਜਿੰਦਰ ਸਿੰਘ ਅਤੇ ਸ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਪੀ ਜੀ ਆਈ, ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੁਹਾਲੀ, ਸਿਵਲ ਹਸਪਤਾਲ ਖਰੜ, ਮੈਕਸ ਹਸਪਤਾਲ ਮੁਹਾਲੀ ਅਤੇ ਆਈ ਵੀ ਵਾਈ ਹਸਪਤਾਲ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ। ਇਸ ਦੌਰਾਨ ਖੂਨਦਾਨ ਲਈ ਸ਼ਰਧਾਲੂਆਂ ਦਾ ਹਜੂਮ ਉਮੜਿਆ ਹੋਇਆ ਸੀ ਅਤੇ ਉਹਨਾਂ ਵਿੱਚ ਖੂਨਦਾਨ ਕਰਨ ਲਈ ਬਹੁਤ ਜਿਆਦਾ ਉਤਸ਼ਾਹ ਵੇਖਿਆ ਗਿਆ। ਖਬਰ ਲਿਖੇ ਜਾਣ ਤਕ 1150 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਜਾ ਚੁੱਕਿਆ ਸੀ ਅਤੇ ਇਹ ਗਿਣਤੀ 1500 ਤੋਂ ਪਾਰ ਹੋਣ ਦੀ ਉਮੀਦ ਸੀ।
ਇਸ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨੀਆਂ ਨੂੰ ਹਰ ਵਾਰ ਦੀ ਤਰ੍ਹਾਂ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਸੰਤ, ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਇਸ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ। ਭਾਈ ਜਗਮੋਹਣ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਸ ਪਰਵਿੰਦਰ ਸਿੰਘ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਖੂਨਦਾਨੀਆਂ, ਡਾਕਟਰਾਂ ਅਤੇ ਆਏ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
Mohali
5 ਦਸੰਬਰ ਨੂੰ ਬੰਦ ਰਹੇਗੀ ਘਨੌਰ ਦੀ ਬਿਜਲੀ ਸਪਲਾਈ
ਘਨੌਰ, 3 ਦਸੰਬਰ (ਅਭਿਸ਼ੇਕ ਸੂਦ) ਘਨੌਰ ਦੀ ਬਿਜਲੀ ਸਪਲਾਈ 5 ਦਸੰਬਰ ਨੂੰ ਪ੍ਰਭਾਵਿਤ ਰਹੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 5 ਦਸੰਬਰ ਨੂੰ 6 ਕੇ.ਵੀ ਲਾਈਨਾਂ ਦੀ ਮੁਰੰਮਤ ਕਾਰਨ 66 ਕੇ.ਵੀ. ਗਰੀਡ ਘਨੌਰ ਅਤੇ 66 ਕੇ.ਵੀ. ਗਰੀਡ ਲੋਹਸਿੰਬਲੀ ਤੋਂ ਚਲਦੀ ਘਰਾਂ, ਮੋਟਰਾਂ ਅਤੇ ਇੰਡਸਟਰੀ ਦੀ ਬਿਜਲੀ ਸਪਲਾਈ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
Mohali
ਨਗਰ ਨਿਗਮ ਦੇ ਕਮਿਸ਼ਨਰ ਨੇ 3 ਸੜਕਾਂ ਦੀ ਕੁਆਲਿਟੀ ਦੀ ਅਚਨਚੇਤ ਜਾਂਚ ਕੀਤੀ
ਸੈਂਪਲ ਭਰਵਾ ਕੇ ਜਾਂਚ ਲਈ ਭੇਜੇ, ਸਮੇਂ ਸਮੇਂ ਸਿਰ ਚੱਲਦੇ ਕੰਮਾਂ ਦੀ ਹੋਵੇਗੀ ਜਾਂਚ: ਕਮਿਸ਼ਨਰ ਟੀ ਬੈਨਿਥ
ਐਸ ਏ ਐਸ ਨਗਰ, 3 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਕੁਝ ਸੜਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਕੁਆਲਿਟੀ ਦੀ ਜਾਂਚ ਕਰਵਾਉਣ ਲਈ ਸੈਂਪਲ ਭਰਵਾਏ ਗਏ।
ਇਸ ਮੌਕੇ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਸੈਕਟਰ-67 ਦੀ ਮਾਰਕੀਟ ਅਤੇ ਸੈਕਟਰ-66 ਬੀ ਵਾਲੀ ਸੜਕ (ਸੋਹਾਣਾ ਦੇ ਪੁਰਾਣੇ ਥਾਣੇ ਦੇ ਸਾਹਮਣੇ) ਅਤੇ ਫੇਜ਼-11 ਵਾਰਡ ਨੰਬਰ-21 ਦੀਆਂ ਸੜਕਾਂ ਦੇ ਸੈਂਪਲ ਭਰਵਾ ਕੇ ਜਾਂਚ ਲਈ ਭੇਜੇ ਗਏ ਹਨ।
ਉਹਨਾਂ ਕਿਹਾ ਕਿ ਇਹ ਰੂਟੀਨ ਜਾਂਚ ਕੀਤੀ ਗਈ ਹੈ ਅਤੇ ਚੱਲ ਰਹੇ ਕੰਮਾਂ ਦੀ ਇਸੇ ਤਰ੍ਹਾਂ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇਗੀ। ਕਮਿਸ਼ਨਰ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਚੱਲ ਰਹੇ ਕੰਮਾਂ ਨੂੰ ਨਿਰਧਾਰਿਤ ਸਪੈਸੀਫਿਕੇਸ਼ਨ ਅਨੁਸਾਰ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਸ੍ਰੀ ਬੈਨਿਥ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਲਏ ਗਏ ਸੈਂਪਲ ਫੇਲ ਹੁੰਦੇ ਹਨ ਤਾਂ ਜਿੰਮੇਵਾਰ ਠੇਕੇਦਾਰ ਦੇ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੀਫ ਇੰਜੀਨੀਅਰ ਨਰੇਸ਼ ਬੱਤਾ, ਐਕਸੀਅਨ ਕਮਲਦੀਪ ਸਿੰਘ, ਐਸ.ਡੀ.ਓ ਧਰਮਿੰਦਰ ਅਤੇ ਹੋਰ ਅਧਿਕਾਰੀ ਵੀ ਉਨਾਂ ਦੇ ਨਾਲ ਹਾਜ਼ਰ ਸਨ।
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
National2 months ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
National2 months ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
National2 months ago
ਬਾਬਾ ਸਿੱਦੀਕੀ ਕਤਲ ਮਾਮਲੇ ਵਿੱਚ ਮੁੰਬਈ ਪੁਲੀਸ ਵੱਲੋਂ ਤੀਜੇ ਸ਼ੂਟਰ ਦੀ ਭਾਲ ਲਈ ਹੋਰਨਾਂ ਸੂਬਿਆਂ ਵਿਚ ਛਾਪੇਮਾਰੀ
-
Mohali1 month ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Mohali1 month ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ