Mohali
ਸ਼ੈਮਰਾਕ ਸਕੂਲ ਦੇ ਸਥਾਪਨਾ ਦਿਵਸ ਸਮਾਗਮ ਦੀ ਸ਼ੁਰੂਆਤ

ਐਸ ਏ ਐਸ ਨਗਰ, 16 ਨਵੰਬਰ (ਸ.ਬ.) ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਮੁਹਾਲੀ ਦਾ ਪੰਜ ਰੋਜਾ ਸਾਲਾਨਾ ਸਮਾਗਮ ਅੱਜ ਆਰੰਭ ਹੋਇਆ। ਸਮਾਗਮ ਵਿੱਚ ਪਹਿਲੇ ਦਿਨ ਜੂਨੀਅਰ ਸੈਕਸ਼ਨ ਦੇ ਛੋਟੇ ਛੋਟੇ ਵਿਦਿਆਰਥੀਆਂ ਵਲੋਂ ਪੇਸ਼ਕਾਰੀਆਂ ਦਿੱਤੀਆਂ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਰਾਜਾਂ ਦੇ ਲੋਕ ਨ੍ਰਿਤ ਪੇਸ਼ ਕੀਤੇ। ਇਸ ਦੇ ਇਲਾਵਾ ਫ਼ਿਲਮੀ ਧੁਨਾਂ ਤੇ ਨਿੱਕੇ ਨਿੱਕੇ ਬਾਲਾਂ ਦੇ ਸੋਲੋ ਤੇ ਗਰੁੱਪ ਡਾਂਸ ਦੀ ਪੇਸ਼ਕਾਰੀ ਦਿੱਤੀ।
ਸਮਾਗਮ ਦੀ ਸ਼ੁਰੂਆਤ ਚੇਅਰਮੈਨ ਏ ਐੱਸ ਬਾਜਵਾ ਅਤੇ ਐਮ ਡੀ ਕਰਨ ਬਾਜਵਾ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਸਕੂਲ ਦੀਆਂ ਪਿਛਲੇ ਸਾਲ ਦੀਆਂ ਉਪਲਬਧੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਅਗਲੇ ਸਾਲ ਹੋਣ ਵਾਲੀਆਂ ਵਿੱਦਿਅਕ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਦੱਸਿਆ। ਇਸ ਤੋਂ ਬਾਅਦ ਛੋਟੇ ਛੋਟੇ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
Mohali
ਅਣ ਅਧਿਕਾਰਤ ਕਲੋਨੀਆਂ ਦੇ ਪਲਾਟ ਹੋਲਡਰਾਂ ਨੂੰ ਮਿਲੀ ਵੱਡੀ ਰਾਹਤ
ਸਰਕਾਰ ਨੇ ਅਣ ਅਧਿਕਾਰਤ ਕਲੋਨੀਆਂ ਵਿਚ ਪਲਾਟਾਂ ਦੀ ਬਿਨਾ ਐਨਓਸੀ ਤੋਂ ਰਜਿਸਟਰੀ ਕਰਵਾਉਣ ਦਾ ਸਮਾਂ 31 ਅਗਸਤ ਤਕ ਵਧਾਇਆ
ਐਸ ਏ ਐਸ ਨਗਰ, 28 ਫਰਵਰੀ (ਸ.ਬ.) ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਤੋਂ ਬਾਅਦ 31-7-2024 ਤੋਂ ਪਹਿਲਾਂ ਕੱਟੀਆਂ ਹੋਈਆਂ ਅਣ ਅਧਿਕਾਰਤ ਕਲੋਨੀਆਂ ਵਿਚ ਹੋਏ ਐਗਰੀਮੈਂਟ ਤਹਿਤ ਰਜਿਸਟਰੀਆਂ ਕਰਨ ਦੀ ਮਿਤੀ ਨੂੰ 31 ਅਗਸਤ ਤੱਕ ਵਧਾ ਦਿਤਾ ਹੈ। ਇਸ ਨਾਲ ਪੰਜਾਬ ਦੇ ਆਮ ਲੋਕਾਂ ਅਤੇ ਅਣ ਅਧਿਕਾਰਤ ਕਲੋਨੀਆਂ ਵਿਚ ਫਸੇ ਪਏ ਪਲਾਟ ਹੋਲਡਰਾਂ ਨੂੰ ਭਾਰੀ ਰਾਹਤ ਮਿਲੀ ਹੈ। ਪਹਿਲਾਂ ਇਸ ਸੰਬੰਧੀ 28 ਫਰਵਰੀ ਤਕ ਦੀ ਮਿਤੀ ਤੈਅ ਕੀਤੀ ਗਈ ਸੀ।
ਇਸ ਸੰਬੰਧੀ ਪੰਜਾਬ ਸਰਕਾਰ ਨੇ 25-11-2024 ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ 31 ਜੁਲਾਈ 2024 ਤੱਕ ਜੇਕਰ ਕਿਸੇ ਵੀ ਅਣ ਅਧਿਕਾਰਤ ਕਲੋਨੀ ਵਿਚ 500 ਗਜ ਤੱਕ ਦੇ ਪਲਾਟ ਦਾ ਜੇਕਰ ਐਗਰੀਮੈਂਟ ਹੋਇਆ ਹੋਵੇ ਤਾਂ ਇਸਦੀ ਰਜਿਸਟਰੀ ਬਿਨਾ ਐਨਓਸੀ ਤੋਂ ਹੋਵੇਗੀ ਤੇ ਇਸ ਲਈ ਸਰਕਾਰ ਨੇ ਤਾਰੀਖ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤੈਅ ਕੀਤੀ ਸੀ। ਇਨ੍ਹਾਂ ਰਜਿਸਟਰੀਆਂ ਨੂੰ ਕਰਵਾਉਣ ਲਈ ਪੰਜਾਬ ਵਿੱਚ ਮਾਰੋ ਮਾਰੀ ਹੋਈ ਪਈ ਸੀ ਤੇ ਸਾਰੇ ਪੰਜਾਬ ਅੰਦਰ ਇਸਦੀ ਤਾਰੀਖ ਵਧਣ ਦੀ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਸੀ। ਇਸ ਸੰਬੰਧੀ ਸਰਕਾਰ ਵਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ ਹੁਣ ਅਣਅਧਿਕਾਰਤ ਕਲੋਨੀਆਂ ਵਿਚ ਪਏ ਪਲਾਟਾਂ ਦੀਆਂ ਰਜਿਸਟਰੀਆਂ 31-8-2025 ਤੱਕ ਰਜਿਸਟਰੀਆਂ ਹੋ ਸਕਣਗੀਆਂ।
ਲੋਕਾਂ ਨੂੰ ਮਿਲੀ ਵੱਡੀ ਰਾਹਤ : ਵਿਨੀਤ ਵਰਮਾ
ਇਸ ਸੰਬੰਧੀ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮੁਹਾਲੀ ਦੇ ਸੀਨੀਅਰ ਆਪ ਆਗੂ ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਉਹਨਾਂ ਵਲੋਂ ਸਰਕਾਰ ਤਕ ਪਹੁੰਚ ਕਰਕੇ ਰਜਿਸਟ੍ਰੀਆਂ ਦੇ ਸਲਾਟ ਵੀ ਵਧਵਾਏ ਸਨ ਅਤੇ ਇਹ ਮਿਤੀ ਅੱਗੇ ਵਧਾਉਣ ਦੀ ਮੰਗ ਕੀਤੀ ਸੀ ਜਿਸਨੂੰ ਮੰਨ ਕੇ ਮੁੱਖ ਮੰਤਰੀ ਨੇ ਇਹਨਾਂ ਕਾਲੋਨੀਆਂ ਵਿਚਲੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਦੇਰ ਆਏ ਦਰੁਸਤ ਆਏ : ਕੁਲਜੀਤ ਸਿੰਘ ਬੇਦੀ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਇਸ ਸੰਬੰਧੀ ਕਿਹਾ ਕਿ ਸਰਕਾਰ ਵਲੋਂ ਭਾਵੇਂ ਦੇਰ ਨਾਲ ਹੀ ਪਰ ਸਹੀ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਇਸ ਸੰਬੰਧੀ ਸਰਕਾਰ ਨੂੰ ਪੱਤਰ ਭੇਜ ਕੇ ਆਮ ਲੋਕਾਂ ਦੀ ਪਰੇਸ਼ਾਨੀ ਤੋਂ ਜਾਣੂ ਕਰਵਾਉਂਦਿਆਂ ਇਹ ਤਰੀਕ ਵਧਾਉਣ ਦੀ ਮੰਗ ਕੀਤੀ ਗਈ ਸੀ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਸਰਕਾਰ ਨੇ ਭਾਵੇਂ ਦੇਰ ਨਾਲ ਹੀ ਪਰ ਚੰਗਾ ਫੈਸਲਾ ਲਿਆ ਹੈ।
Mohali
ਪੁਲੀਸ ਵੱਲੋਂ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲਾ ਇੱਕ ਵਿਅਕਤੀ ਕਾਬੂ

ਐਸ ਏ ਐਸ ਨਗਰ, 28 ਫਰਵਰੀ (ਸ.ਬ.) ਮੁਹਾਲੀ ਪੁਲੀਸ ਨੇ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰਾਂ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਡੀ ਐਸ ਪੀ ਸਿਟੀ 2 ਸz. ਗਿਰੋਹ ਦੇ ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵਲੋਂ ਐਸ. ਐਸ. ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਥਾਣਾ ਐਰੋਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਸ਼ਨਪ੍ਰੀਤ ਸਰਾਂ ਸਮੇਤ ਐਸ.ਆਈ ਰਾਕੇਸ਼ ਕੁਮਾਰ ਅਤੇ ਹੋਰ ਪੁਲੀਸ ਪਾਰਟੀ ਵਲੋਂ ਦੋ ਝਪਟਮਾਰਾਂ ਜਸਵੀਰ ਸਿੰਘ ਵਾਸੀ ਪਿੰਡ ਮਨੌਲੀ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਮਨੌਲੀ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਬੀਤੀ 25 ਫਰਵਰੀ ਨੂੰ ਏਅਰਪੋਰਟ ਚੌਂਕ ਵਿਖੇ ਸ਼ਰਾਬ ਦੇ ਠੇਕੇ ਨੇੜੇ ਰਾਧੇ ਸ਼ਿਆਮ ਨਾਮ ਦੇ ਇੱਕ ਵਿਅਕਤੀ ਦਾ ਖੋਹ ਕੀਤਾ ਹੋਇਆ ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰ ਸਾਈਕਲ ਬ੍ਰਾਮਦ ਕੀਤਾ ਹੈ।
ਉਹਨਾਂ ਦੱਸਿਆ ਕਿ ਰਾਧੇ ਸਿਆਮ ਵਾਸੀ ਬਿਹਾਰ (ਹਾਲ ਵਾਸੀ ਸੈਕਟਰ-83) ਨੇ ਰਿਪੋਰਟ ਲਿਖਾਈ ਸੀ ਕਿ ਉਹ 25 ਫਰਵਰੀ ਨੂੰ ਸ਼ਾਮ 8 ਵਜੇ ਆਪਣੇ ਘਰ ਜਾ ਰਿਹਾ ਸੀ ਅਤੇ ਜਦੋਂ ਉਹ ਏਅਰਪੋਰਟ ਚੌਂਕ ਆਈ, ਟੀ ਸਿਟੀ ਤੇ ਸ਼ਰਾਬ ਠੇਕੇ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਤਿੰਨ ਨਾ-ਮਲੂਮ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੇ ਉਸਦਾ ਮੋਬਾਇਲ ਖੋਹ ਲਿਆ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਰਾਹੀਂ ਇਹਨਾਂ ਵਿਅਕਤੀਆਂ ਨੂੰ ਟਰੇਸ ਕਰਕੇ ਇਹਨਾਂ ਵਿੱਚੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੀੜਿਤ ਦਾ ਮੋਬਾਇਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰ ਸਾਈਕਲ ਬ੍ਰਾਮਦ ਕਰ ਲਿਆ ਹੈ।
ਉਹਨਾਂ ਦੱਸਿਆ ਕਿ ਇਹ ਵਿਅਕਤੀ ਇਲਾਕੇ ਵਿੱਚ ਮੋਟਰ ਸਾਈਕਲ ਰਾਹੀਂ ਰਾਹਗੀਰਾਂ ਦੇ ਫੋਨ ਅਤੇ ਸੋਨੇ ਦੀ ਚੈਨ ਵਗੈਰਾ ਖੋਹ ਕਰਦੇ ਹਨ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਉਹਨਾਂ ਦੱਸਿਆ ਕਿ ਥਾਣਾ ਆਈ ਟੀ ਸਿਟੀ ਪੁਲੀਸ ਨੇ ਇੱਕ ਹੋਰ ਮਾਮਲੇ ਵਿੱਚ ਜਸਪ੍ਰੀਤ ਸਿੰਘ ਵਾਸੀ ਪਿੰਡ ਬਾਕਰਪੁਰ, ਜਿਲ੍ਹਾ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਬਲਵੀਰ ਚੰਦ ਵਾਸੀ ਮਕਾਨ ਨੰ: 953, ਸੈਕਟਰ-66 ਬੀ. ਆਈ. ਟੀ ਸਿਟੀ ਜਿਲ੍ਹਾ ਮੁਹਾਲੀ ਦੇ ਬਿਆਨ ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਅਨੁਸਾਰ ਉਸਦੀ ਉਸਾਰੀ ਅਧੀਨ ਕੋਠੀ ਵਿੱਚ ਨਾ ਮਾਲੂਮ ਵਿਅਕਤੀਆਂ ਵੱਲੋਂ ਸੇਂਦਮਾਰੀ ਕਰਕੇ ਕੋਠੀ ਵਿੱਚੋਂ ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਮਾਨ ਚੋਰੀ ਕਰ ਲਿਆ ਗਿਆ ਸੀ। ਜਿਸਤੇ ਪੁਲੀਸ ਨੇ ਕਾਰਵਾਈ ਕਰਦਿਆਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਪੀੜਿਤ ਦੀ ਕੋਠੀ ਵਿੱਚੋਂ ਚੋਰੀ ਹੋਏ ਸਮਾਨ ਨੂੰ ਅਤੇ ਵਾਰਦਾਤ ਵਿੱਚ ਵਰਤੇ ਗਏ ਔਜਾਰ ਬ੍ਰਾਮਦ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਇਸਦੇ ਦੂਜੇ ਸਾਥੀ ਦੀ ਤਲਾਸ਼ ਜਾਰੀ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਜੋ ਇਸ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
Mohali
ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਸਨੀਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰੇ ਨਗਰ ਨਿਗਮ : ਅਸ਼ੋਕ ਝਾ

ਆਰ ਐਮ ਸੀ ਕੇਂਦਰ ਦੇ ਕੂੜੇ ਦੀ ਸਮੱਸਿਆ ਖਿਲਾਫ ਵਸਨੀਕ ਹੋਏ ਇੱਕਜੁਟ
ਐਸ ਏ ਐਸ ਨਗਰ, 28 ਫਰਵਰੀ (ਸ.ਬ.) ਸਥਾਨਕ ਫੇਜ਼ 5 ਅਤੇ ਉਦਯੋਗਿਕ ਖੇਤਰ ਫੇਜ਼ 5 ਨੂੰ ਵੰਡਦੀ ਸੜਕ ਦੇ ਕਿਨਾਰੇ ਤੇ ਨਗਰ ਨਿਗਮ ਵਲੋਂ ਬਣਾਏ ਗਏ ਆਰ ਐਮ ਸੀ ਕੇਂਦਰ ਦੇ ਅੰਦਰ ਅਤੇ ਬਾਹਰ ਸੜਦੇ ਕੂੜੇ ਦੀ ਸਮੱਸਿਆ ਦੇ ਖਿਲਾਫ ਵਸਨੀਕ ਇੱਕਜੁੱਟ ਹੋ ਗਏ ਹਨ ਅਤੇ ਉਹਨਾਂ ਵਲੋਂ ਨਗਰ ਨਿਗਮ ਦੇ ਖਿਲਾਫ ਸੰਘਰਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਅੱਜ ਸਾਬਕਾ ਕੌਂਸਲਰ ਸz. ਅਸ਼ੋਕ ਝਾਅ ਦੀ ਅਗਵਾਈ ਵਿੱਚ ਫੇਜ਼ 5 ਅਤੇ ਪਿੰਡ ਸ਼ਾਹੀਮਾਜਰਾ ਦੇ ਵਸਨੀਕਾਂ ਅਤੇ ਉਦਯੋਗਿਕ ਖੇਤਰ ਵਿੱਚ ਕੰਮ ਕਰਦੇ ਸਨਅਤਕਾਰਾਂ ਦੀ ਇੱਕ ਮੀਟਿੰਗ ਵਿੱਚ ਨਗਰ ਨਿਗਮ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਵਸਨੀਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰੇ ਵਰਨਾ ਵਸਨੀਕਾਂ ਵਲੋਂ ਉਸਦੇ ਖਿਲਾਫ ਜਬਰਦਸਤ ਸੰਘਰਸ਼ ਛੇੜਿਆ ਜਾਵੇਗਾ।
ਇਸ ਮੌਕੇ ਸ੍ਰੀ ਅਸ਼ੋਕ ਝਾਅ ਨੇ ਕਿਹਾ ਕਿ ਇਸ ਥਾਂ ਤੇ ਬਣਾਏ ਗਏ ਆਰ ਐਮ ਸੀ ਕੇਂਦਰ ਦੇ ਬਾਹਰ ਸੜਕ ਤੇ ਕੂੜੇ ਦੇ ਢੇਰ ਲਗਾ ਦਿੱਤੇ ਜਾਂਦੇ ਹਨ ਜਿਹੜੇ ਹਫਤਾ ਹਫਤਾ ਚਕਵਾਏ ਨਹੀਂ ਜਾਂਦੇ। ਇਸਦੇ ਨਾਲ ਹੀ ਇਸ ਆਰ ਐਮ ਸੀ ਕੇਂਦਰ ਦੇ ਅੰਦਰ ਵੀ ਮਹੀਨਾ ਮਹੀਨਾ ਕੂੜਾ ਸੜਦਾ ਰਹਿੰਦਾ ਹੈ ਜਿਸਤੋਂ ਭਾਰੀ ਬਦਬੂ ਨਿਕਲਦੀ ਹੈ ਅਤੇ ਵਸਨੀਕਾਂ ਦਾ ਰਹਿਣਾ ਖਾਣਾ ਵੀ ਔਖਾ ਹੋ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸੜਕ ਕਿਨਾਰੇ 10-12 ਗੱਡੀਆਂ ਦੇ ਬਰਾਬਰ ਕੂੜਾ ਸੜ ਰਿਹਾ ਸੀ ਜਿਹੜਾ ਅੱਜ ਹੀ ਚੁਕਵਾਇਆ ਗਿਆ ਹੈ ਅਤੇ ਨਗਰ ਨਿਗਮ ਦੀ ਇਸ ਕਾਰਵਾਈ ਕਾਰਨ ਇਸ ਇਲਾਕੇ ਵਿੱਚ ਬਿਮਾਰੀ ਫੈਲਣ ਦਾ ਖਤਰਾ ਹੈ।
ਉਹਨਾਂ ਮੰਗ ਕੀਤੀ ਕਿ ਇਸ ਆਰ ਐਮ ਸੀ ਕੇਂਦਰ ਦੇ ਵਿੱਚ ਪਿਆ ਕੂੜਾ ਖਾਲੀ ਕਰਵਾ ਕੇ ਇੱਥੇ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਇੱਥੇ ਕੂੜੇ ਦੀ ਤੁਰੰਤ ਨਿਕਾਸੀ ਅਤੇ ਦਵਾਈ ਦੇ ਛਿੜਕਾਅ ਦਾ ਲਗਾਤਾਰ ਪ੍ਰਬੰਧ ਕੀਤਾ ਜਾਵੇ ਵਰਨਾ ਵਸਨੀਕ ਨਿਗਮ ਦੇ ਖਿਲਾਫ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਇਸ ਮੁੱਦੇ ਤੇ ਇਸ ਖੇਤਰ ਦੇ ਵਸਨੀਕਾਂ ਵਲੋਂ 3 ਮਾਰਚ ਨੂੰ ਸ਼ਾਮ ਵੇਲੇ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਅਗਲੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਰਾਜਨ ਖੰਨਾ, ਅਵਤਾਰ ਸਿੰਘ, ਮਹਿੰਦਰ ਸਿੰਘ, ਵਿਜੈ ਗੋਇਲ, ਰਣਜੀਤ ਕੌਰ, ਉਸ਼ਾ ਸਾਹੀ, ਸਵਯਾ, ਚੰਦਰ ਅਤੇ ਹੋਰ ਵਸਨੀਕ ਹਾਜਿਰ ਸਨ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ