Connect with us

Mohali

ਸੋਹਾਣਾ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਅੰਕਾਂ ਦੇ ਅਧਾਰ ਤੇ ਹਰਾਇਆ

Published

on

 

ਪ੍ਰਿਤਪਾਲ ਫਗਵਾੜਾ ਨੇ ਸੋਨੂੰ ਕਾਂਗੜਾ ਨੂੰ ਕੀਤਾ ਚਿੱਤ

ਐਸ ਏ ਐਸ ਨਗਰ, 16 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਅਮਰ ਸ਼ਹੀਦ ਜਥੇਦਾਰ ਹਨੂੰਮਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਅਤੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ 32ਵਾਂ ਵਿਸ਼ਾਲ ਕੁਸ਼ਤੀ ਦੰਗਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕੁਸ਼ਤੀ ਦੰਗਲ ਵਿੱਚ ਇੱਕ ਨੰਬਰ ਝੰਡੀ ਦੀ ਪਹਿਲੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਅਤੇ ਸੋਨੂੰ ਕਾਂਗੜਾ ਵਿਚਕਾਰ ਜਬਰਦਸਤ ਮੁਕਾਬਲੇ ਦੌਰਾਨ ਪ੍ਰਿਤਪਾਲ ਫਗਵਾੜਾ ਜੇਤੂ ਰਿਹਾ। ਇੱਕ ਨੰਬਰ ਝੰਡੀ ਦੀ ਦੂਜੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਅਤੇ ਸੁਦਾਮ ਹੁਸ਼ਿਆਰਪੁਰ ਦਰਮਿਆਨ ਜਬਰਦਸਤ ਮੁਕਾਬਲਾ ਹੋਇਆ, ਦੋਨਾਂ ਦਰਮਿਆਨ 20 ਮਿੰਟ ਮੁਕਾਬਲਾ ਚੱਲਿਆ, ਇਸ ਉਪਰੰਤ 5 ਮਿੰਟ ਦਾ ਸਮਾਂ ਪੁਆਇੰਟਾਂ ਦੇ ਅਧਾਰ ਤੇ ਕੁਸ਼ਤੀ ਕਰਵਾਉਣ ਦਾ ਹੋਇਆ, ਜਿਸ ਦੌਰਾਨ ਤਾਲਿਬ ਬਾਬਾ ਫਲਾਹੀ ਨੇ ਪਹਿਲਾਂ ਪੁਆਇੰਟ ਬਣਾ ਕੇ ਝੰਡੀ ਦੀ ਕੁਸ਼ਤੀ ਜਿੱਤ ਲਈ। ਪਹਿਲੇ ਨੰਬਰ ਦੀ ਤੀਜੀ ਕੁਸ਼ਤੀ ਵਿੱਚ ਭੁਪਿੰਦਰ ਅਜਨਾਲਾ ਨੇ ਪ੍ਰਿਥਵੀ ਰਾਜ ਨੂੰ ਚਿੱਤ ਕਰਕੇ ਜਿੱਤ ਲਈ। ਚੌਥੀ ਕੁਸ਼ਤੀ ਰਾਜੂ ਰਾਈਏਵਾਲ ਅਤੇ ਜੌਂਟੀ ਗੁੱਜਰ ਦਿੱਲੀ ਦਰਮਿਆਨ ਬਹੁਤ ਹੀ ਫਸਵਾਂ ਮੁਕਾਬਲਾ 20 ਮਿੰਟ ਹੋਇਆ, ਜਿਸ ਦੌਰਾਨ ਕੋਈ ਨਤੀਜਾ ਸਾਹਮਣੇ ਨਾ ਆਇਆ, ਅਖੀਰ ਪ੍ਰਬੰਧਕਾਂ ਨੇ ਦੋਨਾਂ ਨੂੰ ਸਾਂਝੇ ਤੌਰ ਤੇ ਜੇਤੂ ਕਰਾਰ ਦੇ ਦਿੱਤਾ।

ਇਸ ਮੌਕੇ ਕਰਵਾਏ ਹੋਰਨਾਂ ਮੁਕਾਬਲਿਆਂ ਦੌਰਾਨ ਛੋਟਾ ਗੌਰਵ ਮਾਛੀਵਾੜਾ ਨੇ ਰਵੀ ਰੌਣੀ ਨੂੰ, ਗਗਨ ਸੋਹਾਣਾ ਨੇ ਚਮਕੌਰ ਹੱਲਾ ਨੂੰ, ਸਤਨਾਮ ਮਾਛੀਵਾੜਾ ਨੇ ਹੈਦਰ ਹੁਸ਼ਿਆਰਪੁਰ ਨੂੰ, ਪਰਮਿੰਦਰ ਪੱਟੀ ਨੇ ਗੁਰਪ੍ਰੀਤ ਜੀਰਕਪੁਰ ਨੂੰ, ਪਰਮਿੰਦਰ ਬਾਬਾ ਫਲਾਹੀ ਨੇ ਸੁਨੀਲ ਜੀਰਕਪੁਰ ਨੂੰ ਹਰਾਇਆ। ਇਸ ਤੋਂ ਇਲਾਵਾ ਲਾਲੀ ਫਗਵਾੜਾ ਤੇ ਚਿਰਾਗ ਜੱਖੇਵਾਲ ਦਰਮਿਆਨ ਕੁਸ਼ਤੀ ਬਰਾਬਰ ਰਹੀ।

ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਮੁੱਖ ਮਹਿਮਾਨ ਪਰਵਿੰਦਰ ਸਿੰਘ ਸੋਹਾਣਾਮੁੱਖ ਸੇਵਾਦਾਰ, ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ, ਸੁਭਾਸ਼ ਸ਼ਰਮਾ ਸਾਬਕਾ ਸਬ ਇੰਸਪੈਕਟਰ, ਸੰਤ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ, ਨਗਰ ਨਿਗਮ ਦੇ ਕੌਂਸਲਰ ਹਰਜੀਤ ਸਿੰਘ ਭੋਲੂ, ਬੂਟਾ ਸਿੰਘ ਸੋਹਾਣਾ, ਮੁਕੇਸ਼ ਕੁਮਾਰ, ਅਮਰੀਕ ਸਿੰਘ ਰੌਣੀ, ਬਾਬਾ ਦੀਪਾ ਬਾਬਾ ਫਲਾਹੀ, ਦਵਿੰਦਰ ਸਿੰਘ ਬੌਬੀ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸਾਬਕਾ ਸਰਪੰਚ ਘੇਲ, ਐਡਵੋਕੇਟ ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਕਾਲਾ ਸਾਬਕਾ ਚੇਅਰਮੈਨ, ਬਿੰਦਾ ਧਨਾਂਸ, ਅੱਛਰ ਸਿੰਘ ਪੱਪਾ, ਜਗਤਾਰ ਸਿੰਘ ਗੋਲੂ, ਹਰਵਿੰਦਰ ਸਿੰਘ ਨੰਬਰਦਾਰ, ਉਮਰਾਓ ਸਿੰਘ ਮੌਲੀ ਵੈਦਵਾਨ, ਸਾਧੂ ਸਿੰਘ ਖਲੋਰ, ਗੁਰਦੀਪ ਸਿੰਘ, ਦੀਪੀ ਸੋਹਾਣਾ, ਅੰਮ੍ਰਿਤ ਸੋਹਾਣਾ ਅਤੇ ਹੋਰਨਾਂ ਦਾ ਗੁਰਦੁਆਰਾ ਸਾਹਿਬ ਸਿੰਘ ਸਹੀਦਾਂ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਵਲੋਂ ਜੀ ਆਇਆਂ ਆਖਿਆ ਗਿਆ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending