Punjab
ਸੰਘਣੀ ਧੁੰਦ ਕਾਰਨ ਟਰਾਲੇ ਨਾਲ ਟਕਰਾਈ ਬੱਸ, ਕੰਡਕਟਰ ਜ਼ਖਮੀ
ਬਠਿੰਡਾ, 16 ਨਵੰਬਰ (ਸ.ਬ.) ਬਠਿੰਡਾ ਵਿਚ ਸੰਘਣੀ ਧੁੰਦ ਕਾਰਨ ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਕੋਲ ਇਕ ਪੀ.ਆਰ.ਟੀ.ਸੀ. ਹਾਦਸੇ ਦਾ ਸ਼ਿਕਾਰ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਬੱਸ ਸਵੇਰੇ ਇਕ ਖੜੇ ਘੋੜੇ ਟਰਾਲੇ ਨਾਲ ਜਾ ਟਕਰਾਈ। ਜ਼ਿਕਰਯੋਗ ਹੈ ਕਿ ਇਹ ਬੱਸ ਡੱਬਵਾਲੀ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ ਤਾਂ ਸੰਘਣੀ ਧੁੰਦ ਹੋਣ ਕਾਰਨ ਜਦ ਇਹ ਬੱਸ ਪਿੰਡ ਕੁਟੀ ਕਿਸ਼ਨਪੁਰਾ ਕੋਲ ਪਹੁੰਚੀ ਤਾਂ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਬੱਸ ਦਾ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਸਵਾਰੀਆਂ ਨੂੰ ਮੰਡੀ ਡੱਬਵਾਲੀ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਛੇ ਸੱਤ ਸਵਾਰੀਆਂ ਦੇ ਹੀ ਸੱਟਾਂ ਲੱਗੀਆਂ ਹਨ।
Mohali
ਮੁਹਾਲੀ ਪੁਲੀਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਮੁਲਜਮ ਕਾਬੂ
ਖੋਹ ਕੀਤੇ ਮੋਬਾਇਲ ਫੋਨ ਅਤੇ ਬੁਲਟ ਮੋਟਰਸਾਈਕਲ ਬਰਾਮਦ
ਐਸ ਏ ਐਸ ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਨੇ ਥਾਣਾ ਫੇਜ਼ 11 ਅਧੀਨ ਪੈਂਦੇ ਇਲਾਕੇ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਵਿਕਾਸ ਨੇਗੀ ਵਾਸੀ ਉਤਰਾਖੰਡ, ਹਾਲ ਵਾਸੀ ਸੈਕਟਰ 66 ਮੁਹਾਲੀ ਅਤੇ ਰਿਸ਼ੂ ਗਿਰੀ ਵਾਸੀ ਬਿਹਾਰ, ਹਾਲ ਵਾਸੀ ਪਿੰਡ ਕੰਬਾਲਾ ਜਿਲਾ ਮੁਹਾਲੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀਆਂ ਹਿਦਾਇਤਾਂ ਤੇ ਇਲਾਕੇ ਵਿੱਚ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਵਿੱਚ ਚੋਰਾਂ ਲੁਟੇਰਿਆਂ ਨੂੰ ਕਾਬੂ ਕਰਨ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਕਿ ਫੇਜ਼ 10-11 ਦੀਆਂ ਟ੍ਰੈਫਿਕ ਲਾਈਟਾਂ ਦੇ ਕੋਲ ਇਕ ਬੁਲਟ ਮੋਟਰਸਾਈਕਲ ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਰਾਹਗੀਰ ਦਾ ਮੋਬਾਇਲ ਫੋਨ ਖੋਹ ਕੀਤਾ ਗਿਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਬੀ. ਐਨ. ਐਸ ਐਕਟ ਦੀ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕਰਦਿਆਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਮੱਦਦ ਨਾਲ ਮੁਲਜਮ ਵਿਕਾਸ ਨੇਗੀ ਅਤੇ ਰਿਸ਼ੂ ਗਿਰੀ ਨੂੰ ਗ੍ਰਿਫਤਾਰ ਕੀਤਾ ਅਤੇ ਉਕਤ ਮੁਲਜਮਾਂ ਕੋਲੋਂ ਵਾਰਦਾਤ ਦੌਰਾਨ ਵਰਤਿਆ ਬੁਲਟ ਵੀ ਬਰਾਮਦ ਕੀਤਾ।
ਉਹਨਾਂ ਦੱਸਿਆ ਕਿ ਉਕਤ ਮੁਲਜਮਾਂ ਕੋਲੋਂ ਖੋਹ ਕੀਤਾ ਗਿਆ ਮੋਬਾਇਲ ਫੋਨ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਦੋ ਹੋਰ ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਮੁਲਜਮ ਨੇਗੀ ਅਤੇ ਰਿਸ਼ੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲੀਸ ਰਿਮਾਂਡ ਦੌਰਾਨ ਉਕਤ ਮੁਲਜਮਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿਸ ਕਿਸ ਜਗਾ ਤੋਂ ਲੁੱਟਾਂ ਖੋਹਾਂ ਕਰ ਚੁੱਕੇ ਹਨ ਅਤੇ ਉਨ੍ਹਾਂ ਦੇ ਹੋਰ ਕਿਹੜ ਕਿਹੜੇ ਸਾਥੀ ਹਨ।
Mohali
ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਪਿੰਡ ਜਗਤਪੁਰਾ ਤੋਂ ਕੰਡਾਲਾ ਸੜਕ ਦਾ ਨੀਂਹ ਪੱਥਰ
ਲੋਕ ਨਿਰਮਾਣ ਵਿਭਾਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੀਨਿਆਂ ਦੇ ਅੰਦਰ ਬਣਾਏਗਾ ਸੜਕ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਅੱਜ ਪਿੰਡ ਜਗਤਪੁਰ ਤੋਂ ਕੰਡਾਲਾ ਤੱਕ ਹੋਣ ਜਾ ਰਹੇ ਜਾ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਵੱਲੋਂ ਆਉਂਦੇ ਤਿੰਨ ਮਹੀਨਿਆਂ ਦੇ ਅੰਦਰ ਇਹ ਸੜਕ ਬਣਾ ਦਿੱਤੀ ਜਾਵੇਗੀ। ਨਵੀਨੀਕਰਨ ਤਹਿਤ 1.61 ਕਿਲੋਮੀਟਰ ਸੜਕ ਤੇ 18 ਐਮ ਐਮ ਦੇ ਪੇਵਰ ਬਲਾਕ ਲਾਏ ਜਾਣਗੇ। ਇਸ ਸੜਕ ਤੇ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਲਈ ਫ਼ੰਡ ਮੰਡੀ ਬੋਰਡ ਵੱਲੋਂ ਮੁਹਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ 18 ਫੁੱਟ (ਸਮੇਤ ਬਰਮ 22 ਫ਼ੁੱਟ) ਚੌੜੀ ਸੜਕ ਦੇ ਬਣਨ ਨਾਲ ਨਾਲ ਇਲਾਕੇ ਦੇ ਲੋਕਾਂ ਨੂੰ ਏਅਰਪੋਰਟ ਜਾਣ ਅਤੇ ਆਉਣ ਵਿੱਚ ਵੱਡਾ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੜਕ ਲੁੱਕ ਵਾਲੀ ਸੀ ਪਰ ਇਸ ਨੂੰ ਚਿਰ-ਟਿਕਾਊ ਬਣਾਉਣ ਲਈ ਇਸ ਵਾਰ ਪੇਵਰ ਬਲਾਕ ਵਰਤੇ ਜਾਣਗੇ ਜਿਸਦੀ ਸ਼ੁਰੂਆਤ ਅੱਜ ਹੋ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਤਸ਼ਾਹ ਅਤੇ ਉਮੀਦ ਦੇ ਨਾਲ ਪੰਜਾਬ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ, ਸਰਕਾਰ ਉਹਨਾਂ ਆਸਾਂ ਅਤੇ ਉਮੀਦਾਂ ਤੇ ਖਰੀ ਉਤਰੀ ਹੈ ਅਤੇ ਪਿੰਡਾਂ ਦੇ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਬਿਨਾਂ ਕਿਸੇ ਲੜਾਈ ਝਗੜੇ ਦੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸ ਡੀ ਐਮ ਸ੍ਰੀਮਤੀ ਦਮਨਦੀਪ ਕੌਰ, ਪੀ.ਡਬਲਿਊ.ਡੀ. ਦੇ ਕਾਰਜਕਾਰੀ ਇੰਜਨੀਅਰ ਸ਼ਿਵਪ੍ਰੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਰਣਜੀਤ ਸਿੰਘ ਰਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਹਰਪ੍ਰੀਤ ਸਿੰਘ ਸਰਪੰਚ ਪਿੰਡ ਕੰਡਾਲਾ, ਕਰਮਜੀਤ ਕੁਮਾਰ ਬਿੱਟੂ ਸਰਪੰਚ ਪਿੰਡ ਝਿਊਰਹੇੜੀ, ਦਵਿੰਦਰ ਸਿੰਘ ਕਾਲਾ ਸਫ਼ੀਪੁਰ, ਧੀਰਜ ਕੁਮਾਰ ਗੌਰੀ- ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਸੁਖਵਿੰਦਰ ਸਿੰਘ ਸੁੱਖਾ ਸਰਪੰਚ ਪਿੰਡ ਬਾਕਰਪੁਰ, ਸੁਰਜੀਤ ਸਿੰਘ ਬਾਕਰਪੁਰ, ਗੁਰਜੀਤ ਸਿੰਘ, ਮੁਖਤਿਆਰ ਸਿੰਘ ਸਰਪੰਚ ਪਿੰਡ ਕੁਰੜਾ, ਅਕਬਿੰਦਰ ਸਿੰਘ ਗੋਸਲ, ਬੰਤ ਸਿੰਘ, ਪਰਗਟ ਸਿੰਘ, ਅਮਨਦੀਪ ਸਿੰਘ, ਗੁਰਪਾਲ ਸਿੰਘ ਗਰੇਵਾਲ, ਮੁਖਤਿਆਰ ਸਿੰਘ ਲਖਨੌਰ ਵੀ ਹਾਜ਼ਰ ਸਨ।
Mohali
ਸੈਕਟਰ 78 ਦੇ ਬਹੁਮੰਤਵੀ ਸਟੇਡੀਅਮ ਵਿੱਚ ਗੰਦਗੀ ਦੀ ਭਰਮਾਰ, ਕਦੇ ਵੀ ਫੈਲ ਸਕਦੀ ਹੈ ਬਿਮਾਰੀ : ਪਰਮਦੀਪ ਸਿੰਘ ਬੈਦਵਾਨ
ਇੱਕ ਹਫਤੇ ਪਹਿਲਾਂ ਮੁਕੰਮਲ ਹੋਏ ਰਾਜ ਪੱਧਰੀ ਪ੍ਰਾਈਮਰੀ ਮੁਕਾਬਲਿਆਂ ਦੀ ਗੰਦਗੀ ਹੁਣ ਤਕ ਨਹੀਂ ਚੁਕਵਾਈ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਸਥਾਨਕ ਸੈਕਟਰ 78 ਵਿੱਚ ਸਥਿਤ ਬਹੁਮੰਤਵੀ ਖੇਡ ਸਟੇਡੀਅਮ ਵਿੱਚ 10 ਤੋਂ 14 ਨੰਵਬਰ ਤਕ ਕਰਵਾਏ ਗਏ ਰਾਜ ਪੱਧਰੀ ਪ੍ਰਾਈਮਰੀ ਖੇਡ ਮੁਕਾਬਲਿਆਂ ਦੌਰਾਨ ਉੱਥੇ ਖਾਣ ਪੀਣ ਲਈ ਵਰਤੋਂ ਵਿੱਚ ਲਿਆਂਦੀਆਂ ਡਿਸਪੋਸਜੇਬਲ ਪਲੇਟਾਂ, ਬਚਿਆ ਖੁਚਿਆ ਖਾਣਾ ਅਤੇ ਹੋਰ ਗੰਦਗੀ ਹੁਣ ਤਕ ਨਾ ਚੁਕਵਏ ਜਾਣ ਕਾਰਨ ਸਟੇਡੀਅਮ ਦਾ ਬੁਰਾ ਹਾਲ ਹੈ ਅਤੇ ਇੱਥੇ ਪਏ ਕੂੜੇ ਤੋਂ ਬਦਬੂ ਆਉਣ ਲੱਗ ਗਈ ਹੈ। ਇਸ ਸਬੰਧੀ ਕਿਸਾਨ ਆਗੂ ਸz. ਪਰਮਦੀਪ ਸਿੰਘ ਬੈਦਵਾਨ ਦਾ ਕਹਿਣਾ ਹੈ ਕਿ ਸਟੇਡੀਅਮ ਦੀ ਮਾੜੀ ਹਾਲਤ ਕਾਰਨ ਇੱਥੇ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀ ਕਿਸੇ ਬਿਮਾਰੀ ਦਾ ਸ਼ਿਕਾਰ ਵੀ ਹੋ ਸਕਦੇ ਹਨ।
ਸz. ਬੈਦਵਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਦਾਅਵੇ ਕਰਦੇ ਹਨ ਕਿ ਸੂਬੇ ਵਿੱਚ ਖੇਡਾਂ ਵਾਸਤੇ ਵਿਸ਼ਵ ਪੱਧਰੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਹਾਲਾਤ ਇਹ ਹਨ ਕਿ ਸਟੇਡੀਅਮਾਂ ਦੀ ਹਫਤਾ ਹਫਤਾ ਸਫਾਈ ਨਹੀਂ ਕਰਵਾਈ ਜਾਂਦੀ ਅਤੇ ਉੱਥੇ ਪਿਆ ਕੂੜਾ ਸੜਣ ਲੱਗ ਜਾਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਇਹ ਕੂੜਾ ਚੁਕਵਾਏ ਜਾਣ ਦੀ ਮੰਗ ਕੀਤੇ ਜਾਣ ਦੇ ਬਾਵਜੂਦ ਇੱਥੇ ਸਫਾਈ ਨਹੀਂ ਕਰਵਾਈ ਗਈ ਹੈ। ਉਹਨਾਂ ਕਿਹਾ ਸਟੇਡੀਅਮ ਵਿੱਚ ਰੋਜਾਨਾ 100 ਤੋਂ ਵੱਧ ਖਿਡਾਰੀ ਸਵੇਰੇ ਸ਼ਾਮ ਪ੍ਰੈਕਟਿਸ ਕਰਨ ਆਉਂਦੇ ਹਨ ਅਤੇ ਅਥਲੈਟਿਕ ਟਰੈਕ ਦੇ ਬਿਲਕੁਲ ਨਾਲ ਪਈ ਗੰਦਗੀ ਕਾਰਨ ਖਿਡਾਰੀਆਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ। ਉਹਨਾਂ ਮੰਗ ਕੀਤੀ ਕਿ ਇਸ ਥਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
Mohali2 months ago
ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
-
National2 months ago
ਸੁਪਰੀਮ ਕੋਰਟ ਵੱਲੋਂ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਸਮੇਤ ਦੋ ਹੋਰਾਂ ਨੂੰ ਉਮਰ ਕੈਦ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ