Chandigarh
ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ ਸ਼ਰਮਾ ਨੇ ਛੱਡੀ ਪਾਰਟੀ, ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ
ਸੈਕੁਲਰ ਪਾਰਟੀ ਉੱਪਰ ਵੱਧਦੀ ਧਾਰਮਿਕ ਦਖਲਅੰਦਾਜੀ ਤੋਂ ਨਿਰਾਸ਼ ਹਾਂ : ਐਨ ਕੇ ਸ਼ਰਮਾ
ਚੰਡੀਗੜ੍ਹ, 18 ਨਵੰਬਰ (ਸ.ਬ.) ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਵਲੋਂ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦੇ ਨਾਲ ਨਾਲ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਉਹ ਵਿਕਾਸ ਦੇ ਮੁੱਦੇ ਤੇ ਪਾਰਟੀ ਵਿੱਚ ਆਏ ਸੀ ਪਰੰਤੂ ਹੁਣ ਪਾਰਟੀ ਵਿੱਚ ਵਿਕਾਸ ਦਾ ਮੁੱਦਾ ਪਿੱਛੇ ਰਹਿ ਗਿਆ ਹੈ ਅਤੇ ਪੰਥ ਹਾਵੀ ਹੋ ਗਿਆ ਹੈ ਜਿਸ ਕਾਰਨ ਧਾਰਮਿਕ ਦਖਲ ਅੰਦਾਜੀ ਵੱਧ ਗਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇੱਕ ਸੈਕੁਲਰ ਪਾਰਟੀ ਹੈ ਅਤੇ ਪਾਰਟੀ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦੇ ਮੁੱਦਈ ਹਨ ਪਰੰਤੂ ਹੁਣ ਸੁਖਬੀਰ ਸਿੰਘ ਬਾਦਲ ਨੂੰ ਧਰਮ ਦੇ ਨਾਮ ਤੇ ਇਕ ਸਾਜ਼ਿਸ਼ ਤਹਿਤ ਜਲੀਲ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਹ ਬਹੁਤ ਨਿਰਾਸ਼ ਹਨ ਅਤੇ ਉਹਨਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਉਹਨਾਂ ਕਿਹਾ ਕਿ ਸz. ਸੁਖਬੀਰ ਸਿੰਘ ਬਾਦਲ ਦੇ ਖਿਲਾਫ ਚਲ ਰਹੀ ਇਹ ਸਾਜਿਸ਼ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਅੰਜਾਮ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਵਾਲਿਆਂ ਨੂੰ ਕਮਜੋਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ 15 ਸਾਲ ਤਕ ਖੁਦ ਦੇ ਸੈਕੁਲਰ ਹੋਣ ਦੀ ਅਦਾਲਤੀ ਲੜਾਈ ਲੜੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਿੱਚ ਸਾਰੇ ਧਰਮਾਂ ਦੇ ਲੋਕਾਂ ਦੀ ਨੁਮਾਇੰਦਗੀ ਹੈ ਅਤੇ ਇਹ ਸਿਰਫ ਸਿੱਖਾਂ ਦੀ ਪਾਰਟੀ ਨਹੀਂ ਹੈ ਪਰੰਤੂ ਪੰਥਕ ਰਾਜਨੀਤੀ ਦੇ ਨਾਮ ਤੇ ਪਾਰਟੀ ਨੂੰ ਕਮਜੋਰ ਕੀਤਾ ਜਾ ਰਿਹਾ ਹੈ।
ਸ੍ਰੀ ਨਰਿੰਦਰ ਕੁਮਾਰ ਸ਼ਰਮਾ, ਸz. ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ।
Chandigarh
ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ ਵਿੱਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਫਗਵਾੜਾ, ਮੋਗਾ, ਕਪੂਰਥਲਾ ਰਿਹਾ ਬੰਦ
ਵੱਖ ਵੱਖ ਥਾਈ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ, ਸੀ ਬੀ ਆਈ ਜਾਂਚ ਦੀ ਮੰਗ
ਚੰਡੀਗੜ੍ਹ, 28ਜਨਵਰੀ (ਸ. ਬ.) 26 ਜਨਵਰੀ ਨੂੰ ਅਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਦੇ ਵਿਰੋਧ ਵਿੱਚ ਦਲਿਤ ਜਥੇਬੰਦੀਆਂ ਵੱਲੋਂ ਅੱਜ ਸਵੇਰੇ 9 ਵਜੇ ਤੋਂ 5 ਵਜੇ ਤੱਕ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਫਗਵਾੜਾ, ਮੋਗਾ, ਕਪੂਰਥਲਾ ਵਿਖੇ ਬੰਦ ਰਿਹਾ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਵੱਖ ਵੱਖ ਥਾਵਾਂ ਤੇ ਸੜਕ ਜਾਮ ਕਰਕੇ ਰੋਸ ਪ੍ਰਗਟ ਕੀਤਾ ਗਿਆ।
ਇਸ ਦੌਰਾਨ ਸੰਵਿਧਾਨ ਬਚਾਓ ਮੋਰਚਾ ਦੇ ਆਗੂਆਂ ਵਲੋਂ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਨਜ਼ਦੀਕ ਲੁਧਿਆਣਾ ਜਲੰਧਰ ਹਾਈਵੇ ਨੂੰ ਪੂਰੇ ਤਰੀਕੇ ਨਾਲ ਜਾਮ ਕਰ ਦਿੱਤਾ ਗਿਆ, ਜਿਸ ਨਾਲ ਹਾਈਵੇ ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਜਲੰਧਰ ਵਿਖੇ ਪੂਰਨ ਤੌਰ ਤੇ ਬੰਦ ਹੋਣ ਕਾਰਨ ਕਪੂਰਥਲਾ ਸ਼ਹਿਰ ਤੋਂ ਜਾਣ ਵਾਲੇ ਟ੍ਰੈਫ਼ਿਕ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਕਈ ਬੱਸਾਂ ਵੀ ਰਸਤੇ ਵਿਚੋਂ ਮੁੜ ਕੇ ਵਾਪਸ ਬੱਸ ਸਟੈਂਡ ਕਪੂਰਥਲਾ ਆ ਗਈਆਂ। ਇਸ ਦੌਰਾਨ ਪੁਲੀਸ ਵਲੋਂ ਟਰੈਫਿਕ ਰੂਟ ਪਲਾਨ ਵੀ ਜਾਰੀ ਕੀਤਾ ਗਿਆ। ਕਪੂਰਥਲਾ ਤੋਂ ਲੁਧਿਆਣਾ ਚੰਡੀਗੜ੍ਹ ਸਾਈਡ ਜਾਣ ਵਾਲੇ ਛੋਟੇ ਵਹੀਕਲਾਂ ਵਾਸਤੇ ਟਰੈਫਿਕ ਲਈ ਆਦੀ ਖੂਹੀ ਤੋਂ ਨਿਜਰਾਂ ਤੋਂ ਪ੍ਰਤਾਪਪੂਰਾ ਤੋਂ ਹਵੇਲੀ ਤੋਂ ਫਗਵਾੜਾ ਰੂਟ ਵੱਲ ਭੇਜਿਆ ਗਿਆ। ਇਸ ਤੋਂ ਇਲਾਵਾ ਜਲੰਧਰ ਬਾਈਪਾਸ ਤੋਂ ਵੱਡੇ ਵਾਹਨਾਂ ਨੂੰ ਸੁਲਤਾਨਪੁਰ ਲੋਧੀ ਬਾਈਪਾਸ ਤੋਂ ਹੁੰਦੇ ਹੋਏ ਅੱਗੇ ਟਰੈਫਿਕ ਨੂੰ ਤਬਦੀਲ ਕੀਤਾ ਗਿਆ।
ਹੁਸ਼ਿਆਰਪੁਰ ਸ਼ਹਿਰ ਵਿੱਚ ਅੱਜ ਮੁਕੰਮਲ ਬੰਦ ਰਿਹਾ। ਇਸ ਮੌਕੇ ਦਲਿਤ ਭਾਈਚਾਰੇ ਵਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਥਿਤ ਦੋਸ਼ੀ ਅਤੇ ਇਸ ਘਟਨਾ ਪਿੱਛੇ ਲੁਕੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇ। ਫਗਵਾੜਾ ਸ਼ਹਿਰ ਪੂਰਨ ਤੌਰ ਤੇ ਬੰਦ ਰਿਹਾ। ਵੱਖ ਵੱਖ ਜਥੇਬੰਦੀਆਂ ਦੇ ਆਗੂ ਇਕੱਠੇ ਹੋ ਕੇ ਰੋਸ ਮਾਰਚ ਕਰਦੇ ਹੋਏ ਬਾਜ਼ਾਰਾਂ ਵਿੱਚ ਗਏ। ਬਠਿੰਡਾ ਵਿੱਚ ਅੱਜ ਵੱਖ-ਵੱਖ ਮਜ਼ਦੂਰ ਜਥੇਬੰਦੀਆਂ, ਸਿਆਸੀ ਧਿਰਾਂ ਦੇ ਲੋਕਾਂ ਅਤੇ ਸਮਾਜ ਸੇਵੀਆਂ ਵੱਲੋਂ ਅੰਬੇਦਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਦੇ ਪਿੱਛੇ ਬਹੁਤ ਵੱਡੀ ਸਾਜਿਸ਼ ਹੈ। ਉਨ੍ਹਾਂ ਨੇ ਸੀ ਬੀ ਆਈ ਦੀ ਜਾਂਚ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਕਿਹਾ ਜੇਕਰ ਸਹੀ ਜਾਂਚ ਨਾ ਹੋਈ ਤਾਂ ਉਹਨਾਂ ਵੱਲੋਂ ਸੜਕਾਂ ਅਤੇ ਰੇਲਾਂ ਤੱਕ ਰੋਕੀਆਂ ਜਾਣਗੀਆਂ।
Chandigarh
ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਲਗਾਇਆ ਜਾਵੇਗਾ 5000 ਰੁਪਏ ਤੱਕ ਦਾ ਜੁਰਮਾਨਾ : ਵੀ. ਕੇ. ਜੰਜੂਆ
ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਮੀਟਿੰਗ
ਚੰਡੀਗੜ੍ਹ, 28 ਜਨਵਰੀ (ਸ.ਬ.) ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ. ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ. ਡੀ. ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਵਾਸਤੇ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਕਿਹਾ ਕਿ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ (ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ ਹੈ) ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿੱਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ ਹੈ।
ਸ੍ਰੀ ਜੰਜੂਆ ਨੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੇ ਲੰਬਿਤ ਮਾਮਲਿਆਂ ਬਾਰੇ ਕਮਿਸ਼ਨ ਨੂੰ ਮਹੀਨਾਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਸਮਾਂ ਸੀਮਾਵਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਦੇਣ ਵਾਲੀਆਂ ਮਹੀਨਾਵਾਰ ਰਿਪੋਰਟਾਂ ਦੇਣ ਲਈ ਵੀ ਕਿਹਾ ਗਿਆ। ਨਾਗਰਿਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ ਲਈ ਸ੍ਰੀ ਜੰਜੂਆ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸੇਵਾ ਕੇਂਦਰਾਂ ਤੇ ਬੋਰਡ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੀ ਸੂਚੀ ਉਪਲੱਬਧ ਕਰਵਾਉਣ ਦੇ ਨਾਲ ਨਾਲ ਹਰੇਕ ਸੇਵਾ ਲਈ ਨਾਮਜ਼ਦ ਮੁਲਾਜ਼ਮਾਂ ਅਤੇ ਅਪੀਲੀ ਅਧਿਕਾਰੀਆਂ ਦੇ ਵੇਰਵਿਆਂ ਦੀ ਜਾਣਕਾਰੀ ਦਿੱਤੀ ਗਈ ਹੋਵੇ।
ਇਸ ਮੀਟਿੰਗ ਦੌਰਾਨ ਇੱਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਸਾਂਝੀ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਕਿਵੇਂ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰ ਤੇ ਸਰਕਾਰੀ ਸੇਵਾਵਾਂ ਦੀ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੀਟਿੰਗ ਵਿੱਚ ਪੀ.ਬੀ. ਟੀ. ਆਰ. ਏ. ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ।
Chandigarh
ਫਰਵਰੀ ਵਿੱਚ ਕਰੇਗੀ ਪੰਜਾਬ ਦਾ ਦੌਰਾ ਆਈ ਆਈ ਐਮ ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ : ਹਰਜੋਤ ਸਿੰਘ ਬੈਂਸ
ਆਈ. ਟੀ. ਆਈ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਹੋਵੇਗਾ ਦੌਰਾ
ਚੰਡੀਗੜ੍ਹ, 28 ਜਨਵਰੀ (ਸ.ਬ.) ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੇ ਆਈ. ਆਈ. ਐਮ-ਅਹਿਮਦਾਬਾਦ ਦੇ ਸਹਿਯੋਗ ਨਾਲ ਰਾਜ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਲਈ ਇੱਕ ਵਿਸ਼ੇਸ਼ ਮੈਨੇਜਮੈਂਟ ਡਿਵੈੱਲਪਮੈਂਟ ਪ੍ਰੋਗਰਾਮ (ਐਮ.ਡੀ.ਪੀ.) ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਆਈ. ਟੀ. ਆਈਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ ਟੀਮ ਵਲੋਂ ਫਰਵਰੀ ਵਿੱਚ ਪੰਜਾਬ ਦਾ ਦੌਰਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਆਈ.ਆਈ.ਐਮ ਅਹਿਮਦਾਬਾਦ ਦੇ ਫੈਕਲਟੀ ਮੈਂਬਰ ਮੁੱਖ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਅਤੇ ਸਿਖਲਾਈ ਸਬੰਧੀ ਜ਼ਰੂਰਤਾਂ ਦਾ ਮੁਲਾਂਕਣ ਕਰਨ ਲਈ 12 ਤੋਂ 15 ਫਰਵਰੀ ਤੱਕ ਪੰਜਾਬ ਦਾ ਦੌਰਾ ਕਰਨਗੇ। ਇਹ ਪ੍ਰੋਗਰਾਮ ਤਕਨੀਕੀ ਅਤੇ ਕਿੱਤਾਮੁਖੀ ਸੰਸਥਾਵਾਂ ਨੂੰ ਸੈਂਟਰ ਆਫ ਐਕਸੀਲੈਂਸ ਵਿੱਚ ਅਪਗ੍ਰੇਡ ਕਰਨ ਵਿੱਚ ਵਿਭਾਗ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਤਕਨੀਕੀ ਸਿੱਖਿਆ ਈਕੋਸਿਸਟਮ ਦੇ ਵਿਕਾਸ ਅਤੇ ਇਸਦੇ ਆਗੂਆਂ ਨੂੰ ਇਸ ਖੇਤਰ ਦੀਆਂ ਸਮੇਂ ਅਨੁਸਾਰ ਬਦਲ ਰਹੀਆਂ ਲੋੜਾਂ ਮੁਤਾਬਕ ਬਣਾਉਣ ਵਾਸਤੇ ਤਿਆਰ ਕੀਤੇ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ ਦੌਰਾਨ ਆਈ.ਟੀ.ਆਈ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ 30 ਪ੍ਰਿੰਸੀਪਲਾਂ ਦੇ ਨਾਲ ਨਾਲ ਵਿਭਾਗੀ ਅਧਿਕਾਰੀਆਂ ਨੂੰ ਆਈ. ਆਈ. ਐਮ. ਅਹਿਮਦਾਬਾਦ ਕੈਂਪਸ ਵਿਖੇ ਪੰਜ ਦਿਨਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਟਰੇਨਿੰਗ ਦੌਰਾਨ 20 ਇੰਟਰਐਕਟਿਵ ਸੈਸ਼ਨ ਕਰਵਾਏ ਜਾਣਗੇ, ਜਿਸ ਵਿੱਚ ਪ੍ਰੋਫੈਸਰ ਅੰਬਰੀਸ਼ ਡੋਂਗਰੇ ਅਤੇ ਪ੍ਰੋਫੈਸਰ ਨਿਹਾਰਿਕਾ ਵੋਹਰਾ ਸਮੇਤ ਆਈ. ਆਈ. ਐਮ. ਅਹਿਮਦਾਬਾਦ ਦੇ ਨਾਮੀ ਪ੍ਰੋਫੈਸਰਾਂ ਵੱਲੋਂ ਸਿਖਲਾਈ ਦੀਆਂ ਨਵੀਆਂ ਤਕਨੀਕਾਂ ਤੇ ਅਭਿਆਸਾਂ ਬਾਰੇ ਜਾਣੂ ਕਰਵਾਇਆ ਜਾਵੇਗਾ।
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਦਿੱਤੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
Editorial2 months ago
ਵਹਿਮਾਂ ਭਰਮਾਂ ਦੀ ਥਾਂ ਆਮ ਲੋਕਾਂ ਨੂੰ ਤਰਕਸ਼ੀਲ ਸੋਚ ਨੂੰ ਅਪਨਾਉਣ ਦੀ ਲੋੜ
-
National2 months ago
ਬੱਸ ਨੇ ਪੈਦਲ ਚੱਲਣ ਵਾਲਿਆਂ ਅਤੇ ਕਈ ਵਾਹਨਾਂ ਨੂੰ ਮਾਰੀ ਟੱਕਰ, 7 ਵਿਅਕਤੀਆਂ ਦੀ ਮੌਤ, 42 ਜ਼ਖਮੀ