Punjab
ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਅਤੇ ਦੋ ਕਾਰਾਂ ਦੀ ਟੱਕਰ ਦੌਰਾਨ ਕਾਰ ਸਵਾਰ ਮਾਂ-ਪੁੱਤ ਜ਼ਖ਼ਮੀ
ਜਲੰਧਰ, 18 ਨਵੰਬਰ (ਸ.ਬ.) ਜਲੰਧਰ-ਪਠਾਨਕੋਟ ਮਾਰਗ ਤੇ ਪੈਂਦੇ ਪਿੰਡ ਨੂਰਪੁਰ ਅੱਡੇ ਤੇ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਅਤੇ ਦੋ ਕਾਰਾਂ ਦੀ ਟੱਕਰ ਦੌਰਾਨ ਕਾਰ ਸਵਾਰ ਮਾਂ ਪੁੱਤਰ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਨਾਲ ਭਰੀ ਬੱਸ ਚਾਲਕ ਨੇ ਨੂਰਪੁਰ ਅੱਡੇ ਤੇ ਅਚਾਨਕ ਬੱਸ ਹਾਈਵੇ ਤੇ ਚਾੜ ਦਿੱਤੀ ਜਿਸ ਦੌਰਾਨ ਪਿੱਛੋਂ ਆ ਰਹੀ ਕਾਰ ਦੀ ਬੱਸ ਨਾਲ ਟੱਕਰ ਹੋ ਗਈ ਅਤੇ ਉਸਦੇ ਪਿੱਛੇ ਆ ਰਹੀ ਇੱਕ ਹੋਰ ਕਾਰ ਆਪਣਾ ਸੰਤੁਲਨ ਗਵਾ ਕੇ ਉਸਦੇ ਪਿੱਛੇ ਜਾਂ ਵੱਜੀ ਜਿਸ ਦੌਰਾਨ ਪਠਾਨਕੋਟ ਤੋਂ ਲੁਧਿਆਣਾ ਜਾ ਰਹੇ ਕਾਰ-ਸਵਾਰ ਮਾਂ ਪੁੱਤਰ ਜੋਤੀ ਤੇ ਗੁਰਸ਼ਬਦ ਜ਼ਖ਼ਮੀ ਹੋ ਗਏ। ਮੌਕੇ ਤੇ ਲੰਮਾ ਜਾਮ ਲੱਗ ਗਿਆ। ਜਿਸ ਨੂੰ ਮਕਸੂਦਾਂ ਦੇ ਥਾਣੇਦਾਰ ਕੇਵਲ ਸਿੰਘ ਸਮੇਤ ਪੁਲੀਸ ਪਾਰਟੀ ਵੱਲੋਂ ਪੁੱਜ ਕੇ ਜਦੋ ਜਹਿਦ ਕਰਕੇ ਬਹਾਲ ਕਰਵਾਇਆ। ਕਾਰ ਸਵਾਰ ਸੁਨੀਲ ਵਾਸੀ ਪਠਾਨਕੋਟ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚੇ ਸਮੇਤ ਪਠਾਨਕੋਟ ਤੋਂ ਲੁਧਿਆਣਾ ਆਪਣੇ ਕੰਮ ਤੇ ਜਾ ਰਹੇ ਸੀ ਤਾਂ ਜਲੰਧਰ ਦੇ ਨੂਰਪੁਰ ਅੱਡੇ ਤੇ ਸਕੂਲ ਬੱਸ ਚਾਲਕ ਨੇ ਲਿੰਕ ਸੜਕ ਤੋਂ ਅਚਾਨਕ ਹਾਈਵੇ ਤੇ ਬੱਸ ਚੜਾ ਦਿੱਤੀ। ਜਿਸ ਦੌਰਾਨ ਉਸ ਦੀ ਕਾਰ ਬੱਸ ਡਰਾਈਵਰ ਵਾਲੀ ਸਾਈਡ ਨਾਲ ਟਕਰਾ ਕੇ ਹਾਈਵੇ ਦੇ ਨਾਲ ਲੱਗੀਆਂ ਗਰਿੱਲਾਂ ਨਾਲ ਜਾ ਟਕਰਾਈ ਅਤੇ ਉਸਦੇ ਪਿੱਛੇ ਆ ਗਈ। ਇੱਕ ਹੋਰ ਕਾਰ ਉਸ ਨਾਲ ਟਕਰਾ ਗਈ। ਦੂਸਰੀ ਕਾਰ ਦੇ ਚਾਲਕ ਵਿਸ਼ਵਨਾਸ ਵਾਸੀ ਤਲਵਾੜਾ ਨੇ ਦੱਸਿਆ ਕਿ ਉਸ ਨੇ ਜਦ ਅਚਾਨਕ ਬੱਸ ਨੂੰ ਹਾਈਵੇ ਤੇ ਚੜਦਾ ਵੇਖਿਆ ਤਾਂ ਉਸਨੇ ਬਰੇਕ ਤਾਂ ਲਗਾਈ ਪਰ ਇੰਨੇ ਨੂੰ ਉਸ ਦੀ ਕਾਰ ਅਗਲੀ ਕਾਰ ਨਾਲ ਜਾ ਟਕਰਾਈ।
ਮੌਕੇ ਤੇ ਸਾਰੀ ਘਟਨਾ ਦੀ ਜਾਂਚ ਕਰਨ ਪੁੱਜੇ ਥਾਣਾ ਮਕਸੂਦਾਂ ਦੇ ਥਾਣੇਦਾਰ ਕੇਵਲ ਸਿੰਘ ਸਮੇਤ ਪੁਲੀਸ ਪਾਰਟੀ ਵੱਲੋਂ ਹਾਦਸੇ ਦੌਰਾਨ ਟ੍ਰੈਫਿਕ ਬਹਾਲ ਕਰਵਾਇਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਬੱਸ ਚਾਲਕ ਦੇ ਸਮਰਥਕ ਮੌਕੇ ਤੇ ਪੁੱਜ ਕੇ ਪੁਲੀਸ ਮੁਲਾਜ਼ਮ ਅਤੇ ਕਾਰ ਚਾਲਕ ਨਾਲ ਉਲਝ ਗਏ। ਉਹਨਾਂ ਵੱਲੋਂ ਪੁਲੀਸ ਮੁਲਾਜ਼ਮ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ।
ਜਿਕਰਯੋਗ ਹੈ ਕਿ ਸਕੂਲ ਬੱਸ ਨੂੰ ਹੈਂਡੀਕੈਪ ਡਰਾਈਵਰ ਚਲਾ ਕੇ ਮਾਸੂਮਾਂ ਨੂੰ ਰੋਜ਼ਾਨਾ ਜੋਖਮ ਵਿੱਚ ਪਾ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਰੋਜ਼ਾਨਾ ਪੁਲੀਸ ਵਲੋਂ ਕੀਤੀ ਜਾਂਦੀ ਸਖ਼ਤ ਚੈਕਿੰਗ ਦੇ ਬਾਵਜੂਦ ਵੀ ਸਕੂਲ ਪ੍ਰਬੰਧਕਾਂ ਦੀ ਨਲਾਇਕੀ ਨਾਲ ਹੈਡੀਕੈਪ ਡਰਾਈਵਰ ਸਕੂਲ ਬੱਸ ਚਲਾਉਂਦਾ ਹੈ।
ਇਸੇ ਤਰ੍ਹਾਂ ਜਲੰਧਰ ਕਪੂਰਥਲਾ ਮਾਰਗ ਤੇ ਪੈਂਦੇ ਕੁੰਜ ਇਲਾਕੇ ਦੇ ਬਾਹਰ ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਜੋ ਕਪੂਰਥਲਾ ਤੋਂ ਜਲੰਧਰ ਆ ਰਹੀ ਸੀ ਦੀ ਟਰੱਕ ਅਤੇ ਕਾਰ ਨਾਲ ਟੱਕਰ ਹੋ ਗਈ। ਜ਼ਿਕਰਯੋਗ ਹੈ ਕਿ ਵਾਹਨਾਂ ਦੀ ਟੱਕਰ ਦੌਰਾਨ ਵਾਹਨ ਨੁਕਸਾਨੇ ਗਏ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Chandigarh
ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ
ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ
ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।
ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।
Mohali
ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ
ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Chandigarh
ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ
ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International2 months ago
ਰਨਵੇ ਦੀ ਬਜਾਏ ਸੜਕ ਤੇ ਉਤਰਿਆ ਜਹਾਜ਼, ਲੈਂਡਿੰਗ ਦੌਰਾਨ ਹੋਏ ਦੋ ਟੋਟੇ
-
International1 month ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ