Chandigarh
ਚਰਨਜੀਤ ਸਿੰਘ ਚੰਨੀ ਨੇ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਮੰਗੀ ਮੁਆਫ਼ੀ
ਚੰਡੀਗੜ੍ਹ, 19 ਨਵੰਬਰ (ਸ.ਬ.) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਔਰਤਾਂ ਖ਼ਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਕਾਂਗਰਸ ਆਗੂ ਨੇ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਉਹ ਔਰਤਾਂ ਵਿਰੁੱਧ ਕੁਝ ਕਹਿਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।
ਜਲੰਧਰ ਦੇ ਸੰਸਦ ਮੈਂਬਰ ਨੇ ਕਿਹਾ ਕਿ ਮੈਂ ਕਿਸੇ ਦੇ ਖ਼ਿਲਾਫ਼ ਨਹੀਂ ਹਾਂ। ਚੰਨੀ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬੀਤੇ ਦਿਨ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਦੌਰਾਨ ਔਰਤਾਂ ਅਤੇ ਦੋ ਭਾਈਚਾਰਿਆਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।
ਆਪ ਅਤੇ ਭਾਜਪਾ ਅਤੇ ਅਕਾਲੀ ਦਲ ਨੇ ਚੰਨੀ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਿਆਸੀ ਵਿਰੋਧੀਆਂ ਤੇ ਹਮਲਾ ਕਰਨ ਲਈ ਮੁੱਖ ਮੰਤਰੀ ਦਾ ਅਹੁਦੇ ਤੇ ਰਹਿ ਚੁੱਕੇ ਸੰਭਾਲਣ ਵਾਲੇ ਆਗੂ ਵੱਲੋਂ ਅਜਿਹੀ ਅਸ਼ਲੀਲ ਅਤੇ ਫੁੱਟ ਪਾਊ ਭਾਸ਼ਾ ਦੀ ਵਰਤੋਂ ਕਰਨਾ ਸਹਿਣਯੋਗ ਨਹੀਂ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਚੰਨੀ ਨੇ ਆਪਣੀਆਂ ਟਿੱਪਣੀਆਂ ਰਾਹੀਂ ਔਰਤਾਂ ਪ੍ਰਤੀ ਆਪਣੀ ਨੀਵੀਂ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।
Chandigarh
30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸਹਿ ਮੁਲਜ਼ਮ ਐਸ. ਐਚ. ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ
ਚੰਡੀਗੜ੍ਹ, 22 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲੀਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ ਮੁਲਜ਼ਮ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਉਕਤ ਪੁਲੀਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲੀਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ. ਐਚ. ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਪਰਵੇਸ਼ ਵਰਮਾ ਦੀਆਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਕਰਦੀਆਂ ਹਨ ਉਜਾਗਰ : ਮਲਵਿੰਦਰ ਕੰਗ
ਚੰਡੀਗੜ੍ਹ, 22 ਜਨਵਰੀ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਅਤੇ ਇਸਦੀ ਲੀਡਰਸ਼ਿਪ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰ ਰਹੀ ਹੈ।
ਉਹਨਾਂ ਕਿਹਾ ਕਿ ਪਰਵੇਸ਼ ਵਰਮਾ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਅਤੇ ਇਹ ਕਹਿ ਕੇ ਉਹਨਾਂ ਨੇ ਆਪਣੀ ਪਾਰਟੀ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਖੁੱਲਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਦੇ ਵਿਕਾਸ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਦਿੱਲੀ ਦੀ ਤਰੱਕੀ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨਾਂ ਦੀ ਦੇਣ ਹੈ। ਭਾਰਤ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦਿੱਲੀ ਦੇ ਨੁਹਾਰ ਨੂੰ ਮੁੜ ਆਕਾਰ ਦੇਣ ਤੱਕ, ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦਾ ਅਪਮਾਨ ਹੈ।
ਉਹਨਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਭਾਜਪਾ ਡਰ ਅਤੇ ਵੰਡ ਦੀ ਰਾਜਨੀਤੀ ਵੱਲ ਝੁਕ ਜਾਂਦੀ ਹੈ। ਇਸੇ ਤਹਿਤ ਪੰਜਾਬ ਨੰਬਰ ਦੇ ਵਾਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂ ਕਿ ਦਿੱਲੀ ਇੱਕ ਰਾਸ਼ਟਰੀ ਰਾਜਧਾਨੀ ਹੈ ਜਿੱਥੇ ਹਰ ਨਾਗਰਿਕ ਨੂੰ ਜਾਣ ਅਤੇ ਰਹਿਣ ਦਾ ਅਧਿਕਾਰ ਹੈ। ਇਹ ਟਿੱਪਣੀਆਂ ਨਾ ਸਿਰਫ਼ ਵੰਡਣ ਵਾਲੀਆਂ ਹਨ ਬਲਕਿ ਗੈਰ-ਸੰਵਿਧਾਨਕ ਵੀ ਹਨ।
ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਪਰਵੇਸ਼ ਵਰਮਾ ਵਿਰੁੱਧ ਉਨ੍ਹਾਂ ਦੀਆਂ ਸ਼ਰਮਨਾਕ ਟਿੱਪਣੀਆਂ ਲਈ ਕਾਰਵਾਈ ਕੀਤੀ ਜਾਵੇ।
Chandigarh
ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ
ਕਈ ਥਾਵਾਂ ਤੇ ਤੂਫ਼ਾਨ ਦੇ ਵੀ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿੱਚ ਜਿੱਥੇ ਠੰਡ ਦਾ ਜ਼ੋਰ ਲਗਾਤਾਰ ਵੱਧ ਰਿਹਾ ਹੈ ਉੱਥੇ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 22 ਅਤੇ 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ ਤੇ ਤੂਫ਼ਾਨ ਆਉਣ ਦੇ ਵੀ ਆਸਾਰ ਹਨ।
ਮੌਸਮ ਵਿਭਾਗ ਅਨੁਸਾਰ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ ਏ ਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਫਿਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਵ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।
ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National1 month ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ