Connect with us

Mohali

ਜਿਮਣੀ ਚੋਣ ਦੌਰਾਨ ਵੱਖ-ਵੱਖ ਉਮੀਦਵਾਰਾਂ ਵਿੱਚ ਫਸਵੀਂ ਟੱਕਰ

Published

on

 

ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਕਾਂਗਰਸ ਮਜਬੂਤ, ਚੱਬੇਵਾਲ ਅਤੇ ਬਰਨਾਲਾ ਵਿੱਚ ਆਪ ਭਾਰੂ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਪੰਜਾਬ ਦੀਆਂ ਚਾਰ ਵਿਧਾਨਸਭਾ ਸੀਟਾਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲ ਵਿੱਚ ਹੋਣ ਜਾ ਰਹੀ ਜਿਮਣੀ ਚੋਣ ਲਈ ਭਲਕੇ ਵੋਟਾਂ ਪਾਈਆਂ ਜਾਣੀਆਂ ਹਨ ਅਤੇ ਇਹਨਾਂ ਚਾਰੇ ਹਲਕਿਆਂ ਵਿੱਚ ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਵਿੱਚ ਸਿੱਧਾ ਮੁਕਾਬਲਾ ਹੈ। ਇਸ ਦੌਰਾਨ ਚੋਣ ਲੜ ਰਹੀ ਤੀਜੀ ਮੁੱਖ ਧਿਰ (ਭਾਰਤੀ ਜਨਤਾ ਪਾਰਟੀ) ਦਾ ਪ੍ਰਦਰਸ਼ਨ ਭਾਵੇਂ ਪਹਿਲਾਂ ਨਾਲੋਂ ਬਿਹਤਰ ਰਹਿਣ ਦੀ ਆਸ ਹੈ ਪਰੰਤੂ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਹੈ।

ਬਰਨਾਲਾ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਾਬਕਾ ਮੰਤਰੀ ਸz. ਗੁਰਮੀਤ ਸਿੰਘ ਮੀਤ ਹੇਅਰ ਦੇ ਸਾਂਸਦ ਚੁਣੇ ਜਾਣ ਕਾਰਨ ਖਾਲੀ ਹੋਈ ਸੀਟ ਤੇ ਆਪ ਵਲੋਂ ਹਰਜਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂਕਿ ਭਾਜਪਾ ਵਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਵਲੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਸੀਟ ਤੇ ਭਾਵੇਂ ਤਿਕੋਣਾ ਮੁਕਾਬਲਾ ਹੈ ਪਰੰਤੂ ਆਪ ਉਮੀਦਵਾਰ ਦੀ ਹਾਲਤ ਕਾਫੀ ਮਜਬੂਤ ਹੈ।

ਗਿੱਦੜਬਾਹਾ ਸੀਟ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਂਸਦ ਬਣਨ ਤੇ ਖਾਲੀ ਹੋਈ ਹੈ ਅਤੇ ਇੱਥੋਂ ਕਾਂਰਗਸ ਵਲੋਂ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ। ਇੱਥੋਂ ਭਾਜਪਾ ਵਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਮੀਦਵਾਰ ਹਨ ਅਤੇ ਆਪ ਵਲੋਂ ਹਰਦੀਪ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਇਸ ਸੀਟ ਤੇ ਕਾਂਗਰਸ ਦੀ ਹਾਲਤ ਮਜਬੂਤ ਮੰਨੀ ਜਾ ਰਹੀ ਹੈ।

ਕਾਂਗਰਸੀ ਵਿਧਾਇਕ ਸੁਖਜਿੰਦਰ ਸਿਘ ਰੰਧਾਵਾ ਦੇ ਸਾਂਸਦ ਬਣਨ ਨਾਲ ਖਾਲੀ ਹੋਈ ਡੇਰਾ ਬਾਬਾ ਨਾਨਕ ਸੀਟ ਤੇ ਕਾਂਗਰਸ ਵਲੋਂ ਸz. ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਇੱਥੋਂ ਆਪ ਵਲੋਂ ਗੁਰਦੀਪ ਸਿੰਘ ਰੰਘਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂਕਿ ਭਾਜਪਾ ਵਲੋਂ ਰਵਿਕਰਨ ਸਿੰਘ ਕਾਹਲੋਂ ਉਮੀਦਵਾਰ ਹਨ। ਇਸ ਸੀਟ ਤੇ ਵੀ ਕਾਂਗਰਸੀ ਉਮੀਦਵਾਰ ਦੀ ਪੁਜੀਸ਼ਨ ਮਜਬੂਤ ਮੰਨੀ ਜਾ ਰਹੀ ਹੈ।

ਚੱਬੇਵਾਲ ਸੀਟ ਡਾ. ਰਾਜ ਕੁਮਾਰ ਚੱਬੇਵਾਲ ਦੇ ਸਾਂਸਦ ਬਣਨ ਕਰਨ ਖਾਲੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਇੱਥੋਂ ਡਾ. ਰਾਜ ਕੁਮਾਰ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਸੀਟ ਤੋਂ ਭਾਜਪਾ ਵਲੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂਕਿ ਕਾਂਗਰਸ ਵਲੋਂ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ। ਇਸ ਸੀਟ ਤੇ ਆਮ ਆਦਮੀ ਪਾਰਟੀ ਦੀ ਪੁਜੀਸ਼ਨ ਮਜਬੂਤ ਮੰਨੀ ਜਾ ਰਹੀ ਹੈ।

ਇਹਨਾਂ ਚੋਣਾਂ ਦਾ ਨਤੀਜਾ ਕੀ ਹੋਵੇਗਾ ਇਸਦਾ ਪਤਾ ਤਾਂ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਪਤਾ ਲੱਗੇਗਾ ਪਰੰਤੂ ਮੌਜੂਦਾ ਹਾਲਾਤ ਵਿੱਚ ਇਹੀ ਕਿਹਾ ਜਾ ਸਕਦਾ ਹੈ ਕਿ ਅਕਾਲੀ ਦਲ ਦੇ ਮੈਦਾਨ ਤੋਂ ਬਾਹਰ ਹੋਣ ਕਾਰਨ ਭਾਵੇਂ ਤਿਕੋਣਾ ਮੁਕਾਬਲਾ ਹੋਣ ਦੀ ਗੱਲ ਕੀਤੀ ਜਾ ਰਹੀ ਹੈ ਪਰੰਤੂ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਹੈ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending