Connect with us

Mohali

ਮੁਹਾਲੀ ਵਿੱਚ ਇਕੋ ਦਿਨ ਵਿੱਚ ਹੋਈਆਂ ਚਾਰ ਮੌਤਾਂ, ਫੇਜ਼ 1 ਵਿਖੇ ਲੜਕੇ ਨੇ ਕੀਤੀ ਖੁਦਕੁਸ਼ੀ, ਲੜਕੀ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼

Published

on

 

ਪਿੰਡ ਮਟੌਰ ਅਤੇ ਪਿੰਡ ਰਾਏਪੁਰ ਵਿੱਚ ਵੀ ਦੋ ਵਿਅਕਤੀਆਂ ਵੱਲੋਂ ਖੁਦਕੁਸ਼ੀ

ਐਸ.ਏ.ਐਸ.ਨਗਰ, 19ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿੱਚ ਇੱਕੋ ਦਿਨ ਵਿੱਚ ਚਾਰ ਮੌਤਾਂ ਹੋਣ ਦਾ ਸਮਾਚਾਰ ਹੈ। ਇਸ ਦੌਰਾਨ ਫੇਜ਼ 1 ਵਿਖੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਅਤੇ ਉਸਦੇ ਨਾਲ ਰਹਿੰਦੀ ਨੌਜਵਾਨ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਗੱਲ ਆਖੀ ਜਾ ਰਹੀ ਹੈ ਜਦੋਂਕਿ ਪਿੰਡ ਮਟੌਰ ਅਤੇ ਪਿੰਡ ਰਾਏਪੁਰ ਵਿੱਚ ਵੀ ਦੋ ਵਿਅਕਤੀਆਂ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ।

ਪਹਿਲੇ ਮਾਮਲੇ ਵਿੱਚ ਸਥਾਨਕ ਫੇਜ਼ 1 ਵਿਚਲੀ ਕੋਠੀ ਨੰ 659 ਦੀ ਟਾਪ ਫਲੋਰ ਤੇ ਰਹਿੰਦੇ ਜੋੜੇ ਦੀ ਮੌਤ ਦਾ ਮਾਮਲਾ ਸਾਮ੍ਹਣੇ ਆਇਆ ਹੈ। ਪੁਲੀਸ ਸੂਤਰਾਂ ਮੁਤਾਬਕ ਪਹਿਲੀ ਨਜਰ ਵਿੱਚ ਇੰਝ ਜਾਪਦਾ ਹੈ ਕਿ ਇੱਥੇ ਰਹਿੰਦੇ ਅਨਫ ਜਮਾਲ ਨਾਮ ਦੇ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ ਜਦੋਂਕਿ ਉਸ ਦੀ ਮਹਿਲਾ ਦੋਸਤ ਨਿਧੀ ਵੱਲੋਂ ਆਪਣੀ ਚੁੰਨੀ ਨਾਲ ਗਲਾ ਘੁੱਟ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਪੁਲੀਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ। ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਬਾਰੇ ਪਤਾ ਲੱਗੇਗਾ। ਇਸ ਸਬੰਧੀ ਥਾਣਾ ਫੇਜ਼-1 ਦੇ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਅਨਫ ਜਮਾਲ ਸਹਾਰਨਪੁਰ ਦਾ ਰਹਿਣ ਵਾਲਾ ਹੈ ਅਤੇ ਨਿਧੀ ਬਿਹਾਰ ਦੀ ਰਹਿਣ ਵਾਲੀ ਹੈ। ਦੋਵੇਂ ਜਣੇ ਮੁਹਾਲੀ ਦੀਆਂ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਕਰਦੇ ਸਨ। ਉਹਨਾਂ ਦੱਸਿਆ ਕਿ ਨੌਕਰੀ ਤੋਂ ਜਮਾਲ ਅਤੇ ਨਿਧੀ ਦੇ ਵੱਖ-ਵੱਖ ਹੱਥ ਲਿਖਤ ਸੁਸਾਇਡ ਨੋਟ ਮਿਲੇ ਹਨ ਜਿਨ੍ਹਾਂ ਵਿੱਚ ਦੋਵਾਂ ਨੇ ਲਿਖਿਆ ਹੈ ਕਿ ਉਹਨਾਂ ਨੂੰ ਮੁਨੀਸ਼ ਨਾਂ ਦਾ ਵਿਅਕਤੀ ਤੰਗ ਪ੍ਰੇਸ਼ਾਨ ਅਤੇ ਬਲੈਕਮੇਲ ਕਰ ਰਿਹਾ ਹੈ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪzzਾਪਤ ਜਾਣਕਾਰੀ ਅਨੁਸਾਰ ਅਨਫ ਜਮਾਲ ਪਿਛਲੇ ਕਰੀਬ ਡੇਢ ਸਾਲ ਤੋਂ ਉਕਤ ਕੋਠੀ ਵਿਚ ਕਿਰਾਏ ਤੇ ਰਹਿ ਰਿਹਾ ਸੀ। ਬੀਤੇ ਦਿਨੀਂ ਉਸਦੀ ਮਹਿਲਾ ਦੋਸਤ ਉਸ ਨੂੰ ਮਿਲਣ ਲਈ ਆਈ ਹੋਈ ਸੀ ਅਤੇ ਇਸ ਦੌਰਾਨ ਅਨਫ ਜਮਾਲ ਕੰਮ ਤੇ ਵੀ ਨਹੀਂ ਜਾ ਰਿਹਾ ਸੀ। ਕੰਮ ਤੇ ਨਾ ਜਾਣ ਕਾਰਨ, ਜਿਸ ਕੰਪਨੀ ਵਿੱਚ ਉਹ ਕੰਮ ਕਰ ਰਿਹਾ ਸੀ ਦੇ ਸੀਨੀਅਰ ਅਫਸਰ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆਉਣ ਲੱਗ ਪਿਆ। ਉਸ ਦਾ ਸੀਨੀਅਰ ਅਫਸਰ ਅੱਜ ਜਿਵੇਂ ਹੀ ਜਮਾਲ ਦੇ ਘਰ ਪਹੁੰਚਿਆ ਅਤੇ ਦਰਵਾਜਾ ਖੜਕਾਇਆ ਤਾਂ ਦਰਵਾਜਾ ਅੰਦਰੋਂ ਬੰਦ ਸੀ ਅਤੇ ਕਿਸੇ ਨੇ ਵੀ ਅੰਦਰੋਂ ਜਵਾਬ ਨਹੀਂ ਦਿੱਤਾ। ਜਮਾਲ ਦੇ ਸੀਨੀਅਰ ਨੇ ਮਕਾਨ ਮਾਲਕ ਨੂੰ ਇਸ ਬਾਰੇ ਦੱਸਿਆ ਕਿ ਉਹਨਾਂ ਦੀ ਮੱਦਦ ਨਾਲ ਜਿਵੇਂ ਹੀ ਦਰਵਾਜੇ ਦੀ ਕੁੰਡੀ ਤੋੜੀ ਤਾਂ ਦੇਖਿਆ ਕਿ ਜਮਾਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਨਾਲ ਹੀ ਲੜਕੀ ਦੀ ਲਾਸ਼ ਵੀ ਪਈ ਹੋਈ ਸੀ। ਲੜਕੀ ਦੇ ਗਲੇ ਵਿੱਚ ਚੁੰਨੀ ਲਿਪਟੀ ਹੋਈ ਸੀ। ਉਧਰ ਪੁਲੀਸ ਵਲੋਂ ਲੜਕੇ ਦੇ ਪਰਿਵਾਰ ਨੂੰ ਸੂਚਨਾ ਦੇਣ ਉਪਰੰਤ ਮ੍ਰਿਤਕ ਦੇ ਲੜਕੇ ਦਾ ਪਿਤਾ ਮੁਹਾਲੀ ਪਹੁੰਚ ਗਿਆ ਹੈ।

ਦੂਜੇ ਮਾਮਲੇ ਵਿੱਚ ਪਿੰਡ ਮਟੌਰ ਦੇ ਰਹਿਣ ਵਾਲੇ ਦੇਸ ਰਾਜ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਦੇਸ ਰਾਜ ਪੇਸ਼ੇ ਵਜੋਂ ਰਾਜ ਮਿਸਤਰੀ ਸੀ। ਪਰਿਵਾਰ ਵਲੋਂ ਕਿਸੇ ਤੇ ਕੋਈ ਸ਼ੱਕ ਸ਼ੁਭਾ ਨਾ ਹੋਣ ਕਾਰਨ ਮਟੌਰ ਪੁਲੀਸ ਨੇ 194 ਬੀ.ਐਸ.ਐਸ ਐਕਟ ਦੇ ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਤੀਜਾ ਮਾਮਲਾ ਥਾਣਾ ਸੋਹਾਣਾ ਅਧੀਨ ਆਉਂਦੇ ਪਿੰਡ ਰਾਏਪੁਰ ਕਲਾਂ ਦਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੀ ਪਹਿਚਾਨ ਆਫਤਾਬ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਫਤਾਬ ਦਾ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਸ਼ਰਾਬ ਪੀਣ ਦਾ ਆਦੀ ਹੈ। ਮ੍ਰਿਤਕ ਦੀ ਪਤਨੀ ਨੇ ਪੁਲੀਸ ਨੂੰ ਦਸਿਆ ਕਿ ਰਾਤ ਨੂੰ ਵੀ ਆਫਤਾਬ ਨੇ ਸ਼ਰਾਬ ਪੀਤੀ ਸੀ ਅਤੇ ਉਹ ਦੋਵੇਂ ਇਕੱਠੇ ਸੁੱਤੇ ਸਨ। ਸਵੇਰੇ ਉਠ ਕੇ ਉਸ ਨੇ ਦੇਖਿਆ ਕਿ ਉਸ ਦੇ ਪਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲੀਸ ਦਾ ਕਹਿਣਾ ਹੈ ਕਿ ਲਾਸ਼ ਮੁਰਦਾਘਰ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending