Connect with us

Mohali

ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ : ਹਰਭਜਨ ਸਿੰਘ ਈ ਟੀ ਓ

Published

on

 

ਮੁਹਾਲੀ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 1924 ਪੰਚਾਂ ਨੂੰ ਚੁਕਵਾਈ ਗਈ ਅਹੁਦੇ ਦੀ ਸਹੁੰ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਪੰਚਾਇਤਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਹੈ। ਅੱਜ ਇੱਥੇ ਮੁਹਾਲੀ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਣ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਪਾਰਟੀ ਚਿੰਨ੍ਹਾਂ ਤੋਂ ਉੱਪਰ ਉੱਠ ਕੇ ਚੋਣ ਲੜਨ ਦੀ ਪਿਰਤ ਪਾਈ ਹੈ, ਜਿਸ ਦਾ ਉਦੇਸ਼ ਪਿੰਡਾਂ ਨੂੰ ਧੜੇਬੰਦੀ ਤੋਂ ਬਾਹਰ ਕੱਢ ਕੇ ਅਸਲ ਬੁਨਿਆਦੀ ਮੁੱਦਿਆਂ ਤੇ ਧਿਆਨ ਅਤੇ ਸ਼ਕਤੀ ਕੇਂਦਰਿਤ ਕਰਨਾ ਹੈ।

ਉਹਨਾਂ ਕਿਹਾ ਕਿ ਲੋਕਾਂ ਦੁਆਰਾ ਕਿਸੇ ਅਹੁਦੇ ਤੇ ਚੁਣ ਕੇ ਬਿਠਾਇਆ ਜਾਣਾ, ਪ੍ਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੁੰਦੀ ਹੈ। ਇਹ ਚਾਹੇ ਪੰਚ ਹੋਵੇ, ਸਰਪੰਚ ਹੋਵੇ, ਕੌਂਸਲਰ ਹੋਵੇ ਜਾਂ ਐਮ ਐਲ ਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਨੂੰ ਕਲਮ ਅਤੇ ਮੋਹਰ ਦੀ ਤਾਕਤ ਦਿੱਤੀ ਹੈ, ਜਿਸ ਦਾ ਸਹ ਅਤੇ ਜਾਇਜ ਵਰਤੋਂ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਅਤੇ ਸਾਨੂੰ ਇਸ ਦੀ ਵਰਤੋਂ ਪਿੰਡ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਹਿੱਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਨੂੰ 29 ਵਿਸ਼ਿਆਂ ਤੇ ਕੰਮ ਕਰਨ ਦੇ ਅਧਿਕਾਰ ਦਿੱਤੇ ਗਏ ਹਨ, ਇਸ ਲਈ ਸਾਡਾ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਹਰ ਤਰ੍ਹਾਂ ਦੀ ਗੁੱਟਬਾਜ਼ੀ ਤੇ ਵੈਰ-ਵਿਰੋਧ ਤੋਂ ਉੱਪਰ ਉੱਠ ਕੇ ਪਿੰਡ ਅਤੇ ਪਿੰਡ ਵਾਸੀਆਂ ਦੀ ਭਲਾਈ ਲਈ ਕੰਮ ਕਰੀਏ। ਇਸ ਮੌਕੇ ਉਨ੍ਹਾਂ ਭਾਂਖਰਪੁਰ ਦੀ ਪੰਚ ਬੰਦਨਾ ਅਤੇ ਧੜਾਕ ਕਲਾਂ ਦੀ ਪੰਚ ਮਨਪ੍ਰੀਤ ਕੌਰ ਨੂੰ ਮੰਚ ਤੇ ਬੁਲਾ ਕੇ ਹੋਰਨਾਂ ਪੰਚਾਂ ਨਾਲ ਸਹੁੰ ਚੁਕਵਾ ਕੇ ਚੁਣ ਕੇ ਆਈ 50 ਫ਼ੀਸਦੀ ਨਾਰੀ ਸ਼ਕਤੀ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਲੀਮੈਂਟ ਨੂੰ ਦੇਸ਼ ਦੇ ਲੋਕਤੰਤਰ ਦੀ ਸਭ ਤੋਂ ਵੱਡੀ ਅਤੇ ਗਰਾਮ ਪੰਚਾਇਤ ਨੂੰ ਸਭ ਤੋਂ ਛੋਟੀ ਇਕਾਈ ਦਾ ਦਰਜਾ ਦਿੰਦਿਆਂ ਕਿਹਾ ਕਿ ਫ਼ਰਕ ਕੇਵਲ ਏਨਾ ਹੈ ਕਿ ਸੰਸਦ ਨੇ ਸਮੁੱਚੇ ਦੇਸ਼ ਅਤੇ ਪੰਚਾਇਤ ਨੇ ਆਪਣੇ ਪਿੰਡ ਦੀ ਭਲਾਈ ਦੇ ਫ਼ੈਸਲੇ ਲੈਣੇ ਹੁੰਦੇ ਹਨ। ਉਹਨਾਂ ਕਿਹਾ ਕਿ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਦੇ ਮੋਢਿਆਂ ਤੇ ਪਿੰਡ ਦੇ ਵਿਕਾਸ ਕੰਮਾਂ ਤੋਂ ਇਲਾਵਾ ਨੌਜੁਆਨ ਸ਼ਕਤੀ ਨੂੰ ਸੰਭਾਲਣ, ਖੇਡਾਂ ਦੇ ਮੈਦਾਨ ਤਿਆਰ ਕਰਨ, ਸਕੂਲਾਂ ਦੀ ਸੰਭਾਲ ਕਰਨ ਅਤੇ ਹੈਲਥ ਸੈਂਟਰ ਜਿਹੇ ਪਰਉਪਕਾਰੀ ਕੰਮ ਕਰਨ ਦੀ ਵੱਡੀ ਜ਼ਿੰਮੇਂਵਾਰੀ ਹੈ।

ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਐਮ ਐਲ ਏ ਕੁਲਵੰਤ ਸਿੰਘ ਨੇ ਸ਼ਾਂਤੀਪੂਰਣ ਪੰਚਾਇਤੀ ਚੋਣਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਹੁਣ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰ ਕੇ ਦਿਖਾਉਣ ਦਾ ਮੌਕਾ ਹੈ। ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਪੱਧਰ ਤੇ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਜਾਵੇ ਅਤੇ ਹਾਰੇ ਹੋਏ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਨੂੰ ਵੀ ਹਰ ਵਿਕਾਸ ਅਤੇ ਭਲਾਈ ਕਾਰਜ ਵਿੱਚ ਨਾਲ ਲਿਆ ਜਾਵੇ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮਿਲਕਫ਼ੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਪਲਾਨਿੰਗ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਏ ਡੀ ਸੀ ਵਿਰਾਜ ਐਸ ਤਿੜਕੇ, ਐਸ ਡੀ ਐਮ ਦਮਨਦੀਪ ਕੌਰ ਮੁਹਾਲੀ, ਅਮਿਤ ਗੁਪਤਾ ਡੇਰਾਬੱਸੀ ਅਤੇ ਗੁਰਮੰਦਰ ਸਿੰਘ ਖਰੜ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ, ਬੀ ਡੀ ਪੀ ਓ ਗੁਰਪ੍ਰੀਤ ਸਿੰਘ ਮਾਂਗਟ ਡੇਰਾਬੱਸੀ, ਮਹਿਕਮੀਤ ਸਿੰਘ ਖਰੜ ਅਤੇ ਗੁਰਮਿੰਦਰ ਸਿੰਘ ਮਾਜਰੀ ਬਲਾਕ ਹਾਜ਼ਰ ਸਨ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending