Punjab
ਸਕੂਲ ਵੈਨ ਅਤੇ ਕਾਰ ਦੀ ਟੱਕਰ ਦੌਰਾਨ 1 ਦਰਜਨ ਬੱਚਿਆਂ ਸਮੇਤ ਡਰਾਈਵਰ ਅਤੇ ਮਹਿਲਾ ਮੁਲਾਜਮ ਜ਼ਖ਼ਮੀ
ਬੁਢਲਾਡਾ, 19 ਨਵੰਬਰ (ਸ.ਬ.) ਸਥਾਨਕ ਸ਼ਹਿਰ ਦੇ ਜਾਖਲ ਬਰੇਟਾ ਰੋਡ ਤੇ ਪੁੱਲ ਦੇ ਨਜਦੀਕ ਇੱਕ ਕਾਰ ਜੋ ਕਰਾਸ ਕਰਕੇ ਪੁੱਲ ਵੱਲ ਆ ਰਹੀ ਸੀ ਤਾਂ ਬੱਚਿਆਂ ਨਾਲ ਭਰੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਲਗਭਗ 1 ਦਰਜਨ ਦੇ ਕਰੀਬ ਬੱਚੇ, ਡਰਾਈਵਰ ਅਤੇ ਸਕੂਲ ਦੀ ਇੱਕ ਮਹਿਲਾ ਮੁਲਾਜਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡੀ.ਐਸ.ਪੀ. ਬੁਢਲਾਡਾ ਗਮਦੂਰ ਸਿੰਘ ਚਹਿਲ ਅਤੇ ਐਸ.ਐਚ.ਓ. ਸਿਟੀ ਸੁਖਜੀਤ ਸਿੰਘ ਮੌਕੇ ਤੇ ਪਹੁੰਚੇ ਅਤੇ ਜ਼ਖ਼ਮੀਆਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਇਨ੍ਹਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਬਰੇਟਾ ਦੇ ਬੀ.ਐਮ.ਡੀ. ਸਕੂਲ ਦੀ ਇੱਕ ਵੈਨ ਸਕੂਲ ਵਿੱਚੋਂ ਸਕੂਲੀ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਪੁੱਲ ਦੇ ਨਜਦੀਕ ਕਰਾਸ ਕਰਕੇ ਜਾ ਰਹੀ ਬਰੀਜਾ ਕਾਰ ਨੇ ਵੈਨ ਵਿੱਚ ਟੱਕਰ ਮਾਰ ਦਿੱਤੀ। ਜਿਸ ਵਿੱਚ ਵੈਨ ਦਾ ਡਰਾਈਵਰ ਸੁਖਪਾਲ ਸਿੰਘ, ਸਕੂਲ ਦੀ ਮਹਿਲਾ ਮੁਲਾਜਮ ਬਲਵੀਰ ਦੇਵੀ, ਵਿਦਿਆਰਥਣ ਨਵਜੋਤ ਕੌਰ, ਅਮਨਦੀਪ ਕੌਰ, ਮਨਵੀਰ ਸਿੰਘ, ਤਮੰਨਾ, ਵੰਸ਼ਿਕਾ, ਸ਼ਿਵਮ ਅਤੇ ਗੁਰਲੀਨ ਕੌਰ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਦੂਸਰੇ ਪਾਸੇ ਬਰੀਜਾ ਕਾਰ ਦਾ ਡਰਾਈਵਰ ਯੋਗੇਸ਼ ਸ਼ਰਮਾਂ ਅਤੇ ਉਸਦਾ ਪੁੱਤਰ ਵੀ ਜਖਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਐਸ.ਐਚ.ਓ ਬਰੇਟਾ ਅਮਰੀਕ ਸਿੰਘ ਨੇ ਘਟਨਾ ਦਾ ਜਾਇਜਾਂ ਲੈਂਦਿਆਂ ਕਾਰਵਾਈ ਦਾ ਭਰੋਸਾ ਦਿੱਤਾ।
Chandigarh
ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ ਵਿੱਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਫਗਵਾੜਾ, ਮੋਗਾ, ਕਪੂਰਥਲਾ ਰਿਹਾ ਬੰਦ
ਵੱਖ ਵੱਖ ਥਾਈ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ, ਸੀ ਬੀ ਆਈ ਜਾਂਚ ਦੀ ਮੰਗ
ਚੰਡੀਗੜ੍ਹ, 28ਜਨਵਰੀ (ਸ. ਬ.) 26 ਜਨਵਰੀ ਨੂੰ ਅਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਦੇ ਵਿਰੋਧ ਵਿੱਚ ਦਲਿਤ ਜਥੇਬੰਦੀਆਂ ਵੱਲੋਂ ਅੱਜ ਸਵੇਰੇ 9 ਵਜੇ ਤੋਂ 5 ਵਜੇ ਤੱਕ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਫਗਵਾੜਾ, ਮੋਗਾ, ਕਪੂਰਥਲਾ ਵਿਖੇ ਬੰਦ ਰਿਹਾ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਵੱਖ ਵੱਖ ਥਾਵਾਂ ਤੇ ਸੜਕ ਜਾਮ ਕਰਕੇ ਰੋਸ ਪ੍ਰਗਟ ਕੀਤਾ ਗਿਆ।
ਇਸ ਦੌਰਾਨ ਸੰਵਿਧਾਨ ਬਚਾਓ ਮੋਰਚਾ ਦੇ ਆਗੂਆਂ ਵਲੋਂ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਨਜ਼ਦੀਕ ਲੁਧਿਆਣਾ ਜਲੰਧਰ ਹਾਈਵੇ ਨੂੰ ਪੂਰੇ ਤਰੀਕੇ ਨਾਲ ਜਾਮ ਕਰ ਦਿੱਤਾ ਗਿਆ, ਜਿਸ ਨਾਲ ਹਾਈਵੇ ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਜਲੰਧਰ ਵਿਖੇ ਪੂਰਨ ਤੌਰ ਤੇ ਬੰਦ ਹੋਣ ਕਾਰਨ ਕਪੂਰਥਲਾ ਸ਼ਹਿਰ ਤੋਂ ਜਾਣ ਵਾਲੇ ਟ੍ਰੈਫ਼ਿਕ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਕਈ ਬੱਸਾਂ ਵੀ ਰਸਤੇ ਵਿਚੋਂ ਮੁੜ ਕੇ ਵਾਪਸ ਬੱਸ ਸਟੈਂਡ ਕਪੂਰਥਲਾ ਆ ਗਈਆਂ। ਇਸ ਦੌਰਾਨ ਪੁਲੀਸ ਵਲੋਂ ਟਰੈਫਿਕ ਰੂਟ ਪਲਾਨ ਵੀ ਜਾਰੀ ਕੀਤਾ ਗਿਆ। ਕਪੂਰਥਲਾ ਤੋਂ ਲੁਧਿਆਣਾ ਚੰਡੀਗੜ੍ਹ ਸਾਈਡ ਜਾਣ ਵਾਲੇ ਛੋਟੇ ਵਹੀਕਲਾਂ ਵਾਸਤੇ ਟਰੈਫਿਕ ਲਈ ਆਦੀ ਖੂਹੀ ਤੋਂ ਨਿਜਰਾਂ ਤੋਂ ਪ੍ਰਤਾਪਪੂਰਾ ਤੋਂ ਹਵੇਲੀ ਤੋਂ ਫਗਵਾੜਾ ਰੂਟ ਵੱਲ ਭੇਜਿਆ ਗਿਆ। ਇਸ ਤੋਂ ਇਲਾਵਾ ਜਲੰਧਰ ਬਾਈਪਾਸ ਤੋਂ ਵੱਡੇ ਵਾਹਨਾਂ ਨੂੰ ਸੁਲਤਾਨਪੁਰ ਲੋਧੀ ਬਾਈਪਾਸ ਤੋਂ ਹੁੰਦੇ ਹੋਏ ਅੱਗੇ ਟਰੈਫਿਕ ਨੂੰ ਤਬਦੀਲ ਕੀਤਾ ਗਿਆ।
ਹੁਸ਼ਿਆਰਪੁਰ ਸ਼ਹਿਰ ਵਿੱਚ ਅੱਜ ਮੁਕੰਮਲ ਬੰਦ ਰਿਹਾ। ਇਸ ਮੌਕੇ ਦਲਿਤ ਭਾਈਚਾਰੇ ਵਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਥਿਤ ਦੋਸ਼ੀ ਅਤੇ ਇਸ ਘਟਨਾ ਪਿੱਛੇ ਲੁਕੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇ। ਫਗਵਾੜਾ ਸ਼ਹਿਰ ਪੂਰਨ ਤੌਰ ਤੇ ਬੰਦ ਰਿਹਾ। ਵੱਖ ਵੱਖ ਜਥੇਬੰਦੀਆਂ ਦੇ ਆਗੂ ਇਕੱਠੇ ਹੋ ਕੇ ਰੋਸ ਮਾਰਚ ਕਰਦੇ ਹੋਏ ਬਾਜ਼ਾਰਾਂ ਵਿੱਚ ਗਏ। ਬਠਿੰਡਾ ਵਿੱਚ ਅੱਜ ਵੱਖ-ਵੱਖ ਮਜ਼ਦੂਰ ਜਥੇਬੰਦੀਆਂ, ਸਿਆਸੀ ਧਿਰਾਂ ਦੇ ਲੋਕਾਂ ਅਤੇ ਸਮਾਜ ਸੇਵੀਆਂ ਵੱਲੋਂ ਅੰਬੇਦਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਦੇ ਪਿੱਛੇ ਬਹੁਤ ਵੱਡੀ ਸਾਜਿਸ਼ ਹੈ। ਉਨ੍ਹਾਂ ਨੇ ਸੀ ਬੀ ਆਈ ਦੀ ਜਾਂਚ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਕਿਹਾ ਜੇਕਰ ਸਹੀ ਜਾਂਚ ਨਾ ਹੋਈ ਤਾਂ ਉਹਨਾਂ ਵੱਲੋਂ ਸੜਕਾਂ ਅਤੇ ਰੇਲਾਂ ਤੱਕ ਰੋਕੀਆਂ ਜਾਣਗੀਆਂ।
Mohali
ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਤੋੜਨ ਦੇ ਦੋਸ਼ੀਆਂ ਵਿਰੁੱਧ ਹੋਵੇ ਸਖਤ ਕਾਰਵਾਈ : ਸੰਜੀਵ ਵਸ਼ਿਸ਼ਠ
ਭਾਜਪਾ ਵਲੋਂ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ
ਐਸ ਏ ਐਸ ਨਗਰ, 28 ਜਨਵਰੀ (ਸ.ਬ.) ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਦੇ ਵਿਰੋਧ ਵਿੱਚ, ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰ ਐਂਡ ਕੋਰਸਿਜ਼, ਫੇਜ਼ 3ਬੀ2, ਮੁਹਾਲੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਮੂੰਹ ਤੇ ਕਾਲੀਆਂ ਪੱਟੀਆਂ ਬੰਨ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਅਮ੍ਰਿਤਸਰ ਵਿੱਚ ਹੋਈ ਘਟਨਾ ਪਿੱਛੇ ਵੱਡੀ ਸਾਜਿਸ਼ ਹੋ ਸਕਦੀ ਹੈ ਅਤੇ ਸਿਰਫ ਇੱਕ ਵਿਅਕਤੀ ਨੂੰ ਕਾਬੂ ਕਰਕੇ ਸਰਕਾਰ ਇਸਨੂੰ ਠੰਡੇ ਬਸਤੇ ਵਿੱਚ ਨਹੀਂ ਪਾ ਸਕਦੀ। ਉਹਨਾਂ ਕਿਹਾ ਕਿ ਸਰਕਾਰ ਦੀ ਜਿੰਮੇਵਾਰੀ ਹੈ ਕਿ ਇਸ ਸਾਜਿਸ਼ ਲਈ ਜਿੰਮੇਵਾਰ ਦੋਸ਼ੀਆਂ ਦਾ ਪਤਾ ਲਗਾ ਕੇ ਇਸ ਸਾਜਿਸ਼ ਦੇ ਵੇਰਵੇ ਜਨਤਕ ਕੀਤੇ ਜਾਣ। ਉਹਨਾਂ ਕਿਹਾ ਕਿ ਇਸ ਵਤੀਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਾਹਿਲ ਸ਼ਰਮਾ, ਹਰਦੀਪ ਬੈਦਵਾਨ, ਆਸ਼ਮਨ ਅਰੋੜਾ, ਰਾਜੇਸ਼ ਰਾਣਾ, ਰਮਨ ਸੈਲੀ, ਅਨਿਲ ਕੁਮਾਰ ਗੁੱਡੂ, ਜਸਵਿੰਦਰ ਸਿੰਘ, ਕਫੀਲ ਅਹਿਮਦ, ਜਸਪ੍ਰੀਤ ਸਿੰਘ, ਰਮੇਸ਼ ਵਰਮਾ, ਉਮਾਕਾਂਤ ਤਿਵਾੜੀ, ਸੰਨੀ ਸਿੰਘ, ਗਗਨ ਸ਼ਰਮਾ, ਮਿੱਲੀ ਗਰਗ, ਸਾਬਕਾ ਐਮਸੀ ਪ੍ਰਕਾਸ਼ ਵਤੀ, ਰੀਤਾ ਰਾਣੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਸ਼ੇਖਰ ਵੀ ਹਾਜਿਰ ਸਨ।
Punjab
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 64 ਵੇਂ ਦਿਨ ਵਿੱਚ ਦਾਖ਼ਲ
ਡੱਲੇਵਾਲ ਨੇ ਜਨਤਾ ਦੇ ਨਾਮ ਸੰਦੇਸ਼ ਦੇ ਕੇ 12 ਫ਼ਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
ਖਨੌਰੀ, 28 ਜਨਵਰੀ (ਸ.ਬ.) ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 64ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਸz. ਜਗਜੀਤ ਸਿੰਘ ਡੱਲੇਵਾਲ ਵਲੋਂ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦਿੰਦਿਆਂ ਲੋਕਾਂ ਨੂੰ 12 ਫ਼ਰਵਰੀ ਨੂੰ ਖਨੌਰੀ ਸਰਹੱਦ ਤੇ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਡੱਲੇਵਾਲ ਨੇ ਆਪਣੇ 8 ਮਿੰਟ ਦੇ ਸੰਦੇਸ਼ ਵਿੱਚ ਮੁੱਖ ਤੌਰ ਤੇ ਚਾਰ ਨੁਕਤੇ ਉਠਾਏ ਹਨ। ਉਹਨਾਂ ਕਿਹਾ ਕਿ ਦੇਸ਼ ਵਿੱਚ ਇੱਕ ਭਾਵਨਾ ਹੈ ਕਿ ਦੇਸ਼ ਨੂੰ ਐਮ ਐਸ ਪੀ ਗਾਰੰਟੀ ਕਾਨੂੰਨ ਮਿਲਣਾ ਚਾਹੀਦਾ ਹੈ। ਜਦੋਂ ਆਖਰੀ ਅੰਦੋਲਨ ਮੁਲਤਵੀ ਕੀਤਾ ਗਿਆ ਸੀ, ਤਾਂ ਦੂਜੇ ਰਾਜਾਂ ਨੇ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਦੇ ਲੋਕ ਅੰਦੋਲਨ ਨੂੰ ਚੌਰਾਹੇ ਤੇ ਛੱਡ ਰਹੇ ਹਨ। ਅਸੀਂ ਚਾਹੁੰਦੇ ਸੀ ਕਿ ਪੰਜਾਬ ਤੇ ਅਜਿਹੇ ਦੋਸ਼ ਨਾ ਲਗਾਏ ਜਾਣ। ਪੂਰੇ ਦੇਸ਼ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਲੋੜ ਹੈ। ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਪੰਜਾਬ ਨੂੰ ਵੀ ਐੱਮ ਐਸ ਪੀ ਦੀ ਲੋੜ ਹੈ। ਇਸ ਲਈ ਮੈਂ ਜੋ ਵੀ ਕਰ ਸਕਦਾ ਸੀ, ਮੈਂ ਉਹ ਕੀਤਾ।
ਉਹਨਾਂ ਕਿਹਾ ਕਿ 18 ਤਰੀਕ ਦੀ ਰਾਤ ਨੂੰ ਸਰਕਾਰ ਵੱਲੋਂ ਦਿੱਤੇ ਗਏ ਪੱਤਰ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਤੁਹਾਡੇ ਨਾਲ 14 ਫ਼ਰਵਰੀ ਨੂੰ ਇੱਕ ਮੀਟਿੰਗ ਕਰੇਗੀ। ਉਸ ਸਮੇਂ ਸਾਰੇ ਦੋਸਤਾਂ ਅਤੇ ਦੋਵਾਂ ਮੰਚਾਂ ਨੇ ਕਿਹਾ ਕਿ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਮੈਂ ਡਾਕਟਰੀ ਸਹਾਇਤਾ ਲਈ ਹੈ। ਜਿਸ ਕਾਰਨ ਉਲਟੀਆਂ ਆਉਂਦੀਆਂ ਹਨ। ਇਹ ਵਰਤ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ। ਤੁਸੀਂ ਸਾਰੇ ਸੋਚਦੇ ਹੋ ਕਿ ਸਾਨੂੰ 14 ਤਰੀਕ ਨੂੰ ਮੀਟਿੰਗ ਵਿੱਚ ਜਾਣਾ ਚਾਹੀਦਾ ਹੈ। ਪਰ ਮੇਰੀ ਸਿਹਤ ਇਸ ਦੀ ਇਜਾਜ਼ਤ ਨਹੀਂ ਦੇ ਰਹੀ। ਮੇਰੇ ਵਿੱਚ ਜਾਣ ਦੀ ਤਾਕਤ ਨਹੀਂ ਹੈ।
ਉਹਨਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਇਹ ਲੱਗੇ ਕਿ ਅੱਜ ਸਾਡੇ ਅੰਦੋਲਨ ਨੂੰ ਪਰਮਾਤਮਾ ਤੋਂ ਸ਼ਕਤੀ ਮਿਲੀ ਹੈ। ਅੱਜ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 30 ਤਰੀਕ ਨੂੰ ਭੋਗ ਪਾਏ ਜਾਣਗੇ। ਉਸ ਦਿਨ ਅਸੀਂ ਗੁਰੂ ਦਾ ਧੰਨਵਾਦ ਕਰਾਂਗੇ, ਜਿਨ੍ਹਾਂ ਦੀ ਕਿਰਪਾ ਨਾਲ ਸਰਕਾਰ ਨੂੰ ਹੋਸ਼ ਆਇਆ। ਉਹ ਸਾਡੇ ਨਾਲ ਗੱਲ ਕਰਨ ਲਈ ਰਾਜ਼ੀ ਹੋ ਗਈ। ਉੱਥੇ, ਉਸ ਦਿਨ, ਅਸੀਂ ਮੋਰਚੇ ਦੀ ਜਿੱਤ ਲਈ ਪ੍ਰਾਰਥਨਾ ਵੀ ਕਰਾਂਗੇ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋ ਜਾਣ।
ਉਹਨਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ 4 ਤਰੀਕ ਵਾਂਗ 12 ਤਰੀਕ ਨੂੰ ਸਾਰੇ ਦੇਸ਼ ਵਾਸੀ, ਕਿਸਾਨ, ਮਜ਼ਦੂਰ ਖਨੌਰੀ ਸਰਹੱਦ ਤੇ ਇਕੱਠੇ ਹੋਣੇ ਚਾਹੀਦੇ ਹਨ। ਆਓ ਆਪਾਂ ਸਾਰੇ ਮਿਲ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰੀਏ। ਲੋਕ ਮਹਿਸੂਸ ਕਰਦੇ ਹਨ ਕਿ ਸਾਨੂੰ 14 ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਯੋਗ ਹੋਣਾ ਚਾਹੀਦਾ ਹੈ।
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਦਿੱਤੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
Editorial2 months ago
ਵਹਿਮਾਂ ਭਰਮਾਂ ਦੀ ਥਾਂ ਆਮ ਲੋਕਾਂ ਨੂੰ ਤਰਕਸ਼ੀਲ ਸੋਚ ਨੂੰ ਅਪਨਾਉਣ ਦੀ ਲੋੜ
-
Mohali2 months ago
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 300 ਗ੍ਰਾਮ ਹੈਰੋਇਨ ਸਮੇਤ 2 ਮੁਲਜਮ ਗ੍ਰਿਫਤਾਰ