Connect with us

Punjab

ਔਰਤ ਨੇ ਕਰਵਾਇਆ ਆਪਣੇ ਪਤੀ ਦਾ ਕਤਲ

Published

on

 

ਅੰਮ੍ਰਿਤਸਰ, 20 ਨਵੰਬਰ (ਸ.ਬ.) ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਆਪਣੇ ਦੋ ਪ੍ਰੇਮੀਆ ਹੱਥੋਂ ਆਪਣੇ ਫ਼ੌਜੀ ਪਤੀ ਨੂੰ ਮਰਵਾ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਨਾਮਕ ਔਰਤ ਦੇ ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਉਸ ਦੇ ਆਪਣੇ ਪਤੀ ਸੁਖਦੇਵ ਸਿੰਘ ਸਾਬਕਾ ਫ਼ੌਜੀ ਨਾਲ ਮਤਭੇਦ ਰਹਿੰਦੇ ਸਨ ਕਿ ਬੀਤੀ ਰਾਤ ਔਰਤ ਨੇ ਆਪਣੇ ਪਤੀ ਨੂੰ ਮਰਵਾ ਦਿੱਤਾ।

ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਘਟਨਾ ਦੇ ਮੱਦੇਨਜ਼ਰ ਪੁਲੀਸ ਨੇ ਮ੍ਰਿਤਕ ਸੁਖਦੇਵ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਦੇ ਕਤਲ ਕਰਨ ਦੇ ਦੋਸ਼ਾਂ ਤਹਿਤ ਉਕਤ ਔਰਤ ਸਮੇਤ ਦੋਸ਼ੀ ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੂਰੁ ਕਰ ਦਿੱਤੀ ਹੈ।

 

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ

Published

on

By

 

 

ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Continue Reading

Chandigarh

ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

Published

on

By

 

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

Continue Reading

Latest News

Trending