Mohali
ਰਾਏਪੁਰ ਕਲਾਂ ਵਿਖੇ ਪਹਿਲਾ ਕੁਸ਼ਤੀ ਦੰਗਲ 22 ਨਵੰਬਰ ਨੂੰ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਨੇੜਲੇ ਪਿੰਡ ਰਾਏਪੁਰ ਕਲਾਂ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਠਾਠ (ਸੈਕਟਰ 109 ਮੁਹਾਲੀ) ਵਿਖੇ ਬ੍ਰਹਮ ਗਿਆਨੀ ਸੰਤ ਮਨਪ੍ਰੀਤ ਸਿੰਘ ਲੁਹਾਰੀ ਵਾਲਿਆਂ ਦੀ ਪ੍ਰੇਰਨਾ ਸਦਕਾ ਸ੍ਰੀ ਮਾਨ ਸੰਤ ਬਾਬਾ ਗੁਰਦਿਆਲ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਪਹਿਲਾ ਕੁਸ਼ਤੀ ਦੰਗਲ ਸੰਗਤ ਦੇ ਸਹਿਯੋਗ ਨਾਲ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਕੁਸ਼ਤੀ ਦੰਗਲ ਦਾ ਪੋਸਟਰ ਸਵਿੰਦਰ ਪਾਲ ਸਿੰਘ ਬਿੱਟੂ ਪ੍ਰਧਾਨ, ਰਣਧੀਰ ਸਿੰਘ ਧੀਰਾ, ਗੁਰਜੀਤ ਸਿੰਘ, ਗੁਰਪਾਲ ਸਿੰਘ ਪਾਲੀ ਤੇ ਬਾਬਾ ਹਰਭਜਨ ਸਿੰਘ ਵਲੋਂ ਜਾਰੀ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਦੱਸਿਆ ਕਿ ਇਸਤੋਂ ਪਹਿਲਾਂ ਸ੍ਰੀ ਮਾਨ ਸੰਤ ਬਾਬਾ ਗੁਰਦਿਆਲ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਧਾਰਮਿਕ ਸਮਾਗਮ ਦੌਰਾਨ ਬਾਬਾ ਗੁਰਦੀਪ ਸਿੰਘ ਗੋਬਿੰਦਗੜ੍ਹ ਵਾਲਿਆਂ ਦਾ ਜਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਕੇ ਗੁਰੂ ਚਰਨਾਂ ਨਾਲ ਜੋੜੇਗਾ।
ਉਨ੍ਹਾਂ ਦੱਸਿਆ ਕਿ ਦੁਪਹਿਰ 2 ਵਜੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ ਜਿਸ ਦੌਰਾਨ ਝੰਡੀ ਦੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਤੇ ਨਿਸ਼ਾਂਤ ਦਿੱਲੀ ਵਿਚਕਾਰ ਹੋਵੇਗੀ। ਇਸ ਮੌਕੇ ਹੋਰ ਵੀ ਨਾਮੀ ਪਹਿਲਵਾਨ ਆਪਣੇ ਦਾਅ ਪੇਚ ਦੇ ਜੌਹਰ ਦਿਖਾਉਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Mohali
ਅਫੀਮ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 2 ਸਾਲ ਦੀ ਕੈਦ ਅਤੇ 10 ਹਜ਼ਾਰ ਜੁਰਮਾਨਾ
ਐਸ ਏ ਐਸ ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ ਵਿੱਚ ਦਰਜ ਅੱਧਾ ਕਿਲੋ ਅਫੀਮ ਬਰਾਮਦ ਹੋਣ ਦੇ ਮਾਮਲੇ ਵਿੱਚ 1 ਦੋਸ਼ੀ ਨੂੰ ਕੈਦ ਦੀ ਸਜਾ ਸੁਣਾਈ ਹੈ।
ਮੁਹਾਲੀ ਦੇ ਵਧੀਕ ਜਿਲਾ ਸੈਸ਼ਨ ਜੱਜ ਅਜੀਤ ਅਤਰੀ ਨੇ ਖੁੱਲੀ ਅਦਾਲਤ ਵਿੱਚ ਸੁਣਵਾਈ ਕਰਦਿਆਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਗੁਰਜੀਤ ਸਿੰਘ (ਵਾਸੀ ਕਾਦਰਾਬਾਦ ਜਿਲਾ ਸ਼ਹਜਾਨਪੁਰ ਯੂ.ਪੀ) ਨੂੰ ਅਫੀਮ ਬਰਾਮਦ ਹੋਣ ਦੇ ਮਾਮਲੇ ਵਿੱਚ ਐਨ. ਡੀ. ਪੀ. ਐਸ.ਐਕਟ ਦੇ ਤਹਿਤ 2 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ 1 ਮਹੀਨੇ ਦੀ ਕੈਦ ਹੋਰ ਕੱਟਣੀ ਪਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲਾਲੜੂ ਦੀ ਪੁਲੀਸ ਮਾੜੇ ਅਨਸਰਾਂ ਦੇ ਖਿਲਾਫ ਚਲਾਏ ਅਭਿਆਨ ਦੇ ਤਹਿਤ ਅੰਬਾਲਾ ਚੰਡੀਗੜ੍ਹ ਰੋਡ ਤੇ ਸਥਿਤ ਆਲਮਗੀਰ ਵਿਖੇ ਮੌਜੂਦ ਸੀ ਜਦੋਂ ਅੰਬਾਲਾ ਵਾਲੇ ਪਾਸਿਉਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲੀਸ ਕਰਮਚਾਰੀਆਂ ਵਲੋਂ ਉਸ ਨੂੰ ਕਾਬੂ ਕਰਕੇ ਜਦੋਂ ਉਸ ਦੇ ਹੱਥ ਵਿੱਚ ਫੜੇ ਕਾਲੇ ਰੰਗ ਦੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਅਫੀਮ ਬਰਾਮਦ ਹੋਈ।
ਪੁਲੀਸ ਵਲੋਂ ਲਈ ਗਈ ਤਲਾਸ਼ੀ ਦੌਰਾਨ ਜਿਹੜੀ ਅਫੀਮ ਬਰਾਮਦ ਹੋਈ, ਉਸ ਦਾ ਵਜਨ ਅੱਧਾ ਕਿਲੋ ਸੀ। ਇਸ ਸਬੰਧੀ ਥਾਣਾ ਲਾਲੜੂ ਦੀ ਪੁਲੀਸ ਨੇ ਗੁਰਜੀਤ ਸਿੰਘ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।
Mohali
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ
ਖਰੜ, 20 ਨਵੰਬਰ (ਸ.ਬ.) ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਆਯੋਜਿਤ ਇਸ ਸੈਮੀਨਾਰ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸਤੋਂ ਪਹਿਲਾਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ।
ਕੈਂਪ ਦੌਰਾਨ ਪਸ਼ੂ ਪਾਲਣ ਵਿਭਾਗ ਤੋਂ ਡਾ. ਪ੍ਰੇਮ ਕੁਮਾਰ ਵੈਟਰਨਰੀ ਅਫਸਰ ਖਰੜ, ਸਿਮਰਦੀਪ ਸਿੰਘ ਡੀ. ਐਫ. ਓ, ਕਰਨਵੀਰ ਸਿੰਘ ਡੇਅਰੀ ਇੰਸਪੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕੌਂਸਲਰ ਨਬੀਹਾ ਅਤੇ ਲੀਡ ਬੈਂਕ ਦੇ ਵੱਲੋਂ ਮੋਨਿਕਾ ਬ੍ਰਾਂਚ ਮੈਨੇਜਰ, ਪੰਜਾਬ ਗ੍ਰਾਮੀਣ ਬੈਂਕ ਨੇ ਵੱਖ-ਵੱਖ ਕਰਜ਼ਾ ਸਕੀਮਾਂ ਅਤੇ ਰੋਜ਼ਗਾਰ ਸ਼ੁਰੂ ਕਰਨ ਦੇ ਵਸੀਲਿਆਂ ਤੋਂ ਜਾਣੂੰ ਕਰਵਾਇਆ।
ਕਾਲਜ ਦੇ ਪ੍ਰੋਫ਼ੈਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਸਿਵਲ ਇੰਜੀਨੀਅਰਿੰਗ, ਇਲੈਕਟਰੀਕਲ, ਮਕੈਨੀਕਲ ਇਲੈਕਟ੍ਰਾਨਿਕ, ਮੈਡੀਕਲ ਲੈਬ ਤਕਨਾਲੋਜੀ, ਕੰਪਿਊਟਰ ਅਤੇ ਮਾਡਰਨ ਆਫਿਸ ਪ੍ਰੈਕਟਿਸ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਦੇ ਵੱਖ ਵੱਖ ਖੇਤਰਾਂ ਤੋਂ ਜਾਣੂ ਕਰਵਾਇਆ।
ਬੈਂਕ ਮੈਨੇਜਰ ਮੋਨਿਕਾ ਨੇ ਵੱਖ-ਵੱਖ ਉਦਯੋਗ ਲਾਉਣ ਲਈ ਸਬਸਿਡੀ ਸਕੀਮਾਂ ਅਤੇ ਸਰਕਾਰੀ ਸਹਾਇਤਾ ਬਾਰੇ ਜਾਣੂੰ ਕਰਵਾਇਆ। ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਰਵਿੰਦਰ ਵਾਲੀਆ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ 223 ਵਿਦਿਆਰਥੀਆਂ ਨੇ ਭਾਗ ਲਿਆ। ਕੈਂਪ ਨੂੰ ਸਫਲ ਬਨਾਉਣ ਲਈ ਅਮਨਦੀਪ ਕੌਰ ਲੈਕਚਰਾਰ ਇੰਗਲਿਸ਼ ਅਤੇ ਅਮਨਦੀਪ ਕੌਰ ਲੈਕਚਰਾਰ ਕੰਪਿਊਟਰ ਨੇ ਅਹਿਮ ਭੂਮਿਕਾ ਨਿਭਾਈ।
Mohali
22 ਨਵੰਬਰ ਨੂੰ ਮੁਹਾਲੀ ਦੌਰੇ ਉੱਤੇ ਆਉਣਗੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ 22 ਨਵੰਬਰ ਨੂੰ ਮੁਹਾਲੀ ਦੌਰੇ ਉੱਤੇ ਆਉਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਥ ਸੂਬਾ ਪ੍ਰਧਾਨ ਅਰਵਿੰਦ ਗੌਤਮ ਨੇ ਦੱਸਿਆ ਕਿ ਮੁਹਾਲੀ ਦੇ ਪਿੰਡ ਕੁੰਭੜਾ ਵਿਖੇ ਬੀਤੇ ਦਿਨੀ ਹੋਏ ਕਤਲ ਕਾਂਡ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਵੱਲੋਂ ਪਿੰਡ ਵਿੱਚ ਰਹਿ ਰਹੇ ਪ੍ਰਵਾਸੀ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਇਥੋਂ ਯੂਪੀ ਬਿਹਾਰ ਚਲੇ ਜਾਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਕੌਮੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਐਸ ਐਸ ਪੀ ਮੁਹਾਲੀ ਨਾਲ ਮੁਲਾਕਾਤ ਕਰਨਗੇ ਅਤੇ ਇਸ ਸੰਬੰਧੀ ਜਾਣਕਾਰੀ ਦੇਣਗੇ।
ਉਹਨਾਂ ਦੱਸਿਆ ਕਿ ਸ੍ਰੀ ਪਵਨ ਕੁਮਾਰ ਗੁਪਤਾ ਦੇ ਦੌਰੇ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਦੇ ਨਾਲ ਮੁਹਾਲੀ ਦੇ ਜ਼ਿਲ੍ਹਾ ਪ੍ਰਭਾਰੀ ਅਖਿਲੇਸ਼ ਸਿੰਘ, ਜ਼ਿਲ੍ਹਾ ਚੇਅਰਮੈਨ ਅਸ਼ਵਨੀ ਚੌਧਰੀ, ਜ਼ਿਲ੍ਹਾ ਮਜ਼ਦੂਰ ਸੈਨਾ ਮੁਹਾਲੀ ਦੇ ਪ੍ਰਧਾਨ ਦਿਨੇਸ਼ ਖੁਸ਼ਵਾਹਾ, ਮੁਹਾਲੀ ਜ਼ਿਲ੍ਹਾ ਪ੍ਰਧਾਨ ਬਰਿਗੂਨਾਥ ਗਿਰੀ, ਕਿਰਨ ਜੈਨ ਮਹਿਲਾ ਵਿੰਗ ਪ੍ਰਧਾਨ, ਦੀਪਕ ਜੈਨ ਵਪਾਰ ਸੈੱਲ ਜ਼ਿਲ੍ਹਾ ਪ੍ਰਧਾਨ ਆਦਿ ਵੀ ਮੌਜੂਦ ਸਨ।
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
International2 months ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Mohali2 months ago
ਰਾਜਪੁਰਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
Editorial2 months ago
ਪੰਚਾਇਤ ਚੋਣਾਂ ਕਾਰਨ ਪਿੰਡਾਂ ਵਿੱਚ ਬਣ ਰਿਹਾ ਹੈ ਵਿਆਹਾਂ ਵਰਗਾ ਮਾਹੌਲ