Connect with us

Mohali

ਵਾਈਬਓਨ 2024 ਦੇ ਫਾਈਨਲ ਵਿੱਚ ਪਹੁੰਚੇ ਵੰਦਨਾ ਅਤੇ ਕੌਸ਼ਿਕ

Published

on

 

 

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਵਿਖੇ ਗਾਇਕਾਂ ਨੂੰ ਇੱਕ ਰਾਸ਼ਟਰੀ ਪਲੇਟਫਾਰਮ ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਣ ਲਈ ਪਰਿੰਦੇ ਵਲੋਂ ਗਾਇਨ ਆਡੀਸ਼ਨ ਆਯੋਜਿਤ ਕੀਤੇ ਗਏ ਜਿਸ ਦੌਰਾਨ ਲਗਭਗ 30 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀਆਂ ਨੂੰ ਇਸ ਆਡੀਸ਼ਨ ਲਈ ਫਾਈਨਲ ਵਿੱਚ ਚੁਣਿਆ ਗਿਆ। ਗਾਇਕੀ ਦੇ ਆਡੀਸ਼ਨ ਨੂੰ ਪੰਜਾਬੀ ਗਾਇਕ ਅਤੇ ਅਦਾਕਾਰ ਰਵਨੀਤ ਨੇ ਆਡੀਸ਼ਨਾਂ ਨੂੰ ਜੱਜ ਕੀਤਾ। ਇਸ ਮੌਕੇ ਡਾਇਰੈਕਟਰ ਪਰਿੰਦੇ ਪ੍ਰਭਜੋਤ ਕੌਰ ਮਹੰਤ ਵੀ ਮੌਜੂਦ ਸਨ।

ਇਸ ਮੌਕੇ ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਈਬਓਨ ਤੇ ਆਪਣੀ ਗਾਇਕੀ ਦੀ ਪ੍ਰਤਿਭਾ ਨੂੰ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਰਵਨੀਤ ਨੇ ਕਿਹਾ ਕਿ ਇਹ ਸ਼ੋਅ ਪੰਜਾਬ ਅਤੇ ਹਰਿਆਣਾ ਦੇ ਕਈ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਸ਼ੋਅ ਦਾ ਹਿੱਸਾ ਬਣਨ ਦਾ ਸੁਨਹਿਰੀ ਮੌਕਾ ਮੁਹਈਆ ਕਰਵਾਏਗਾ।

ਫਾਈਨਲ ਆਡੀਸ਼ਨ ਦੇਣ ਵਾਲੇ ਵਿਦਿਆਰਥੀਆਂ ਵਿੱਚ ਵੰਦਨਾ (ਬੀ. ਸੀ. ਏ.), ਕੌਸ਼ਿਕ (ਬੀ. ਐਸ. ਸੀ. ਕਾਰਡਿਅਕ) ਤੋਂ ਇਲਾਵਾ ਲਵਦੀਪ (ਨਰਸਿੰਗ), ਕਮਲਜੀਤ (ਜੀ. ਐਨ. ਐਮ.), ਰਿਤੇਸ਼ ਅਤੇ ਸਮੀਕਸ਼ਾ (ਬੀ. ਪੀ. ਟੀ.), ਸੁਖਮਨੀ, ਫਰਹਤ, ਚਰਨਜੀਤ ਅਤੇ ਮਹਿਕਪ੍ਰੀਤ (ਨਰਸਿੰਗ), ਕਮਲਜੀਤ, ਧਾਰਾ ਅਵਨਪ੍ਰੀਤ ਅਤੇ ਏਜਾਜ਼ (ਲਾਅ), ਨਿੱਕੀ ਅਤੇ ਯੁਵਰਾਜ (ਪੈਰਾ ਮੈਡੀਕਲ), ਹਰਮਨ (ਫਾਰਮਾ) ਅਤੇ ਨਵਾਜ਼ (ਬੀ. ਸੀ. ਏ.) ਆਦਿ ਨੇ ਭਾਗ ਲਿਆ।

Continue Reading

Mohali

ਅਫੀਮ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 2 ਸਾਲ ਦੀ ਕੈਦ ਅਤੇ 10 ਹਜ਼ਾਰ ਜੁਰਮਾਨਾ

Published

on

By

 

ਐਸ ਏ ਐਸ ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ ਵਿੱਚ ਦਰਜ ਅੱਧਾ ਕਿਲੋ ਅਫੀਮ ਬਰਾਮਦ ਹੋਣ ਦੇ ਮਾਮਲੇ ਵਿੱਚ 1 ਦੋਸ਼ੀ ਨੂੰ ਕੈਦ ਦੀ ਸਜਾ ਸੁਣਾਈ ਹੈ।

ਮੁਹਾਲੀ ਦੇ ਵਧੀਕ ਜਿਲਾ ਸੈਸ਼ਨ ਜੱਜ ਅਜੀਤ ਅਤਰੀ ਨੇ ਖੁੱਲੀ ਅਦਾਲਤ ਵਿੱਚ ਸੁਣਵਾਈ ਕਰਦਿਆਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਗੁਰਜੀਤ ਸਿੰਘ (ਵਾਸੀ ਕਾਦਰਾਬਾਦ ਜਿਲਾ ਸ਼ਹਜਾਨਪੁਰ ਯੂ.ਪੀ) ਨੂੰ ਅਫੀਮ ਬਰਾਮਦ ਹੋਣ ਦੇ ਮਾਮਲੇ ਵਿੱਚ ਐਨ. ਡੀ. ਪੀ. ਐਸ.ਐਕਟ ਦੇ ਤਹਿਤ 2 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ 1 ਮਹੀਨੇ ਦੀ ਕੈਦ ਹੋਰ ਕੱਟਣੀ ਪਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲਾਲੜੂ ਦੀ ਪੁਲੀਸ ਮਾੜੇ ਅਨਸਰਾਂ ਦੇ ਖਿਲਾਫ ਚਲਾਏ ਅਭਿਆਨ ਦੇ ਤਹਿਤ ਅੰਬਾਲਾ ਚੰਡੀਗੜ੍ਹ ਰੋਡ ਤੇ ਸਥਿਤ ਆਲਮਗੀਰ ਵਿਖੇ ਮੌਜੂਦ ਸੀ ਜਦੋਂ ਅੰਬਾਲਾ ਵਾਲੇ ਪਾਸਿਉਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲੀਸ ਕਰਮਚਾਰੀਆਂ ਵਲੋਂ ਉਸ ਨੂੰ ਕਾਬੂ ਕਰਕੇ ਜਦੋਂ ਉਸ ਦੇ ਹੱਥ ਵਿੱਚ ਫੜੇ ਕਾਲੇ ਰੰਗ ਦੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਅਫੀਮ ਬਰਾਮਦ ਹੋਈ।

ਪੁਲੀਸ ਵਲੋਂ ਲਈ ਗਈ ਤਲਾਸ਼ੀ ਦੌਰਾਨ ਜਿਹੜੀ ਅਫੀਮ ਬਰਾਮਦ ਹੋਈ, ਉਸ ਦਾ ਵਜਨ ਅੱਧਾ ਕਿਲੋ ਸੀ। ਇਸ ਸਬੰਧੀ ਥਾਣਾ ਲਾਲੜੂ ਦੀ ਪੁਲੀਸ ਨੇ ਗੁਰਜੀਤ ਸਿੰਘ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।

Continue Reading

Mohali

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ

Published

on

By

 

ਖਰੜ, 20 ਨਵੰਬਰ (ਸ.ਬ.) ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ।

ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਆਯੋਜਿਤ ਇਸ ਸੈਮੀਨਾਰ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸਤੋਂ ਪਹਿਲਾਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ।

ਕੈਂਪ ਦੌਰਾਨ ਪਸ਼ੂ ਪਾਲਣ ਵਿਭਾਗ ਤੋਂ ਡਾ. ਪ੍ਰੇਮ ਕੁਮਾਰ ਵੈਟਰਨਰੀ ਅਫਸਰ ਖਰੜ, ਸਿਮਰਦੀਪ ਸਿੰਘ ਡੀ. ਐਫ. ਓ, ਕਰਨਵੀਰ ਸਿੰਘ ਡੇਅਰੀ ਇੰਸਪੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕੌਂਸਲਰ ਨਬੀਹਾ ਅਤੇ ਲੀਡ ਬੈਂਕ ਦੇ ਵੱਲੋਂ ਮੋਨਿਕਾ ਬ੍ਰਾਂਚ ਮੈਨੇਜਰ, ਪੰਜਾਬ ਗ੍ਰਾਮੀਣ ਬੈਂਕ ਨੇ ਵੱਖ-ਵੱਖ ਕਰਜ਼ਾ ਸਕੀਮਾਂ ਅਤੇ ਰੋਜ਼ਗਾਰ ਸ਼ੁਰੂ ਕਰਨ ਦੇ ਵਸੀਲਿਆਂ ਤੋਂ ਜਾਣੂੰ ਕਰਵਾਇਆ।

ਕਾਲਜ ਦੇ ਪ੍ਰੋਫ਼ੈਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਸਿਵਲ ਇੰਜੀਨੀਅਰਿੰਗ, ਇਲੈਕਟਰੀਕਲ, ਮਕੈਨੀਕਲ ਇਲੈਕਟ੍ਰਾਨਿਕ, ਮੈਡੀਕਲ ਲੈਬ ਤਕਨਾਲੋਜੀ, ਕੰਪਿਊਟਰ ਅਤੇ ਮਾਡਰਨ ਆਫਿਸ ਪ੍ਰੈਕਟਿਸ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਦੇ ਵੱਖ ਵੱਖ ਖੇਤਰਾਂ ਤੋਂ ਜਾਣੂ ਕਰਵਾਇਆ।

ਬੈਂਕ ਮੈਨੇਜਰ ਮੋਨਿਕਾ ਨੇ ਵੱਖ-ਵੱਖ ਉਦਯੋਗ ਲਾਉਣ ਲਈ ਸਬਸਿਡੀ ਸਕੀਮਾਂ ਅਤੇ ਸਰਕਾਰੀ ਸਹਾਇਤਾ ਬਾਰੇ ਜਾਣੂੰ ਕਰਵਾਇਆ। ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਰਵਿੰਦਰ ਵਾਲੀਆ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ 223 ਵਿਦਿਆਰਥੀਆਂ ਨੇ ਭਾਗ ਲਿਆ। ਕੈਂਪ ਨੂੰ ਸਫਲ ਬਨਾਉਣ ਲਈ ਅਮਨਦੀਪ ਕੌਰ ਲੈਕਚਰਾਰ ਇੰਗਲਿਸ਼ ਅਤੇ ਅਮਨਦੀਪ ਕੌਰ ਲੈਕਚਰਾਰ ਕੰਪਿਊਟਰ ਨੇ ਅਹਿਮ ਭੂਮਿਕਾ ਨਿਭਾਈ।

 

Continue Reading

Mohali

22 ਨਵੰਬਰ ਨੂੰ ਮੁਹਾਲੀ ਦੌਰੇ ਉੱਤੇ ਆਉਣਗੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ

Published

on

By

 

 

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ 22 ਨਵੰਬਰ ਨੂੰ ਮੁਹਾਲੀ ਦੌਰੇ ਉੱਤੇ ਆਉਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਥ ਸੂਬਾ ਪ੍ਰਧਾਨ ਅਰਵਿੰਦ ਗੌਤਮ ਨੇ ਦੱਸਿਆ ਕਿ ਮੁਹਾਲੀ ਦੇ ਪਿੰਡ ਕੁੰਭੜਾ ਵਿਖੇ ਬੀਤੇ ਦਿਨੀ ਹੋਏ ਕਤਲ ਕਾਂਡ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਵੱਲੋਂ ਪਿੰਡ ਵਿੱਚ ਰਹਿ ਰਹੇ ਪ੍ਰਵਾਸੀ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਇਥੋਂ ਯੂਪੀ ਬਿਹਾਰ ਚਲੇ ਜਾਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਕੌਮੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਐਸ ਐਸ ਪੀ ਮੁਹਾਲੀ ਨਾਲ ਮੁਲਾਕਾਤ ਕਰਨਗੇ ਅਤੇ ਇਸ ਸੰਬੰਧੀ ਜਾਣਕਾਰੀ ਦੇਣਗੇ।

ਉਹਨਾਂ ਦੱਸਿਆ ਕਿ ਸ੍ਰੀ ਪਵਨ ਕੁਮਾਰ ਗੁਪਤਾ ਦੇ ਦੌਰੇ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਦੇ ਨਾਲ ਮੁਹਾਲੀ ਦੇ ਜ਼ਿਲ੍ਹਾ ਪ੍ਰਭਾਰੀ ਅਖਿਲੇਸ਼ ਸਿੰਘ, ਜ਼ਿਲ੍ਹਾ ਚੇਅਰਮੈਨ ਅਸ਼ਵਨੀ ਚੌਧਰੀ, ਜ਼ਿਲ੍ਹਾ ਮਜ਼ਦੂਰ ਸੈਨਾ ਮੁਹਾਲੀ ਦੇ ਪ੍ਰਧਾਨ ਦਿਨੇਸ਼ ਖੁਸ਼ਵਾਹਾ, ਮੁਹਾਲੀ ਜ਼ਿਲ੍ਹਾ ਪ੍ਰਧਾਨ ਬਰਿਗੂਨਾਥ ਗਿਰੀ, ਕਿਰਨ ਜੈਨ ਮਹਿਲਾ ਵਿੰਗ ਪ੍ਰਧਾਨ, ਦੀਪਕ ਜੈਨ ਵਪਾਰ ਸੈੱਲ ਜ਼ਿਲ੍ਹਾ ਪ੍ਰਧਾਨ ਆਦਿ ਵੀ ਮੌਜੂਦ ਸਨ।

Continue Reading

Latest News

Trending