Mohali
ਜਿਲ੍ਹਾ ਸਾਂਝ ਕੇਦਰ ਵੱਲੋਂ ਪਬਲਿਕ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਕੀਤਾ ਗਿਆ ਲੋਕਾਂ ੯ ਜਾਗਰੂਕ

ਰਾਜਪੁਰਾ, 21 ਨਵੰਬਰ (ਜਤਿੰਦਰ ਲੱਕੀ) ੭ਿਲਾ ਸਾਂਝ ਕੇਂਦਰ ਪਟਿਆਲਾ ਦੇ ਇੰਚਾਰਜ ਸਰਦਾਰ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਰਾਜਪੁਰਾ ਦੇ ਫੁਹਾਰਾ ਚੌਂਕ ਵਿਖੇ ਪਬਲਿਕ ਵਾਹਨਾਂ ਉੱਤੇ ਰਿਫਲੈਕਟਰ ਲਗਾ ਕੇ ਲੋਕਾਂ ੯ ਜਾਗਰੂਕ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਸਰਦੀ ਦਾ ਮੌਸਮ ੪ੁਰੂ ਹੋ ਗਿਆ ਹੈ ਅਤੇ ਧੁੰਦ ਦਾ ਸੀਜਨ ਵੀ ਸਟਾਰਟ ਹੈ । ਉਹਨਾਂ ਕਿਹਾ ਕਿ ਪਬਲਿਕ ਵਾਹਨਾਂ ਤੇ ਇਹ ਰਿਫਲੈਕਟਰ ਇਸ ਲਈ ਲਗਾਏ ਜਾਂਦੇ ਹਨ ਕਿਉਂਕਿ ਇਹਨਾਂ ਨਾਲ ਵਾਹਨ ਦੂਰੋ ਦਿਖ ਜਾਂਦਾ ਹੈ ਅਤੇ ਹਾਦਸੇ ਤੋਂ ਬਚਾਓ ਹੁੰਦਾ ਹੈ ਜਿਸ ਨਾਲ ਕਈ ਕੀਮਤੀ ਜਿੰਦਗੀਆਂ ਬਚ ਸਕਦੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਟ੍ਰੈਫਿਕ ਮਾਰਸਲ ਜਿਲਾ ਪਟਿਆਲਾ ਦੀਪਕ ਚਾਵਲਾ, ਜਗਜੀਤ ਸਿੰਘ ਅਤੇ ਹੀਰਾ ਸਿੰਘ ਵੀ ਹਾ੭ਰ ਸਨ।
Mohali
ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ : ਡਿਪਟੀ ਕਮਿਸ਼ਨਰ
ਐਸ ਏ ਐਸ ਨਗਰ, 6 ਮਾਰਚ (ਸ.ਬ.) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਲੋਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਕਰਨ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ।
ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਦਾ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ.ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ।
Mohali
ਐਜੂਕੇਸ਼ਨਲ ਟਰਸਟ ਦੀ ਇਮਾਰਤ ਵਿੱਚ ਚੋਰੀ ਦੀ ਸ਼ਿਕਾਇਤ
ਰਾਜਪੁਰਾ, 6 ਮਾਰਚ (ਜਤਿੰਦਰ ਲੱਕੀ) ਰਾਜਪੁਰਾ ਚੰਡੀਗੜ੍ਹ ਹਾਈਵੇ ਤੇ ਸਥਿਤ ਗੁਰੂਕੁਲ ਐਜੂਕੇਸ਼ਨਲ ਅਤੇ ਚੈਰੀਟੇਬਲ ਟਰਸਟ ਦੇ ਟਰਸਟੀ ਮਨਮੋਹਨ ਕੁਮਾਰ ਗਰਗ ਨੇ ਪੁਲੀਸ ਨੂੰ ਸ਼ਿਕਾਇਤ ਦੌਰਾਨ ਅਣਪਛਾਤੇ ਚੋਰਾਂ ਤੇ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਉਹਨਾਂ ਕਿਹਾ ਕਿ ਗੁਰੂਕੁਲ ਐਜੂਕੇਸ਼ਨਲ ਚੈਰੀਟੇਬਲ ਟਰਸਟ ਪਿੰਡ ਰਾਮਨਗਰ ਰਾਜਪੁਰਾ ਚੰਡੀਗੜ੍ਹ ਰੋਡ ਤੇ ਸਥਿਤ ਹੈ ਜੋੋ ਕਰਜ਼ੇ ਕਾਰਨ ਪੰਜਾਬ ਨੈਸ਼ਨਲ ਬੈਂਕ ਕੋਲ ਗਿਰਵੀ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਬੰਦ ਪਈ ਹੈ।
ਉਹਨਾਂ ਕਿਹਾ ਕਿ ਉਹ ਕਦੇ ਕਦਾਰ ਉਸ ਬਿਲਡਿੰਗ ਨੂੰ ਦੇਖਣ ਲਈ ਚਲਾ ਜਾਂਦੇ ਹਨਅਤੇ ਉੱਥੇ ਜਾ ਕੇ ਉਹਨਾਂ ਨੂੰ ਇਹ ਪਤਾ ਲੱਗਾ ਕਿ ਕੁਝ ਅਣਪਛਾਤੇ ਲੋਕਾਂ ਵੱਲੋਂ ਬਿਲਡਿੰਗ ਵਿੱਚ ਵੜ ਕੇ ਕਾਫੀ ਸਮਾਨ ਜਿਵੇਂ ਕੰਪਿਊਟਰ ਪ੍ਰਿੰਟਰ, ਏਸੀ ਇਲੈਕਟਰੀਕਲ ਦਾ ਸਮਾਨ, ਵਾਟਰ ਕੂਲਰ, ਪਿਊਰੀਫਾਈਰ, ਰਸੋਈ ਤੇ ਕੰਟੀਨ ਦਾ ਸਮਾਨ ਅਤੇ ਜਨਰੇਟਰ ਸੈਟ ਸਮੇਤ ਹੋਰ ਕਾਫੀ ਕੁਝ ਗਾਇਬ ਕਰ ਦਿੱਤਾ ਹੈ, ਜਿਸ ਦੀ ਕੀਮਤ ਲਗਭਗ ਦੋ ਕਰੋੜ ਰੁਪਏ ਦੇ ਕਰੀਬ ਹੈ। ਉਨਾਂ ਕਿਹਾ ਕਿ ਇਹ ਪ੍ਰਾਪਰਟੀ ਪੰਜਾਬ ਨੈਸ਼ਨਲ ਬੈਂਕ ਕੋਲ ਗਿਰਵੀ ਅਤੇ ਬੈਂਕ ਵਾਲਿਆਂ ਵੱਲੋਂ ਇੱਥੇ ਸੁਰੱਖਿਆ ਕਰਮੀ ਵੀ ਤੈਨਾਤ ਕੀਤੇ ਗਏ ਸੀ। ਉਹਨਾਂ ਮੰਗ ਕੀਤੀ ਹੈ ਕਿ ਅਣਪਛਾਤੇ ਚੋਰਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਸੰਪੀਰਕਗ ਕਰਨ ਤੇ ਐਸ ਐਚ ਓ ਬਨੂੜ ਸਰਦਾਰ ਗੁਰਸੇਵਕ ਸਿੰਘ ਸਿੱਧੂ ਨੇ ਕਿਹਾ ਕਿ ਪੁਲੀਸ ਨੂੰ ਸ਼ਿਕਾਇਤ ਮਿਲ ਗਈ ਹੈ ਤੇ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
Mohali
ਮੁਹਾਲੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ: ਕੁਲਵੰਤ ਸਿੰਘ

ਪਿੰਡ ਜਗਤਪੁਰਾ ਵਿਖੇ ਸੋਲਡ ਵੈਸਟ ਮੈਨੇਜਮੈਂਟ ਅਤੇ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਿਆ
ਐਸ ਏ ਐਸ ਨਗਰ, 6 ਮਾਰਚ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਮੁਹਾਲੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡ ਜਗਤਪੁਰਾ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਣਵਾੜੀ ਸੈਂਟਰ ਅਤੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸੋਲਡ ਵੈਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਪਿੰਡ ਜਗਤਪੁਰਾ ਵਿਖੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪਿੰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਬਿਹਤਰ ਬਣਾਉਣ ਲਈ ਇੱਕ ਨਵਾਂ ਟਿਊਬਵੈੱਲ ਛੇਤੀ ਹੀ ਲਗਾਏ ਜਾਣ ਦਾ ਐਲਾਨ ਕੀਤਾ ਹੈ। ਪਿੰਡ ਦੀ ਬਿਹਤਰੀ ਲਈ ਹੋਰ ਵੀ ਜੋ ਹੋਰ ਕੰਮ ਹੋਣ ਵਾਲੇ ਹਨ, ਉਹ ਵੀ ਛੇਤੀ ਕਰਵਾ ਦਿੱਤੇ ਜਾਣਗੇ।
ਇਸਦੇ ਨਾਲ ਹੀ ਹਲਕਾ ਵਿਧਾਇਕ ਵੱਲੋਂ ਪਿੰਡ ਧਰਮਗੜ੍ਹ ਵਿਖੇ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੀ ਸੇਵਾ ਵਿੱਚ ਅਰਪਣ ਕੀਤਾ ਗਿਆ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ ਕਿਉਂਕਿ ਜੇਕਰ ਪੰਜਾਬ ਵਾਸੀਆਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮਿਲੇਗਾ ਤਾਂ ਹੀ ਉਹ ਸਿਹਤਮੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਆਦਾਤਰ ਬਿਮਾਰੀਆਂ ਸਾਫ-ਸੁਥਰਾ ਪਾਣੀ ਪੀਣ ਨਾ ਮਿਲਣ ਕਾਰਨ ਪੈਦਾ ਹੁੰਦੀਆਂ ਹਨ। ਨਵੇਂ ਟਿਊਬਵੈੱਲ ਨਾਲ ਹੁਣ ਪਿੰਡ ਵਾਸੀਆਂ ਨੂੰ ਸਾਫ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਪਿੰਡ ਜਸਪਾਲ ਮਸੀਹ ਏ.ਈ., ਧੀਰਜ ਕੁਮਾਰ ਗੌਰੀ, ਰਣਜੀਤ ਰਾਣਾ, ਕਰਮਜੀਤ ਸਿੰਘ ਕਾਲਾ, ਸਤਵਿੰਦਰ ਸਿੰਘ ਲਾਲਾ, ਦਵਿੰਦਰ ਸਿੰਘ ਸਰਪੰਚ, ਰਮਨਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ, ਰਜਿੰਦਰ ਸਚਦੇਵਾ ਐਸ.ਡੀ.ਓ., ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਜੱਗਾ ਧਰਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਨਿਵਾਸੀ ਹਾਜ਼ਰ ਸਨ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National1 month ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
Mohali1 month ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
National2 months ago
ਏਮਜ਼ ਦੇ ਬਾਹਰ ਮਰੀਜ਼ਾਂ ਨੂੰ ਮਿਲੇ ਰਾਹੁਲ ਗਾਂਧੀ