Connect with us

Mohali

ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਪਿੰਡ ਜਗਤਪੁਰਾ ਤੋਂ ਕੰਡਾਲਾ ਸੜਕ ਦਾ ਨੀਂਹ ਪੱਥਰ

Published

on

 

ਲੋਕ ਨਿਰਮਾਣ ਵਿਭਾਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੀਨਿਆਂ ਦੇ ਅੰਦਰ ਬਣਾਏਗਾ ਸੜਕ

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਅੱਜ ਪਿੰਡ ਜਗਤਪੁਰ ਤੋਂ ਕੰਡਾਲਾ ਤੱਕ ਹੋਣ ਜਾ ਰਹੇ ਜਾ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਵੱਲੋਂ ਆਉਂਦੇ ਤਿੰਨ ਮਹੀਨਿਆਂ ਦੇ ਅੰਦਰ ਇਹ ਸੜਕ ਬਣਾ ਦਿੱਤੀ ਜਾਵੇਗੀ। ਨਵੀਨੀਕਰਨ ਤਹਿਤ 1.61 ਕਿਲੋਮੀਟਰ ਸੜਕ ਤੇ 18 ਐਮ ਐਮ ਦੇ ਪੇਵਰ ਬਲਾਕ ਲਾਏ ਜਾਣਗੇ। ਇਸ ਸੜਕ ਤੇ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਲਈ ਫ਼ੰਡ ਮੰਡੀ ਬੋਰਡ ਵੱਲੋਂ ਮੁਹਈਆ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ 18 ਫੁੱਟ (ਸਮੇਤ ਬਰਮ 22 ਫ਼ੁੱਟ) ਚੌੜੀ ਸੜਕ ਦੇ ਬਣਨ ਨਾਲ ਨਾਲ ਇਲਾਕੇ ਦੇ ਲੋਕਾਂ ਨੂੰ ਏਅਰਪੋਰਟ ਜਾਣ ਅਤੇ ਆਉਣ ਵਿੱਚ ਵੱਡਾ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੜਕ ਲੁੱਕ ਵਾਲੀ ਸੀ ਪਰ ਇਸ ਨੂੰ ਚਿਰ-ਟਿਕਾਊ ਬਣਾਉਣ ਲਈ ਇਸ ਵਾਰ ਪੇਵਰ ਬਲਾਕ ਵਰਤੇ ਜਾਣਗੇ ਜਿਸਦੀ ਸ਼ੁਰੂਆਤ ਅੱਜ ਹੋ ਗਈ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਤਸ਼ਾਹ ਅਤੇ ਉਮੀਦ ਦੇ ਨਾਲ ਪੰਜਾਬ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ, ਸਰਕਾਰ ਉਹਨਾਂ ਆਸਾਂ ਅਤੇ ਉਮੀਦਾਂ ਤੇ ਖਰੀ ਉਤਰੀ ਹੈ ਅਤੇ ਪਿੰਡਾਂ ਦੇ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਬਿਨਾਂ ਕਿਸੇ ਲੜਾਈ ਝਗੜੇ ਦੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸ ਡੀ ਐਮ ਸ੍ਰੀਮਤੀ ਦਮਨਦੀਪ ਕੌਰ, ਪੀ.ਡਬਲਿਊ.ਡੀ. ਦੇ ਕਾਰਜਕਾਰੀ ਇੰਜਨੀਅਰ ਸ਼ਿਵਪ੍ਰੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਰਣਜੀਤ ਸਿੰਘ ਰਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਹਰਪ੍ਰੀਤ ਸਿੰਘ ਸਰਪੰਚ ਪਿੰਡ ਕੰਡਾਲਾ, ਕਰਮਜੀਤ ਕੁਮਾਰ ਬਿੱਟੂ ਸਰਪੰਚ ਪਿੰਡ ਝਿਊਰਹੇੜੀ, ਦਵਿੰਦਰ ਸਿੰਘ ਕਾਲਾ ਸਫ਼ੀਪੁਰ, ਧੀਰਜ ਕੁਮਾਰ ਗੌਰੀ- ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਸੁਖਵਿੰਦਰ ਸਿੰਘ ਸੁੱਖਾ ਸਰਪੰਚ ਪਿੰਡ ਬਾਕਰਪੁਰ, ਸੁਰਜੀਤ ਸਿੰਘ ਬਾਕਰਪੁਰ, ਗੁਰਜੀਤ ਸਿੰਘ, ਮੁਖਤਿਆਰ ਸਿੰਘ ਸਰਪੰਚ ਪਿੰਡ ਕੁਰੜਾ, ਅਕਬਿੰਦਰ ਸਿੰਘ ਗੋਸਲ, ਬੰਤ ਸਿੰਘ, ਪਰਗਟ ਸਿੰਘ, ਅਮਨਦੀਪ ਸਿੰਘ, ਗੁਰਪਾਲ ਸਿੰਘ ਗਰੇਵਾਲ, ਮੁਖਤਿਆਰ ਸਿੰਘ ਲਖਨੌਰ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending